ਗੁਰਸਿਖਾ ਮਨਿ ਹਰਿ ਪ੍ਰੀਤਿ ਹੈ ਹਰਿ ਨਾਮ ਹਰਿ ਤੇਰੀ ਰਾਮ ਰਾਜੇ ॥
The Guru's Sikh keeps the Love of the Lord, and the Name of the Lord, in his mind. He loves You, O Lord, O Lord King.
ਹੇ ਹਰੀ! ਗੁਰੂ ਦੇ ਸਿੱਖਾਂ ਦੇ ਮਨ ਵਿਚ ਤੇਰੀ ਪ੍ਰੀਤ ਬਣੀ ਰਹਿੰਦੀ ਹੈ ਤੇਰੇ ਨਾਮ ਦਾ ਪਿਆਰ ਟਿਕਿਆ ਰਹਿੰਦਾ ਹੈ, ਮਨਿ = ਮਨ ਵਿਚ। ਹਰਿ = ਹੇ ਹਰੀ!
ਕਰਿ ਸੇਵਹਿ ਪੂਰਾ ਸਤਿਗੁਰੂ ਭੁਖ ਜਾਇ ਲਹਿ ਮੇਰੀ ॥
He serves the Perfect True Guru, and his hunger and self-conceit are eliminated.
ਉਹ ਆਪਣੇ ਗੁਰੂ ਨੂੰ ਅਭੁੱਲ ਜਾਣ ਕੇ ਉਸ ਦੀ ਦੱਸੀ ਹੋਈ ਸੇਵਾ ਕਰਦੇ ਰਹਿੰਦੇ ਹਨ (ਜਿਸ ਦੀ ਬਰਕਤਿ ਨਾਲ ਉਹਨਾਂ ਦੇ ਮਨ ਵਿਚੋਂ) ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਕਰਿ ਪੂਰਾ = ਪੂਰਨ ਜਾਣ ਕੇ, ਅਭੁੱਲ ਜਾਣ ਕੇ। ਭੁਖ = ਮਾਇਆ ਦੀ ਭੁੱਖ। ਮੇਰੀ = ਮਾਇਆ ਦੀ ਮਮਤਾ। ਜਾਇ ਲਹਿ = ਲਹਿ ਜਾਂਦੀ ਹੈ।
ਗੁਰਸਿਖਾ ਕੀ ਭੁਖ ਸਭ ਗਈ ਤਿਨ ਪਿਛੈ ਹੋਰ ਖਾਇ ਘਨੇਰੀ ॥
The hunger of the Gursikh is totally eliminated; indeed, many others are satisfied through them.
ਗੁਰੂ ਦੇ ਸ਼ਰਨ ਲਗਿਆਂ ਦੀ ਮਾਇਆ ਦੀ ਸਾਰੀ ਭੁੱਖ ਦੂਰ ਹੋ ਜਾਂਦੀ ਹੈ, ਤੇ ਉਹਨਾਂ ਦੀ ਸੰਗਤ ਵਿੱਚ ਹੋਰ ਬਥੇਰੀ ਲੁਕਾਈ ਨਾਮ ਸਿਮਰਨ ਦੀ ਆਤਮਕ ਖ਼ੁਰਾਕ ਖਾਂਦੀ ਹੈ। ਸਭ = ਸਾਰੀ। ਖਾਇ = (ਆਤਮਕ ਖ਼ੁਰਾਕ) ਖਾਂਦੀ ਹੈ। ਘਨੇਰੀ = ਬਹੁਤ ਲੁਕਾਈ।
ਜਨ ਨਾਨਕ ਹਰਿ ਪੁੰਨੁ ਬੀਜਿਆ ਫਿਰਿ ਤੋਟਿ ਨ ਆਵੈ ਹਰਿ ਪੁੰਨ ਕੇਰੀ ॥੩॥
Servant Nanak has planted the Seed of the Lord's Goodness; this Goodness of the Lord shall never be exhausted. ||3||
ਹੇ ਦਾਸ ਨਾਨਕ! ਜੇਹੜੇ ਮਨੁੱਖ (ਆਪਣੇ ਹਿਰਦੇ-ਖੇਤ ਵਿਚ) ਹਰਿ-ਨਾਮ ਸਿਮਰਨ ਦਾ ਭਲਾ ਬੀਜ ਬੀਜਦੇ ਹਨ, ਉਹਨਾਂ ਦੇ ਅੰਦਰ ਇਸ ਭਲੇ ਕਰਮ ਦੀ ਕਦੇ ਕਮੀ ਨਹੀਂ ਹੁੰਦੀ ॥੩॥ ਹਰਿ ਪੁੰਨੁ = ਨਾਮ ਸਿਮਰਨ ਦਾ ਭਲਾ ਬੀਜ। ਤੋਟਿ = ਕਮੀ, ਘਾਟ। ਕੇਰੀ = ਦੀ। ਪੁੰਨ ਕੇਰੀ = ਭਲੇ ਕੰਮ ਦੀ ॥੩॥
ਸਲੋਕੁ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥
First, purifying himself, the Brahmin comes and sits in his purified enclosure.
