ਆਸਾ ਮਹਲਾ ੧ ॥

Aasaa, First Mehl:

ਰਾਗ ਆਸਾ ਪਹਿਲੀ ਪਾਤਸ਼ਾਹੀ।

ਵਾਜਾ ਮਤਿ ਪਖਾਵਜੁ ਭਾਉ ॥

Make your intellect your instrument, and love your tambourine;

ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ, ਮਤਿ = ਸ੍ਰੇਸ਼ਟ ਬੁੱਧਿ। ਪਖਾਵਜੁ = ਜੋੜੀ, ਤਬਲਾ। ਭਾਉ = ਪ੍ਰੇਮ।

ਹੋਇ ਅਨੰਦੁ ਸਦਾ ਮਨਿ ਚਾਉ ॥

thus bliss and lasting pleasure shall be produced in your mind.

(ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ। ਅਨੰਦੁ = ਆਤਮਕ ਸੁਖ। ਮਨਿ = ਮਨ ਵਿਚ।

ਏਹਾ ਭਗਤਿ ਏਹੋ ਤਪ ਤਾਉ ॥

This is devotional worship, and this is the practice of penance.

ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ। ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ। ਭਗਤਿ = ਰਾਸ ਪਾਣੀ। ਤਪ ਤਾਉ = ਤਪ ਦਾ ਤਪਣਾ। {ਨੋਟ: 'ਏਹਾ' ਅਤੇ 'ਏਹੋ' ਦਾ ਫ਼ਰਕ ਚੇਤੇ ਰੱਖਣ-ਯੋਗ ਹੈ। 'ਏਹਾ' ਵਿਸ਼ੇਸ਼ਣ ਇਸਤ੍ਰੀ-ਲਿੰਗ ਹੈ, 'ਇਹੋ' ਵਿਸ਼ੇਸ਼ਣ ਪੁਲਿੰਗ ਹੈ}।

ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥

So dance in this love, and keep the beat with your feet. ||1||

ਬੱਸ! ਇਹ ਨਾਚ ਨੱਚੋ (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ॥੧॥ ਇਤੁ = ਇਸ ਵਿਚ। ਇਤੁ ਰੰਗਿ = ਇਸ ਰੰਗ ਵਿਚ, ਇਸ ਮੌਜ ਵਿਚ। ਰਖਿ ਰਖਿ ਪਾਉ = ਪੈਰ ਰੱਖ ਰੱਖ ਕੇ, ਜੀਵਨ-ਰਾਹ ਤੇ ਤੁਰ ਤੁਰ ਕੇ ॥੧॥

ਪੂਰੇ ਤਾਲ ਜਾਣੈ ਸਾਲਾਹ ॥

Know that the perfect beat is the Praise of the Lord;

ਜੋ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਜਾਣਦਾ ਹੈ ਉਹ (ਜੀਵਨ-ਨਾਚ ਵਿਚ) ਤਾਲ-ਸਿਰ ਨੱਚਦਾ ਹੈ (ਜੀਵਨ ਦੀਆਂ ਸਹੀ ਲੀਹਾਂ ਤੇ ਤੁਰਦਾ ਹੈ)। ਪੂਰੇ ਤਾਲ = ਤਾਲ ਪੂਰਦਾ ਹੈ, ਤਾਲ-ਸਿਰ ਨੱਚਦਾ ਹੈ। ਸਾਲਾਹ = ਪਰਮਾਤਮਾ ਦੀ ਸਿਫ਼ਤਿ-ਸਾਲਾਹ।

ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥

other dances produce only temporary pleasure in the mind. ||1||Pause||

(ਰਾਸ ਆਦਿਕਾਂ ਵਿਚ ਕ੍ਰਿਸ਼ਨ-ਮੂਰਤੀ ਅੱਗੇ ਇਹ) ਹੋਰ ਹੋਰ ਨਾਚ ਇਹ ਨਿਰੀਆਂ ਮਨ ਦੀਆਂ ਖ਼ੁਸ਼ੀਆਂ ਹਨ, ਮਨ ਦੇ ਚਾਉ ਹਨ (ਇਹ ਭਗਤੀ ਨਹੀਂ, ਇਹ ਤਾਂ ਮਨ ਦੇ ਨਚਾਏ ਨੱਚਣਾ ਹੈ) ॥੧॥ ਰਹਾਉ ॥ ਮਨ ਮਾਹ = ਮਨ ਦੇ ਉਮਾਹ, ਮਨ ਦੇ ਚਾਉ ॥੧॥ ਰਹਾਉ ॥

ਸਤੁ ਸੰਤੋਖੁ ਵਜਹਿ ਦੁਇ ਤਾਲ ॥

Play the two cymbals of truth and contentment.

(ਖ਼ਲਕਤ ਦੀ) ਸੇਵਾ, ਸੰਤੋਖ (ਵਾਲਾ ਜੀਵਨ)-ਇਹ ਦੋਵੇਂ ਛੈਣੇ ਵੱਜਣ, ਸਤੁ = ਦਾਨ, ਸੇਵਾ। ਤਾਲ = ਛੈਣੇ।

ਪੈਰੀ ਵਾਜਾ ਸਦਾ ਨਿਹਾਲ ॥

Let your ankle bells be the lasting Vision of the Lord.

ਸਦਾ ਖਿੜੇ-ਮਿੱਥੇ ਰਹਿਣਾ-ਇਹ ਪੈਰੀਂ ਘੁੰਘਰੂ (ਵੱਜਣ); ਪੈਰੀ ਵਾਜਾ = ਘੁੰਘਰੂ। ਨਿਹਾਲ = ਪ੍ਰਸੰਨ।

ਰਾਗੁ ਨਾਦੁ ਨਹੀ ਦੂਜਾ ਭਾਉ ॥

Let your harmony and music be the elimination of duality.

