ਜਿਉ ਭਾਵੈ ਤਿਉ ਰਾਖਿ ਲੈ ਹਮ ਸਰਣਿ ਪ੍ਰਭ ਆਏ ਰਾਮ ਰਾਜੇ

As it pleases You, You save me; I have come seeking Your Sanctuary, O God, O Lord King.

ਹੇ ਪ੍ਰਭੂ! ਅਸੀਂ ਤੇਰੀ ਸਰਨ ਆਏ ਹਾਂ, ਹੁਣ ਜਿਵੇਂ ਤੇਰੀ ਮਰਜ਼ੀ ਹੋਵੇ ਤਿਵੇਂ ਸਾਨੂੰ (ਮੰਦੇ ਕੰਮਾਂ ਤੋਂ) ਬਚਾ ਲੈ। ਭਾਵੈ = (ਤੈਨੂੰ) ਚੰਗਾ ਲੱਗੇ। ਪ੍ਰਭ = ਹੇ ਪ੍ਰਭੂ!

ਹਮ ਭੂਲਿ ਵਿਗਾੜਹ ਦਿਨਸੁ ਰਾਤਿ ਹਰਿ ਲਾਜ ਰਖਾਏ

I am wandering around, ruining myself day and night; O Lord, please save my honor!

ਅਸੀਂ ਦਿਨ ਰਾਤ (ਜੀਵਨ-ਰਾਹ ਤੋਂ) ਖੁੰਝ ਕੇ (ਆਪਣੇ ਆਤਮਕ ਜੀਵਨ ਨੂੰ) ਖ਼ਰਾਬ ਕਰਦੇ ਰਹਿੰਦੇ ਹਾਂ। ਹੇ ਹਰੀ! ਸਾਡੀ ਇੱਜ਼ਤ ਰੱਖ। ਭੂਲਿ = ਭੁੱਲ ਕੇ, ਕੁਰਾਹੇ ਪੈ ਕੇ। ਵਿਗਾੜਹ = ਅਸੀਂ ਆਪਣੇ ਜੀਵਨ ਨੂੰ ਖ਼ਰਾਬ ਕਰ ਰਹੇ ਹਾਂ। ਲਾਜ = ਇੱਜ਼ਤ। ਹਰਿ = ਹੇ ਹਰੀ! ਰਖਾਏ = ਰਖਾਇ, ਰੱਖ।

ਹਮ ਬਾਰਿਕ ਤੂੰ ਗੁਰੁ ਪਿਤਾ ਹੈ ਦੇ ਮਤਿ ਸਮਝਾਏ

I am just a child; You, O Guru, are my father. Please give me understanding and instruction.

ਹੇ ਪ੍ਰਭੂ! ਅਸੀਂ ਤੇਰੇ ਬੱਚੇ ਹਾਂ, ਤੂੰ ਸਾਡਾ ਗੁਰੂ ਹੈਂ ਤੂੰ ਸਾਡਾ ਪਿਤਾ ਹੈਂ, ਸਾਨੂੰ ਮਤਿ ਦੇ ਕੇ ਚੰਗੀ ਸਮਝ ਬਖ਼ਸ਼। ਦੇ = ਦੇ ਕੇ। ਸਮਝਾਏ = ਸਮਝਾਇ, ਸਮਝ ਬਖ਼ਸ਼।

ਜਨੁ ਨਾਨਕੁ ਦਾਸੁ ਹਰਿ ਕਾਂਢਿਆ ਹਰਿ ਪੈਜ ਰਖਾਏ ॥੪॥੧੦॥੧੭॥

Servant Nanak is known as the Lord's slave; O Lord, please preserve his honor! ||4||10||17||

ਹੇ ਹਰੀ! ਦਾਸ ਨਾਨਕ ਤੇਰਾ ਦਾਸ ਅਖਵਾਂਦਾ ਹੈ, (ਮੇਹਰ ਕਰ, ਆਪਣੇ ਦਾਸ ਦੀ) ਇੱਜ਼ਤ ਰੱਖ ॥੪॥੧੦॥੧੭॥ ਕਾਂਢਿਆ = ਕਿਹਾ ਜਾਂਦਾ ਹੈ, ਅਖਵਾਂਦਾ ਹੈ। ਪੈਜ = ਲਾਜ। ਰਖਾਏ = ਰਖਾਇ, ਰੱਖ ॥੪॥੧੦॥੧੭॥

ਸਲੋਕੁ ਮਃ

Salok, First Mehl:

ਸਲੋਕ ਪਹਿਲੀ ਪਾਤਸ਼ਾਹੀ।

ਦੁਖੁ ਦਾਰੂ ਸੁਖੁ ਰੋਗੁ ਭਇਆ ਜਾ ਸੁਖੁ ਤਾਮਿ ਹੋਈ

Suffering is the medicine, and pleasure the disease, because where there is pleasure, there is no desire for God.

