ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥
I stand by the roadside, and ask the way; I am just a youthful bride of the Lord King.
ਹੇ ਸਤਿਗੁਰੂ! ਮੈਂ ਜੋਬਨ-ਮੱਤੀ ਅੰਞਾਣ ਜੀਵ-ਇਸਤ੍ਰੀ (ਤੇਰੇ ਦਰ ਤੇ) ਸਦਾ ਖਲੋਤੀ ਹੋਈ (ਤੈਥੋਂ ਪਤੀ-ਪ੍ਰਭੂ ਦੇ ਦੇਸ ਦਾ) ਰਾਹ ਪੁਛਦੀ ਹਾਂ। ਪੰਥੁ = ਰਸਤਾ। ਦਸਾਵਾ = ਦਸਾਵਾਂ, ਮੈਂ ਪੁੱਛਦੀ ਹਾਂ। ਮੁੰਧ = ਜੀਵ-ਇਸਤ੍ਰੀ। ਜੋਬਨਿ = ਜਵਾਨੀ ਵਿਚ (ਮੱਤੀ ਹੋਈ)। ਬਾਲੀ = ਅੰਞਾਣ।
ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥
The Guru has caused me to remember the Name of the Lord, Har, Har; I follow the Path to Him.
ਹੇ ਸਤਿਗੁਰੂ! ਮੈਨੂੰ ਪ੍ਰਭੂ-ਪਤੀ ਦਾ ਨਾਮ ਚੇਤੇ ਕਰਾਂਦਾ ਰਹੁ (ਮੇਹਰ ਕਰ) ਮੈਂ ਪਰਮਾਤਮਾ ਦੇ (ਦੇਸ ਪਹੁੰਚਣ ਵਾਲੇ) ਰਸਤੇ ਉਤੇ ਤੁਰਾਂ। ਗੁਰ = ਹੇ ਗੁਰੂ! ਚੇਤਾਇ = ਚੇਤੇ ਕਰਾ। ਮਾਰਗਿ = ਰਸਤੇ ਉਤੇ। ਚਾਲੀ = ਚੱਲਾਂ।
ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥
The Naam, the Name of the Lord, is the Support of my mind and body; I have burnt away the poison of ego.
ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪ੍ਰਭੂ ਦਾ ਨਾਮ ਹੀ ਸਹਾਰਾ ਹੈ (ਜੇ ਤੇਰੀ ਕਿਰਪਾ ਹੋਵੇ ਤਾਂ ਇਸ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ) ਮੈਂ ਹਉਮੈ-ਜ਼ਹਰ ਨੂੰ ਸਾੜ ਦਿਆਂ। ਮਨਿ = ਮਨ ਵਿਚ। ਤਨਿ = ਹਿਰਦੇ ਵਿਚ। ਅਧਾਰੁ = ਆਸਰਾ। ਬਿਖੁ = ਜ਼ਹਿਰ। ਜਾਲੀ = ਜਾਲੀਂ, ਜਲਾਵਾਂ, ਸਾੜ ਦਿਆਂ।
ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥
O True Guru, unite me with the Lord, unite me with the Lord, adorned with garlands of flowers. ||2||
ਹੇ ਦਾਸ ਨਾਨਕ! (ਆਖ-ਹੇ ਪ੍ਰਭੂ! ਮੈਨੂੰ) ਗੁਰੂ ਮਿਲਾ! ਜੇਹੜਾ ਭੀ ਕੋਈ ਪਰਮਾਤਮਾ ਨੂੰ ਮਿਲਿਆ ਹੈ ਗੁਰੂ ਦੀ ਰਾਹੀਂ ਹੀ ਮਿਲਿਆ ਹੈ ॥੨॥ ਮੇਲਿ = ਮਿਲਾਂ। ਬਨਵਾਲੀ = ਪਰਮਾਤਮਾ ॥੨॥
ਸਲੋਕ ਮਃ ੧ ॥
Salok, First Mehl:
ਸਲੋਕ ਪਹਿਲੀ ਪਾਤਸ਼ਾਹੀ।
ਮੁਸਲਮਾਨਾ ਸਿਫਤਿ ਸਰੀਅਤਿ ਪੜਿ ਪੜਿ ਕਰਹਿ ਬੀਚਾਰੁ ॥
The Muslims praise the Islamic law; they read and reflect upon it.
