ਪਉੜੀ ॥
Pauree:
ਪਉੜੀ।
ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥
After looking around in the four directions, I looked within my own self.
ਜੋ ਮਨੁੱਖ ਚਾਰੇ ਤਰਫਾਂ ਵੇਖ ਕੇ (ਭਾਵ, ਬਾਹਰ ਚਵੀਂ ਪਾਸੀਂ ਭਟਕਣਾ ਛੱਡ ਕੇ) ਆਪਣਾ ਅੰਦਰ ਭਾਲਦਾ ਹੈ, ਅੰਦਰੁ = ਅੰਦਰਲਾ ਮਨ {ਨੋਟ: ਲਫ਼ਜ਼ 'ਅੰਦਰੁ' ਵਿਆਕਰਣ ਅਨੁਸਾਰ 'ਨਾਂਵ' ਹੈ, ਪਰ ਲਫ਼ਜ਼ 'ਅੰਦਰਿ' ਸੰਬੰਧਕ ਹੈ; ਜਿਵੇ 'ਖੁੰਢਾ ਅੰਦਰਿ ਰਖਿ ਕੈ'। ਦੋਹਾਂ ਲਫ਼ਜ਼ਾਂ ਦਾ ਜੋੜ ਧਿਆਨ-ਯੋਗ ਹੈ}।
ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥
There, I saw the True, Invisible Lord Creator.
(ਉਸ ਨੂੰ ਦਿੱਸ ਪੈਂਦਾ ਹੈ ਕਿ) ਸੱਚੇ ਅਲੱਖ ਅਕਾਲ ਪੁਰਖ ਨੇ (ਜਗਤ) ਪੈਦਾ ਕਰਕੇ ਆਪ ਹੀ ਉਸ ਦੀ ਸੰਭਾਲ ਕੀਤੀ ਹੈ (ਭਾਵ, ਸੰਭਾਲ ਕਰ ਰਿਹਾ ਹੈ)। ਅਲਖਿ = ਅੱਲਖ ਨੇ, ਅਦ੍ਰਿਸ਼ਟ ਪ੍ਰਭੂ ਨੇ। ਸਿਰਜਿ = (ਜਗਤ) ਪੈਦਾ ਕਰ ਕੇ।
ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥
I was wandering in the wilderness, but now the Guru has shown me the Way.
ਕੁਰਾਹੇ ਭਟਕ ਰਹੇ ਮਨੁੱਖ ਨੂੰ ਗੁਰੂ ਨੇ ਰਸਤਾ ਦਿਖਾਇਆ ਹੈ (ਰਾਹ ਗੁਰੂ ਵਿਖਾਂਦਾ ਹੈ)। ਉਝੜਿ = ਔਝੜ ਵਿਚ, ਕੁਰਾਹ ਵਿਚ। ਗੁਰਿ = ਗੁਰੂ ਨੇ।
ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥
Hail to the True, True Guru, through whom we merge in the Truth.
ਸੱਚੇ ਸਤਿਗੁਰੂ ਨੂੰ ਸ਼ਾਬਾਸ਼ੇ ਹੈ (ਜਿਸ ਦੀ ਬਰਕਤਿ ਨਾਲ) ਸੱਚੇ ਪ੍ਰਭੂ ਨੂੰ ਸਿਮਰੀਦਾ ਹੈ। ਵਾਹੁ = ਸਾਬਾਸ਼ੇ। ਸਤਿਗੁਰ ਵਾਹੁ = ਗੁਰੂ ਨੂੰ ਸ਼ਾਬਾਸ਼ੇ।
ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥
I have found the jewel within the home of my own self; the lamp within has been lit.
(ਜਿਸ ਮਨੁੱਖ ਦੇ ਅੰਦਰ ਸਤਿਗੁਰੂ ਨੇ ਗਿਆਨ ਦਾ) ਦੀਵਾ ਜਗਾ ਦਿੱਤਾ ਹੈ, ਉਸ ਨੂੰ ਆਪਣੇ ਅੰਦਰੋਂ ਹੀ (ਨਾਮ-) ਰਤਨ ਲੱਭ ਪਿਆ ਹੈ। ਘਰਾਹੁ = ਘਰੋਂ ਹੀ।
ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥
Those who praise the True Word of the Shabad, abide in the peace of Truth.
(ਗੁਰੂ ਦੀ ਸ਼ਰਨ ਆ ਕੇ) ਸੱਚੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ (ਮਨੁੱਖ) ਸੁਖੀ ਹੋ ਜਾਂਦੇ ਹਨ, ਖਸਮ ਵਾਲੇ ਹੋ ਜਾਂਦੇ ਹਨ।
ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥
But those who do not have the Fear of God, are overtaken by fear. They are destroyed by their own pride.
(ਪਰ) ਜਿਨ੍ਹਾਂ ਪ੍ਰਭੂ ਦਾ ਡਰ ਨਹੀਂ ਰੱਖਿਆ ਉਹਨਾਂ ਨੂੰ (ਹੋਰ) ਡਰ ਮਾਰਦਾ ਹੈ, ਉਹ ਅਹੰਕਾਰ ਵਿਚ ਪਏ ਗਲਦੇ ਹਨ। ਗਰਬਿ = ਅਹੰਕਾਰ ਵਿਚ।
ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
Having forgotten the Name, the world is roaming around like a wild demon. ||24||
ਪ੍ਰਭੂ ਦੇ ਨਾਮ ਤੋਂ ਭੁੱਲਾ ਹੋਇਆ ਜਗਤ ਬੇ-ਤਾਲ (ਬੇ ਥਵ੍ਹਾ) ਫਿਰਦਾ ਹੈ ॥੨੪॥ ਲਫ਼ਜ਼ 'ਭਾਲਿਆ', 'ਨਿਹਾਲਿਆ' ਆਦਿਕ 'ਭੂਤ-ਕਾਲ' ਵਿਚ ਹਨ, ਇਹਨਾਂ ਦਾ ਅਰਥ 'ਵਰਤਮਾਨ' ਵਿਚ ਕਰਨਾ ਹੈ ॥੨॥੧੧॥