ਸਭ ਤੋਂ ਪਹਿਲਾਂ (ਬ੍ਰਾਹਮਣ ਨ੍ਹਾ ਧੋ ਕੇ ਤੇ) ਸੁੱਚਾ ਹੋ ਕੇ ਸੁੱਚੇ ਚੌਕੇ ਉੱਤੇ ਆ ਬੈਠਦਾ ਹੈ, ਸੁਚੈ = ਸੁੱਚੇ ਚੌਕੇ ਵਿਚ। ਕੋਇ...ਜਾਇ = (ਜਿਸ ਭੋਜਨ ਨੂੰ) ਕਿਸੇ ਮਨੁੱਖ ਨੇ ਜਾ ਕੇ ਅਜੇ ਭਿੱਟਿਆ ਨਹੀਂ।
ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥
The pure foods, which no one else has touched, are placed before him.
ਉਸ ਦੇ ਅੱਗੇ (ਜਜਮਾਨ) ਉਹ ਭੋਜਨ ਲਿਆ ਰੱਖਦਾ ਹੈ ਜਿਸ ਨੂੰ ਅਜੇ ਕਿਸੇ ਹੋਰ ਨੇ ਭਿੱਟਿਆ ਨਹੀਂ ਸੀ। ਸੁਚੇ ਅਗੈ ਰਖਿਓਨੁ = (ਉਹ ਭੋਜਨ) ਇਸ (ਨ੍ਹਾ-ਧੋ ਕੇ ਆਏ ਮਨੁੱਖ) ਦੇ ਅੱਗੇ (ਕਿਸੇ ਨੇ) ਰੱਖ ਦਿੱਤਾ।
ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥
Being purified, he takes his food, and begins to read his sacred verses.
(ਬ੍ਰਾਹਮਣ) ਸੁੱਚਾ ਹੋ ਕੇ ਉਸ (ਸੁੱਚੇ) ਭੋਜਨ ਨੂੰ ਖਾਂਦਾ ਹੈ, ਤੇ (ਖਾ ਕੇ) ਸਲੋਕ ਪੜ੍ਹਨ ਲੱਗ ਪੈਂਦਾ ਹੈ; ਜੇਵਿਆ = ਖਾਧਾ। ਲਗਾ ਪੜਣਿ = ਪੜ੍ਹਨ ਲੱਗ ਪੈਂਦਾ ਹੈ।
ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥
But it is then thrown into a filthy place - whose fault is this?
(ਪਰ ਇਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਭਾਵ ਢਿੱਡ ਵਿਚ) ਪਾ ਲੈਂਦਾ ਹੈ। (ਉਸ ਪਵਿੱਤਰ ਭੋਜਨ ਨੂੰ) ਗੰਦੇ ਥਾਂ (ਸੁੱਟਣ ਦਾ) ਦੋਸ਼ ਕਿਸ ਤੇ ਆਇਆ? ਕੁਹਥੀ ਜਾਈ = ਕੁਥਾਂ, ਗੰਦੇ ਥਾਂ ਵਿਚ।
ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ॥
The corn is sacred, the water is sacred; the fire and salt are sacred as well;
ਅੰਨ, ਪਾਣੀ, ਅੱਗ ਤੇ ਲੂਣ-ਚਾਰੇ ਹੀ ਦੇਵਤਾ ਹਨ (ਭਾਵ, ਪਵਿੱਤਰ ਪਦਾਰਥ ਹਨ),
ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥
When the fifth thing, the ghee, is added, then the food becomes pure and sanctified.