ਮੁਸਲਮਾਨਾਂ ਨੂੰ ਸ਼ਰਹ ਦੀ ਵਡਿਆਈ (ਸਭ ਤੋਂ ਵਧੀਕ ਚੰਗੀ ਲੱਗਦੀ ਹੈ), ਉਹ ਸ਼ਰਹ ਨੂੰ ਪੜ੍ਹ ਪੜ੍ਹ ਕੇ (ਇਹ) ਵਿਚਾਰ ਕਰਦੇ ਹਨ,
ਬੰਦੇ ਸੇ ਜਿ ਪਵਹਿ ਵਿਚਿ ਬੰਦੀ ਵੇਖਣ ਕਉ ਦੀਦਾਰੁ ॥
The Lord's bound servants are those who bind themselves to see the Lord's Vision.
(ਕਿ) ਰੱਬ ਦਾ ਦੀਦਾਰ ਦੇਖਣ ਲਈ ਜੋ ਮਨੁੱਖ (ਸ਼ਰਹ ਦੀ) ਬੰਦਸ਼ ਵਿਚ ਪੈਂਦੇ ਹਨ, ਉਹੀ ਰੱਬ ਦੇ ਬੰਦੇ ਹਨ। ਬੰਦੇ ਸੇ = (ਸ਼ਰਹ ਅਨੁਸਾਰ ਇਹ ਵੀਚਾਰ ਕਰਦੇ ਹਨ ਕਿ) ਬੰਦੇ ਉਹੀ ਹਨ। ਬੰਦੀ = (ਸ਼ਰਹ ਦੀ) ਬੰਦਸ਼। ਦਰਸਨ = ਸ਼ਾਸਤਰ।
ਹਿੰਦੂ ਸਾਲਾਹੀ ਸਾਲਾਹਨਿ ਦਰਸਨਿ ਰੂਪਿ ਅਪਾਰੁ ॥
The Hindus praise the Praiseworthy Lord; the Blessed Vision of His Darshan, His form is incomparable.
ਹਿੰਦੂ ਸ਼ਾਸਤਰ ਦੁਆਰਾ ਹੀ ਸਾਲਾਹੁਣ-ਜੋਗ ਸੁੰਦਰ ਤੇ ਬੇਅੰਤ ਹਰੀ ਨੂੰ ਸਲਾਹੁੰਦੇ ਹਨ, ਸਾਲਾਹਨਿ = ਸਲਾਹ ਕਰਦੇ ਹਨ। ਦਰਸਨਿ = ਸ਼ਾਸਤਰ ਦੁਆਰਾ। ਸਾਲਾਹੀ = ਸਾਲਾਹੁਣ-ਯੋਗ ਹਰੀ ਨੂੰ। ਰੂਪਿ = ਸੁੰਦਰ।
ਤੀਰਥਿ ਨਾਵਹਿ ਅਰਚਾ ਪੂਜਾ ਅਗਰ ਵਾਸੁ ਬਹਕਾਰੁ ॥
They bathe at sacred shrines of pilgrimage, making offerings of flowers, and burning incense before idols.