(ਹੇ ਪ੍ਰਭੂ! ਤੇਰੀ ਅਜਬ ਕੁਦਰਤ ਹੈ ਕਿ) ਬਿਪਤਾ (ਜੀਵਾਂ ਦੇ ਰੋਗਾਂ ਦਾ) ਇਲਾਜ (ਬਣ ਜਾਂਦੀ) ਹੈ, ਅਤੇ ਸੁਖ (ਉਹਨਾਂ ਲਈ) ਦੁੱਖ ਦਾ (ਕਾਰਨ) ਹੋ ਜਾਂਦਾ ਹੈ। ਪਰ ਜੇ (ਅਸਲੀ ਆਤਮਕ) ਸੁਖ (ਜੀਵ ਨੂੰ) ਮਿਲ ਜਾਏ, ਤਾਂ (ਦੁੱਖ) ਨਹੀਂ ਰਹਿੰਦਾ। ਤਾਮਿ = ਤਦੋਂ।

ਤੂੰ ਕਰਤਾ ਕਰਣਾ ਮੈ ਨਾਹੀ ਜਾ ਹਉ ਕਰੀ ਹੋਈ ॥੧॥

You are the Creator Lord; I can do nothing. Even if I try, nothing happens. ||1||

ਹੇ ਪ੍ਰਭੂ! ਤੂੰ ਕਰਨਹਾਰ ਕਰਤਾਰ ਹੈਂ (ਤੂੰ ਆਪ ਹੀ ਇਹਨਾਂ ਭੇਤਾਂ ਨੂੰ ਸਮਝਦਾ ਹੈਂ), ਮੇਰੀ ਸਮਰਥਾ ਨਹੀਂ ਹੈ (ਕਿ ਮੈਂ ਸਮਝ ਸਕਾਂ)। ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਲਵਾਂ (ਭਾਵ, ਜੇ ਮੈਂ ਇਹ ਖ਼ਿਆਲ ਕਰਨ ਲੱਗ ਪਵਾਂ ਕਿ ਮੈਂ ਤੇਰੇ ਭੇਤ ਨੂੰ ਸਮਝ ਸਕਦਾ ਹਾਂ) ਤਾਂ ਇਹ ਗੱਲ ਫਬਦੀ ਨਹੀਂ ॥੧॥ ਕਰਣਾ = ਕਰਨਹਾਰ। ਮੈ ਨਾਹੀ = ਮੈਂ ਕੁਝ ਭੀ ਨਹੀਂ, ਮੇਰੀ ਕੋਈ ਪਾਂਇਆਂ ਨਹੀਂ ਹੈ। ਜਾ ਹਉ ਕਰੀ = ਜੇ ਮੈਂ 'ਹਉ' ਆਖਾਂ, ਜੇ ਮੈਂ ਆਪਣੇ ਆਪ ਨੂੰ ਕੁਝ ਸਮਝ ਬੈਠਾਂ। ਨ ਹੋਈ = ਨਹੀਂ ਫਬਦਾ, ਇਹ ਗੱਲ ਫਬਦੀ ਨਹੀਂ ॥੧॥

ਬਲਿਹਾਰੀ ਕੁਦਰਤਿ ਵਸਿਆ

I am a sacrifice to Your almighty creative power which is pervading everywhere.

