ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ ॥
Worship and adore the Lord, Har, Har, Har, and you shall be free of disease.
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਵਿਕਾਰ ਆਦਿਕ) ਰੋਗਾਂ ਤੋਂ ਰਹਿਤ ਹੋ ਜਾਈਦਾ ਹੈ। ਆਰਾਧੀਐ = ਆਰਾਧਨਾ ਕਰਨੀ ਚਾਹੀਦੀ ਹੈ। ਹੋਈਐ = ਹੋ ਜਾਈਦਾ ਹੈ। ਆਰੋਗ = ਅਰੋਗ, ਨਰੋਏ।
ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ ॥
This is the Lord's healing rod, which eradicates all disease. ||1||Pause||
ਇਹ ਸਿਮਰਨ ਹੀ ਸ੍ਰੀ ਰਾਮਚੰਦ੍ਰ ਜੀ ਦੀ ਸੋਟੀ ਹੈ (ਜਿਸ ਸੋਟੀ ਦੇ ਡਰ ਕਰਕੇ ਕੋਈ ਦੁਸ਼ਟ ਸਿਰ ਨਹੀਂ ਚੁੱਕ ਸਕਦਾ ਸੀ)। ਇਸ (ਸਿਮਰਨ) ਨੇ (ਹਰੇਕ ਸਿਮਰਨ ਕਰਨ ਵਾਲੇ ਦੇ ਅੰਦਰੋਂ ਹਰੇਕ) ਰੋਗ ਦੂਰ ਕਰ ਦਿੱਤਾ ਹੈ ॥੧॥ ਰਹਾਉ ॥ ਲਸਟੀਕਾ = ਲਾਠੀ, ਸੋਟੀ, ਰਾਜ-ਦੰਡ। ਜਿਨਿ = ਜਿਸ (ਹਰਿ-ਆਰਾਧਨ) ਨੇ। ਮਾਰਿਆ = ਮੁਕਾ ਦਿੱਤਾ ॥੧॥ ਰਹਾਉ ॥
ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ ॥
Meditating on the Lord, through the Perfect Guru, he constantly enjoys pleasure.
ਹੇ ਭਾਈ! ਪੂਰੇ ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਅਤੇ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ। (ਇਸ ਤਰ੍ਹਾਂ) ਸਦਾ ਆਤਮਕ ਆਨੰਦ ਮਾਣ ਸਕੀਦਾ ਹੈ। ਜਾਪੀਐ = ਜਪਣਾ ਚਾਹੀਦਾ ਹੈ। ਨਿਤ = ਸਦਾ। ਕੀਚੈ = ਕਰ ਸਕੀਦਾ ਹੈ। ਭੋਗੁ = ਆਤਮਕ ਆਨੰਦ।
ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥
I am devoted to the Saadh Sangat, the Company of the Holy; I have been united with my Lord. ||1||
ਗੁਰੂ ਦੀ ਸੰਗਤਿ ਤੋਂ ਕੁਰਬਾਨ ਜਾਣਾ ਚਾਹੀਦਾ ਹੈ (ਸਾਧ ਸੰਗਤਿ ਦੀ ਕਿਰਪਾ ਨਾਲ) ਪਰਮਾਤਮਾ ਦੇ ਮਿਲਾਪ ਦਾ ਅਵਸਰ ਬਣਦਾ ਹੈ ॥੧॥ ਕੈ ਵਾਰਣੈ = ਤੋਂ ਸਦਕੇ। ਸੰਜੋਗ = ਮਿਲਾਪ ਦਾ ਅਵਸਰ ॥੧॥
ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ ॥
Contemplating Him, peace is obtained, and separation is ended.
ਜਿਸ ਦਾ ਸਿਮਰਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਅਤੇ ਪ੍ਰਭੂ ਨਾਲੋਂ ਵਿਛੋੜਾ ਦੂਰ ਹੋ ਜਾਂਦਾ ਹੈ। ਪਾਈਐ = ਪਾ ਲਈਦਾ ਹੈ। ਬਿਓਗੁ = ਵਿਛੋੜਾ।
ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥
Nanak seeks the Sanctuary of God, the All-powerful Creator, the Cause of causes. ||2||34||64||
ਹੇ ਨਾਨਕ! ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਜੋ ਜਗਤ ਦੀ ਰਚਨਾ ਕਰਨ ਦੇ ਸਮਰੱਥ ਹੈ ॥੨॥੩੪॥੬੪॥ ਸਰਣਾਗਤੀ = ਸਰਨ ਪੈਣਾ ਚਾਹੀਦਾ ਹੈ। ਜੋਗੁ = ਸਮਰੱਥ। ਕਰਣ ਕਾਰਣ ਜੋਗੁ = ਜਗਤ ਦੀ ਰਚਨਾ ਕਰਨ ਦੇ ਸਮਰੱਥ ॥੨॥੩੪॥੬੪॥