ਹਰੇਕ ਤੀਰਥ ਤੇ ਨ੍ਹਾਉਂਦੇ ਹਨ, ਮੂਰਤੀਆਂ ਅਗੇ ਭੇਟਾ ਧਰਦੇ ਹਨ ਤੇ ਚੰਦਨ ਆਦਿਕ ਦੇ ਸੁਗੰਧੀ ਵਾਲੇ ਪਦਾਰਥ ਵਰਤਦੇ ਹਨ। ਤੀਰਥਿ = ਤੀਰਥ ਉੱਤੇ। ਅਰਚਾ = ਆਦਰ ਸਤਕਾਰ, ਪੂਜਾ। ਅਗਰਵਾਸੁ = ਚੰਦਨ ਦੀ ਵਾਸ਼ਨਾ। ਬਹਕਾਰੁ = ਮਹਿਕਾਰ, ਖ਼ੁਸ਼ਬੋ।
ਜੋਗੀ ਸੁੰਨਿ ਧਿਆਵਨੑਿ ਜੇਤੇ ਅਲਖ ਨਾਮੁ ਕਰਤਾਰੁ ॥
The Yogis meditate on the absolute Lord there; they call the Creator the Unseen Lord.
ਜੋਗੀ ਲੋਕ ਸਮਾਧੀ ਲਾ ਕੇ ਕਰਤਾਰ ਨੂੰ ਧਿਆਉਂਦੇ ਹਨ ਅਤੇ 'ਅਲਖ, ਅਲਖ' ਉਸ ਦਾ ਨਾਮ ਉਚਾਰਦੇ ਹਨ। ਸੁੰਨਿ = ਸੁੰਨ ਵਿਚ, ਅਫੁਰ ਅਵਸਥਾ ਵਿਚ।
ਸੂਖਮ ਮੂਰਤਿ ਨਾਮੁ ਨਿਰੰਜਨ ਕਾਇਆ ਕਾ ਆਕਾਰੁ ॥
But to the subtle image of the Immaculate Name, they apply the form of a body.
(ਉਹਨਾਂ ਦੇ ਮਤ ਅਨੁਸਾਰ ਜਿਸ ਦਾ ਉਹ ਸਮਾਧੀ ਵਿਚ ਧਿਆਨ ਧਰਦੇ ਹਨ ਉਹ) ਸੂਖਮ ਸਰੂਪ ਵਾਲਾ ਹੈ, ਉਸ ਉਤੇ ਮਾਇਆ ਦਾ ਪਰਭਾਵ ਨਹੀਂ ਪੈ ਸਕਦਾ ਅਤੇ ਇਹ ਸਾਰਾ (ਜਗਤ ਰੂਪ) ਆਕਾਰ (ਉਸੇ ਦੀ ਹੀ) ਕਾਇਆਂ (ਸਰੀਰ) ਦਾ ਹੈ। ਸੂਖਮ ਮੂਰਤਿ = ਰੱਬ ਦਾ ਉਹ ਸਰੂਪ ਜਿਹੜਾ ਇਹਨਾਂ ਅਸਥੂਲ ਇੰਦਰਿਆਂ ਨਾਲ ਨਹੀਂ ਵੇਖਿਆ ਜਾ ਸਕਦਾ।
ਸਤੀਆ ਮਨਿ ਸੰਤੋਖੁ ਉਪਜੈ ਦੇਣੈ ਕੈ ਵੀਚਾਰਿ ॥
In the minds of the virtuous, contentment is produced, thinking about their giving.
ਜੋ ਮਨੁੱਖ ਦਾਨੀ ਹਨ ਉਹਨਾਂ ਦੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ, ਜਦੋਂ (ਉਹ ਕਿਸੇ ਲੋੜਵੰਦੇ ਨੂੰ) ਕੁਝ ਦੇਣ ਦੀ ਵਿਚਾਰ ਕਰਦੇ ਹਨ; ਸਤੀ = ਦਾਨੀ ਮਨੁੱਖ। ਦੇਣੈ ਕੇ ਵੀਚਾਰਿ = (ਕਿਸੇ ਨੂੰ ਕੁਝ) ਦੇਣ ਦੇ ਖ਼ਿਆਲ ਵਿਚ। ਸੰਤੋਖੁ = ਖ਼ੁਸ਼ੀ, ਉਤਸ਼ਾਹ।
ਦੇ ਦੇ ਮੰਗਹਿ ਸਹਸਾ ਗੂਣਾ ਸੋਭ ਕਰੇ ਸੰਸਾਰੁ ॥
They give and give, but ask a thousand-fold more, and hope that the world will honor them.
