ਗਉੜੀ₆ ਮਹਲਾ

Gauree, Fifth Mehl:

ਗਊੜੀ ਪਾਤਸ਼ਾਹੀ ਪੰਜਵੀਂ।

ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ

He is the Supreme Lord God, the Perfect Transcendent Lord; O my mind, hold tight to the Support of the One

ਹੇ ਮੇਰੇ ਮਨ! ਉਸ ਪਰਮਾਤਮਾ ਦਾ ਆਸਰਾ ਲੈਣਾ ਚਾਹੀਦਾ ਹੈ, ਜੋ ਬੇਅੰਤ ਹੈ, ਸਰਬ-ਵਿਆਪਕ ਹੈ, ਤੇ ਸਭ ਤੋਂ ਵੱਡਾ ਮਾਲਕ ਹੈ! ਪਾਰਬ੍ਰਹਮ = ਪਰੇ ਤੋਂ ਪਰੇ ਬ੍ਰਹਮ। ਪੂਰਨ = ਵਿਆਪਕ। ਪਰਮੇਸੁਰ = ਸਭ ਤੋਂ ਵੱਡਾ ਮਾਲਕ। ਮਨ = ਹੇ ਮਨ! ਤਾ ਕੀ = ਉਸ ਦੀ। ਗਹੀਜੈ = ਫੜਨੀ ਚਾਹੀਦੀ ਹੈ।

ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ

who established the solar systems and galaxies. Chant the Name of that Lord. ||1||Pause||

ਹੇ ਮਨ! ਉਸ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਜਿਸ ਨੇ ਸਾਰੇ ਧਰਤੀ-ਮੰਡਲਾਂ ਨੂੰ, ਸਾਰੇ ਜਗਤ ਨੂੰ (ਪੈਦਾ ਕਰ ਕੇ) ਸਹਾਰਾ ਦਿੱਤਾ ਹੋਇਆ ਹੈ ॥੧॥ ਰਹਾਉ ॥ ਜਿਨਿ = ਜਿਸ (ਪ੍ਰਭੂ) ਨੇ। ਧਾਰੇ = ਟਿਕਾਏ ਹੋਏ ਹਨ। ਤਾ ਕੋ = ਉਸ ਦਾ ॥੧॥ ਰਹਾਉ ॥

ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ

Renounce the intellectual cleverness of your mind, O humble servants of the Lord; understanding the Hukam of His Command, peace is found.

ਹੇ ਹਰੀ ਦੇ ਸੇਵਕੋ! ਆਪਣੇ ਮਨ ਦੀ ਚਤੁਰਾਈ ਛੱਡ ਦਿਹੋ। ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਹੀ ਸੁਖ ਪਾ ਸਕੀਦਾ ਹੈ। ਹਰਿ ਜਨ = ਹੇ ਹਰੀ ਜਨੋ! ਬੂਝਿ = ਸਮਝ ਕੇ।

ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥

Whatever God does, accept that with pleasure; in comfort and in suffering, meditate on Him. ||1||

ਹੇ ਸੰਤ ਜਨੋ! ਸੁਖ ਵਿਚ (ਭੀ), ਤੇ ਦੁਖ ਵਿਚ (ਭੀ) ਉਸ ਪਰਮਾਤਮਾ ਨੂੰ ਹੀ ਯਾਦ ਕਰਨਾ ਚਾਹੀਦਾ ਹੈ। ਜੋ ਕੁਝ ਪਰਮਾਤਮਾ ਕਰਦਾ ਹੈ, ਉਸਨੂੰ ਭਲਾ ਕਰ ਕੇ ਮੰਨੋ ॥੧॥ ਭਲ = ਭਲਾ, ਚੰਗਾ। ਮਾਨਹੁ = ਮੰਨੋ। ਸੁਖਿ = ਸੁਖ ਵਿਚ। ਦੁਖਿ = ਦੁਖ ਵਿਚ ॥੧॥

ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਲਾਗੈ ਰੇ

The Creator emancipates millions of sinners in an instant, without a moment's delay.

