ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ

O my Love, come and meet me as Gurmukh; I have been separated from You for so long, Lord King.

ਹੇ ਪਿਆਰੇ ਹਰੀ! ਮੈਨੂੰ ਚਿਰ ਦੇ ਵਿਛੁੜੇ ਹੋਏ ਨੂੰ ਗੁਰੂ ਦੀ ਰਾਹੀਂ ਆ ਮਿਲ। ਗੁਰਮੁਖਿ = ਗੁਰੂ ਦੀ ਰਾਹੀਂ। ਪਿਆਰੇ = ਹੇ ਪਿਆਰੇ ਹਰੀ! ਮੈ = ਮੈਨੂੰ।

ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ

My mind and body are sad; my eyes are wet with the Lord's sublime essence.

ਹੇ ਹਰੀ! ਮੇਰਾ ਮਨ ਮੇਰਾ ਹਿਰਦਾ ਬਹੁਤ ਓਦਰਿਆ ਹੋਇਆ ਹੈ, ਮੇਰੀਆਂ ਅੱਖਾਂ (ਵਿਛੋੜੇ ਦੇ ਕਾਰਨ ਤੇਰੇ) ਪ੍ਰੇਮ-ਜਲ ਨਾਲ ਭਿੱਜੀਆਂ ਹੋਈਆਂ ਹਨ। ਬੈਰਾਗਿਆ = ਓਦਰਿਆ ਹੋਇਆ ਹੈ। ਰਸਿ = (ਪ੍ਰੇਮ) ਜਲ ਨਾਲ। ਭਿੰਨੇ = ਭਿੱਜੇ ਹੋਏ।

ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ

Show me my Lord God, my Love, O Guru; meeting the Lord, my mind is pleased.

ਹੇ ਹਰੀ! ਮੈਨੂੰ ਪਿਆਰੇ ਗੁਰੂ ਦੀ ਦੱਸ ਪਾ, ਗੁਰੂ ਨੂੰ ਮਿਲ ਕੇ ਮੇਰਾ ਮਨ ਤੇਰੀ ਯਾਦ ਵਿਚ ਗਿੱਝ ਜਾਏ। ਮਿਲਿ = ਮਿਲ ਕੇ। ਮੰਨੇ = ਪਤੀਜ ਜਾਏ, ਧਰਵਾਸ ਫੜੇ।

ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥

I am just a fool, O Nanak, but the Lord has appointed me to perform His service. ||3||

ਹੇ ਨਾਨਕ! (ਆਖ-) ਹੇ ਹਰੀ! ਮੈਂ ਮੂਰਖ ਹਾਂ, ਮੈਨੂੰ ਆਪਣੇ (ਨਾਮ ਸਿਮਰਨ ਦੇ) ਕੰਮ ਵਿਚ ਜੋੜ ॥੩॥ ਹਉ = ਮੈਂ ॥੩॥

ਸਲੋਕ ਮਃ

Salok, First Mehl:

ਸਲੋਕ ਪਹਿਲੀ ਪਾਤਸ਼ਾਹੀ।

ਹਉ ਵਿਚਿ ਆਇਆ ਹਉ ਵਿਚਿ ਗਇਆ

In ego they come, and in ego they go.

(ਜਦ ਤਾਈਂ ਜੀਵ) 'ਹਉ' ਵਿਚ (ਹੈ, ਭਾਵ, ਰੱਬ ਨਾਲੋਂ ਤੇ ਰੱਬ ਦੀ ਕੁਦਰਤ ਨਾਲੋਂ ਆਪਣੀ ਅੱਡਰੀ ਹਸਤੀ ਬਣਾਈ ਬੈਠਾ ਹੈ, ਤਦ ਤਾਈਂ ਕਦੇ) ਜਗਤ ਵਿਚ ਆਉਂਦਾ ਹੈ (ਕਦੇ) ਜਗਤ ਤੋਂ ਚਲਾ ਜਾਂਦਾ ਹੈ, ਹਉ = ਮੈਂ, ਜੀਵ ਦਾ ਆਪਣੀ 'ਮੈਂ' ਦਾ ਖ਼ਿਆਲ, ਆਪਣੀ ਵੱਖਰੀ ਹਸਤੀ ਦਾ ਖ਼ਿਆਲ, ਰੱਬ ਨਾਲੋਂ ਅੱਡਰੀ ਹੋਂਦ ਦਾ ਖ਼ਿਆਲ। ਗਇਆ = ਗੁਆਚਿਆ, ਨੁਕਸਾਨ ਹੋਇਆ।

ਹਉ ਵਿਚਿ ਜੰਮਿਆ ਹਉ ਵਿਚਿ ਮੁਆ

In ego they are born, and in ego they die.

