ਮਾਰੂ ਮਹਲਾ ੧ ॥
Maaroo, First Mehl:
ਮਾਰੂ ਪਹਿਲੀ ਪਾਤਿਸ਼ਾਹੀ।
ਹਰਿ ਧਨੁ ਸੰਚਹੁ ਰੇ ਜਨ ਭਾਈ ॥
Gather in the wealth of the Lord, O humble Siblings of Destiny.
ਹੇ ਭਾਈ ਜਨੋ! ਪਰਮਾਤਮਾ ਦਾ ਨਾਮ-ਧਨ ਇਕੱਠਾ ਕਰੋ। ਸੰਚਹੁ = ਇਕੱਠਾ ਕਰੋ।
ਸਤਿਗੁਰ ਸੇਵਿ ਰਹਹੁ ਸਰਣਾਈ ॥
Serve the True Guru, and remain in His Sanctuary.
(ਪਰ ਇਹ ਧਨ ਗੁਰੂ ਦੇ ਦੱਸੇ ਰਾਹ ਤੇ ਤੁਰਿਆਂ ਮਿਲਦਾ ਹੈ, ਇਸ ਵਾਸਤੇ) ਗੁਰੂ ਦੀ ਦੱਸੀ ਸੇਵਾ ਕਰ ਕੇ ਗੁਰੂ ਦੀ ਸਰਨ ਵਿਚ ਟਿਕੇ ਰਹੋ।
ਤਸਕਰੁ ਚੋਰੁ ਨ ਲਾਗੈ ਤਾ ਕਉ ਧੁਨਿ ਉਪਜੈ ਸਬਦਿ ਜਗਾਇਆ ॥੧॥
This wealth cannot be stolen; the celestial melody of the Shabad wells up and keeps us awake and aware. ||1||
(ਜੇਹੜਾ ਮਨੁੱਖ ਇਹ ਆਤਮਕ ਰਸਤਾ ਫੜਦਾ ਹੈ) ਉਸ ਨੂੰ ਕੋਈ (ਕਾਮਾਦਿਕ) ਚੋਰ ਨਹੀਂ ਲੱਗਦਾ (ਕੋਈ ਚੋਰ ਉਸ ਉਤੇ ਆਪਣਾ ਦਾਅ ਨਹੀਂ ਲਾ ਸਕਦਾ ਕਿਉਂਕਿ) ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ ਉਸ ਨੂੰ ਜਗਾ ਦਿੱਤਾ ਹੈ ਤੇ ਉਸ ਦੇ ਅੰਦਰ (ਨਾਮ ਸਿਮਰਨ ਦੀ) ਰੌ ਪੈਦਾ ਹੋਈ ਰਹਿੰਦੀ ਹੈ ॥੧॥ ਤਸਕਰੁ = ਚੋਰ। ਧੁਨਿ = ਰੌ ॥੧॥
ਤੂ ਏਕੰਕਾਰੁ ਨਿਰਾਲਮੁ ਰਾਜਾ ॥
You are the One Universal Creator, the Immaculate King.
ਹੇ ਪ੍ਰਭੂ! ਤੂੰ ਇਕ ਆਪ ਹੀ ਆਪ ਹੈਂ, ਤੈਨੂੰ ਕਿਸੇ ਸਹਾਰੇ ਦੀ ਲੋੜ ਨਹੀਂ, ਤੂੰ ਸਾਰੀ ਸ੍ਰਿਸ਼ਟੀ ਦਾ ਰਾਜਾ ਹੈਂ।
ਤੂ ਆਪਿ ਸਵਾਰਹਿ ਜਨ ਕੇ ਕਾਜਾ ॥
You Yourself arrange and resolve the affairs of Your humble servant.
ਆਪਣੇ ਸੇਵਕਾਂ ਦੇ ਕੰਮ ਤੂੰ ਆਪ ਸਵਾਰਦਾ ਹੈਂ।
ਅਮਰੁ ਅਡੋਲੁ ਅਪਾਰੁ ਅਮੋਲਕੁ ਹਰਿ ਅਸਥਿਰ ਥਾਨਿ ਸੁਹਾਇਆ ॥੨॥
You are immortal, immovable, infinite and priceless; O Lord, Your place is beautiful and eternal. ||2||
ਹੇ ਹਰੀ! ਤੈਨੂੰ ਮੌਤ ਨਹੀਂ ਪੋਹ ਸਕਦੀ, ਤੈਨੂੰ ਮਾਇਆ ਡੁਲਾ ਨਹੀਂ ਸਕਦੀ, ਤੂੰ ਬੇਅੰਤ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ। ਤੂੰ ਐਸੇ ਥਾਂ ਸੋਭ ਰਿਹਾ ਹੈਂ ਜੋ ਸਦਾ ਕਾਇਮ ਰਹਿਣ ਵਾਲਾ ਹੈ ॥੨॥ ਅਸਥਿਰ = ਸਦਾ ਕਾਇਮ ਰਹਿਣ ਵਾਲਾ। ਥਾਨਿ = ਥਾਂ ਵਿਚ ॥੨॥
ਦੇਹੀ ਨਗਰੀ ਊਤਮ ਥਾਨਾ ॥
In the body-village, the most sublime place,
ਮਨੁੱਖਾ ਸਰੀਰ, ਮਾਨੋ, ਇਕ ਸ਼ਹਿਰ ਹੈ। ਦੇਹੀ = ਸਰੀਰ।
ਪੰਚ ਲੋਕ ਵਸਹਿ ਪਰਧਾਨਾ ॥
the supremely noble people dwell.
