ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ

The Guru's body is drenched with Ambrosial Nectar; He sprinkles it upon me, O Lord King.

ਗੁਰੂ ਦਾ ਸੋਹਣਾ ਹਿਰਦਾ ਸਦਾ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜਾ ਰਹਿੰਦਾ ਹੈ, ਉਹ (ਗੁਰੂ ਹੋਰਨਾਂ ਦੇ ਹਿਰਦੇ ਵਿਚ ਭੀ ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਦਾ ਰਹਿੰਦਾ ਹੈ। ਗੁਰ ਦੇਹੁਰੀ = ਗੁਰੂ ਦਾ ਸੋਹਣਾ ਸਰੀਰ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਬੁਰਕੇ = (ਹੋਰਨਾਂ ਦੇ ਹਿਰਦੇ ਸਰੀਰ ਵਿਚ) ਛਿੜਕਦਾ ਹੈ।

ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ

Those whose minds are pleased with the Word of the Guru's Bani, drink in the Ambrosial Nectar again and again.

ਜਿਨ੍ਹਾਂ ਮਨੁੱਖਾਂ ਨੂੰ ਆਪਣੇ ਮਨ ਵਿਚ ਸਤਿਗੁਰੂ ਦੀ ਬਾਣੀ ਪਿਆਰੀ ਲੱਗ ਪੈਂਦੀ ਹੈ, ਬਾਣੀ ਦਾ ਰਸ ਮਾਣ ਮਾਣ ਕੇ ਉਹਨਾਂ ਦੇ ਹਿਰਦੇ ਭੀ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਿੱਜ ਜਾਂਦੇ ਹਨ। ਮਨਿ = ਮਨ ਵਿਚ। ਭਾਈਆ = ਭਾਈ, ਪਿਆਰੀ ਲੱਗੀ। ਅੰਮ੍ਰਿਤਿ = ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਜਲ ਨਾਲ। ਛਕਿ ਛਕੇ = ਛਕਿ ਛਕਿ, ਛਕ ਛਕ ਕੇ।

ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ

As the Guru is pleased, the Lord is obtained, and you shall not be pushed around any more.

ਗੁਰਾਂ ਦੇ ਪ੍ਰਸੰਨ ਹੋਣ ਤੇ ਮੈਂ ਵਾਹਿਗੁਰੂ ਨੂੰ ਪਾ ਲਿਆ ਹੈ ਅਤੇ ਹੁਣ ਮੈਨੂੰ ਧੱਕੇ ਨਹੀਂ ਪੈਣਗੇ। ਤੁਠੈ = ਦਇਆਵਾਨ ਹੋਣ ਨਾਲ। ਚੂਕੇ = ਮੁੱਕ ਗਏ। ਧਕ ਧਕੇ = ਨਿੱਤ ਦੇ ਧੱਕੇ, ਨਿੱਤ ਦੇ ਠੇਡੇ।

ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥

The Lord's humble servant becomes the Lord, Har, Har; O Nanak, the Lord and His servant are one and the same. ||4||9||16||

ਹੇ ਨਾਨਕ! ਪਰਮਾਤਮਾ ਤੇ ਪਰਮਾਤਮਾ ਦਾ ਸੇਵਕ ਇਕ-ਰੂਪ ਹੋ ਜਾਂਦੇ ਹਨ, ਸੇਵਕ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੪॥੯॥੧੬॥ ਨਾਨਕੁ = ਨਾਨਕ (ਆਖਦਾ ਹੈ) ॥੪॥੯॥੧੬॥

ਸਲੋਕ ਮਃ

Salok, First Mehl:

ਸਲੋਕ ਪਹਿਲੀ ਪਾਤਸ਼ਾਹੀ।

ਪੁਰਖਾਂ ਬਿਰਖਾਂ ਤੀਰਥਾਂ ਤਟਾਂ ਮੇਘਾਂ ਖੇਤਾਂਹ

Men, trees, sacred shrines of pilgrimage, banks of sacred rivers, clouds, fields,