ਕਦੇ ਜੰਮਦਾ ਹੈ, ਕਦੇ ਮਰਦਾ ਹੈ।

ਹਉ ਵਿਚਿ ਦਿਤਾ ਹਉ ਵਿਚਿ ਲਇਆ

In ego they give, and in ego they take.

ਜੀਵ ਇਸ ਅੱਡਰੀ ਹੋਂਦ ਦੀ ਹੱਦਬੰਦੀ ਵਿਚ ਹੀ ਰਹਿ ਕੇ ਕਦੇ (ਕਿਸੇ ਲੋੜਵੰਦੇ ਨੂੰ) ਦੇਂਦਾ ਹੈ, ਕਦੇ (ਆਪਣੀ ਲੋੜ ਨੂੰ ਪੂਰੀ ਕਰਨ ਲਈ ਕਿਸੇ ਪਾਸੋਂ) ਲੈਂਦਾ ਹੈ।

ਹਉ ਵਿਚਿ ਖਟਿਆ ਹਉ ਵਿਚਿ ਗਇਆ

In ego they earn, and in ego they lose.

ਇਸੇ 'ਮੈਂ, ਮੈਂ' ਦੇ ਖ਼ਿਆਲ ਵਿਚ (ਕਿ ਇਹ ਕੰਮ 'ਮੈਂ' ਕਰਦਾ ਹਾਂ, 'ਮੈਂ' ਕਰਦਾ ਹਾਂ) ਕਦੇ ਖੱਟਦਾ ਕਦੇ ਗਵਾਉਂਦਾ ਹੈ।

ਹਉ ਵਿਚਿ ਸਚਿਆਰੁ ਕੂੜਿਆਰੁ

In ego they become truthful or false.

ਜਿਤਨਾ ਚਿਰ ਜੀਵ ਮੇਰ-ਤੇਰ ਵਾਲੀ ਹੱਦਬੰਦੀ ਵਿਚ ਹੈ, (ਲੋਕਾਂ ਦੀਆਂ ਨਜ਼ਰਾਂ ਵਿਚ) ਕਦੇ ਸੱਚਾ ਹੈ, ਕਦੇ ਝੂਠਾ ਹੈ।

ਹਉ ਵਿਚਿ ਪਾਪ ਪੁੰਨ ਵੀਚਾਰੁ

In ego they reflect on virtue and sin.

ਜਦ ਤਾਈਂ ਆਪਣੇ ਕਾਦਰ ਨਾਲੋਂ ਵੱਖਰੀ ਹੋਂਦ ਦੇ ਭਰਮ ਵਿਚ ਹੈ, ਤਦ ਤਾਈਂ ਆਪਣੇ ਕੀਤੇ ਪਾਪਾਂ ਤੇ ਪੁੰਨਾਂ ਦੀ ਗਿਣਤੀ ਗਿਣਦਾ ਰਹਿੰਦਾ ਹੈ (ਭਾਵ, ਇਹ ਸੋਚਦਾ ਹੈ ਕਿ 'ਮੈ' ਇਹ ਭਲੇ ਕੰਮ ਕੀਤੇ ਹਨ, 'ਮੈ' ਇਹ ਮਾੜੇ ਕੰਮ ਕੀਤੇ ਹਨ),

ਹਉ ਵਿਚਿ ਨਰਕਿ ਸੁਰਗਿ ਅਵਤਾਰੁ

In ego they go to heaven or hell.

ਤੇ ਇਸੇ ਵਖੇਵੇਂ ਵਿਚ ਰਹਿਣ ਕਰਕੇ (ਭਾਵ, ਰੱਬ ਵਿਚ ਆਪਣਾ ਆਪ ਇਕ-ਰੂਪ ਨਾ ਕਰਨ ਕਰਕੇ) ਕਦੇ ਨਰਕ ਵਿਚ ਪੈਂਦਾ ਹੈ ਕਦੇ ਸੁਰਗ ਵਿਚ। ਨਰਕਿ ਸੁਰਗਿ ਅਵਤਾਰੁ = ਨਰਕ ਜਾਂ ਸੁਰਗ ਵਿਚ ਪੈਣਾ।

ਹਉ ਵਿਚਿ ਹਸੈ ਹਉ ਵਿਚਿ ਰੋਵੈ

In ego they laugh, and in ego they weep.