ਜਿਸ ਜਿਸ ਸਰੀਰ-ਸ਼ਹਿਰ ਵਿਚ ਮੰਨੇ-ਪ੍ਰਮੰਨੇ ਸੰਤ ਜਨ ਵੱਸਦੇ ਹਨ, ਉਹ ਉਹ ਸਰੀਰ-ਸ਼ਹਿਰ (ਪਰਮਾਤਮਾ ਦੇ ਵੱਸਣ ਲਈ) ਸ੍ਰੇਸ਼ਟ ਥਾਂ ਹੈ। ਪੰਚ ਲੋਕ = ਸੰਤ ਜਨ।
ਊਪਰਿ ਏਕੰਕਾਰੁ ਨਿਰਾਲਮੁ ਸੁੰਨ ਸਮਾਧਿ ਲਗਾਇਆ ॥੩॥
Above them is the Immaculate Lord, the One Universal Creator; they are lovingly absorbed in the profound, primal state of Samaadhi. ||3||
ਜੇਹੜਾ ਪਰਮਾਤਮਾ ਸਭ ਜੀਵਾਂ ਦੇ ਸਿਰ ਤੇ ਰਾਖਾ ਹੈ, ਜੇਹੜਾ ਇਕ ਆਪ ਹੀ ਆਪ (ਆਪਣੇ ਵਰਗਾ) ਹੈ, ਜਿਸ ਨੂੰ ਹੋਰ ਕਿਸੇ ਆਸਰੇ-ਸਹਾਰੇ ਦੀ ਲੋੜ ਨਹੀਂ, ਉਹ ਪਰਮਾਤਮਾ (ਉਸ ਸਰੀਰ-ਸ਼ਹਿਰ ਵਿਚ, ਮਾਨੋ,) ਐਸੀ ਸਮਾਧੀ ਲਾਈ ਬੈਠਾ ਹੈ ਜਿਸ ਵਿਚ ਕੋਈ ਮਾਇਕ-ਫੁਰਨੇ ਨਹੀਂ ਉਠਦੇ ॥੩॥
ਦੇਹੀ ਨਗਰੀ ਨਉ ਦਰਵਾਜੇ ॥
There are nine gates to the body-village;
(ਹਰੇਕ) ਸਰੀਰ-ਸ਼ਹਿਰ ਨੂੰ ਨੌ ਨੌ ਦਰਵਾਜ਼ੇ- ਨਉ ਦਰਵਾਜੇ = ਨੌ ਗੋਲਕਾਂ (ਕੰਨ ਨੱਕ ਆਦਿਕ)।
ਸਿਰਿ ਸਿਰਿ ਕਰਣੈਹਾਰੈ ਸਾਜੇ ॥
the Creator Lord fashioned them for each and every person.
ਸਿਰਜਣਹਾਰ ਪ੍ਰਭੂ ਨੇ ਲਾ ਦਿੱਤੇ ਹਨ। ਸਿਰਿ ਸਿਰਿ = ਹਰੇਕ ਦੇ ਸਿਰ ਉਤੇ, ਹਰੇਕ ਦੇ।
ਦਸਵੈ ਪੁਰਖੁ ਅਤੀਤੁ ਨਿਰਾਲਾ ਆਪੇ ਅਲਖੁ ਲਖਾਇਆ ॥੪॥
Within the Tenth Gate, dwells the Primal Lord, detached and unequalled. The unknowable reveals Himself. ||4||
(ਇਹਨਾਂ ਦਰਵਾਜ਼ਿਆਂ ਦੀ ਰਾਹੀਂ, ਸਰੀਰ-ਸ਼ਹਿਰ ਵਿਚ ਵੱਸਣ ਵਾਲਾ ਜੀਵਾਤਮਾ ਬਾਹਰਲੀ ਦੁਨੀਆ ਨਾਲ ਆਪਣਾ ਸੰਬੰਧ ਬਣਾਈ ਰੱਖਦਾ ਹੈ। ਇਕ ਦਸਵਾਂ ਦਰਵਾਜ਼ਾ ਭੀ ਹੈ ਜਿਸ ਦੀ ਰਾਹੀਂ ਪਰਮਾਤਮਾ ਤੇ ਜੀਵਾਤਮਾ ਦਾ ਮੇਲ ਹੁੰਦਾ ਹੈ, ਉਸ) ਵਿਚ ਉਹ ਪਰਮਾਤਮਾ ਆਪ ਟਿਕਦਾ ਹੈ ਜੋ ਸਰਬ-ਵਿਆਪਕ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਜੋ ਨਿਰਲੇਪ ਹੈ ਤੇ ਜੋ ਅਦ੍ਰਿਸ਼ਟ ਹੈ। (ਪਰ ਜੀਵ ਨੂੰ ਆਪਣਾ ਆਪ) ਉਹ ਆਪ ਹੀ ਵਿਖਾਂਦਾ ਹੈ ॥੪॥ ਅਲਖੁ = ਅਦ੍ਰਿਸ਼ਟ ॥੪॥
ਪੁਰਖੁ ਅਲੇਖੁ ਸਚੇ ਦੀਵਾਨਾ ॥
The Primal Lord cannot be held to account; True is His Celestial Court.
