ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
Blessed, blessed is Guru Raam Daas; He who created You, has also exalted You.
ਗੁਰੂ ਰਾਮਦਾਸ ਧੰਨ ਹੈ ਧੰਨ ਹੈ! ਜਿਸ ਅਕਾਲ ਪੁਰਖ ਨੇ (ਗੁਰੂ ਰਾਮਦਾਸ ਨੂੰ) ਪੈਦਾ ਕੀਤਾ ਉਸੇ ਨੇ ਉਸ ਨੂੰ ਸੋਹਣਾ ਭੀ ਬਣਾਇਆ। ਜਿਨਿ = ਜਿਸ (ਪ੍ਰਭੂ) ਨੇ। ਸਿਰਿਆ = ਪੈਦਾ ਕੀਤਾ।
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
Perfect is Your miracle; the Creator Lord Himself has installed You on the throne.
ਇਹ ਇਕ ਮੁਕੰਮਲ ਕਰਾਮਾਤਿ ਹੋਈ ਹੈ ਕਿ ਸਿਰਜਣਹਾਰ ਨੇ ਖ਼ੁਦ (ਆਪਣੇ ਆਪ ਨੂੰ ਉਸ ਵਿਚ) ਟਿਕਾਇਆ ਹੈ।
ਸਿਖੀ ਅਤੈ ਸੰਗਤੀ ਪਾਰਬ੍ਰਹਮੁ ਕਰਿ ਨਮਸਕਾਰਿਆ ॥
The Sikhs and all the Congregation recognize You as the Supreme Lord God, and bow down to You.
ਸਭ ਸਿੱਖਾਂ ਨੇ ਤੇ ਸੰਗਤਾਂ ਨੇ ਉਸ ਨੂੰ ਅਕਾਲ ਪੁਰਖ ਦਾ ਰੂਪ ਜਾਣ ਕੇ ਬੰਦਨਾ ਕੀਤੀ ਹੈ। ਸਿਖੀ = ਸਿੱਖੀਂ, ਸਿੱਖਾਂ ਨੇ। ਅਤੈ = ਤੇ।
ਅਟਲੁ ਅਥਾਹੁ ਅਤੋਲੁ ਤੂ ਤੇਰਾ ਅੰਤੁ ਨ ਪਾਰਾਵਾਰਿਆ ॥
You are unchanging, unfathomable and immeasurable; You have no end or limitation.
(ਹੇ ਗੁਰੂ ਰਾਮਦਾਸ!) ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਤੈਨੂੰ ਤੋਲਿਆ ਨਹੀਂ ਜਾ ਸਕਦਾ (ਭਾਵ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ; ਤੂੰ ਇਕ ਐਸਾ ਸਮੁੰਦਰ ਹੈਂ ਜਿਸ ਦੀ) ਹਾਥ ਨਹੀਂ ਪੈ ਸਕਦੀ, ਪਾਰਲੇ ਤੇ ਉਰਲੇ ਬੰਨੇ ਦਾ ਅੰਤ ਨਹੀਂ ਪੈ ਸਕਦਾ। ਅਥਾਹੁ = ਜਿਸ ਦੀ ਥਾਹ ਨ ਪਾਈ ਜਾ ਸਕੇ, ਬੜਾ ਗੰਭੀਰ। ਪਾਰਾਵਾਰਿਆ = ਪਾਰ-ਅਵਾਰ, ਪਾਰਲਾ ਤੇ ਉਰਲਾ ਬੰਨਾ।
ਜਿਨੑੀ ਤੂੰ ਸੇਵਿਆ ਭਾਉ ਕਰਿ ਸੇ ਤੁਧੁ ਪਾਰਿ ਉਤਾਰਿਆ ॥
Those who serve You with love - You carry them across.