ਹੇ ਕੁਦਰਤ ਵਿਚ ਵੱਸ ਰਹੇ ਕਰਤਾਰ! ਮੈਂ ਤੈਥੋਂ ਸਦਕੇ ਹਾਂ,

ਤੇਰਾ ਅੰਤੁ ਜਾਈ ਲਖਿਆ ॥੧॥ ਰਹਾਉ

Your limits cannot be known. ||1||Pause||

ਤੇਰਾ ਅੰਤ ਪਾਇਆ ਨਹੀਂ ਜਾ ਸਕਦਾ ॥੧॥ ਰਹਾਉ ॥ ॥੧॥ਰਹਾਉ॥

ਜਾਤਿ ਮਹਿ ਜੋਤਿ ਜੋਤਿ ਮਹਿ ਜਾਤਾ ਅਕਲ ਕਲਾ ਭਰਪੂਰਿ ਰਹਿਆ

Your Light is in Your creatures, and Your creatures are in Your Light; Your almighty power is pervading everywhere.

ਸਾਰੀ ਸ੍ਰਿਸ਼ਟੀ ਵਿਚ ਤੇਰਾ ਹੀ ਨੂਰ ਵੱਸ ਰਿਹਾ ਹੈ, ਸਾਰੇ ਜੀਵਾਂ ਵਿਚ ਤੇਰਾ ਹੀ ਪ੍ਰਕਾਸ਼ ਹੈ, ਤੂੰ ਸਭ ਥਾਈਂ ਇਕ-ਰਸ ਵਿਆਪਕ ਹੈਂ। ਜਾਤਿ = ਸ੍ਰਿਸ਼ਟੀ। ਜੋਤਿ = ਰੱਬ ਦਾ ਨੂਰ। ਜੋਤਿ ਮਹਿ = ਸਾਰੀਆਂ ਜੋਤੀਆਂ ਵਿਚ, ਸਾਰੇ ਜੀਵਾਂ ਵਿਚ। ਜਾਤਾ = ਵੇਖਿਆ ਜਾਂਦਾ ਹੈ, ਦਿੱਸ ਰਿਹਾ ਹੈ। ਅਕਲ = ਸੰਪੂਰਨ। ਕਲਾ = ਟੋਟਾ, ਹਿੱਸਾ। ਅਕਲ ਕਲਾ = ਜਿਸ ਦੇ ਵਖੋ ਵਖਰੇ ਟੋਟੇ ਨਾ ਹੋਣ, ਇਕ-ਰਸ ਸੰਪੂਰਣ ਪ੍ਰਭੂ।

ਤੂੰ ਸਚਾ ਸਾਹਿਬੁ ਸਿਫਤਿ ਸੁਆਲੑਿਉ ਜਿਨਿ ਕੀਤੀ ਸੋ ਪਾਰਿ ਪਇਆ

You are the True Lord and Master; Your Praise is so beautiful. One who sings it, is carried across.

ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਤੇਰੀਆਂ ਸੋਹਣੀਆਂ ਵਡਿਆਈਆਂ ਹਨ। ਜਿਸ ਜਿਸ ਨੇ ਤੇਰੇ ਗੁਣ ਗਾਏ ਹਨ, ਉਹ ਸੰਸਾਰ-ਸਮੁੰਦਰ ਤੋਂ ਤਰ ਗਿਆ ਹੈ। ਸੁਆਲਿਉ = ਸੋਹਣੀ, ਸੁੰਦਰ। ਜਿਨਿ ਕੀਤੀ = ਜਿਸਨੇ (ਤੇਰੀ ਵਡਿਆਈ) ਕੀਤੀ।

ਕਹੁ ਨਾਨਕ ਕਰਤੇ ਕੀਆ ਬਾਤਾ ਜੋ ਕਿਛੁ ਕਰਣਾ ਸੁ ਕਰਿ ਰਹਿਆ ॥੨॥

Nanak speaks the stories of the Creator Lord; whatever He is to do, He does. ||2||

ਹੇ ਨਾਨਕ! (ਤੂੰ ਭੀ) ਕਰਤਾਰ ਦੀ ਸਿਫ਼ਤਿ-ਸਾਲਾਹ ਕਰ, (ਤੇ ਆਖ ਕਿ) ਪ੍ਰਭੂ ਜੋ ਕੁਝ ਕਰਨਾ ਚੰਗਾ ਸਮਝਦਾ ਹੈ ਉਹ ਕਰ ਰਿਹਾ ਹੈ (ਭਾਵ, ਉਸ ਦੇ ਕੰਮਾਂ ਵਿਚ ਕਿਸੇ ਦਾ ਦਖ਼ਲ ਨਹੀਂ ਹੈ) ॥੨॥ ਨਾਨਕ = ਹੇ ਨਾਨਕ! ਕਹੁ ਕਰਤੇ ਕੀਆ ਬਾਤਾ = ਕਰਤਾਰ ਦੀਆਂ ਗੱਲਾਂ ਆਖ ॥੨॥