ਹਰੇਕ ਸਰੀਰ-ਸ਼ਹਿਰ ਵਿਚ ਰਹਿਣ ਵਾਲਾ ਪਰਮਾਤਮਾ ਐਸਾ ਹੈ ਕਿ ਉਸ ਦਾ ਕੋਈ ਚਿੱਤ੍ਰ ਨਹੀਂ ਬਣਾ ਸਕਦਾ (ਉਹ ਸਦਾ-ਥਿਰ ਰਹਿਣ ਵਾਲਾ ਹੈ ਤੇ) ਉਸ ਸਦਾ-ਥਿਰ ਪ੍ਰਭੂ ਦਾ ਦਰਬਾਰ ਭੀ ਸਦਾ-ਥਿਰ ਹੈ। ਅਲੇਖੁ = ਜਿਸ ਦੀ ਕੋਈ ਤਸਵੀਰ ਨਾਹ ਬਣਾਈ ਜਾ ਸਕੇ। ਸਚੇ = ਸਦਾ-ਥਿਰ ਰਹਿਣ ਵਾਲੇ ਦਾ।
ਹੁਕਮਿ ਚਲਾਏ ਸਚੁ ਨੀਸਾਨਾ ॥
The Hukam of His Command is in effect; True is His Insignia.
(ਜਗਤ ਦੀ ਸਾਰੀ ਕਾਰ ਉਹ) ਆਪਣੇ ਹੁਕਮ ਵਿਚ ਚਲਾ ਰਿਹਾ ਹੈ (ਉਸ ਦੇ ਹੁਕਮ ਦਾ) ਪਰਵਾਨਾ ਅਟੱਲ ਹੈ। ਸਚੁ = ਸਦਾ-ਥਿਰ ਰਹਿਣ ਵਾਲਾ। ਨੀਸਾਨਾ = ਪਰਵਾਨਾ।
ਨਾਨਕ ਖੋਜਿ ਲਹਹੁ ਘਰੁ ਅਪਨਾ ਹਰਿ ਆਤਮ ਰਾਮ ਨਾਮੁ ਪਾਇਆ ॥੫॥
O Nanak, search and examine your own home, and you shall find the Supreme Soul, and the Name of the Lord. ||5||
ਹੇ ਨਾਨਕ! (ਉਹ ਸਰਬ-ਵਿਆਪਕ ਪ੍ਰਭੂ ਹਰੇਕ ਸਰੀਰ-ਘਰ ਵਿਚ ਮੌਜੂਦ ਹੈ) ਆਪਣਾ ਹਿਰਦਾ-ਘਰ ਖੋਜ ਕੇ ਉਸ ਨੂੰ ਲੱਭ ਲਵੋ। (ਜਿਸ ਜਿਸ ਮਨੁੱਖ ਨੇ ਇਹ ਖੋਜ-ਭਾਲ ਕੀਤੀ ਹੈ) ਉਸ ਨੇ ਉਸ ਸਰਬ-ਵਿਅਪਕ ਪ੍ਰਭੂ ਦਾ ਨਾਮ-ਧਨ ਹਾਸਲ ਕਰ ਲਿਆ ਹੈ ॥੫॥ ਲਹਹੁ = ਲੱਭ ਲਵੋ ॥੫॥
ਸਰਬ ਨਿਰੰਜਨ ਪੁਰਖੁ ਸੁਜਾਨਾ ॥
The Primal Lord is everywhere, immaculate and all-knowing.
ਉਹ ਸੁਜਾਨ ਪ੍ਰਭੂ ਸਭ ਸਰੀਰਾਂ ਵਿਚ ਵਿਆਪਕ ਹੁੰਦਾ ਹੋਇਆ ਭੀ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਨਿਰੰਜਨ = {ਨਿਰ-ਅੰਜਨ} ਜਿਸ ਉਤੇ ਮਾਇਆ ਕਾਲਖ ਦਾ ਅਸਰ ਨਾਹ ਪੈ ਸਕੇ।
ਅਦਲੁ ਕਰੇ ਗੁਰ ਗਿਆਨ ਸਮਾਨਾ ॥
He administers justice, and is absorbed in the spiritual wisdom of the Guru.