ਪੰਜਵਾਂ ਘਿਉ ਭੀ ਪਵਿੱਤਰ ਹੈ, ਜੋ ਇਹਨਾਂ ਚੌਹਾਂ ਵਿਚ ਪਾਈਦਾ ਹੈ। ਤਾਂ (ਭਾਵ, ਇਹਨਾਂ ਪੰਜਾਂ ਨੂੰ ਰਲਾਇਆਂ) ਬੜਾ ਪਵਿੱਤਰ ਭੋਜਨ ਤਿਆਰ ਹੁੰਦਾ ਹੈ। ਪਾਕੁ = ਪਵਿੱਤਰ।
ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥
Coming into contact with the sinful human body, the food becomes so impure that is is spat upon.
ਪਰ ਦੇਵਤਿਆਂ ਦੇ ਇਸ ਸਰੀਰ ਨੂੰ (ਭਾਵ, ਇਸ ਪਵਿੱਤਰ ਭੋਜਨ ਨੂੰ) ਪਾਪੀ (ਮਨੁੱਖ) ਨਾਲ ਸੰਗਤ ਹੁੰਦੀ ਹੈ, ਜਿਸ ਕਰਕੇ ਉਸ ਉੱਤੇ ਥੁੱਕਾਂ ਪੈਂਦੀਆਂ ਹਨ। ਤਨੁ = (ਉਹਨਾਂ ਦੇਵਤਿਆਂ ਦਾ) ਸਰੀਰ। ਗਡਿਆ = ਰਲਾਇਆ। ਤਿਤੁ = ਉਸ ਉੱਤੇ।
ਜਿਤੁ ਮੁਖਿ ਨਾਮੁ ਨ ਊਚਰਹਿ ਬਿਨੁ ਨਾਵੈ ਰਸ ਖਾਹਿ ॥
That mouth which does not chant the Naam, and without the Name eats tasty foods
ਜਿਸ ਮੂੰਹ ਨਾਲ ਮਨੁੱਖ ਨਾਮ ਨਹੀਂ ਸਿਮਰਦੇ, ਤੇ ਨਾਮ ਸਿਮਰਨ ਤੋਂ ਬਿਨਾ ਸੁਆਦਲੇ ਪਦਾਰਥ ਖਾਂਦੇ ਹਨ, ਜਿਤੁ ਮੁਖਿ = ਜਿਸ ਮੂੰਹ ਨਾਲ। ਰਸ ਖਾਹਿ = ਸੁਆਦਲੇ ਪਦਾਰਥ ਖਾਂਦੇ ਹਨ।
ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥
- O Nanak, know this: such a mouth is to be spat upon. ||1||
ਹੇ ਨਾਨਕ! ਇਸੇ ਤਰ੍ਹਾਂ ਸਮਝ ਲੈਣਾ ਚਾਹੀਦਾ ਹੈ ਕਿ ਉਸ ਮੂੰਹ ਉਤੇ (ਭੀ) ਫਿਟਕਾਰਾਂ ਪੈਂਦੀਆਂ ਹਨ ॥੧॥ ਏਵੈ = ਏਸੇ ਤਰ੍ਹਾਂ (ਜਿਵੇਂ ਉਪਰ-ਲਿਖੇ ਪਵਿੱਤਰ ਪਦਾਰਥਾਂ ਉੱਤੇ ਥੁੱਕਾਂ ਪੈਂਦੀਆਂ ਹਨ)।੧। (ਨੋਟ: ਭੂਤ ਕਾਲ ਦਾ ਅਰਥ ਵਰਤਮਾਨ ਕਾਲ ਵਿਚ ਕਰਨਾ ਹੈ।)॥੧॥
ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥
From woman, man is born; within woman, man is conceived; to woman he is engaged and married.
ਇਸਤ੍ਰੀ ਤੋਂ ਜਨਮ ਲਈਦਾ ਹੈ, ਇਸਤ੍ਰੀ (ਦੇ ਪੇਟ) ਵਿਚ ਹੀ ਪ੍ਰਾਣੀ ਦਾ ਸਰੀਰ ਬਣਦਾ ਹੈ। ਇਸਤ੍ਰੀ ਦੀ (ਹੀ) ਰਾਹੀਂ ਕੁੜਮਾਈ ਤੇ ਵਿਆਹ ਹੁੰਦਾ ਹੈ। ਭੰਡੁ = ਇਸਤ੍ਰੀ। ਭੰਡਿ = ਇਸਤ੍ਰੀ ਤੋਂ। ਜੰਮੀਐ = ਜੰਮੀਦਾ ਹੈ, ਪੈਦਾ ਹੋਈਦਾ ਹੈ। ਨਿੰਮੀਐ = ਨਿੰਮੀਦਾਹੈ, ਪ੍ਰਾਣੀ ਦਾ ਸਰੀਰ ਬਣਦਾ ਹੈ। ਮੰਗਣੁ = ਕੁੜਮਾਈ।
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥
Woman becomes his friend; through woman, the future generations come.