ਮਨੁੱਖ, ਰੁੱਖ, ਤੀਰਥ, ਤਟ (ਭਾਵ, ਨਦੀਆਂ) ਬੱਦਲ, ਖੇਤ, ਮਿਤਿ = ਅੰਦਾਜ਼ਾ, ਮਰਯਾਦਾ। ਤਟ = ਨਦੀਆਂ ਦੇ ਕਿਨਾਰਿਆ ਦਾ। ਮੇਘ = ਬੱਦਲ। ਦੀਪ = ਉਹ ਧਰਤੀ ਜਿਸ ਦੇ ਦੋ ਪਾਸਿਆਂ ਵਲ ਪਾਣੀ ਹੋਵੇ।

ਦੀਪਾਂ ਲੋਆਂ ਮੰਡਲਾਂ ਖੰਡਾਂ ਵਰਭੰਡਾਂਹ

islands, continents, worlds, solar systems, and universes;

ਦੀਪ, ਲੋਕ, ਮੰਡਲ, ਖੰਡ, ਬ੍ਰਹਿਮੰਡ, ਸਰ, ਮੇਰ ਆਦਿਕ ਪਰਬਤ, ਲੋਅ = ਲੋਕ, ਸਾਰੇ ਜਗਤ ਦਾ ਇਕ ਹਿੱਸਾ। ਸਾਧਾਰਨ ਤੌਰ ਤੇ ਤਿੰਨ ਲੋਕ ਗਿਣੇ ਗਏ ਹਨ: ਸੁਰਗ, ਪ੍ਰਿਥਵੀ ਅਤੇ ਪਤਾਲ; ਪਰ ਇਸ ਤੋਂ ਵਧੇਰੀ ਗਿਣਤੀ ੧੪ ਭੀ ਕੀਤੀ ਗਈ ਹੈ, ਸੱਤ ਲੋਕ ਧਰਤੀ ਤੋਂ ਉਤਾਂਹ ਅਤੇ ਸੱਤ ਲੋਕ ਧਰਤੀ ਦੇ ਹੇਠਲੇ ਪਾਸੇ। ਮੰਡਲ = ਚੱਕਰ; ਚੰਦ, ਸੂਰਜ, ਧਰਤੀ ਆਦਿਕ ਕੁਝ ਗ੍ਰੈਹਾਂ ਦਾ ਇਕ ਇਕੱਠ ਜਾਂ ਚੱਕਰ। ਖੰਡ = ਟੋਟਾ, ਹਿੱਸਾ, ਧਰਤੀ ਦਾ ਹਿੱਸਾ, ਜਿਵੇਂ 'ਭਰਤਖੰਡ'। ਵਰਭੰਡ = ਬ੍ਰਹਿਮੰਡ, ਬ੍ਰਹਮ ਦਾ ਅੰਡਾ, ਸ੍ਰਿਸ਼ਟੀ।

ਅੰਡਜ ਜੇਰਜ ਉਤਭੁਜਾਂ ਖਾਣੀ ਸੇਤਜਾਂਹ

the four sources of creation - born of eggs, born of the womb, born of the earth and born of sweat;

ਚਾਰੇ ਖਾਣੀਆਂ (ਅੰਡਜ, ਜੇਰਜ, ਉਤਭੁਜ, ਸੇਤਜ) ਦੇ ਜੀਵ ਜੰਤ- ਅੰਡਜ = ਆਂਡਿਆਂ ਤੋਂ ਪੈਦਾ ਹੋਣ ਵਾਲੇ ਜੀਵ, ਪੰਛੀ ਆਦਿਕ। ਜੇਰਜ = ਜਿਓਰ ਤੋਂ ਪੈਦਾ ਹੋਏ ਜੀਵ, ਪਸ਼ੂ ਮਨੁੱਖ ਆਦਿਕ। ਉਤਭੁਜ = ਧਰਤੀ ਵਿਚੋਂ ਉੱਗਣ ਵਾਲੇ, ਬਨਸਪਤੀ। ਖਾਣੀ = ਉਤਪੱਤੀ ਦੀ ਥਾਂ। (ਸ੍ਰਿਸ਼ਟੀ ਦੀ ਉਤਪੱਤੀ ਦੇ ਚਾਰ ਤਰੀਕੇ ਮੰਨੇ ਗਏ ਹਨ: ਅੰਡਜ, ਜੇਰਜ, ਉਤਭੁਜ ਅਤੇ ਸੇਤਜ)। ਸੇਤਜ = (ਸ੍ਵੇਦਜ) ਪਸੀਨੇ ਤੋਂ ਪੈਦਾ ਹੋਏ ਜੀਵ, ਜੂਆਂ ਆਦਿਕ। ਸੋ = ਉਹ ਪ੍ਰਭੂ।