ਤੇ (ਹਰੇਕ ਗੱਲ ਵਿਚ) ਨਿਆਂ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਬਖ਼ਸ਼ੇ ਇਸ ਗਿਆਨ ਵਿਚ ਆਪਣੇ ਆਪ ਨੂੰ ਲੀਨ ਕਰਦਾ ਹੈ, ਅਦਲੁ = ਨਿਆਂ।
ਕਾਮੁ ਕ੍ਰੋਧੁ ਲੈ ਗਰਦਨਿ ਮਾਰੇ ਹਉਮੈ ਲੋਭੁ ਚੁਕਾਇਆ ॥੬॥
He seizes sexual desire and anger by their necks, and kills them; He eradicates egotism and greed. ||6||
ਉਹ ਆਪਣੇ ਅੰਦਰੋਂ ਕਾਮ ਤੇ ਕ੍ਰੋਧ ਨੂੰ ਉੱਕਾ ਹੀ ਮਾਰ ਲੈਂਦਾ ਹੈ, ਉਸ ਨੇ ਹਉਮੈ ਤੇ ਲੋਭ ਨੂੰ ਮੁਕਾ ਲਿਆ ਹੈ ॥੬॥ ਗਰਦਨਿ = ਧੌਣ ॥੬॥
ਸਚੈ ਥਾਨਿ ਵਸੈ ਨਿਰੰਕਾਰਾ ॥
In the True Place, the Formless Lord abides.
ਉਹ ਪਰਮਾਤਮਾ ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ ਇਕ ਐਸੇ ਥਾਂ ਤੇ ਰਹਿੰਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ। ਸਚੈ ਥਾਨਿ = ਸਦਾ-ਥਿਰ ਰਹਿਣ ਵਾਲੇ ਥਾਂ ਤੇ।
ਆਪਿ ਪਛਾਣੈ ਸਬਦੁ ਵੀਚਾਰਾ ॥
Whoever understands his own self, contemplates the Word of the Shabad.
ਉਹ ਆਪ ਹੀ ਆਪਣੇ ਹੁਕਮ ਨੂੰ ਵਿਚਾਰਦਾ ਹੈ ਤੇ ਆਪ ਹੀ ਸਮਝਦਾ ਹੈ।
ਸਚੈ ਮਹਲਿ ਨਿਵਾਸੁ ਨਿਰੰਤਰਿ ਆਵਣ ਜਾਣੁ ਚੁਕਾਇਆ ॥੭॥
He comes to abide deep within the True Mansion of His Presence, and his comings and goings are ended. ||7||
ਜਿਸ ਜੀਵ ਨੇ ਉਸ ਸਦਾ-ਥਿਰ ਪ੍ਰਭੂ ਦੇ ਚਰਨਾਂ (ਮਹਿਲ) ਵਿਚ ਆਪਣਾ ਟਿਕਾਣਾ ਸਦਾ ਲਈ ਬਣਾ ਲਿਆ (ਭਾਵ, ਜੋ ਮਨੁੱਖ ਸਦਾ ਉਸ ਦੀ ਯਾਦ ਵਿਚ ਜੁੜਿਆ ਰਹਿੰਦਾ ਹੈ) ਪਰਮਾਤਮਾ ਉਸ ਦਾ ਜੰਮਣ ਮਰਨ ਦਾ ਗੇੜ ਮੁਕਾ ਦੇਂਦਾ ਹੈ ॥੭॥ ਨਿਰੰਤਰਿ = {निर अन्तर} ਵਿੱਥ ਤੋਂ ਬਿਨਾ, ਇਕ-ਰਸ। ਮਹਲਿ = ਮਹਿਲ ਵਿਚ ॥੭॥
ਨਾ ਮਨੁ ਚਲੈ ਨ ਪਉਣੁ ਉਡਾਵੈ ॥
His mind does not waver, and he is not buffeted by the winds of desire.
ਉਸ ਮਨੁੱਖ ਦਾ ਮਨ (ਮਾਇਆ ਦੀ ਖ਼ਾਤਰ) ਨਹੀਂ ਭਟਕਦਾ, ਮਾਇਆ ਦੀ ਤ੍ਰਿਸ਼ਨਾ ਉਸ ਨੂੰ ਥਾਂ ਥਾਂ ਨਹੀਂ ਦੌੜਾਈ ਫਿਰਦੀ। ਚਲੈ = ਭਟਕਦਾ ਹੈ, ਡੋਲਦਾ ਹੈ। ਪਉਣ = ਹਵਾ, ਵਾਸ਼ਨਾ।
ਜੋਗੀ ਸਬਦੁ ਅਨਾਹਦੁ ਵਾਵੈ ॥
Such a Yogi vibrates the unstruck sound current of the Shabad.
