ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥

His wisdom is perfect, and His Glance is Ambrosial.

ਜਿਸ ਪ੍ਰਭੂ ਦੀ ਸਮਝ ਪੂਰਨ (infallible, ਅਭੁੱਲ) ਹੈ, ਜਿਸ ਦੀ ਨਜ਼ਰ ਵਿਚੋਂ ਅੰਮ੍ਰਿਤ ਵਰਸਦਾ ਹੈ, ਜਾ ਕੀ ਦ੍ਰਿਸਟਿ = ਜਿਸ ਦੀ ਨਜ਼ਰ ਵਿਚ।

ਦਰਸਨੁ ਪੇਖਤ ਉਧਰਤ ਸ੍ਰਿਸਟਿ ॥

Beholding His Vision, the universe is saved.

ਉਸ ਦਾ ਦੀਦਾਰ ਕੀਤਿਆਂ ਜਗਤ ਦਾ ਉੱਧਾਰ ਹੁੰਦਾ ਹੈ। ਦਰਸਨੁ ਪੇਖਤ = ਦੀਦਾਰ ਕਰ ਕੇ।

ਚਰਨ ਕਮਲ ਜਾ ਕੇ ਅਨੂਪ ॥

His Lotus Feet are incomparably beautiful.

ਜਿਸ ਪ੍ਰਭੂ ਦੇ ਕਮਲਾਂ (ਵਰਗੇ) ਅੱਤ ਸੋਹਣੇ ਚਰਨ ਹਨ, ਅਨੂਪ = ਲਾ-ਸਾਨੀ, ਬੇ-ਮਿਸਾਲ, ਅੱਤ ਸੋਹਣੇ।

ਸਫਲ ਦਰਸਨੁ ਸੁੰਦਰ ਹਰਿ ਰੂਪ ॥

The Blessed Vision of His Darshan is fruitful and rewarding; His Lordly Form is beautiful.

ਉਸ ਦਾ ਰੂਪ ਸੁੰਦਰ ਹੈ, ਤੇ, ਉਸ ਦਾ ਦੀਦਾਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ। ਸਫਲ ਦਰਸਨੁ = ਜਿਸ ਦਾ ਦੀਦਾਰ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ।

ਧੰਨੁ ਸੇਵਾ ਸੇਵਕੁ ਪਰਵਾਨੁ ॥

Blessed is His service; His servant is famous.

ਉਸ ਦਾ ਸੇਵਕ (ਦਰਗਾਹ ਵਿਚ) ਕਬੂਲ ਹੋ ਜਾਂਦਾ ਹੈ (ਤਾਹੀਏਂ) ਉਸ ਦੀ ਸੇਵਾ ਮੁਬਾਰਿਕ ਹੈ, ਧੰਨੁ = ਮੁਬਾਰਿਕ। ਪਰਵਾਨੁ = ਕਬੂਲ।

ਅੰਤਰਜਾਮੀ ਪੁਰਖੁ ਪ੍ਰਧਾਨੁ ॥

The Inner-knower, the Searcher of hearts, is the most exalted Supreme Being.

ਉਹ ਅਕਾਲ ਪੁਰਖ ਘਟ ਘਟ ਦੀ ਜਾਣਨ ਵਾਲਾ ਤੇ ਸਭ ਤੋਂ ਵੱਡਾ ਹੈ। ਪ੍ਰਧਾਨੁ = ਸਭ ਤੋਂ ਵੱਡਾ।

ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥

That one, within whose mind He abides, is blissfully happy.

ਜਿਸ ਮਨੁੱਖ ਦੇ ਹਿਰਦੇ ਵਿਚ (ਐਸਾ ਪ੍ਰਭੂ) ਵੱਸਦਾ ਹੈ ਉਹ (ਫੁੱਲ ਵਾਂਗ) ਖਿੜ ਆਉਂਦਾ ਹੈ,

ਤਾ ਕੈ ਨਿਕਟਿ ਨ ਆਵਤ ਕਾਲੁ ॥

Death does not draw near him.

ਉਸ ਦੇ ਨੇੜੇ ਕਾਲ (ਭੀ) ਨਹੀਂ ਆਉਂਦਾ (ਭਾਵ, ਮੌਤ ਦਾ ਡਰ ਉਸ ਨੂੰ ਪੋਂਹਦਾ ਨਹੀਂ)। ਤਾ ਕੈ ਨਿਕਟਿ = ਉਸ ਦੇ ਨੇੜੇ।

ਅਮਰ ਭਏ ਅਮਰਾ ਪਦੁ ਪਾਇਆ ॥

One becomes immortal, and obtains the immortal status,

ਉਹ ਮਨੁੱਖ ਜਨਮ ਮਰਨ ਤੋਂ ਰਹਿਤ ਹੋ ਜਾਂਦੇ ਹਨ, ਤੇ ਸਦਾ ਕਾਇਮ ਰਹਿਣ ਵਾਲਾ ਦਰਜਾ ਹਾਸਲ ਕਰ ਲੈਂਦੇ ਹਨ, ਅਮਰਾ ਪਦੁ = ਸਦਾ ਕਾਇਮ ਰਹਿਣ ਵਾਲਾ ਦਰਜਾ।

ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥

meditating on the Lord, O Nanak, in the Company of the Holy. ||8||22||

ਹੇ ਨਾਨਕ! ਜਿਨ੍ਹਾਂ ਨੇ ਸਤਸੰਗ ਵਿਚ ਪ੍ਰਭੂ ਨੂੰ ਸਿਮਰਿਆ ਹੈ ॥੮॥