ਸੋ ਮਿਤਿ ਜਾਣੈ ਨਾਨਕਾ ਸਰਾਂ ਮੇਰਾਂ ਜੰਤਾਹ

oceans, mountains, and all beings - O Nanak, He alone knows their condition.

ਇਹਨਾਂ ਸਭਨਾਂ ਦੀ ਗਿਣਤੀ ਦਾ ਅੰਦਾਜ਼ਾ ਉਹੀ ਪ੍ਰਭੂ ਜਾਣਦਾ ਹੈ (ਜਿਸ ਨੇ ਇਹ ਸਭ ਪੈਦਾ ਕੀਤੇ ਹਨ)। ਸਰਾਂ = ਸਰੋਵਰਾਂ ਦੀ। ਮੇਰਾਂ = ਮੇਰੂ (ਵਰਗੇ) ਪਰਬਤਾਂ ਦੀ। ਜੰਤਾਹ = ਸਾਰੇ ਜੀਵਾਂ ਦੀ।

ਨਾਨਕ ਜੰਤ ਉਪਾਇ ਕੈ ਸੰਮਾਲੇ ਸਭਨਾਹ

O Nanak, having created the living beings, He cherishes them all.

ਹੇ ਨਾਨਕ! ਸਾਰੇ ਜੀਅ ਜੰਤ ਪੈਦਾ ਕਰ ਕੇ, ਪ੍ਰਭੂ ਉਹਨਾਂ ਸਭਨਾਂ ਦੀ ਪਾਲਨਾ ਭੀ ਕਰਦਾ ਹੈ। ਸੰਮਾਲੇ = ਸੰਭਾਲ ਕਰਦਾ ਹੈ।

ਜਿਨਿ ਕਰਤੈ ਕਰਣਾ ਕੀਆ ਚਿੰਤਾ ਭਿ ਕਰਣੀ ਤਾਹ

The Creator who created the creation, takes care of it as well.

ਜਿਸ ਕਰਤਾਰ ਨੇ ਇਹ ਸ੍ਰਿਸ਼ਟੀ ਰਚੀ ਹੈ, ਇਸ ਦੀ ਪਾਲਨਾ ਦਾ ਫ਼ਿਕਰ ਭੀ ਉਸੇ ਨੂੰ ਹੀ ਹੈ। ਜਿਨਿ ਕਰਤੈ = ਜਿਸ ਕਰਤਾਰ ਨੇ। ਕਰਣਾ = ਸ੍ਰਿਸ਼ਟੀ। ਤਾਹ = ਉਸ ਕਰਤਾਰ ਨੇ।

ਸੋ ਕਰਤਾ ਚਿੰਤਾ ਕਰੇ ਜਿਨਿ ਉਪਾਇਆ ਜਗੁ

He, the Creator who formed the world, cares for it.

ਜਿਸ ਕਰਤਾਰ ਨੇ ਜਗਤ ਪੈਦਾ ਕੀਤਾ ਹੈ, ਉਹੀ ਇਹਨਾਂ ਦਾ ਖ਼ਿਆਲ ਰੱਖਦਾ ਹੈ।

ਤਿਸੁ ਜੋਹਾਰੀ ਸੁਅਸਤਿ ਤਿਸੁ ਤਿਸੁ ਦੀਬਾਣੁ ਅਭਗੁ

Unto Him I bow and offer my reverence; His Royal Court is eternal.