ਪ੍ਰਭੂ-ਚਰਨਾਂ ਵਿਚ ਜੁੜਿਆ ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤ-ਸਾਲਾਹ (ਦਾ ਵਾਜਾ) ਵਜਾਂਦਾ ਰਹਿੰਦਾ ਹੈ, ਅਨਾਹਦੁ = ਇਕ-ਰਸ। ਵਾਵੈ = ਵਜਾਂਦਾ ਹੈ।
ਪੰਚ ਸਬਦ ਝੁਣਕਾਰੁ ਨਿਰਾਲਮੁ ਪ੍ਰਭਿ ਆਪੇ ਵਾਇ ਸੁਣਾਇਆ ॥੮॥
God Himself plays the pure music of the Panch Shabad, the five primal sounds to hear. ||8||
ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ, ਮਾਨੋ, ਇਕ ਮਿੱਠਾ ਮਿੱਠਾ ਇਕ-ਰਸ ਰਾਗ ਹੁੰਦਾ ਹੈ ਜਿਵੇਂ ਪੰਜ ਕਿਸਮਾਂ ਦੇ ਸਾਜ਼ਾਂ ਦੇ ਇਕੱਠੇ ਵਜਾਣ ਨਾਲ ਪੈਦਾ ਹੁੰਦਾ ਹੈ, ਉਸ ਰਾਗ ਨੂੰ ਬਾਹਰੋਂ ਕਿਸੇ ਸਾਜ਼ ਦੇ ਆਸਰੇ ਦੀ ਲੋੜ ਨਹੀਂ ਪੈਂਦੀ। ਇਹ ਰਾਗ (ਅੰਦਰ-ਵੱਸਦੇ) ਪ੍ਰਭੂ ਨੇ ਆਪ ਹੀ ਵਜਾ ਕੇ ਉਸ ਨੂੰ ਸੁਣਾਇਆ ਹੈ ॥੮॥ ਝੁਣਕਾਰੁ = ਇਕ-ਰਸ ਮਿੱਠੀ ਆਵਾਜ਼। ਪੰਚ ਸਬਦ ਝੁਣਕਾਰੁ = ਪੰਜ ਕਿਸਮ ਦੇ ਸਾਜਾਂ ਤੋਂ ਮਿਲਵੀਂ ਪੈਦਾ ਹੋਣ ਵਾਲੀ ਇਕ-ਰਸ ਮਿੱਠੀ ਸੁਰ। ਨਿਰਾਲਮੁ = {निर = आलम्ब} (ਕਿਸੇ ਸਾਜ਼ ਆਦਿਕ ਦੇ) ਆਸਰੇ ਤੋਂ ਬਿਨਾ। ਪ੍ਰਭਿ = ਪ੍ਰਭੂ ਨੇ। ਵਾਇ = ਵਜਾ ਕੇ ॥੮॥
ਭਉ ਬੈਰਾਗਾ ਸਹਜਿ ਸਮਾਤਾ ॥
In the Fear of God, in detachment, one intuitively merges into the Lord.
ਉਸ ਮਨੁੱਖ ਦੇ ਅੰਦਰ ਪਰਮਾਤਮਾ ਦਾ ਡਰ-ਅਦਬ ਪੈਦਾ ਹੁੰਦਾ ਹੈ, ਪਰਮਾਤਮਾ ਦਾ ਪਿਆਰ ਉਪਜਦਾ ਹੈ, (ਜਿਸ ਕਰਕੇ) ਉਹ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਬੈਰਾਗਾ = ਵੈਰਾਗ, ਵਿਛੋੜੇ ਦਾ ਅਹਿਸਾਸ। ਸਹਜਿ = ਆਤਮਕ ਅਡੋਲਤਾ ਵਿਚ।
ਹਉਮੈ ਤਿਆਗੀ ਅਨਹਦਿ ਰਾਤਾ ॥
Renouncing egotism, he is imbued with the unstruck sound current.
ਉਹ ਮਨੁੱਖ ਹਉਮੈ ਦੂਰ ਕਰ ਕੇ ਅਬਿਨਾਸੀ ਪ੍ਰਭੂ (ਦੇ ਨਾਮ-ਰੰਗ) ਵਿਚ ਰੰਗਿਆ ਰਹਿੰਦਾ ਹੈ। ਅਨਹਦਿ = ਇਕ-ਰਸ ਟਿਕੇ ਰਹਿਣ ਵਾਲੇ ਪ੍ਰਭੂ ਵਿਚ।
ਅੰਜਨੁ ਸਾਰਿ ਨਿਰੰਜਨੁ ਜਾਣੈ ਸਰਬ ਨਿਰੰਜਨੁ ਰਾਇਆ ॥੯॥
With the ointment of enlightenment, the Immaculate Lord is known; the Immaculate Lord King is pervading everywhere. ||9||
(ਪ੍ਰਭੂ ਦੇ ਨਾਮ ਦਾ) ਸੁਰਮਾ ਪਾ ਕੇ ਉਹ ਪਛਾਣ ਲੈਂਦਾ ਹੈ ਕਿ ਉਹ ਰਾਜਨ-ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ (ਸਰਨ ਪਏ) ਸਭ ਜੀਵਾਂ ਨੂੰ ਭੀ ਮਾਇਆ ਦੇ ਪ੍ਰਭਾਵ ਤੋਂ ਬਚਾ ਲੈਂਦਾ ਹੈ ॥੯॥ ਅੰਜਨੁ = ਸੁਰਮਾ। ਸਾਰਿ = ਪਾ ਕੇ ॥੯॥
ਦੁਖ ਭੈ ਭੰਜਨੁ ਪ੍ਰਭੁ ਅਬਿਨਾਸੀ ॥
God is eternal and imperishable; He is the Destroyer of pain and fear.