ਜਦ ਤਾਈਂ ਆਪਣੇ ਕਰਤਾਰ ਨਾਲੋਂ ਵੱਖਰੀ ਹੋਂਦ ਵਿਚ ਜੀਵ ਬੱਝਾ ਪਿਆ ਹੈ, ਤਦ ਤਕ ਕਦੇ ਹੱਸਦਾ ਹੈ ਕਦੇ ਰੋਂਦਾ ਹੈ (ਭਾਵ, ਆਪਣੇ ਆਪ ਨੂੰ ਕਦੇ ਸੁਖੀ ਸਮਝਦਾ ਹੈ ਕਦੇ ਦੁੱਖੀ।)

ਹਉ ਵਿਚਿ ਭਰੀਐ ਹਉ ਵਿਚਿ ਧੋਵੈ

In ego they become dirty, and in ego they are washed clean.

ਰੱਬ ਨਾਲੋਂ ਆਪਣੀ ਹਸਤੀ ਵੱਖਰੀ ਰੱਖਣ ਕਰ ਕੇ ਕਦੇ ਉਸ ਦਾ ਮਨ ਪਾਪਾਂ ਦੀ ਮੈਲ ਵਿਚ ਲਿਬੜ ਜਾਂਦਾ ਹੈ, ਕਦੇ ਉਹ (ਆਪਣੇ ਹੀ ਉੱਦਮ ਦੇ ਆਸਰੇ) ਉਸ ਮੈਲ ਨੂੰ ਧੋਂਦਾ ਹੈ। ਭਰੀਐ = (ਪਾਪਾਂ ਦੀ ਮੈਲ ਨਾਲ) ਮਲੀਨ ਹੋ ਜਾਂਦਾ ਹੈ।

ਹਉ ਵਿਚਿ ਜਾਤੀ ਜਿਨਸੀ ਖੋਵੈ

In ego they lose social status and class.

ਇਸ ਵਖਰੀ ਹੋਂਦ ਵਿਚ ਗ੍ਰਸਿਆ ਹੋਇਆ ਜੀਵ ਕਦੇ ਜ਼ਾਤਪਾਤ ਦੇ ਖ਼ਿਆਲ ਵਿਚ ਪੈ ਕੇ (ਭਾਵ ਇਹ ਖ਼ਿਆਲ ਕਰ ਕੇ ਕਿ ਮੈਂ ਉੱਚੀ ਜਾਤੀ ਦਾ ਹਾਂ ਆਪਣਾ ਆਪ) ਗਵਾ ਲੈਂਦਾ ਹੈ। ਜਾਤੀ ਜਿਨਸੀ = ਜ਼ਾਤ ਪਾਤ।

ਹਉ ਵਿਚਿ ਮੂਰਖੁ ਹਉ ਵਿਚਿ ਸਿਆਣਾ

In ego they are ignorant, and in ego they are wise.

ਜਿਤਨਾ ਚਿਰ ਜੀਵ ਆਪਣੀ ਵੱਖਰੀ ਹੋਂਦ ਦੀ ਚਾਰ-ਦੀਵਾਰੀ ਦੇ ਅੰਦਰ ਹੈ, ਇਹ (ਲੋਕਾਂ ਦੀ ਨਜ਼ਰ ਵਿਚ) ਕਦੇ ਮੂਰਖ (ਗਿਣਿਆ ਜਾਂਦਾ) ਹੈ ਕਦੇ ਸਿਆਣਾ।

ਮੋਖ ਮੁਕਤਿ ਕੀ ਸਾਰ ਜਾਣਾ

They do not know the value of salvation and liberation.

(ਪਰ ਭਾਵੇਂ ਇਹ ਮੂਰਖ ਸਮਝਿਆ ਜਾਏ ਤੇ ਭਾਵੇਂ ਸਿਆਣਾ, ਜਦ ਤਕ ਇਸ ਹੱਦ-ਬੰਦੀ ਦੇ ਵਿਚ ਬੱਝਾ ਹੋਇਆ ਹੈ, ਇਸ ਹੱਦਬੰਦੀ ਤੋਂ ਬਾਹਰ ਹੋਣ ਦੀ, ਭਾਵ) ਮੋਖ ਮੁਕਤੀ ਦੀ ਸਮਝ ਇਸ ਨੂੰ ਨਹੀਂ ਆ ਸਕਦੀ। ਸਾਰ = ਸਮਝ।

ਹਉ ਵਿਚਿ ਮਾਇਆ ਹਉ ਵਿਚਿ ਛਾਇਆ

In ego they love Maya, and in ego they are kept in darkness by it.