ਮਃ

Second Mehl:

ਦੂਜੀ ਪਾਤਸ਼ਾਹੀ।

ਜੋਗ ਸਬਦੰ ਗਿਆਨ ਸਬਦੰ ਬੇਦ ਸਬਦੰ ਬ੍ਰਾਹਮਣਹ

The Way of Yoga is the Way of spiritual wisdom; the Vedas are the Way of the Brahmins.

ਜੋਗ ਦਾ ਧਰਮ ਗਿਆਨ ਪ੍ਰਾਪਤ ਕਰਨਾ ਹੈ (ਬ੍ਰਹਮ ਦੀ ਵਿਚਾਰ ਕਰਨਾ ਹੈ)। ਬ੍ਰਾਹਮਣਾਂ ਦਾ ਧਰਮ ਵੇਦਾਂ ਦੀ ਵਿਚਾਰ ਹੈ। ਸਬਦੰ = ਗੁਰੂ ਦਾ ਬਚਨ, ਗੁਰੂ ਦਾ ਉਪਦੇਸ਼, ਗੁਰੂ ਦਾ ਹੁਕਮ, ਜੀਵ ਦਾ ਧਰਮ। ਜੋਗ ਸਬਦੰ = ਜੋਗ ਦਾ ਧਰਮ। ਸਬਦੰ ਬ੍ਰਾਹਮਣਹ = ਬ੍ਰਾਹਮਣਾਂ ਦਾ ਧਰਮ।

ਖਤ੍ਰੀ ਸਬਦੰ ਸੂਰ ਸਬਦੰ ਸੂਦ੍ਰ ਸਬਦੰ ਪਰਾ ਕ੍ਰਿਤਹ

The Way of the Khshatriya is the Way of bravery; the Way of the Shudras is service to others.

ਖਤ੍ਰੀਆਂ ਦਾ ਧਰਮ ਸੂਰਮਿਆਂ ਵਾਲੇ ਕੰਮ ਕਰਨਾ ਹੈ, ਅਤੇ ਸ਼ੂਦਰਾਂ ਦਾ ਧਰਮ ਦੂਜਿਆਂ ਦੀ ਸੇਵਾ ਕਰਨੀ। ਪਰਾਕ੍ਰਿਤਹ = ਪਰਾਈ ਕਿਰਤ ਕਰਨੀ, ਦੂਜਿਆਂ ਦੀ ਸੇਵਾ ਕਰਨੀ।

ਸਰਬ ਸਬਦੰ ਏਕ ਸਬਦੰ ਜੇ ਕੋ ਜਾਣੈ ਭੇਉ

The Way of all is the Way of the One; Nanak is a slave to one who knows this secret;

ਪਰ ਸਾਰਿਆਂ ਦਾ ਮੁੱਖ-ਧਰਮ ਇਹ ਹੈ ਕਿ ਇਕ ਪ੍ਰਭੂ ਦਾ ਸਿਮਰਨ ਕਰੀਏ। ਜੋ ਮਨੁੱਖ ਇਸ ਭੇਦ ਨੂੰ ਜਾਣਦਾ ਹੈ, ਸਰਬ ਸਬਦੰ = ਸਾਰਿਆਂ ਧਰਮਾਂ ਦਾ ਧਰਮ, ਭਾਵ, ਸਭ ਤੋਂ ਸ੍ਰੇਸ਼ਟ ਧਰਮ। ਏਕ ਸਬਦੰ = ਇਕ ਪ੍ਰਭੂ ਦਾ ਸਿਮਰਨ ਰੂਪ ਧਰਮ। ਭੇਉ = ਭੇਦ।

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੩॥

He himself is the Immaculate Divine Lord. ||3||

ਨਾਨਕ ਉਸ ਦਾ ਦਾਸ ਹੈ, ਉਹ ਮਨੁੱਖ ਪ੍ਰਭੂ ਦਾ ਰੂਪ ਹੈ ॥੩॥ ਸੋਈ = ਉਹੀ ਮਨੁੱਖ। ਨਿਰੰਜਨ ਦੇਉ = ਪ੍ਰਭੂ (ਦਾ ਰੂਪ) ਹੈ ॥੩॥

ਮਃ

Second Mehl:

ਦੂਜੀ ਪਾਤਸ਼ਾਹੀ।

ਏਕ ਕ੍ਰਿਸਨੰ ਸਰਬ ਦੇਵਾ ਦੇਵ ਦੇਵਾ ਆਤਮਾ

The One Lord Krishna is the Divine Lord of all; He is the Divinity of the individual soul.