ਪ੍ਰਭੂ ਜੀਵਾਂ ਦੇ ਦੁੱਖ ਤੇ ਡਰ ਨਾਸ ਕਰਨ ਵਾਲਾ ਹੈ ਤੇ ਆਪ ਕਦੇ ਨਾਸ ਹੋਣ ਵਾਲਾ ਨਹੀਂ।
ਰੋਗ ਕਟੇ ਕਾਟੀ ਜਮ ਫਾਸੀ ॥
He cures the disease, and cuts away the noose of death.
ਉਹ ਜੀਵਾਂ ਦੇ ਰੋਗ ਕੱਟਦਾ ਹੈ, ਜਮ ਦੀ ਫਾਹੀ ਤੋੜਦਾ ਹੈ।
ਨਾਨਕ ਹਰਿ ਪ੍ਰਭੁ ਸੋ ਭਉ ਭੰਜਨੁ ਗੁਰਿ ਮਿਲਿਐ ਹਰਿ ਪ੍ਰਭੁ ਪਾਇਆ ॥੧੦॥
O Nanak, the Lord God is the Destroyer of fear; meeting the Guru, the Lord God is found. ||10||
ਹੇ ਨਾਨਕ! ਉਹ ਹਰੀ, ਉਹ ਭਉ-ਭੰਜਨ ਪ੍ਰਭੂ ਤਦੋਂ ਹੀ ਮਿਲਦਾ ਹੈ ਜੇ ਗੁਰੂ ਮਿਲ ਪਵੇ ॥੧੦॥ ਗੁਰਿ ਮਿਲਿਐ = ਜੇ ਗੁਰੂ ਮਿਲ ਪਏ ॥੧੦॥
ਕਾਲੈ ਕਵਲੁ ਨਿਰੰਜਨੁ ਜਾਣੈ ॥
One who knows the Immaculate Lord chews up death.
ਜੇਹੜਾ ਮਨੁੱਖ ਮਾਇਆ-ਰਹਿਤ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ਉਹ ਮੌਤ ਦੀ ਗਿਰਾਹੀ ਕਰ ਲੈਂਦਾ ਹੈ (ਉਹ ਮੌਤ ਦਾ ਡਰ ਮੁਕਾ ਲੈਂਦਾ ਹੈ), ਕਵਲੁ = ਗਿਰਾਹੀ {कवल = a mouthful}। ਕਾਲੈ ਕਵਲੁ = ਕਾਲ ਦੀ ਗਿਰਾਹੀ (ਬਣਾ ਲੈਂਦਾ ਹੈੌ), ਮੌਤ ਦਾ ਡਰ ਮੁਕਾ ਲੈਂਦਾ ਹੈ।
ਬੂਝੈ ਕਰਮੁ ਸੁ ਸਬਦੁ ਪਛਾਣੈ ॥
One who understands karma, realizes the Word of the Shabad.
ਉਹ ਪਰਮਾਤਮਾ ਦੀ ਬਖ਼ਸ਼ਸ਼ ਨੂੰ ਸਮਝ ਲੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਜਾਣ-ਪਛਾਣ ਪਾਂਦਾ ਹੈ। ਕਰਮੁ = ਬਖ਼ਸ਼ਸ਼।
ਆਪੇ ਜਾਣੈ ਆਪਿ ਪਛਾਣੈ ਸਭੁ ਤਿਸ ਕਾ ਚੋਜੁ ਸਬਾਇਆ ॥੧੧॥
He Himself knows, and He Himself realizes. This whole world is all His play. ||11||
(ਉਸ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਜੀਵਾਂ ਦੇ ਦਿਲ ਦੀ ਜਾਣਦਾ ਹੈ ਤੇ ਪਛਾਣਦਾ ਹੈ, ਇਹ ਸਾਰਾ ਜਗਤ-ਤਮਾਸ਼ਾ ਉਸੇ ਦਾ ਰਚਿਆ ਹੋਇਆ ਹੈ ॥੧੧॥ ਚੋਜ = ਤਮਾਸ਼ਾ ॥੧੧॥
ਆਪੇ ਸਾਹੁ ਆਪੇ ਵਣਜਾਰਾ ॥
He Himself is the Banker, and He Himself is the Merchant.