ਇਸਤ੍ਰੀ ਦੀ ਰਾਹੀਂ (ਹੋਰ ਲੋਕਾਂ ਨਾਲ) ਸੰਬੰਧ ਬਣਦਾ ਹੈ ਤੇ ਇਸਤ੍ਰੀ ਤੋਂ ਹੀ (ਜਗਤ ਦੀ ਉਤਪੱਤੀ ਦਾ) ਰਸਤਾ ਚੱਲਦਾ ਹੈ। ਭੰਡਹੁ = ਇਸਤ੍ਰੀ ਦੀ ਰਾਹੀਂ। ਰਾਹੁ = (ਸੰਸਾਰ ਦੀ ਉਤਪੱਤੀ ਦਾ) ਰਸਤਾ।
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ ॥
When his woman dies, he seeks another woman; to woman he is bound.
ਜੇ ਇਸਤ੍ਰੀ ਮਰ ਜਾਏ ਤਾਂ ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ, ਇਸਤ੍ਰੀ ਤੋਂ ਹੀ (ਹੋਰਨਾਂ ਨਾਲ) ਰਿਸ਼ਤੇਦਾਰੀ ਬਣਦੀ ਹੈ। ਭਾਲੀਐ = ਲੱਭੀਦਾ ਹੈ, ਹੋਰ ਇਸਤ੍ਰੀ ਦੀ ਭਾਲ ਕਰੀਦੀ ਹੈ। ਬੰਧਾਨੁ = ਰਿਸ਼ਤੇਦਾਰੀ।
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥
So why call her bad? From her, kings are born.
ਜਿਸ ਇਸਤ੍ਰੀ (ਜਾਤੀ) ਤੋਂ ਰਾਜੇ (ਭੀ) ਜੰਮਦੇ ਹਨ, ਉਸ ਨੂੰ ਮੰਦਾ ਆਖਣਾ ਠੀਕ ਨਹੀਂ ਹੈ। ਜਿਤੁ = ਜਿਸ ਇਸਤ੍ਰੀ ਤੋਂ।
ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋਇ ॥
From woman, woman is born; without woman, there would be no one at all.
ਇਸਤ੍ਰੀ ਤੋਂ ਹੀ ਇਸਤ੍ਰੀ ਪੈਦਾ ਹੁੰਦੀ ਹੈ (ਜਗਤ ਵਿਚ) ਕੋਈ ਜੀਵ ਇਸਤ੍ਰੀ ਤੋਂ ਬਿਨਾ ਪੈਦਾ ਨਹੀਂ ਹੋ ਸਕਦਾ। ਭੰਡਹੁ ਹੀ ਭੰਡੁ = ਇਸਤ੍ਰੀ ਤੋਂ ਇਸਤ੍ਰੀ।
ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥
O Nanak, only the True Lord is without a woman.
ਹੇ ਨਾਨਕ! ਕੇਵਲ ਇਕ ਸੱਚਾ ਪ੍ਰਭੂ ਹੀ ਹੈ, ਜੋ ਇਸਤ੍ਰੀ ਤੋਂ ਨਹੀਂ ਜੰਮਿਆ।
ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ ॥
That mouth which praises the Lord continually is blessed and beautiful.