ਮੈਂ ਉਸੇ ਤੋਂ ਸਦਕੇ ਹਾਂ, ਉਸੇ ਦੀ ਜੈ ਜੈਕਾਰ ਆਖਦਾ ਹਾਂ (ਭਾਵ, ਉਸੇ ਦੀ ਸਿਫ਼ਤਿ-ਸਾਲਾਹ ਕਰਦਾ ਹਾਂ) ਉਸ ਪ੍ਰਭੂ ਦਾ ਆਸਰਾ (ਜੀਵ ਵਾਸਤੇ) ਸਦਾ ਅਟੱਲ ਹੈ। ਜੋਹਾਰੀ = ਮੈਂ ਪ੍ਰਣਾਮ ਕਰਦਾ ਹਾਂ, ਮੈਂ ਸਦਕੇ ਹਾਂ। ਸੁਅਸਤਿ = ਜੈ ਹੋਵੇ, ਸਦਾ ਅਟੱਲ ਰਹੇ। ਸੁਅਸਤਿ ਤਿਸੁ = ਉਸ ਪ੍ਰਭੂ ਦੀ ਜੈ ਹੋਵੇ। ਤਿਸੁ ਦੀਬਾਣੁ = ਉਸ ਪ੍ਰਭੂ ਦਾ ਆਸਰਾ। ਅਭਗੁ = ਨਾ ਨਾਸ ਹੋਣ ਵਾਲਾ।

ਨਾਨਕ ਸਚੇ ਨਾਮ ਬਿਨੁ ਕਿਆ ਟਿਕਾ ਕਿਆ ਤਗੁ ॥੧॥

O Nanak, without the True Name, of what use is the frontal mark of the Hindus, or their sacred thread? ||1||

ਹੇ ਨਾਨਕ! ਉਸ ਹਰੀ ਦਾ ਸੱਚਾ ਨਾਮ ਸਿਮਰਨ ਤੋਂ ਬਿਨਾ ਟਿੱਕਾ ਜਨੇਊ ਆਦਿਕ ਧਾਰਮਕ ਭੇਖ ਕਿਸੇ ਅਰਥ ਨਹੀਂ ॥੧॥ ਕਿਆ ਟਿਕਾ ਕਿਆ ਤਗੁ = ਟਿੱਕਾ ਤੇ ਜਨੇਊ ਕੀਹ ਹਨ? ਟਿੱਕਾ ਤੇ ਜਨੇਊ ਆਦਿਕ ਬਾਹਰ ਦੇ ਦਿਖਾਵੇ ਦੇ ਚਿੰਨ੍ਹ ਵਿਅਰਥ ਹਨ। {ਨੋਟ: ਅਰਥ ਕਰਨ ਵੇਲੇ ਚੌਥੀ ਤੁਕ ਦਾ ਲਫ਼ਜ਼ 'ਮਿਤਿ', ਲਫ਼ਜ਼ 'ਪੁਰਖਾਂ' ਤੋਂ ਲੈ ਕੇ 'ਜੰਤਾਹ' ਤਕ ਹਰੇਕ 'ਨਾਵ' ਦੇ ਨਾਲ ਵਰਤਿਆ ਜਾਇਗਾ} ॥੧॥

ਮਃ

First Mehl:

ਪਹਿਲੀ ਪਾਤਸ਼ਾਹੀ।

ਲਖ ਨੇਕੀਆ ਚੰਗਿਆਈਆ ਲਖ ਪੁੰਨਾ ਪਰਵਾਣੁ

Hundreds of thousands of virtues and good actions, and hundreds of thousands of blessed charities,

ਲੱਖਾਂ ਨੇਕੀ ਦੇ ਤੇ ਚੰਗੇ ਕੰਮ ਕੀਤੇ ਜਾਣ, ਲੱਖਾਂ ਕੰਮ ਧਰਮ ਦੇ ਕੀਤੇ ਜਾਣ, ਜੋ ਲੋਕਾਂ ਦੀਆਂ ਨਜ਼ਰਾਂ ਵਿਚ ਭੀ ਚੰਗੇ ਪ੍ਰਤੀਤ ਹੋਣ; ਪੁੰਨਾ = ਧਰਮ ਦੇ ਕੰਮ। ਪਰਵਾਣੁ = (ਜੋ ਲੋਕਾਂ ਦੀਆਂ ਨਜ਼ਰਾਂ ਵਿਚ) ਕਬੂਲ (ਹੋਣ)।