ਜਿਨ੍ਹਾਂ ਬੰਦਿਆਂ ਨੇ ਪਿਆਰ ਨਾਲ ਤੇਰਾ ਹੁਕਮ ਮੰਨਿਆ ਹੈ ਤੂੰ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ। ਤੂ = ਤੈਨੂੰ। ਭਾਉ = ਪ੍ਰੇਮ।
ਲਬੁ ਲੋਭੁ ਕਾਮੁ ਕ੍ਰੋਧੁ ਮੋਹੁ ਮਾਰਿ ਕਢੇ ਤੁਧੁ ਸਪਰਵਾਰਿਆ ॥
Greed, envy, sexual desire, anger and emotional attachment - You have beaten them and driven them out.
ਉਹਨਾਂ ਦੇ ਅੰਦਰੋਂ ਤੂੰ ਲੱਬ, ਲੋਭ, ਕਾਮ, ਕ੍ਰੋਧ, ਮੋਹ ਤੇ ਹੋਰ ਸਾਰੇ ਵਿਕਾਰ ਮਾਰ ਕੇ ਕੱਢ ਦਿੱਤੇ ਹਨ। ਤੁਧੁ = ਤੂੰ। ਸਪਰਵਾਰਿਆ = (ਬਾਕੀ ਵਿਕਾਰਾਂ-ਰੂਪ) ਪਰਵਾਰ ਸਮੇਤ।
ਧੰਨੁ ਸੁ ਤੇਰਾ ਥਾਨੁ ਹੈ ਸਚੁ ਤੇਰਾ ਪੈਸਕਾਰਿਆ ॥
Blessed is Your place, and True is Your magnificent glory.
(ਹੇ ਗੁਰੂ ਰਾਮਦਾਸ!) ਮੈਂ ਸਦਕੇ ਹਾਂ ਉਸ ਥਾਂ ਤੋਂ ਜਿਥੇ ਤੂੰ ਵੱਸਿਆ। ਤੇਰੀ ਸੰਗਤ ਸਦਾ ਅਟੱਲ ਹੈ। ਪੈਸਕਾਰਿਆ = ਪੇਸ਼ਕਾਰਾ ਕਿਸੇ ਵੱਡੇ ਆਦਮੀ ਦੇ ਆਉਣ ਤੇ ਜੋ ਰੌਣਕ ਉਸ ਦੇ ਸੁਆਗਤ ਲਈ ਕੀਤੀ ਜਾਂਦੀ ਹੈ, ਸੰਗਤ-ਰੂਪ ਪਸਾਰਾ।
ਨਾਨਕੁ ਤੂ ਲਹਣਾ ਤੂਹੈ ਗੁਰੁ ਅਮਰੁ ਤੂ ਵੀਚਾਰਿਆ ॥
You are Nanak, You are Angad, and You are Amar Daas; so do I recognize You.
(ਹੇ ਗੁਰੂ ਰਾਮਦਾਸ ਜੀ!) ਤੂੰ ਹੀ ਗੁਰੂ ਨਾਨਕ ਹੈਂ, ਤੂੰ ਹੀ ਬਾਬਾ ਲਹਣਾ ਹੈਂ, ਮੈਂ ਤੈਨੂੰ ਹੀ ਗੁਰੂ ਅਮਰਦਾਸ ਸਮਝਿਆ ਹੈ। ਵੀਚਾਰਿਆ = ਮੈਂ ਸਮਝਿਆ ਹੈ।
ਗੁਰੁ ਡਿਠਾ ਤਾਂ ਮਨੁ ਸਾਧਾਰਿਆ ॥੭॥
When I saw the Guru, then my mind was comforted and consoled. ||7||
(ਜਿਸ ਕਿਸੇ ਨੇ) ਗੁਰੂ (ਰਾਮਦਾਸ) ਦਾ ਦੀਦਾਰ ਕੀਤਾ ਹੈ ਉਸੇ ਦਾ ਮਨ ਤਦੋਂ ਟਿਕਾਣੇ ਆ ਗਿਆ ਹੈ ॥੭॥ ਸਾਧਾਰਿਆ = ਟਿਕਾਣੇ ਆਇਆ। ਤੂ = ਤੈਨੂੰ ॥੭॥