ਜਦ ਤਾਈਂ ਰੱਬ ਤੋਂ ਵਿਛੋੜੇ ਦੀ ਹਾਲਤ ਵਿਚ ਹੈ, ਤਦ ਤਾਈਂ ਜੀਵ 'ਮਾਇਆ ਮਾਇਆ' (ਕੂਕਦਾ ਫਿਰਦਾ ਹੈ), ਤਦ ਤਾਈਂ ਇਸ ਉਤੇ ਮਾਇਆ ਦਾ ਪਰਭਾਵ ਪਿਆ ਹੋਇਆ ਹੈ; ਛਾਇਆ = (ਮਾਇਆ ਦਾ) ਸਾਇਆ।

ਹਉਮੈ ਕਰਿ ਕਰਿ ਜੰਤ ਉਪਾਇਆ

Living in ego, mortal beings are created.

ਰੱਬ ਤੋਂ ਵਿਛੜਿਆ ਰਹਿ ਕੇ ਜੀਵ ਮੁੜ ਮੁੜ ਪੈਦਾ ਹੁੰਦਾ ਹੈ।

ਹਉਮੈ ਬੂਝੈ ਤਾ ਦਰੁ ਸੂਝੈ

When one understands ego, then the Lord's gate is known.

ਜਦੋਂ ਰੱਬ ਤੋਂ ਵਿਛੋੜੇ ਵਾਲੀ ਹਾਲਤ ਨੂੰ ਸਮਝ ਲੈਂਦਾ ਹੈ, ਭਾਵ, ਜਦੋਂ ਇਸ ਨੂੰ ਸੂਝ ਪੈਂਦੀ ਹੈ ਕਿ ਮੈਂ ਆਪਣੀ ਵਖੇਵੇਂ ਵਾਲੀ ਹੱਦਬੰਦੀ ਵਿਚ ਕੈਦ ਹਾਂ, (ਰੱਬ ਨਾਲੋਂ ਟੁਟਿਆ ਪਿਆ ਹਾਂ) ਤਦੋਂ ਇਸ ਨੂੰ ਰੱਬ ਦਾ ਦਰਵਾਜ਼ਾ ਲੱਭ ਪੈਂਦਾ ਹੈ, ਸੂਝੈ = ਸੁਝ ਪੈਂਦਾ ਹੈ, ਦਿੱਸ ਪੈਂਦਾ ਹੈ।

ਗਿਆਨ ਵਿਹੂਣਾ ਕਥਿ ਕਥਿ ਲੂਝੈ

Without spiritual wisdom, they babble and argue.

(ਨਹੀਂ ਤਾਂ) ਜਦ ਤਕ ਇਸ ਗਿਆਨ ਤੋਂ ਸੱਖਣਾ ਹੈ, ਤਦ ਤਾਈਂ (ਜ਼ਬਾਨੀ) ਗਿਆਨ ਦੀਆਂ ਗੱਲਾਂ ਆਖ ਆਖ ਕੇ (ਆਪਣੇ ਆਪ ਨੂੰ ਗਿਆਨਵਾਨ ਜਾਣ ਕੇ ਸਗੋਂ ਆਪਣਾ ਅੰਦਰ) ਲੂੰਹਦਾ ਹੈ। ਕਥਿ ਕਥਿ = ਆਖ ਆਖ ਕੇ। ਲੂਝੈ = ਲੁੱਝਦਾ ਹੈ ਖਿੱਝਦਾ ਹੈ।

ਨਾਨਕ ਹੁਕਮੀ ਲਿਖੀਐ ਲੇਖੁ

O Nanak, by the Lord's Command, destiny is recorded.

ਹੇ ਨਾਨਕ! ਇਹ ਲੇਖ (ਭੀ) ਰੱਬ ਦੇ ਹੁਕਮ ਵਿਚ ਹੀ ਲਿਖਿਆ ਜਾਂਦਾ ਹੈ। ਹੁਕਮਿ = (ਰੱਬ ਦੇ) ਹੁਕਮ ਅਨੁਸਾਰ। ਲੇਖੁ = (ਇਹ ਹਉਮੈ ਵਾਲਾ) ਲੇਖ, ਜੀਵ ਦੇ ਅੰਦਰ ਦਾ ਇਹ ਸੰਸਕਾਰ ਕਿ ਮੈਂ ਇਕ ਅੱਡਰੀ ਹਸਤੀ ਹਾਂ।