(ਪਰ ਲੋੜਵੰਦਿਆਂ ਨੂੰ) ਦੇ ਦੇ ਕੇ (ਉਹ ਅੰਦਰੇ ਅੰਦਰ ਕਰਤਾਰ ਪਾਸੋਂ ਉਸ ਤੋਂ) ਹਜ਼ਾਰਾਂ ਗੁਣਾ ਵਧੀਕ ਮੰਗਦੇ ਹਨ ਅਤੇ (ਬਾਹਰ) ਜਗਤ (ਉਨ੍ਹਾਂ ਦੇ ਦਾਨ ਦੀ) ਵਡਿਆਈ ਕਰਦਾ ਹੈ। ਸਹਸਾ ਗੂਣਾ = (ਆਪਣੇ ਦਿੱਤੇ ਹੋਏ ਨਾਲੋਂ) ਹਜ਼ਾਰ ਗੁਣਾ (ਵਧੀਕ)।
ਚੋਰਾ ਜਾਰਾ ਤੈ ਕੂੜਿਆਰਾ ਖਾਰਾਬਾ ਵੇਕਾਰ ॥
The thieves, adulterers, perjurers, evil-doers and sinners
(ਦੂਜੇ ਪਾਸੇ, ਜਗਤ ਵਿਚ) ਬੇਅੰਤ ਚੋਰ, ਪਰ-ਇਸਤ੍ਰੀ ਗਾਮੀ, ਝੂਠੇ, ਭੈੜੇ ਤੇ ਵਿਕਾਰੀ ਭੀ ਹਨ, ਜਾਰਾ = ਪਰ ਇਸਤ੍ਰੀ-ਗਾਮੀ। ਤੈ = ਅਤੇ। ਕੂੜਿਆਰ = ਝੂਠ ਬੋਲਣ ਵਾਲੇ। ਖਰਾਬ = ਭੈੜੇ। ਵੇਕਾਰ = ਮੰਦ ਕਰਮੀ।
ਇਕਿ ਹੋਦਾ ਖਾਇ ਚਲਹਿ ਐਥਾਊ ਤਿਨਾ ਭਿ ਕਾਈ ਕਾਰ ॥
- after using up what good karma they had, they depart; have they done any good deeds here at all?
ਜੋ (ਵਿਕਾਰ ਕਰ ਕਰ ਕੇ) ਪਿਛਲੀ ਕੀਤੀ ਕਮਾਈ ਨੂੰ ਮੁਕਾ ਕੇ (ਇਥੋਂ ਖ਼ਾਲੀ ਹੱਥ) ਤੁਰ ਪੈਂਦੇ ਹਨ (ਪਰ ਇਹ ਕਰਤਾਰ ਦੇ ਰੰਗ ਹਨ) ਉਹਨਾਂ ਨੂੰ ਭੀ (ਉਸੇ ਨੇ ਹੀ) ਕੋਈ ਇਹੋ ਜਿਹੀ ਕਾਰ ਸੌਂਪੀ ਹੋਈ ਹੈ। ਇਕਿ = ਕਈ ਮਨੁੱਖ। ਹੋਦਾ = ਕੋਲ ਹੁੰਦੀ ਵਸਤ। ਐਥਾਊ = ਏਥੋਂ, ਇਸ ਜਗਤ ਤੋਂ। ਖਾਇ ਚਲਹਿ = ਖਾ ਕੇ ਤੁਰ ਪੈਂਦੇ ਹਨ। ਤਿਨਾ ਭਿ = ਉਹਨਾਂ ਨੂੰ ਭੀ। ਕਾਈ ਕਾਰ = ਕੋਈ ਨ ਕੋਈ ਸੇਵਾ।
ਜਲਿ ਥਲਿ ਜੀਆ ਪੁਰੀਆ ਲੋਆ ਆਕਾਰਾ ਆਕਾਰ ॥
There are beings and creatures in the water and on the land, in the worlds and universes, form upon form.