(ਭਾਵੇਂ ਮਨੁੱਖ ਹੋਵੇ, ਭਾਵੇਂ ਇਸਤ੍ਰੀ, ਜੋ ਭੀ) ਆਪਣੇ ਮੂੰਹ ਨਾਲ ਸਦਾ ਪ੍ਰਭੂ ਦੇ ਗੁਣ ਗਾਉਂਦਾ ਹੈ, ਉਸ ਦੇ ਮੱਥੇ ਉੱਤੇ ਭਾਗਾਂ ਦੀ ਮਣੀ ਹੈ, ਭਾਵ ਉਹਦਾ ਮੱਥਾ ਭਾਗਾਂ ਵਾਲਾ ਹੈ। ਸਾਲਾਹੀਐ = ਪ੍ਰਭੂ ਦੀ ਸਿਫ਼ਤਿ-ਸਾਲਾਹ ਕਰੀਏ। ਭਾਗਾ ਰਤੀ ਚਾਰਿ = ਭਾਗਾਂ ਦੀਆਂ ਚਾਰ ਰੱਤੀਆਂ, ਭਾਗਾਂ ਦੀ ਮਣੀ, ਭਾਵ, ਚੰਗੇ ਭਾਗਾਂ ਦੇ ਕਾਰਣ ਉਹ ਮੁਖ ਸੋਹਣਾ ਲੱਗਦਾ ਹੈ।
ਨਾਨਕ ਤੇ ਮੁਖ ਊਜਲੇ ਤਿਤੁ ਸਚੈ ਦਰਬਾਰਿ ॥੨॥
O Nanak, those faces shall be radiant in the Court of the True Lord. ||2||
ਹੇ ਨਾਨਕ! ਉਹੀ ਮੁਖ ਉਸੇ ਸੱਚੇ ਪ੍ਰਭੂ ਦੇ ਦਰਬਾਰ ਵਿਚ ਸੋਹਣੇ ਲੱਗਦੇ ਹਨ ॥੨॥
ਪਉੜੀ ॥
Pauree:
ਪਉੜੀ।
ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥
All call You their own, Lord; one who does not own You, is picked up and thrown away.
ਜਗਤ ਵਿਚ ਹਰੇਕ ਜੀਵ ਨੂੰ ਮਮਤਾ ਲੱਗੀ ਹੋਈ ਹੈ; ਜਿਸ ਨੂੰ ਮਮਤਾ ਨਹੀਂ ਉਹ ਚੁਣ ਕੇ ਵੱਖਰਾ ਕਰ ਵਿਖਾਓ, ਭਾਵ, ਕੋਈ ਵਿਰਲਾ ਹੈ ਜਿਸ ਨੂੰ ਮਮਤਾ ਨਹੀਂ ਹੈ। ਆਖੈ ਆਪਣਾ = (ਹਰੇਕ ਜੀਵ) ਆਖਦਾ ਹੈ, 'ਇਹ ਮੇਰੀ ਆਪਣੀ ਚੀਜ਼ ਹੈ,' ਭਾਵ, ਹਰੇਕ ਜੀਵ ਨੂੰ ਮਮਤਾ ਹੈ। ਜਿਸੁ ਨਾਹੀ = ਜਿਸ ਨੂੰ ਮਮਤਾ ਨਹੀਂ ਹੈ।
ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਢੀਐ ॥
Everyone receives the rewards of his own actions; his account is adjusted accordingly.
ਆਪੋ ਆਪਣੇ ਕੀਤੇ ਕਰਮਾਂ ਦਾ ਲੇਖਾ ਆਪ ਹੀ ਭਰਨਾ ਪੈਂਦਾ ਹੈ। ਸੰਢੀਐ = ਭਰੀਦਾ ਹੈ!
ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥
Since one is not destined to remain in this world anyway, why should he ruin himself in pride?
ਜਦੋਂ ਇਸ ਜਗਤ ਵਿਚ ਸਦਾ ਰਹਿਣਾ ਹੀ ਨਹੀਂ ਹੈ, ਤਾਂ ਕਿਉਂ ਅਹੰਕਾਰ ਵਿਚ (ਪੈ ਕੇ) ਖਪੀਏ? ਐਤੁ ਜਗਿ = ਇਸ ਜਗਤ ਵਿਚ। ਕਾਇਤੁ = ਕਿਉ। ਗਾਰਬਿ = ਅਹੰਕਾਰ ਵਿਚ। ਹੰਢੀਐ = ਖਪੀਏ।
ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥
Do not call anyone bad; read these words, and understand.
ਕੇਵਲ ਇਹ ਅੱਖਰ (ਭਾਵ, ਉਪਦੇਸ਼) ਪੜ੍ਹ ਕੇ ਸਮਝ ਲਈਏ ਕਿ ਕਿਸੇ ਨੂੰ ਮੰਦਾ ਨਹੀਂ ਆਖਣਾ ਚਾਹੀਦਾ,
ਮੂਰਖੈ ਨਾਲਿ ਨ ਲੁਝੀਐ ॥੧੯॥
Don't argue with fools. ||19||
ਅਤੇ ਮੂਰਖ ਨਾਲ ਨਹੀਂ ਝਗੜਣਾ ਚਾਹੀਦਾ ॥੧੯॥ ਲੁਝੀਐ = ਝਗੜੀਏ ॥੧੯॥