ਇਕ ਪਰਮਾਤਮਾ ਹੀ ਸਾਰੇ ਦੇਵਤਿਆਂ ਦਾ ਆਤਮਾ ਹੈ, ਦੇਵਤਿਆਂ ਦੇ ਦੇਵਤਿਆਂ ਦਾ ਭੀ ਆਤਮਾ ਹੈ। ਏਕ ਕ੍ਰਿਸਨੰ = ਇਕ ਪਰਮਾਤਮਾ। ਸਰਬ ਦੇਵ ਆਤਮਾ = ਸਾਰੇ ਦੇਵਤਿਆਂ ਦਾ ਆਤਮਾ। ਦੇਵ ਦੇਵਾ ਆਤਮਾ = ਦੇਵਤਿਆਂ ਦੇ ਦੇਵਤਿਆਂ ਦਾ ਆਤਮਾ। ਤ = ਭੀ।

ਆਤਮਾ ਬਾਸੁਦੇਵਸੵਿ ਜੇ ਕੋ ਜਾਣੈ ਭੇਉ

Nanak is a slave to anyone who understands this mystery of the all-pervading Lord;

ਜੋ ਮਨੁੱਖ ਪ੍ਰਭੂ ਦੇ ਆਤਮਾ ਦਾ ਭੇਦ ਜਾਣ ਲੈਂਦਾ ਹੈ, ਵਾਸਦੇਵ = (ਜਿਵੇਂ ਸ਼ਬਦ 'ਕ੍ਰਿਸ਼ਨ' ਦਾ ਅਰਥ 'ਪਰਮਾਤਮਾ' ਭੀ ਹੈ, ਤਿਵੇਂ 'ਕ੍ਰਿਸ਼ਨ' ਜੀ ਦਾ ਇਹ ਨਾਮ ਭੀ 'ਪਰਮਾਤਮਾ' ਅਰਥ ਵਿਚ ਹੀ ਲੈਣਾ ਹੈ) ਪਰਮਾਤਮਾ। ਬਾਸੁਦੇਵਸ੍ਯ੍ਯਿ = ਪਰਮਾਤਮਾ ਦਾ। ਬਾਸੁਦੇਵਸ੍ਯ੍ਯਿ ਆਤਮਾ = ਪ੍ਰਭੂ ਦਾ ਆਤਮਾ।

ਨਾਨਕੁ ਤਾ ਕਾ ਦਾਸੁ ਹੈ ਸੋਈ ਨਿਰੰਜਨ ਦੇਉ ॥੪॥

He himself is the Immaculate Divine Lord. ||4||

ਨਾਨਕ ਉਸ ਮਨੁੱਖ ਦਾ ਦਾਸ ਹੈ, ਉਹ ਪਰਮਾਤਮਾ ਦਾ ਰੂਪ ਹੈ ॥੪॥ ਨਿਰੰਜਨ = ਅੰਜਨ (ਭਾਵ, ਮਾਇਆ ਰੂਪ ਕਾਲਖ) ਤੋਂ ਰਹਿਤ ਹਰੀ ॥੪॥

ਮਃ

First Mehl:

ਪਹਿਲੀ ਪਾਤਸ਼ਾਹੀ।

ਕੁੰਭੇ ਬਧਾ ਜਲੁ ਰਹੈ ਜਲ ਬਿਨੁ ਕੁੰਭੁ ਹੋਇ

Water remains confined within the pitcher, but without water, the pitcher could not have been formed;