ਜਲ ਵਿਚ ਰਹਿਣ ਵਾਲੇ, ਧਰਤੀ ਉੱਤੇ ਵੱਸਣ ਵਾਲੇ, ਬੇਅੰਤ ਪੁਰੀਆਂ, ਲੋਕਾਂ ਅਤੇ ਬ੍ਰਹਿਮੰਡ ਦੇ ਜੀਵ- ਜਲਿ = ਜਲ ਵਿਚ। ਜੀਆ = ਜੀਵ। ਲੋਅ = ਲੋਕ। ਆਕਾਰਾ ਆਕਾਰ = ਸਾਰੇ ਦ੍ਰਿਸ਼ਟਮਾਨ ਬ੍ਰਹਿਮੰਡਾਂ ਦੇ।
ਓਇ ਜਿ ਆਖਹਿ ਸੁ ਤੂੰਹੈ ਜਾਣਹਿ ਤਿਨਾ ਭਿ ਤੇਰੀ ਸਾਰ ॥
Whatever they say, You know; You care for them all.
ਉਹ ਸਾਰੇ ਜੋ ਕੁਝ ਆਖਦੇ ਹਨ ਸਭ ਕੁਝ, (ਹੇ ਕਰਤਾਰ!) ਤੂੰ ਜਾਣਦਾ ਹੈਂ, ਉਹਨਾਂ ਨੂੰ ਤੇਰਾ ਹੀ ਆਸਰਾ ਹੈ। ਓਇ = ਉਹ ਸਾਰੇ ਜੀਵ। ਜਿ = ਜੋ ਕੁਝ। ਤੂੰ ਹੈ = ਤੂੰ ਹੀ, (ਹੇ ਪ੍ਰਭੂ!)। ਸਾਰ = ਬਲ, ਤਾਕਤ, ਆਸਰਾ।
ਨਾਨਕ ਭਗਤਾ ਭੁਖ ਸਾਲਾਹਣੁ ਸਚੁ ਨਾਮੁ ਆਧਾਰੁ ॥
O Nanak, the hunger of the devotees is to praise You; the True Name is their only support.
ਹੇ ਨਾਨਕ! ਭਗਤ ਜਨਾਂ ਨੂੰ ਕੇਵਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਦੀ ਤਾਂਘ ਲੱਗੀ ਹੋਈ ਹੈ, ਹਰੀ ਦਾ ਸਦਾ ਅਟੱਲ ਰਹਿਣ ਵਾਲਾ ਨਾਮ ਹੀ ਉਹਨਾਂ ਦਾ ਆਸਰਾ ਹੈ। ਭੁਖ ਸਾਲਾਹਣੁ = ਸਿਫ਼ਤਿ-ਸਾਲਾਹ ਰੂਪੀ ਭੁੱਖ। ਆਧਾਰੁ = ਆਸਰਾ।
ਸਦਾ ਅਨੰਦਿ ਰਹਹਿ ਦਿਨੁ ਰਾਤੀ ਗੁਣਵੰਤਿਆ ਪਾ ਛਾਰੁ ॥੧॥
They live in eternal bliss, day and night; they are the dust of the feet of the virtuous. ||1||
ਉਹ ਸਦਾ ਦਿਨ ਰਾਤ ਅਨੰਦ ਵਿਚ ਰਹਿੰਦੇ ਹਨ ਅਤੇ (ਆਪ ਨੂੰ) ਗੁਣਵਾਨਾਂ ਦੇ ਪੈਰਾਂ ਦੀ ਖ਼ਾਕ ਸਮਝਦੇ ਹਨ ॥੧॥ ਪਾ ਛਾਰੁ = ਪੈਰਾਂ ਦੀ ਖ਼ਾਕ ॥੧॥
ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਮਿਟੀ ਮੁਸਲਮਾਨ ਕੀ ਪੇੜੈ ਪਈ ਕੁਮੑਿਆਰ ॥
The clay of the Muslim's grave becomes clay for the potter's wheel.