ਜੇਹਾ ਵੇਖਹਿ ਤੇਹਾ ਵੇਖੁ ॥੧॥

As the Lord sees us, so are we seen. ||1||

ਜੀਵ ਜਿਵੇਂ ਜਿਵੇਂ ਵੇਖਦੇ ਹਨ, ਤਿਹੋ ਜਿਹਾ ਉਹਨਾਂ ਦਾ ਸਰੂਪ ਬਣ ਜਾਂਦਾ ਹੈ (ਭਾਵ, ਜਿਸ ਜਿਸ ਨੀਯਤ ਨਾਲ ਦੂਜੇ ਮਨੁੱਖਾਂ ਨਾਲ ਵਰਤਦੇ ਹਨ, ਉਸੇ ਤਰ੍ਹਾਂ ਦੇ ਅੰਦਰ ਸੰਸਕਾਰ ਇਕੱਠੇ ਹੋ ਕੇ ਉਹੋ ਜਿਹਾ ਉਨ੍ਹਾਂ ਦਾ ਆਪਣਾ ਵੱਖਰਾ ਮਾਨਸਕ-ਸਰੂਪ ਬਣ ਜਾਂਦਾ ਹੈ, ਉਹੋ ਜਿਹੀ ਉਹਨਾਂ ਦੀ ਵਖਰੀ ਹਸਤੀ ਬਣ ਜਾਂਦੀ ਹੈ; ਉਹੋ ਜਿਹੀ ਉਹਨਾਂ ਦੀ 'ਹਉ' ਬਣ ਜਾਂਦੀ ਹੈ। ਹਰੇਕ ਜੀਵ ਦੀ ਇਹ ਵਖੋ ਵਖਰੀ ਹਸਤੀ, ਵਖੋ ਵਖਰੀ 'ਹਉ' ਰੱਬ ਦੇ ਹੁਕਮ ਦੇ ਅਨੁਸਾਰ ਹੀ ਬਣਦੀ ਹੈ, ਰੱਬ ਦਾ ਇਕ ਅਜਿਹਾ ਨਿਯਮ ਬੱਝਾ ਹੋਇਆ ਹੈ ਕਿ ਹਰੇਕ ਮਨੁੱਖ ਦੇ ਆਪਣੇ ਕੀਤੇ ਕਰਮਾਂ ਦੇ ਸੰਸਕਾਰ ਅਨੁਸਾਰ, ਉਸ ਦੇ ਆਲੇ ਦੁਆਲੇ ਆਪਣੇ ਹੀ ਇਹਨਾਂ ਸੰਸਕਾਰਾਂ ਦਾ ਜਾਲ ਤਣਿਆ ਜਾ ਕੇ, ਉਸ ਰੱਬੀ ਨਿਯਮ ਅਨੁਸਾਰ ਮਨੁੱਖ ਦੀ ਆਪਣੀ ਇਕ ਵਖਰੀ ਸੁਆਰਥੀ ਹਸਤੀ ਬਣ ਜਾਂਦੀ ਹੈ) ॥੧॥ ਵੇਖਹਿ = (ਜੀਵ) ਵੇਖਦੇ ਹਨ, (ਹੋਰਨਾਂ ਵਲ) ਵੇਖਦੇ ਹਨ, ਜੀਆਂ ਦੀ ਨੀਅਤ ਹੁੰਦੀ ਹੈ। ਵੇਖੁ = ਦ੍ਰਿੱਸ਼, ਸ਼ਕਲ, ਸਰੂਪ, ਵੱਖਰੀ ਹਸਤੀ, ਹਉਂ ॥੧॥

ਮਹਲਾ

Second Mehl:

ਦੂਜੀ ਪਾਤਸ਼ਾਹੀ।

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਹਿ

This is the nature of ego, that people perform their actions in ego.

'ਹਉਮੈ' ਦਾ ਸੁਭਾਉ ਇਹੀ ਹੈ (ਭਾਵ, ਜੇ ਰੱਬ ਨਾਲੋਂ ਵਖਰੀ ਅਪਣੱਤ ਬਣੀ ਰਹੇ ਤਾਂ ਉਸ ਦਾ ਸਿੱਟਾ ਇਹੀ ਨਿਲਕਦਾ ਹੈ ਕਿ ਜੀਵ) ਉਹੀ ਕੰਮ ਕਰਦੇ ਹਨ, ਜਿਨ੍ਹਾਂ ਨਾਲ ਇਹ ਵਖਰੀ ਹੋਂਦ ਟਿਕੀ ਰਹੇ। ਜਾਤਿ = ਕੁਦਰਤੀ ਸੁਭਾਉ, ਲੱਖਣ। ਹਉਮੈ ਕਰਮ = ਹਉਮੈ ਦੇ ਕੰਮ, ਉਹ ਕੰਮ ਜਿਨ੍ਹਾਂ ਨਾਲ 'ਹਉ' ਬਣੀ ਰਹੇ।

ਹਉਮੈ ਏਈ ਬੰਧਨਾ ਫਿਰਿ ਫਿਰਿ ਜੋਨੀ ਪਾਹਿ

This is the bondage of ego, that time and time again, they are reborn.