(ਜਿਵੇਂ) ਪਾਣੀ ਘੜੇ (ਆਦਿਕ ਭਾਂਡੇ) ਵਿਚ ਹੀ ਬੱਝਾ ਹੋਇਆ (ਭਾਵ, ਪਿਆ ਹੋਇਆ ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਜਿਵੇਂ) ਪਾਣੀ ਤੋਂ ਬਿਨਾ ਘੜਾ ਨਹੀਂ ਬਣ ਸਕਦਾ, ਕੁੰਭ = ਘੜਾ। ਕੁੰਭੇ = ਘੜੇ ਵਿਚ ਹੀ। ਬਧਾ = ਬੱਝਾ ਹੋਇਆ ਹੈ। ਰਹੈ = ਰਹਿੰਦਾ ਹੈ, ਟਿਕ ਸਕਦਾ ਹੈ। ਕੁੰਭੁ ਨ ਹੋਇ = ਘੜਾ ਨਹੀਂ ਹੁੰਦਾ, ਘੜਾ ਨਹੀਂ ਬਣ ਸਕਦਾ।

ਗਿਆਨ ਕਾ ਬਧਾ ਮਨੁ ਰਹੈ ਗੁਰ ਬਿਨੁ ਗਿਆਨੁ ਹੋਇ ॥੫॥

just so, the mind is restrained by spiritual wisdom, but without the Guru, there is no spiritual wisdom. ||5||

(ਤਿਵੇਂ) (ਗੁਰੂ ਦੇ) ਗਿਆਨ (ਭਾਵ, ਉਪਦੇਸ਼) ਦਾ ਬੱਝਾ ਹੋਇਆ ਹੀ ਮਨ (ਇਕ ਥਾਂ) ਟਿਕਿਆ ਰਹਿ ਸਕਦਾ ਹੈ, (ਭਾਵ, ਵਿਕਾਰਾਂ ਵਲ ਨਹੀਂ ਦੌੜਦਾ) ਅਤੇ ਗੁਰੂ ਤੋਂ ਬਿਨਾ ਗਿਆਨ ਪੈਦਾ ਨਹੀਂ ਹੋ ਸਕਦਾ ॥੫॥ ਮਨੁ ਰਹੈ = ਮਨ ਟਿਕਦਾ ਹੈ ॥੫॥

ਪਉੜੀ

Pauree:

ਪਉੜੀ।

ਪੜਿਆ ਹੋਵੈ ਗੁਨਹਗਾਰੁ ਤਾ ਓਮੀ ਸਾਧੁ ਮਾਰੀਐ

If an educated person is a sinner, then the illiterate holy man is not to be punished.

ਜੇ ਪੜ੍ਹਿਆ-ਲਿਖਿਆ ਮਨੁੱਖ ਮੰਦ-ਕਰਮੀ ਹੋ ਜਾਏ (ਤਾਂ ਇਸ ਨੂੰ ਵੇਖ ਕੇ ਅਨਪੜ੍ਹ ਮਨੁੱਖ ਨੂੰ ਘਬਰਾਣਾ ਨਹੀਂ ਚਾਹੀਦਾ ਕਿ ਪੜ੍ਹੇ ਹੋਏ ਦਾ ਇਹ ਹਾਲ, ਤਾਂ ਅਨਪੜ੍ਹ ਦਾ ਕੀ ਬਣੇਗਾ, ਕਿਉਂਕਿ ਜੇ) ਅਨਪੜ੍ਹ ਮਨੁੱਖ ਨੇਕ ਹੈ ਤਾਂ ਉਸ ਨੂੰ ਮਾਰ ਨਹੀਂ ਪੈਂਦੀ। (ਨਿਬੇੜਾ ਮਨੁੱਖ ਦੀ ਕਮਾਈ ਤੇ ਹੁੰਦਾ ਹੈ, ਪੜ੍ਹਨ ਜਾਂ ਨਾਹ ਪੜ੍ਹਨ ਦਾ ਮੁੱਲ ਨਹੀਂ ਪੈਂਦਾ)। ਪੜਿਆ = ਪੜ੍ਹਿਆ ਹੋਇਆ ਮਨੁੱਖ। ਗੁਨਹਗਾਰੁ = ਮੰਦੇ ਕੰਮ ਕਰਨ ਵਾਲਾ। ਓਮੀ = ਨਿਰਾ ਸ਼ਬਦ 'ਓਮ' ਨੂੰ ਹੀ ਜਾਣਨ ਵਾਲਾ, ਭਾਵ, ਅਨਪੜ੍ਹ ਮਨੁੱਖ। ਸਾਧੁ = ਭਲਾ ਮਨੁੱਖ। ਨ ਮਾਰੀਐ = ਮਾਰ ਨਹੀਂ ਖਾਂਦਾ।

ਜੇਹਾ ਘਾਲੇ ਘਾਲਣਾ ਤੇਵੇਹੋ ਨਾਉ ਪਚਾਰੀਐ

As are the deeds done, so is the reputation one acquires.