(ਪ੍ਰਭੂ-ਪਿਆਰ ਤੋਂ ਬਿਨਾ) ਕੋਈ ਹੋਰ ਲਗਨ ਨ ਹੋਵੇ-ਇਹ (ਹਰ ਵੇਲੇ ਅੰਦਰ) ਰਾਗ ਤੇ ਅਲਾਪ (ਹੁੰਦਾ ਰਹੇ)। ਦੂਜਾ ਭਾਉ = ਪ੍ਰਭੂ ਤੋਂ ਬਿਨਾ ਹੋਰ ਦਾ ਪਿਆਰ।

ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥

So dance in this love, and keep the beat with your feet. ||2||

(ਹੇ ਭਾਈ!) ਇਸ ਆਤਮਕ ਆਨੰਦ ਵਿਚ ਟਿਕੋ, ਇਸ ਜੀਵਨ-ਰਸਤੇ ਤੁਰੋ। ਬੱਸ! ਇਹ ਨਾਚ ਨੱਚੋ (ਭਾਵ, ਇਸ ਤਰ੍ਹਾਂ ਦੇ ਜੀਵਨ ਦਾ ਆਤਮਕ ਹੁਲਾਰਾ ਮਾਣੋ) ॥੨॥

ਭਉ ਫੇਰੀ ਹੋਵੈ ਮਨ ਚੀਤਿ ॥

Let the fear of God within your heart and mind be your spinning dance,

ਨਾਚ ਦੀ ਇਹ ਭੁਆਟਣੀ ਹੋਵੇ ਕਿ ਪ੍ਰਭੂ ਦਾ ਡਰ ਅਦਬ ਮਨ-ਚਿਤ ਵਿਚ ਟਿਕਿਆ ਰਹੇ ਫੇਰੀ = ਭੁਆਟਣੀ। ਚੀਤਿ = ਚਿਤ ਵਿਚ।

ਬਹਦਿਆ ਉਠਦਿਆ ਨੀਤਾ ਨੀਤਿ ॥

and keep up, whether sitting or standing.

ਉਠਦਿਆਂ ਬੈਠਦਿਆਂ ਸਦਾ ਹਰ ਵੇਲੇ (ਪ੍ਰਭੂ ਦਾ ਡਰ ਮਨ ਵਿਚ ਬਣਿਆ ਰਹੇ) ਨੀਤਾ ਨੀਤ = ਨਿੱਤ ਨਿੱਤ, ਸਦਾ ਹੀ।

ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥

To roll around in the dust is to know that the body is only ashes.

ਆਪਣੇ ਸਰੀਰ ਨੂੰ ਮਨੁਖ ਨਾਸਵੰਤ ਸਮਝੇ-ਇਹ ਲੇਟ ਕੇ ਨਿਰਤਕਾਰੀ ਹੋਵੇ। ਲੇਟਣਿ = ਲੇਟਣੀ, ਲੰਮੇ ਪੈ ਕੇ ਨਾਚ। ਲੇਟਿ = ਲੇਟ ਕੇ। ਸੁਆਹ = ਨਾਸਵੰਤ, (ਸੁਆਹ ਵਾਂਗ)।

ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥

So dance in this love, and keep the beat with your feet. ||3||

(ਹੇ ਭਾਈ!) ਇਸ ਆਨੰਦ ਵਿਚ ਟਿਕੇ ਰਹੋ; ਇਹ ਜੀਵਨ ਜੀਵੋ। ਬੱਸ! ਇਹ ਨਾਚ ਨੱਚੋ (ਇਹ ਆਤਮਕ ਹੁਲਾਰਾ ਮਾਣੋ) ॥੩॥

ਸਿਖ ਸਭਾ ਦੀਖਿਆ ਕਾ ਭਾਉ ॥

Keep the company of the disciples, the students who love the teachings.

ਸਤਸੰਗ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਦਾ ਪਿਆਰ (ਆਪਣੇ ਅੰਦਰ ਪੈਦਾ ਕਰਨਾ); ਸਿਖ ਸਭਾ = ਸਤਸੰਗ। ਦੀਖਿਆ = ਗੁਰੂ ਦਾ ਉਪਦੇਸ਼। ਭਾਉ = ਪਿਆਰ।

ਗੁਰਮੁਖਿ ਸੁਣਣਾ ਸਾਚਾ ਨਾਉ ॥

As Gurmukh, listen to the True Name.

ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦਾ ਅਟੱਲ ਨਾਮ ਸੁਣਦੇ ਰਹਿਣਾ; ਗੁਰਮੁਖਿ = ਗੁਰੂ ਦੇ ਸਨਮੁਖ ਰਹਿ ਕੇ।

ਨਾਨਕ ਆਖਣੁ ਵੇਰਾ ਵੇਰ ॥

O Nanak, chant it, over and over again.

ਪਰਮਾਤਮਾ ਦਾ ਨਾਮ ਮੁੜ ਮੁੜ ਜਪਣਾ- ਆਖਣੁ = (ਨਾਮ) ਜਪਣਾ। ਵੇਰਾ ਵੇਰ = ਮੁੜ ਮੁੜ।

ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥

So dance in this love, and keep the beat with your feet. ||4||6||

ਇਸ ਰੰਗ ਵਿਚ, ਹੇ ਨਾਨਕ! ਟਿਕੋ, ਇਸ ਜੀਵਨ-ਰਸਤੇ ਵਿਚ ਪੈਰ ਧਰੋ। ਬੱਸ! ਇਹ ਨਾਚ ਨੱਚੋ (ਇਹ ਜੀਵਨ-ਆਨੰਦ ਮਾਣੋ) ॥੪॥੬॥