ਜੈਤਸਰੀ ਮਹਲਾ ੫ ਘਰੁ ੪ ਦੁਪਦੇ ॥
Jaitsree, Fifth Mehl, Fourth House, Dho-Padhay:
ਰਾਗ ਜੈਤਸਰੀ, ਘਰ ੪ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਅਬ ਮੈ ਸੁਖੁ ਪਾਇਓ ਗੁਰ ਆਗੵਿ ॥
Now, I have found peace, bowing before the Guru.
ਹੇ ਭਾਈ! ਹੁਣ ਮੈਂ ਗੁਰੂ ਦੀ ਆਗਿਆ ਵਿਚ (ਤੁਰ ਕੇ) ਆਨੰਦ ਪ੍ਰਾਪਤ ਕਰ ਲਿਆ ਹੈ। ਆਗ੍ਯ੍ਯਿ = ਆਗਿਆ {आज्ञा} ਵਿਚ।
ਤਜੀ ਸਿਆਨਪ ਚਿੰਤ ਵਿਸਾਰੀ ਅਹੰ ਛੋਡਿਓ ਹੈ ਤਿਆਗੵਿ ॥੧॥ ਰਹਾਉ ॥
I have abandoned cleverness, quieted my anxiety, and renounced my egotism. ||1||Pause||
ਮੈਂ ਆਪਣੀ ਚਤੁਰਾਈ ਛੱਡ ਦਿੱਤੀ ਹੈ, ਮੈਂ ਚਿੰਤਾ ਭੁਲਾ ਦਿੱਤੀ ਹੈ, ਮੈਂ ਹਉਮੈ (ਆਪਣੇ ਅੰਦਰੋਂ) ਪਰੇ ਸੁੱਟ ਦਿੱਤੀ ਹੈ ॥੧॥ ਰਹਾਉ ॥ ਤਜੀ = ਛੱਡ ਦਿੱਤੀ ਹੈ। ਸਿਆਨਪ = ਚਤੁਰਾਈ। ਵਿਸਾਰੀ = ਭੁਲਾ ਦਿੱਤੀ ਹੈ। ਅਹੰ = {अहं } ਹਉਮੈ। ਤਿਆਗ੍ਯ੍ਯਿ = ਤਿਆਗ ਕੇ {ਅੱਖਰ 'ਗ' ਦੇ ਨਾਲ ਅੱਧਾ 'ਯ' ਭੀ ਹੈ} ॥੧॥ ਰਹਾਉ ॥
ਜਉ ਦੇਖਉ ਤਉ ਸਗਲ ਮੋਹਿ ਮੋਹੀਅਉ ਤਉ ਸਰਨਿ ਪਰਿਓ ਗੁਰ ਭਾਗਿ ॥
When I looked, I saw that everyone was enticed by emotional attachment; then, I hurried to the Guru's Sanctuary.
ਹੇ ਭਾਈ! ਜਦੋਂ ਮੈਂ ਵੇਖਦਾ ਹਾਂ (ਵੇਖਿਆ ਕਿ) ਸਾਰੀ ਲੁਕਾਈ ਮੋਹ ਵਿਚ ਫਸੀ ਹੋਈ ਹੈ, ਤਦੋਂ ਮੈਂ ਭੱਜ ਕੇ ਗੁਰੂ ਦੀ ਸਰਨ ਜਾ ਪਿਆ। ਜਉ = ਜਦੋਂ। ਦੇਖਉ = ਦੇਖਉਂ, ਮੈਂ ਵੇਖਦਾ ਹਾਂ। ਸਗਲ = ਸਾਰੀ ਲੁਕਾਈ। ਮੋਹਿ = ਮੋਹ ਵਿਚ। ਮੋਹੀਅਉ = ਫਸੀ ਹੋਈ ਹੈ। ਭਾਗਿ = ਭੱਜ ਕੇ।
ਕਰਿ ਕਿਰਪਾ ਟਹਲ ਹਰਿ ਲਾਇਓ ਤਉ ਜਮਿ ਛੋਡੀ ਮੋਰੀ ਲਾਗਿ ॥੧॥
In His Grace, the Guru engaged me in the Lord's service, and then, the Messenger of Death gave up pursuing me. ||1||
(ਗੁਰੂ ਨੇ) ਕਿਰਪਾ ਕਰ ਕੇ ਮੈਨੂੰ ਪਰਮਾਤਮਾ ਦੀ ਸੇਵਾ-ਭਗਤੀ ਵਿਚ ਜੋੜ ਦਿੱਤਾ। ਤਦੋਂ ਜਮਰਾਜ ਨੇ ਮੇਰਾ ਖਹੜਾ ਛੱਡ ਦਿੱਤਾ ॥੧॥ ਕਰਿ = ਕਰ ਕੇ। ਤਉ = ਤਦੋਂ। ਜਮਿ = ਜਮ ਨੇ। ਮੋਰੀ ਲਾਗਿ = ਮੇਰਾ ਪਿੱਛਾ ॥੧॥
ਤਰਿਓ ਸਾਗਰੁ ਪਾਵਕ ਕੋ ਜਉ ਸੰਤ ਭੇਟੇ ਵਡ ਭਾਗਿ ॥
I swam across the ocean of fire, when I met the Saints, through great good fortune.
ਜਦੋਂ ਵੱਡੀ ਕਿਸਮਤ ਨਾਲ ਮੈਨੂੰ ਗੁਰੂ ਮਿਲ ਪਏ, ਮੈਂ (ਵਿਕਾਰਾਂ ਦੀ) ਅੱਗ ਦਾ ਸਮੁੰਦਰ ਤਰ ਲਿਆ ਹੈ। ਸਾਗਰੁ = ਸਮੁੰਦਰ। ਪਾਵਕ = ਅੱਕ। ਕੋ = ਦਾ। ਵਡ ਭਾਗਿ = ਵੱਡੀ ਕਿਸਮਤ ਨਾਲ।
ਜਨ ਨਾਨਕ ਸਰਬ ਸੁਖ ਪਾਏ ਮੋਰੋ ਹਰਿ ਚਰਨੀ ਚਿਤੁ ਲਾਗਿ ॥੨॥੧॥੫॥
O servant Nanak, I have found total peace; my consciousness is attached to the Lord's feet. ||2||1||5||
ਹੇ ਦਾਸ ਨਾਨਕ! (ਆਖ-) ਹੁਣ ਮੈਂ ਸਾਰੇ ਸੁਖ ਪ੍ਰਾਪਤ ਕਰ ਲਏ ਹਨ, ਮੇਰਾ ਮਨ ਪ੍ਰਭੂ ਦੇ ਚਰਨਾਂ ਵਿਚ ਜੁੜਿਆ ਰਹਿੰਦਾ ਹੈ ॥੨॥੧॥੫॥ ਸਰਬ ਸੁਖ = ਸਾਰੇ ਸੁਖ {ਲਫ਼ਜ਼ 'ਸੁਖੁ' ਅਤੇ 'ਸੁਖ' ਦਾ ਫ਼ਰਕ ਚੇਤੇ ਰੱਖੋ}। ਮੋਰੋ ਚਿਤੁ = ਮੇਰਾ ਚਿੱਤ। ਲਾਗਿ = ਲੱਗ ਗਿਆ ਹੈ ॥੨॥੧॥੫॥