ਇਸ ਵਖਰੀ ਹੋਂਦ ਦੇ ਬੰਧਨ ਭੀ ਇਹੀ ਹਨ (ਭਾਵ, ਵਖਰੀ ਹੋਂਦ ਦੇ ਆਸਰੇ ਕੀਤੇ ਹੋਏ ਕੰਮਾਂ ਦੇ ਸੰਸਕਾਰ ਰੂਪ ਜ਼ੰਜੀਰ ਭੀ ਇਹੀ ਹਨ, ਜਿਨ੍ਹਾਂ ਦੇ ਅੰਦਰ ਘੇਰੇ ਹੋਏ ਜੀਵ) ਮੁੜ ਮੁੜ ਜੂਨਾਂ ਵਿਚ ਪੈਂਦੇ ਹਨ। ਏਈ = ਇਹੈ ਹੀ।

ਹਉਮੈ ਕਿਥਹੁ ਊਪਜੈ ਕਿਤੁ ਸੰਜਮਿ ਇਹ ਜਾਇ

Where does ego come from? How can it be removed?

(ਸੁਤੇ ਹੀ ਮਨ ਵਿਚ ਪ੍ਰਸ਼ਨ ਉਠਦਾ ਹੈ ਕਿ ਜੀਵ ਦਾ) ਇਹ ਅੱਡਰੀ ਹਸਤੀ ਵਾਲਾ ਭਰਮ ਕਿੱਥੋਂ ਪੈਦਾ ਹੁੰਦਾ ਹੈ ਅਤੇ ਕਿਸ ਤਰੀਕੇ ਨਾਲ ਇਹ ਦੂਰ ਹੋ ਸਕਦਾ ਹੈ। ਕਿਤੁ ਸੰਜਮਿ = ਕਿਸ ਜੁਗਤੀ ਨਾਲ, ਕਿਸ ਤਰੀਕੇ ਨਾਲ।

ਹਉਮੈ ਏਹੋ ਹੁਕਮੁ ਹੈ ਪਇਐ ਕਿਰਤਿ ਫਿਰਾਹਿ

This ego exists by the Lord's Order; people wander according to their past actions.

(ਇਸ ਦਾ ਉੱਤਰ ਇਹ ਹੈ ਕਿ) ਇਹ ਵਖਰੀ ਸ਼ਖ਼ਸੀਅਤ-ਬਣਾਨ ਵਾਲਾ ਰੱਬ ਦਾ ਹੁਕਮ ਹੈ ਅਤੇ ਜੀਵ ਪਿਛਲੇ ਕੀਤੇ ਹੋਏ ਕੰਮਾਂ ਦੇ ਸੰਸਕਾਰਾਂ ਅਨੁਸਾਰ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਲ ਦੌੜਦੇ ਹਨ (ਭਾਵ, ਪਹਿਲੀ ਹੀ ਸ਼ਖ਼ਸੀਅਤ ਨੂੰ ਕਾਇਮ ਰੱਖਣ ਵਾਲੇ ਕੰਮ ਕਰਨਾ ਲੋਚਦੇ ਹਨ)। ਪਇਐ ਕਿਰਤਿ ਫਿਰਾਹਿ = ਕਿਰਤ ਦੇ ਪਾਣ ਦੇ ਕਾਰਨ ਜੀਵ ਫਿਰਦੇ ਹਨ, ਕੀਤੇ ਹੋਏ ਕਰਮਾਂ ਦੇ ਸੰਸਕਾਰਾਂ ਅਨੁਸਾਰ ਜੀਵ ਮੁੜ ਉਹਨਾਂ ਹੀ ਕੰਮਾਂ ਨੂੰ ਕਰਨ ਵਾਸਤੇ ਦੌੜਦੇ ਹਨ।

ਹਉਮੈ ਦੀਰਘ ਰੋਗੁ ਹੈ ਦਾਰੂ ਭੀ ਇਸੁ ਮਾਹਿ

Ego is a chronic disease, but it contains its own cure as well.