(ਇਹ ਜਗਤ, ਮਾਨੋ, ਇਕ ਸ਼ਹਿਰ ਹੈ ਜਿਥੇ ਜੀਵ ਪ੍ਰਭੂ-ਨਾਮ ਦਾ ਵਣਜ ਕਰਨ ਆਉਂਦੇ ਹਨ) ਪਰਮਾਤਮਾ ਆਪ ਹੀ (ਰਾਸ-ਪੂੰਜੀ ਦੇਣ ਵਾਲਾ) ਸ਼ਾਹੂਕਾਰ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਵਪਾਰੀ ਹੈ,
ਆਪੇ ਪਰਖੇ ਪਰਖਣਹਾਰਾ ॥
The Appraiser Himself appraises.
ਉਹ ਆਪ ਹੀ ਇਸ ਵਣਜ ਨੂੰ ਪਰਖਦਾ ਹੈ ਕਿਉਂਕਿ ਉਹ ਆਪ ਹੀ ਇਸ ਨੂੰ ਪਰਖਣ ਦੀ ਯੋਗਤਾ ਰੱਖਦਾ ਹੈ।
ਆਪੇ ਕਸਿ ਕਸਵਟੀ ਲਾਏ ਆਪੇ ਕੀਮਤਿ ਪਾਇਆ ॥੧੨॥
He Himself tests upon His Touchstone, and He Himself estimates the value. ||12||
(ਹਰੇਕ ਜੀਵ-ਵਣਜਾਰੇ ਦੇ ਕੀਤੇ ਵਣਜ ਨੂੰ) ਪ੍ਰਭੂ ਆਪ ਹੀ ਪਰਖਦਾ ਹੈ ਜਿਵੇਂ ਸੁਨਿਆਰਾ ਸੋਨੇ ਨੂੰ ਕਸਵੱਟੀ ਤੇ ਘਸਾ ਕੇ ਪਰਖਦਾ ਹੈ, ਤੇ ਫਿਰ ਪ੍ਰਭੂ ਆਪ ਹੀ (ਉਸ ਵਣਜ ਦਾ) ਮੁੱਲ ਪਾਂਦਾ ਹੈ ॥੧੨॥ ਕਸਿ = ਘਸਾ ਕੇ ॥੧੨॥
ਆਪਿ ਦਇਆਲਿ ਦਇਆ ਪ੍ਰਭਿ ਧਾਰੀ ॥
God Himself, the Merciful Lord, grants His Grace.
ਜਿਸ ਮਨੁੱਖ ਉਤੇ ਦਇਆ-ਦੇ-ਘਰ ਪ੍ਰਭੂ ਨੇ ਮੇਹਰ ਕੀਤੀ, ਦਇਆਲਿ ਪ੍ਰਭਿ = ਦਇਆਲ ਪ੍ਰਭੂ ਨੇ।
ਘਟਿ ਘਟਿ ਰਵਿ ਰਹਿਆ ਬਨਵਾਰੀ ॥
The Gardener pervades and permeates each and every heart.
ਉਸ ਨੂੰ ਨਿਸ਼ਚਾ ਹੋ ਗਿਆ ਕਿ ਜਗਤ ਦਾ ਮਾਲਕ ਪ੍ਰਭੂ ਹਰੇਕ ਸਰੀਰ ਵਿਚ ਵਿਆਪਕ ਹੈ। ਬਨਵਾਰੀ = ਜਗਤ ਦਾ ਮਾਲਕ।
ਪੁਰਖੁ ਅਤੀਤੁ ਵਸੈ ਨਿਹਕੇਵਲੁ ਗੁਰ ਪੁਰਖੈ ਪੁਰਖੁ ਮਿਲਾਇਆ ॥੧੩॥
The pure, primal, detached Lord abides within all. The Guru, the Lord Incarnate, leads us to meet the Lord God. ||13||
ਹਰੇਕ ਸਰੀਰ ਵਿਚ ਵੱਸਦਾ ਹੋਇਆ ਭੀ ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਪਵਿਤ੍ਰ-ਸਰੂਪ ਹੈ। (ਜਿਸ ਉਤੇ ਪ੍ਰਭੂ ਦੀ ਮੇਹਰ ਹੋਈ) ਉਸ ਨੂੰ ਸਤਿਗੁਰ ਪੁਰਖ ਨੇ ਉਹ ਸਰਬ-ਵਿਆਪਕ ਪ੍ਰਭੂ ਮਿਲਾ ਦਿੱਤਾ ॥੧੩॥ ਅਤੀਤੁ = ਨਿਰਲੇਪੁ। ਨਿਹਕੇਵਲੁ = {निश्कैवल्य} ਪਵਿਤ੍ਰ, ਸੁੱਧ-ਸਰੂਪ। ਗੁਰਪੁਰਖੈ = ਗੁਰੂ ਪੁਰਖ ਨੇ। ਪੁਰਖੁ = ਸਰਬ-ਵਿਆਪਕ ਪ੍ਰਭੂ ॥੧੩॥
ਪ੍ਰਭੁ ਦਾਨਾ ਬੀਨਾ ਗਰਬੁ ਗਵਾਏ ॥
God is wise and all-knowing; He purges men of their pride.