ਲਖ ਤਪ ਉਪਰਿ ਤੀਰਥਾਂ ਸਹਜ ਜੋਗ ਬੇਬਾਣ

hundreds of thousands of penances at sacred shrines, and the practice of Sehj Yoga in the wilderness,

ਤੀਰਥਾਂ ਉੱਤੇ ਜਾ ਕੇ ਲੱਖਾਂ ਤਪ ਸਾਧੇ ਜਾਣ, ਜੰਗਲਾਂ ਵਿਚ ਜਾ ਕੇ ਸੁੰਨ ਸਮਾਧੀ ਵਿਚ ਟਿਕ ਕੇ ਜੋਗ-ਸਾਧਨ ਕੀਤੇ ਜਾਣ; ਸਹਜ = ਸੁਭਾਵਕ, ਸ਼ਾਂਤੀ-ਪੂਰਵਕ, ਆਪਣੇ ਧੁਰ ਅਸਲੇ ਨਾਲ ਇਕ-ਮਿਕ ਹੋ ਕੇ। ਜੋਗ = ਜੋਗ ਮੱਤ ਅਨੁਸਾਰ ਚਿੱਤ ਦੇ ਫੁਰਨਿਆਂ ਨੂੰ ਰੋਕਣ ਦਾ ਨਾਉਂ 'ਜੋਗ' ਹੈ। ਬੇਬਾਣ = ਜੰਗਲਾਂ ਵਿਚ।

ਲਖ ਸੂਰਤਣ ਸੰਗਰਾਮ ਰਣ ਮਹਿ ਛੁਟਹਿ ਪਰਾਣ

hundreds of thousands of courageous actions and giving up the breath of life on the field of battle,

ਰਣ-ਭੂਮੀਆਂ ਵਿਚ ਜਾ ਕੇ ਸੂਰਮਿਆਂ ਵਾਲੇ ਬੇਅੰਤ ਬਹਾਦਰੀ ਦੇ ਕਾਰਨਾਮੇ ਵਿਖਾਏ ਜਾਣ, ਜੰਗ ਵਿਚ (ਹੀ ਵੈਰੀ ਦੇ ਸਨਮੁਖ ਹੋ ਕੇ) ਜਾਨ ਦਿੱਤੀ ਜਾਏ, ਛੁਟਹਿ ਪਰਾਣ = ਪਰਾਣ ਨਿਕਲਣ, ਅੰਤ ਸਮਾ ਆਵੇ।

ਲਖ ਸੁਰਤੀ ਲਖ ਗਿਆਨ ਧਿਆਨ ਪੜੀਅਹਿ ਪਾਠ ਪੁਰਾਣ

hundreds of thousands of divine understandings, hundreds of thousands of divine wisdoms and meditations and readings of the Vedas and the Puraanas

ਲੱਖਾਂ (ਤਰੀਕਿਆਂ ਨਾਲ) ਸੁਰਤ ਪਕਾਈ ਜਾਵੇ, ਗਿਆਨ-ਚਰਚਾ ਕੀਤੀ ਜਾਏ ਤੇ ਮਨ ਨੂੰ ਇਕਾਗਰ ਕਰਨ ਦੇ ਜਤਨ ਕੀਤੇ ਜਾਣ, ਬੇਅੰਤ ਵਾਰੀ ਹੀ ਪੁਰਾਣ ਆਦਿਕ ਧਰਮ ਪੁਸਤਕਾਂ ਦੇ ਪਾਠ ਪੜ੍ਹੇ ਜਾਣ; ਸੁਰਤੀ = ਧਿਆਨ ਜੋੜਨਾ। ਪੜੀਅਹਿ = ਪੜ੍ਹੇ ਜਾਣ। ਪਾਠ ਪੁਰਾਣ = ਪੁਰਾਣਾਂ ਦੇ ਪਾਠ।

ਜਿਨਿ ਕਰਤੈ ਕਰਣਾ ਕੀਆ ਲਿਖਿਆ ਆਵਣ ਜਾਣੁ

- before the Creator who created the creation, and who ordained coming and going,