(ਮੁਸਲਮਾਨ ਇਹ ਖ਼ਿਆਲ ਕਰਦੇ ਹਨ ਕਿ ਮਰਨ ਤੋਂ ਪਿਛੋਂ ਜਿਨ੍ਹਾਂ ਦਾ ਸਰੀਰ ਸਾੜਿਆ ਜਾਂਦਾ ਹੈ, ਉਹ ਦੋਜ਼ਕ ਦੀ ਅੱਗ ਵਿਚ ਸੜਦੇ ਹਨ, ਪਰ) ਉਸ ਥਾਂ ਦੀ ਮਿੱਟੀ ਭੀ ਜਿੱਥੇ ਮੁਸਲਮਾਨ ਮੁਰਦੇ ਦੱਬਦੇ ਹਨ (ਕਈ ਵਾਰੀ) ਕੁਮ੍ਹਿਆਰ ਦੇ ਵੱਸ ਪੈ ਜਾਂਦੀ ਹੈ (ਭਾਵ, ਉਹ ਮਿੱਟੀ ਚੀਕਣੀ ਹੋਣ ਕਰਕੇ ਕੁਮ੍ਹਿਆਰ ਲੋਕ ਕਈ ਵਾਰੀ ਉਹ ਮਿੱਟੀ ਭਾਂਡੇ ਬਣਾਣ ਲਈ ਲੈ ਆਉਂਦੇ ਹਨ);
ਘੜਿ ਭਾਂਡੇ ਇਟਾ ਕੀਆ ਜਲਦੀ ਕਰੇ ਪੁਕਾਰ ॥
Pots and bricks are fashioned from it, and it cries out as it burns.
(ਕੁਮ੍ਹਿਆਰ ਉਸ ਮਿੱਟੀ ਨੂੰ) ਘੜ ਕੇ (ਉਸ ਦੇ) ਭਾਂਡੇ ਤੇ ਇੱਟਾਂ ਬਣਾਉਂਦਾ ਹੈ, (ਤੇ ਆਵੀ ਵਿਚ ਪੈ ਕੇ, ਉਹ ਮਿੱਟੀ, ਮਾਨੋ) ਸੜਦੀ ਹੋਈ ਪੁਕਾਰ ਕਰਦੀ ਹੈ, ਕੀਆ = ਬਣਾਈਆਂ। ਕਰੇ ਪੁਕਾਰ = (ਉਹ ਮਿੱਟੀ, ਮਾਨੋ) ਪੁਕਾਰ ਕਰਦੀ ਹੈ।
ਜਲਿ ਜਲਿ ਰੋਵੈ ਬਪੁੜੀ ਝੜਿ ਝੜਿ ਪਵਹਿ ਅੰਗਿਆਰ ॥
The poor clay burns, burns and weeps, as the fiery coals fall upon it.