ਇਹ ਹਉਮੈ ਇਕ ਲੰਮਾ ਰੋਗ ਹੈ, ਪਰ ਇਹ ਲਾ-ਇਲਾਜ ਨਹੀਂ ਹੈ। ਦੀਰਘ = ਲੰਮਾ, ਢੇਰ ਚਿਰ ਰਹਿਣ ਵਾਲਾ {ਕਿਸੇ ਕੁਸੰਗ ਵਿਚ ਪੈ ਕੇ ਜਦੋਂ ਇਕ ਦੋ ਵਾਰੀ ਸ਼ਰਾਬ ਪੀਤਿਆਂ ਕਿਸੇ ਮਨੁੱਖ ਨੂੰ ਸ਼ਰਾਬ ਪੀਣ ਦਾ ਚਸਕਾ ਪੈ ਜਾਂਦਾ ਹੈ, ਤਾਂ ਉਹ ਚਸਕਾ ਹੀ ਮੁੜ ਆਪਣੇ ਆਪ ਉਸ ਨੂੰ ਸ਼ਰਾਬ-ਖਾਨੇ ਵਲ ਲਈ ਫਿਰਦਾ ਹੈ; ਇਸ ਤਰ੍ਹਾਂ ਉਹ ਚਸਕਾ ਹੋਰ ਵਧ ਜਾਂਦਾ ਹੈ, ਇਹ ਇਕ ਦੀਰਘ ਰੋਗ ਬਣ ਜਾਂਦਾ ਹੈ; ਇਸੇ ਤਰ੍ਹਾਂ ਜੋ ਭੀ ਆਦਤ ਇਕ ਵਾਰੀ ਬਣਦੀ ਹੈ ਉਹ ਆਪਣੇ ਆਪ ਇਸ ਨਿਯਮ ਅਨੁਸਾਰ ਲੰਮੀ ਹੁੰਦੀ ਜਾਂਦੀ ਹੈ}। ਦਾਰੂ ਭੀ = ਇਲਾਜ ਭੀ ਹੈ, (ਭਾਵ, ਇਹ ਹਉਮੈ ਇਲਾਜ ਤੋਂ ਬਿਨਾ ਨਹੀਂ ਹੈ)। ਇਸੁ ਮਾਹਿ = ਇਸ ਹਉਮੈ ਵਿਚ, ਇਸ ਹਉਮੈ ਦਾ।

ਕਿਰਪਾ ਕਰੇ ਜੇ ਆਪਣੀ ਤਾ ਗੁਰ ਕਾ ਸਬਦੁ ਕਮਾਹਿ

If the Lord grants His Grace, one acts according to the Teachings of the Guru's Shabad.

ਜੇ ਪ੍ਰਭੂ ਆਪਣੀ ਮਿਹਰ ਕਰੇ, ਤਾਂ ਜੀਵ ਗੁਰੂ ਦਾ ਸ਼ਬਦ ਕਮਾਂਦੇ ਹਨ।

ਨਾਨਕੁ ਕਹੈ ਸੁਣਹੁ ਜਨਹੁ ਇਤੁ ਸੰਜਮਿ ਦੁਖ ਜਾਹਿ ॥੨॥

Nanak says, listen, people: in this way, troubles depart. ||2||

ਨਾਨਕ ਆਖਦਾ ਹੈ, ਹੇ ਲੋਕੋ! ਇਸ ਤਰੀਕੇ ਨਾਲ (ਹਉਮੈ ਰੂਪੀ ਦੀਰਘ ਰੋਗ ਤੋਂ ਪੈਦਾ ਹੋਏ ਹੋਏ) ਦੁੱਖ ਦੂਰ ਹੋ ਜਾਂਦੇ ਹਨ ॥੨॥ ਨਾਨਕੁ ਕਹੈ = ਆਖਦਾ ਹੈ। ਇਤੁ ਸੰਜਮਿ = ਇਸ ਜੁਗਤੀ ਨਾਲ ॥੨॥

ਪਉੜੀ

Pauree:

ਪਉੜੀ।

ਸੇਵ ਕੀਤੀ ਸੰਤੋਖੀਈਂ︀ ਜਿਨੑੀ ਸਚੋ ਸਚੁ ਧਿਆਇਆ

Those who serve are content. They meditate on the Truest of the True.