ਪ੍ਰਭੂ ਸਭ ਜੀਵਾਂ ਦੇ ਦਿਲ ਦੀ ਜਾਣਦਾ ਹੈ ਸਭ ਦੇ ਕੀਤੇ ਕੰਮ ਵੇਖਦਾ ਹੈ (ਜਿਸ ਉਤੇ ਮਿਹਰ ਕਰੇ ਉਸ ਦਾ) ਅਹੰਕਾਰ ਮਿਟਾਂਦਾ ਹੈ, ਗਰਬੁ = ਅਹੰਕਾਰ।
ਦੂਜਾ ਮੇਟੈ ਏਕੁ ਦਿਖਾਏ ॥
Eradicating duality, the One Lord reveals Himself.
ਉਸ ਦੇ ਅੰਦਰੋਂ ਕਿਸੇ ਹੋਰ ਆਸਰੇ ਦੀ ਝਾਕ ਦੂਰ ਕਰਦਾ ਹੈ, ਤੇ ਉਸ ਨੂੰ ਇਕ ਆਪਣਾ ਆਪ ਵਿਖਾ ਦੇਂਦਾ ਹੈ। ਦੂਜਾ = ਪ੍ਰਭੂ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਝਾਕ।
ਆਸਾ ਮਾਹਿ ਨਿਰਾਲਮੁ ਜੋਨੀ ਅਕੁਲ ਨਿਰੰਜਨੁ ਗਾਇਆ ॥੧੪॥
Such a being remains unattached amidst hope, singing the Praise of the Immaculate Lord, who has no ancestry. ||14||
ਉਹ ਮਨੁੱਖ ਦੁਨੀਆ ਦੀਆਂ ਆਸਾਂ ਵਿਚ (ਵਿਚਰਦਾ ਹੋਇਆ ਭੀ) ਆਸਾਂ ਦੇ ਆਸਰੇ ਤੋਂ ਬੇ-ਮੁਥਾਜ ਹੋ ਜਾਂਦਾ ਹੈ ਕਿਉਂਕਿ ਉਹ ਉਸ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਤੇ ਜਿਸ ਦੀ ਕੋਈ ਖ਼ਾਸ ਕੁਲ ਨਹੀਂ ॥੧੪॥ ਮਾਹਿ = ਵਿਚ। ਜੋਨੀ = ਮਨੁੱਖ-ਜੂਨ ਵਾਲਾ, ਮਨੁੱਖ। ਅਕੁਲ = ਜਿਸ ਦੀ ਕੋਈ ਖ਼ਾਸ ਕੁਲ ਨਹੀਂ ॥੧੪॥
ਹਉਮੈ ਮੇਟਿ ਸਬਦਿ ਸੁਖੁ ਹੋਈ ॥
Eradicating egotism, he obtains the peace of the Shabad.
ਉਹ ਮਨੁੱਖ ਹਉਮੈ ਦੂਰ ਕਰ ਕੇ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਤੇ ਉਸ ਮਨੁੱਖ ਨੂੰ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਮੇਟਿ = ਮਿਟਾ ਕੇ। ਸਬਦਿ = ਸ਼ਬਦ ਦੀ ਰਾਹੀਂ।
ਆਪੁ ਵੀਚਾਰੇ ਗਿਆਨੀ ਸੋਈ ॥
He alone is spiritually wise, who contemplates his own self.
ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ। ਉਹੀ ਅਸਲ ਗਿਆਨ-ਵਾਨ ਹੈ। ਆਪੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ।
ਨਾਨਕ ਹਰਿ ਜਸੁ ਹਰਿ ਗੁਣ ਲਾਹਾ ਸਤਸੰਗਤਿ ਸਚੁ ਫਲੁ ਪਾਇਆ ॥੧੫॥੨॥੧੯॥
O Nanak, singing the Glorious Praises of the Lord, the true profit is obtained; in the Sat Sangat, the True Congregation, the fruit of Truth is obtained. ||15||2||19||
ਹੇ ਨਾਨਕ! ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਪਰਮਾਤਮਾ ਦੇ ਗੁਣ ਗਾਣੇ-(ਜਗਤ ਵਿਚ ਇਹੀ ਅਸਲ) ਖੱਟੀ ਹੈ। ਜੇਹੜਾ ਮਨੁੱਖ ਸਾਧ ਸੰਗਤ ਵਿਚ ਆਉਂਦਾ ਹੈ ਉਹ ਇਹ ਸਦਾ ਕਾਇਮ ਰਹਿਣ ਵਾਲਾ ਫਲ ਪਾ ਲੈਂਦਾ ਹੈ ॥੧੫॥੨॥੧੯॥ ਲਾਹਾ = ਲਾਭ। ਸਚੁ = ਸਦਾ-ਥਿਰ ਰਹਿਣ ਵਾਲਾ ॥੧੫॥੨॥੧੯॥