ਸੜ ਕੇ ਵਿਚਾਰੀ ਰੋਂਦੀ ਹੈ ਤੇ ਉਸ ਵਿਚੋਂ ਅੰਗਿਆਰੇ ਝੜ ਝੜ ਕੇ ਡਿਗਦੇ ਹਨ, ਜਲਿ ਜਲਿ = ਸੜ ਸੜ ਕੇ। ਪਵਹਿ = (ਭੁੰਞੇ) ਡਿਗਦੇ ਹਨ।
ਨਾਨਕ ਜਿਨਿ ਕਰਤੈ ਕਾਰਣੁ ਕੀਆ ਸੋ ਜਾਣੈ ਕਰਤਾਰੁ ॥੨॥
O Nanak, the Creator created the creation; the Creator Lord alone knows. ||2||
(ਪਰ ਨਿਜਾਤ ਜਾਂ ਦੋਜ਼ਕ ਦਾ ਮੁਰਦਾ ਸਰੀਰ ਦੇ ਸਾੜਨ ਜਾਂ ਦੱਬਣ ਨਾਲ ਕੋਈ ਸੰਬੰਧ ਨਹੀਂ ਹੈ), ਹੇ ਨਾਨਕ! ਜਿਸ ਕਰਤਾਰ ਨੇ ਜਗਤ ਦੀ ਮਾਇਆ ਰਚੀ ਹੈ, ਉਹ (ਅਸਲ ਭੇਦ ਨੂੰ) ਜਾਣਦਾ ਹੈ ॥੨॥ ਜਿਨਿ ਕਰਤੈ = ਜਿਸ ਕਰਤਾਰ ਨੇ। ਕਾਰਣੁ = ਜਗਤ ਦੀ ਮਾਇਆ ॥੨॥
ਪਉੜੀ ॥
Pauree:
ਪਉੜੀ।
ਬਿਨੁ ਸਤਿਗੁਰ ਕਿਨੈ ਨ ਪਾਇਓ ਬਿਨੁ ਸਤਿਗੁਰ ਕਿਨੈ ਨ ਪਾਇਆ ॥
Without the True Guru, no one has obtained the Lord; without the True Guru, no one has obtained the Lord.
ਕਿਸੇ ਮਨੁੱਖ ਨੂੰ ('ਜਗ ਜੀਵਨੁ ਦਾਤਾ') ਸਤਿਗੁਰ ਤੋਂ ਬਿਨਾ (ਭਾਵ, ਸਤਿਗੁਰੂ ਦੀ ਸ਼ਰਨ ਪੈਣ ਤੋਂ ਬਿਨਾ) ਨਹੀਂ ਮਿਲਿਆ, (ਇਹ ਸੱਚ ਜਾਣੋ ਕਿ) ਕਿਸੇ ਮਨੁੱਖ ਨੂੰ ਸਤਿਗੁਰ ਦੀ ਸ਼ਰਨ ਪੈਣ ਤੋਂ ਬਿਨਾ ('ਜਗ ਜੀਵਨ ਦਾਤਾ') ਨਹੀਂ ਮਿਲਿਆ। ਕਿਨੈ = ਕਿਨਿ ਹੀ, ਕਿਸੇ ਨੇ ਹੀ। ਪਾਇਓ = ਪਾਇਆ।
ਸਤਿਗੁਰ ਵਿਚਿ ਆਪੁ ਰਖਿਓਨੁ ਕਰਿ ਪਰਗਟੁ ਆਖਿ ਸੁਣਾਇਆ ॥
He has placed Himself within the True Guru; revealing Himself, He declares this openly.
(ਕਿਉਂਕਿ ਪ੍ਰਭੂ ਨੇ) ਆਪਣੇ ਆਪ ਨੂੰ ਰੱਖਿਆ ਹੀ ਸਤਿਗੁਰੂ ਦੇ ਅੰਦਰ ਹੈ, (ਭਾਵ, ਪ੍ਰਭੂ ਗੁਰੂ ਦੇ ਅੰਦਰ ਸਾਖਿਆਤ ਹੋਇਆ ਹੈ) (ਅਸਾਂ ਹੁਣ ਇਹ ਗੱਲ ਸਭ ਨੂੰ) ਖੁਲ੍ਹਮ-ਖੁਲ੍ਹਾ ਆਖ ਕੇ ਸੁਣਾ ਦਿੱਤੀ ਹੈ। ਰਖਿਓਨੁ = ਉਸ ਨੇ ਰੱਖ ਦਿੱਤਾ ਹੈ (ਇਸ ਕ੍ਰਿਆ-ਰੂਪ ਨੂੰ ਸਮਝਣ ਵਾਸਤੇ ਵੇਖੋ 'ਗੁਰਬਾਣੀ ਵਿਆਕਰਣ')।
ਸਤਿਗੁਰ ਮਿਲਿਐ ਸਦਾ ਮੁਕਤੁ ਹੈ ਜਿਨਿ ਵਿਚਹੁ ਮੋਹੁ ਚੁਕਾਇਆ ॥
Meeting the True Guru, eternal liberation is obtained; He has banished attachment from within.