ਜਿਸ ਨੇ ਇਹ ਸਾਰੀ ਸ੍ਰਿਸ਼ਟੀ ਰਚੀ ਹੈ ਤੇ ਜਿਸ ਨੇ ਜੀਵਾਂ ਦਾ ਜੰਮਣਾ ਮਰਨਾ ਨੀਯਤ ਕੀਤਾ ਹੈ (ਉਸ ਦੀ ਬਖ਼ਸ਼ਸ਼ ਦਾ ਪਾਤਰ ਬਣਨ ਲਈ ਉਸ ਦਾ ਨਾਮ ਸਿਮਰਨਾ ਹੀ ਉੱਤਮ ਮੱਤ ਹੈ) ਲਿਖਿਆ = ਲਿਖ ਦਿੱਤਾ ਹੈ। ਆਵਣ ਜਾਣੁ = ਜੀਵਾਂ ਦਾ ਜੰਮਣਾ ਮਰਨਾ।

ਨਾਨਕ ਮਤੀ ਮਿਥਿਆ ਕਰਮੁ ਸਚਾ ਨੀਸਾਣੁ ॥੨॥

O Nanak, all these things are false. True is the Insignia of His Grace. ||2||

(ਪਰ) ਹੇ ਨਾਨਕ! ਇਹ ਸਾਰੀਆਂ ਸਿਆਣਪਾਂ ਵਿਅਰਥ ਹਨ। (ਦਰਗਾਹ ਵਿਚ ਕਬੂਲ ਪੈਣ ਵਾਸਤੇ) ਉਸ ਪ੍ਰਭੂ ਦੀ ਬਖ਼ਸ਼ਸ਼ ਹੀ ਸੱਚਾ ਪਰਵਾਨਾ ਹੈ ॥੨॥ ਮਤੀ = ਹੋਰ ਮੱਤਾਂ। ਮਿਥਿਆ = ਵਿਅਰਥ। ਕਰਮੁ = ਮਿਹਰ, ਬਖ਼ਸ਼ਸ਼। ਨੀਸਾਣੁ = ਪਰਵਾਨਾ, ਰਾਹਦਾਰੀ, ਨਿਸ਼ਾਨ। ਸਚਾ ਨੀਸਾਣੁ = ਸੱਚਾ ਪਰਵਾਨਾ, ਸਦਾ ਕਾਇਮ ਰਹਿਣ ਵਾਲੀ ਰਾਹਦਾਰੀ ॥੨॥

ਪਉੜੀ

Pauree:

ਪਉੜੀ।

ਸਚਾ ਸਾਹਿਬੁ ਏਕੁ ਤੂੰ ਜਿਨਿ ਸਚੋ ਸਚੁ ਵਰਤਾਇਆ

You alone are the True Lord. The Truth of Truths is pervading everywhere.

ਹੇ ਪ੍ਰਭੂ! ਕੇਵਲ ਤੂੰ ਹੀ ਪੂਰਨ ਤੌਰ ਤੇ ਅਡੋਲ ਰਹਿਣ ਵਾਲਾ ਮਾਲਕ (ਪੂਰਨ ਤੌਰ ਤੇ ਖਿੜਿਆ ਹੋਇਆ) ਹੈਂ, ਅਤੇ ਤੂੰ ਆਪ ਹੀ ਆਪਣੀ ਅਡੋਲਤਾ ਦਾ ਗੁਣ (ਜਗਤ ਵਿਚ) ਵਰਤਾ ਦਿੱਤਾ ਹੈ। ਏਕ ਤੂੰ = ਕੇਵਲ ਤੂੰ। ਸਚੋ ਸਚੁ = ਪੂਰਨ ਅਡੋਲਤਾ, ਪੂਰਨ ਖਿੜਾਉ। ਵਰਤਾਇਆ = ਵੰਡ ਦਿੱਤਾ, ਉਤਪੰਨ ਕਰ ਦਿੱਤਾ।

ਜਿਸੁ ਤੂੰ ਦੇਹਿ ਤਿਸੁ ਮਿਲੈ ਸਚੁ ਤਾ ਤਿਨੑੀ ਸਚੁ ਕਮਾਇਆ

He alone receives the Truth, unto whom You give it; then, he practices Truth.