ਜਿਹੜੇ ਸੰਤੋਖੀ ਮਨੁੱਖ ਸਦਾ ਇਕ ਅਬਿਨਾਸ਼ੀ ਪ੍ਰਭੂ ਨੂੰ ਸਿਮਰਦੇ ਹਨ, (ਪ੍ਰਭੂ ਦੀ) ਸੇਵਾ ਉਹੀ ਕਰਦੇ ਹਨ। ਸੰਤੋਖੀਈ = ਸੰਤੋਖੀ ਮਨੁੱਖਾਂ ਨੇ। ਸਚੋ ਸਚੁ = ਨਿਰੋਲ ਸੱਚਾ (ਰੱਬ)।

ਓਨੑੀ ਮੰਦੈ ਪੈਰੁ ਰਖਿਓ ਕਰਿ ਸੁਕ੍ਰਿਤੁ ਧਰਮੁ ਕਮਾਇਆ

They do not place their feet in sin, but do good deeds and live righteously in Dharma.

ਉਹ ਕਦੇ ਮੰਦੇ ਕੰਮ ਦੇ ਨੇੜੇ ਨਹੀਂ ਜਾਂਦੇ, ਭਲਾ ਕੰਮ ਕਰਦੇ ਹਨ ਅਤੇ ਧਰਮ-ਅਨੁਸਾਰ ਆਪਣਾ ਜੀਵਨ ਨਿਬਾਹੁੰਦੇ ਹਨ। ਮੰਦੈ = ਮੰਦੇ ਥਾਂ ਤੇ। ਸੁਕ੍ਰਿਤੁ = ਭਲਾ ਕੰਮ। ਧਰਮੁ ਕਮਾਇਆ = ਧਰਮ ਅਨੁਸਾਰ ਆਪਣਾ ਜੀਵਨ ਬਣਾਇਆ ਹੈ।

ਓਨੑੀ ਦੁਨੀਆ ਤੋੜੇ ਬੰਧਨਾ ਅੰਨੁ ਪਾਣੀ ਥੋੜਾ ਖਾਇਆ

They burn away the bonds of the world, and eat a simple diet of grain and water.

ਦੁਨੀਆ ਦੇ ਧੰਧਿਆਂ ਵਿਚ ਖਚਤ ਕਰਨ ਵਾਲੇ ਮਾਇਆ ਦੇ ਮੋਹ ਰੂਪ ਜ਼ੰਜੀਰ ਉਹਨਾਂ ਤੋੜ ਦਿੱਤੇ ਹਨ, ਥੋੜਾ ਖਾਂਦੇ ਹਨ, ਅਤੇ ਥੋੜਾ ਹੀ ਪੀਂਦੇ ਹਨ (ਭਾਵ, ਖਾਣ ਪੀਣ ਚਸਕੇ ਦੀ ਖ਼ਾਤਰ ਨਹੀਂ, ਸਰੀਰਕ ਨਿਰਬਾਹ ਵਾਸਤੇ ਹੈ)।

ਤੂੰ ਬਖਸੀਸੀ ਅਗਲਾ ਨਿਤ ਦੇਵਹਿ ਚੜਹਿ ਸਵਾਇਆ

You are the Great Forgiver; You give continually, more and more each day.

'ਹੇ ਪ੍ਰਭੂ! ਤੂੰ ਬੜੀਆਂ ਬਖ਼ਸ਼ਸ਼ਾਂ ਕਰਨ ਵਾਲਾ ਹੈਂ, ਸਦਾ ਜੀਵਾਂ ਨੂੰ ਦਾਤਾਂ ਬਖ਼ਸ਼ਦਾ ਹੈਂ,' ਬਖਸੀਸੀ = ਬਖ਼ਸ਼ਸ਼ ਕਰਨ ਵਾਲਾ। ਅਗਲਾ = ਵੱਡਾ, ਬਹੁਤ। ਦੇਵਹਿ = (ਹੇ ਹਰੀ!) ਤੂੰ ਜੀਵਾਂ ਨੂੰ ਦਾਤਾਂ ਦੇਂਦਾ ਹੈਂ। ਚੜਹਿ = ਤੂੰ ਚੜ੍ਹਦਾ ਹੈਂ, ਤੂੰ ਵਧਦਾ ਹੈਂ। ਸਵਾਇਆ = ਬਹੁਤ, ਵਧੀਕ।

ਵਡਿਆਈ ਵਡਾ ਪਾਇਆ ॥੭॥

By His greatness, the Great Lord is obtained. ||7||

ਇਸ ਤਰ੍ਹਾਂ ਦੀ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਸੰਤੋਖੀ ਮਨੁੱਖ ਪ੍ਰਭੂ ਨੂੰ ਪ੍ਰਾਪਤ ਕਰ ਲੈਂਦੇ ਹਨ ॥੭॥ ਵਡਿਆਈ = (ਇਸ ਤਰ੍ਹਾਂ) ਵਡਿਆਈ ਕਰ ਕੇ ॥੭॥