ਜੇ (ਇਹੋ ਜਿਹਾ) ਗੁਰੂ, ਜਿਸ ਨੇ ਆਪਣੇ ਅੰਦਰੋਂ (ਮਾਇਆ ਦਾ) ਮੋਹ ਦੂਰ ਕਰ ਦਿੱਤਾ ਹੈ, ਮਨੁੱਖ ਨੂੰ ਮਿਲ ਪਏ ਤਾਂ ਮਨੁੱਖ ਮੁਕਤ (ਭਾਵ, ਮਾਇਕ ਬੰਧਨਾਂ ਤੋਂ ਅਜ਼ਾਦ) ਹੋ ਜਾਂਦਾ ਹੈ। ਸਤਿਗੁਰ ਮਿਲਿਐ = ਜੇ (ਇਹੋ ਜਿਹਾ) ਗੁਰੂ ਮਿਲ ਪਏ।
ਉਤਮੁ ਏਹੁ ਬੀਚਾਰੁ ਹੈ ਜਿਨਿ ਸਚੇ ਸਿਉ ਚਿਤੁ ਲਾਇਆ ॥
This is the highest thought, that one's consciousness is attached to the True Lord.
(ਹੋਰ ਸਾਰੀਆਂ ਸਿਆਣਪਾਂ ਨਾਲੋਂ) ਇਹ ਵਿਚਾਰ ਸੋਹਣੀ ਹੈ ਕਿ ਜਿਸ ਮਨੁੱਖ ਨੇ ਆਪਣੇ ਗੁਰੂ ਨਾਲ ਚਿੱਤ ਜੋੜਿਆ ਹੈ, ਜਿਨਿ = ਜਿਸ (ਮਨੁੱਖ) ਨੇ।
ਜਗਜੀਵਨੁ ਦਾਤਾ ਪਾਇਆ ॥੬॥
Thus the Lord of the World, the Great Giver is obtained. ||6||
ਉਸ ਨੂੰ ਜਗ-ਜੀਵਨ ਦਾਤਾ ਮਿਲ ਪਿਆ ਹੈ ॥੬॥ ਜਗ ਜੀਵਨੁ = ਜਗਤ ਦਾ ਜੀਵਨ, ਜਗਤ ਦੀ ਜਾਨ (ਪ੍ਰਭੂ)। ❀ ਨੋਟ: 'ਪਾਇਓ' ਤੇ 'ਪਾਇਆ' ਦੇ ਅਰਥ ਇਹ ਕਰਨੇ ਕਿ ਪਿਛਲੇ ਸਮੇ ਵਿਚ 'ਪਾਇਆ' ਤੇ 'ਹੁਣ ਪਾਇਆ' ਵਿਆਕਰਣ ਅਨੁਸਾਰ ਅਸ਼ੁੱਧ ਹਨ। ਪਾਇਓ ਤੇ ਪਾਇਆ ਦੋਵੇਂ ਹੀ ਭੂਤ ਕਾਲ ਦੇ ਰੂਪ ਹਨ, ਦੋਹਾਂ ਦਾ ਇਕੋ ਹੀ ਅਰਥ ਹੈ। (ਵੇਖੋ 'ਗੁਰਬਾਣੀ ਵਿਆਕਰਣ')। ਦੋ ਵਾਰੀ ਉਹੋ ਗੱਲ ਆਖਣ ਨਾਲ ਇਸ ਖ਼ਿਆਲ ਉੱਤੇ ਜ਼ੋਰ ਦਿੱਤਾ ਗਿਆ ਹੈ ਕਿ ਗੁਰੂ ਤੋਂ ਬਿਨਾ ਕਿਸੇ ਨੂੰ ਰੱਬ ਨਹੀਂ ਮਿਲਿਆ ॥੬॥