(ਪਰ) ਇਹ ਖਿੜਾਉ ਵਾਲਾ ਗੁਣ (ਕੇਵਲ) ਉਸ ਉਸ ਜੀਵ ਨੂੰ ਹੀ ਮਿਲਦਾ ਹੈ ਜਿਸ ਜਿਸ ਨੂੰ ਤੂੰ ਆਪ ਦੇਂਦਾ ਹੈਂ, ਤੇਰੀ ਬਖ਼ਸ਼ਸ਼ ਦੀ ਬਰਕਤਿ ਨਾਲ, ਉਹ ਮਨੁੱਖ ਉਸ ਖਿੜਾਉ ਅਨੁਸਾਰ ਆਪਣਾ ਜੀਵਨ ਬਣਾਉਂਦੇ ਹਨ। ਤੂੰ ਦੇਹਿ = ਤੂੰ ਦੇਂਦਾ ਹੈਂ। ਤਾ = ਤਾਂ, ਉਸ ਦਾਤਾਰ ਦੀ ਬਰਕਤਿ ਨਾਲ। ਤਿਨੀ = ਉਹਨਾਂ (ਵਡਭਾਗੀਆਂ) ਨੇ। ਸਚੁ ਕਮਾਇਆ = ਸੱਚ ਨੂੰ ਕਮਾਇਆ ਹੈ, ਪੂਰਨ ਖਿੜਾਉ ਅਨੁਸਾਰ ਆਪਣਾ ਜੀਵਨ ਬਣਾਇਆ ਹੈ।

ਸਤਿਗੁਰਿ ਮਿਲਿਐ ਸਚੁ ਪਾਇਆ ਜਿਨੑ ਕੈ ਹਿਰਦੈ ਸਚੁ ਵਸਾਇਆ

Meeting the True Guru, Truth is found. In His Heart, Truth is abiding.

ਜਿਨ੍ਹਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹਨਾਂ ਨੂੰ ਇਹ ਪੂਰਨ ਖਿੜਾਉ ਵਾਲੀ ਦਾਤ ਮਿਲਦੀ ਹੈ, ਸਤਿਗੁਰੂ ਉਹਨਾਂ ਦੇ ਹਿਰਦੇ ਵਿਚ ਇਹ ਖਿੜਾਉ ਟਿਕਾ ਦੇਂਦਾ ਹੈ। ਜਿਨ ਕੈ = ਜਿਨ੍ਹਾਂ ਮਨੁੱਖਾਂ ਦੇ। ਵਸਾਇਆ = ਗੁਰੂ ਨੇ ਟਿਕਾਇ ਦਿੱਤਾ।

ਮੂਰਖ ਸਚੁ ਜਾਣਨੑੀ ਮਨਮੁਖੀ ਜਨਮੁ ਗਵਾਇਆ

The fools do not know the Truth. The self-willed manmukhs waste their lives away in vain.

ਮੂਰਖਾਂ ਨੂੰ ਇਸ ਖਿੜਾਉ ਦੀ ਸਾਰ ਨਹੀਂ ਆਉਂਦੀ, ਉਹ ਮਨਮੁਖ (ਇਸ ਤੋਂ ਵਾਂਜੇ ਰਹਿ ਕੇ) ਆਪਣਾ ਜਨਮ ਅਜਾਈਂ ਗਵਾਉਂਦੇ ਹਨ, ਮਨਮੁਖੀ = ਉਹਨਾਂ ਮਨਮੁਖਾਂ ਨੇ।

ਵਿਚਿ ਦੁਨੀਆ ਕਾਹੇ ਆਇਆ ॥੮॥

Why have they even come into the world? ||8||

ਜਗਤ ਵਿਚ ਜਨਮ ਲੈਣ ਦਾ ਉਹਨਾਂ ਨੂੰ ਕੋਈ ਲਾਭ ਨਹੀਂ ਹੁੰਦਾ ॥੮॥ ਕਾਹੇ ਆਇਆ = ਕਿਉਂ ਆਏ, ਆਉਣ ਦਾ ਕੋਈ ਲਾਭ ਨਾਹ ਹੋਇਆ ॥੮॥