ਮਨੁੱਖ ਜਿਹੋ ਜਿਹੀ ਕਰਤੂਤ ਕਰਦਾ ਹੈ, ਉਸ ਦਾ ਉਹੋ ਜਿਹਾ ਹੀ ਨਾਮ ਉੱਘਾ ਹੋ ਜਾਂਦਾ ਹੈ; ਘਾਲਣਾ ਘਾਲੇ = ਕਮਾਈ ਕਰੇ। ਤੇਵੇਹੋ = ਤਿਹੋ ਜਿਹਾ ਹੀ। ਪਚਾਰੀਐ = ਪਰਚਲਤ ਹੋ ਜਾਂਦਾ ਹੈ, ਮਸ਼ਹੂਰ ਹੋ ਜਾਂਦਾ ਹੈ।

ਐਸੀ ਕਲਾ ਖੇਡੀਐ ਜਿਤੁ ਦਰਗਹ ਗਇਆ ਹਾਰੀਐ

So do not play such a game, which will bring you to ruin at the Court of the Lord.

(ਤਾਂ ਤੇ) ਇਹੋ ਜਿਹੀ ਖੇਡ ਨਹੀਂ ਖੇਡਣੀ ਚਾਹੀਦੀ, ਜਿਸ ਕਰਕੇ ਦਰਗਾਹ ਵਿਚ ਜਾ ਕੇ (ਮਨੁੱਖਾ ਜਨਮ ਦੀ) ਬਾਜ਼ੀ ਹਾਰ ਬੈਠੀਏ। ਕਲਾ = ਖੇਡ। ਜਿਤੁ = ਜਿਸ ਦੇ ਕਾਰਨ।

ਪੜਿਆ ਅਤੈ ਓਮੀਆ ਵੀਚਾਰੁ ਅਗੈ ਵੀਚਾਰੀਐ

The accounts of the educated and the illiterate shall be judged in the world hereafter.

ਮਨੁੱਖ ਭਾਵੇਂ ਪੜ੍ਹਿਆ ਹੋਇਆ ਹੋਵੇ ਭਾਵੇਂ ਅਨਪੜ੍ਹ ਪ੍ਰਭੂ ਦੀ ਦਰਗਾਹ ਵਿਚ ਕੇਵਲ ਪ੍ਰਭੂ ਦੇ ਗੁਣਾਂ ਦੀ ਵਿਚਾਰ ਹੀ ਕਬੂਲ ਪੈਂਦੀ ਹੈ। ਵੀਚਾਰੀਐ = ਵਿਚਾਰੀ ਜਾਂਦੀ ਹੈ, ਕਬੂਲ ਪੈਂਦੀ ਹੈ।

ਮੁਹਿ ਚਲੈ ਸੁ ਅਗੈ ਮਾਰੀਐ ॥੧੨॥

One who stubbornly follows his own mind shall suffer in the world hereafter. ||12||

ਜੋ ਮਨੁੱਖ (ਇਸ ਜਗਤ ਵਿਚ) ਆਪਣੀ ਮਰਜ਼ੀ ਅਨੁਸਾਰ ਹੀ ਤੁਰਦਾ ਹੈ, ਉਹ ਅੱਗੇ ਜਾ ਕੇ ਮਾਰ ਖਾਂਦਾ ਹੈ ॥੧੨॥ ਮੁਹਿ ਚਲੈ = ਮੂੰਹ ਦੇ ਜ਼ੋਰ ਚੱਲੇ, ਜੋ ਮਨੁੱਖ ਮੂੰਹ-ਜ਼ੋਰ ਹੋਵੇ, ਆਪਣੀ ਮਰਜ਼ੀ ਦੇ ਅਨੁਸਾਰ ਤੁਰੇ ॥੧੨॥