(ਹੇ ਹਰਿ ਜਨੋ!) ਵਿਕਾਰਾਂ ਵਿਚ ਡਿੱਗੇ ਹੋਏ ਕ੍ਰੋੜਾਂ ਬੰਦਿਆਂ ਨੂੰ (ਜੇ ਚਾਹੇ ਤਾਂ) ਕਰਤਾਰ ਇਕ ਖਿਨ ਵਿਚ (ਵਿਕਾਰਾਂ ਤੋਂ) ਬਚਾ ਲੈਂਦਾ ਹੈ, (ਤੇ ਇਹ ਕੰਮ ਕਰਦਿਆਂ) ਕਰਤਾਰ ਨੂੰ ਰਤਾ ਚਿਰ ਨਹੀਂ ਲੱਗਦਾ। ਕੋਟਿ = ਕ੍ਰੋੜਾਂ। ਪਤਿਤ = ਵਿਕਾਰਾਂ ਵਿਚ ਡਿੱਗੇ ਹੋਏ। ਉਧਾਰੇ = ਬਚਾ ਲੈਂਦਾ ਹੈ। ਕਰਤੇ = ਕਰਤਾਰ ਨੂੰ। ਬਾਰ = ਚਿਰ।

ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥

The Lord, the Destroyer of the pain and sorrow of the poor, blesses those with whom He is pleased. ||2||

ਉਹ ਮਾਲਕ-ਪ੍ਰਭੂ ਗਰੀਬਾਂ ਦੇ ਦਰਦ-ਦੁੱਖ ਨਾਸ ਕਰਨ ਵਾਲਾ ਹੈ। ਜਿਸ ਉਤੇ ਉਹ ਪ੍ਰਸੰਨ ਹੁੰਦਾ ਹੈ, ਉਸ ਉਤੇ ਬਖ਼ਸ਼ਸ਼ ਕਰਦਾ ਹੈ ॥੨॥ ਭੰਜਨ = ਨਾਸ ਕਰਨ ਵਾਲਾ। ਤਿਸਹਿ = ਉਸ ਨੂੰ ਹੀ। ਨਿਵਾਜੈ = ਬਖ਼ਸ਼ਦਾ ਹੈ ॥੨॥

ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ

He is Mother and Father, the Cherisher of all; He is the Breath of life of all beings, the Ocean of peace.

ਹੇ ਭਾਈ! ਪਰਮਾਤਮਾ ਸਭ ਦੀਆਂ ਜਿੰਦਾਂ ਤੇ ਪ੍ਰਾਣਾਂ ਵਾਸਤੇ ਸੁਖਾਂ ਦਾ ਸਮੁੰਦਰ ਹੈ, ਸਭਨਾਂ ਦਾ ਮਾਂ-ਪਿਉ ਹੈ, ਸਭ ਦੀ ਪਾਲਣਾ ਕਰਦਾ ਹੈ। ਸਭ ਕੋ = ਸਭਨਾਂ ਦਾ। ਜੀਅ ਪ੍ਰਾਨ ਸੁਖ ਸਾਗਰੁ = ਜਿੰਦਾਂ ਦਾ, ਪ੍ਰਾਣਾਂ ਦਾ, ਸੁਖਾਂ ਦਾ ਸਮੁੰਦਰ।

ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥

While giving so generously, the Creator does not diminish at all. The Source of jewels, He is All-pervading. ||3||

(ਜੀਵਾਂ ਨੂੰ ਦਾਤਾਂ) ਦੇਂਦਿਆਂ ਉਸ ਕਰਤਾਰ ਦੇ ਖ਼ਜ਼ਾਨੇ ਵਿਚ ਕਮੀ ਨਹੀਂ ਹੁੰਦੀ, ਉਹ ਰਤਨਾਂ ਦੀ ਖਾਣ ਹੈ ਤੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ ॥੩॥ ਤੋਟਿ = ਘਾਟਿ, ਕਮੀ। ਰਤਨਾਗਰੁ = {ਰਤਨ-ਆਕਰੁ। ਆਕਰੁ = ਖਾਣ}। ਰਤਨਾਂ ਦੀ ਖਾਣ ॥੩॥

ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ

The beggar begs for Your Name, O Lord and Master; God is contained deep within the nucleus of each and every heart.

ਹੇ ਮੇਰੇ ਮਾਲਕ! (ਤੇਰੇ ਦਰ ਦਾ) ਮੰਗਤਾ (ਨਾਨਕ) ਤੇਰਾ ਨਾਮ ( ਦਾਤ ਵਜੋਂ) ਮੰਗਦਾ ਹੈ। (ਹੇ ਭਾਈ!) ਉਹ ਪਰਮਾਤਮਾ ਹੀ ਹਰੇਕ ਸਰੀਰ ਵਿਚ ਵੱਸ ਰਿਹਾ ਹੈ। ਜਾਚਿਕੁ = ਮੰਗਤਾ। ਜਾਚੈ = ਮੰਗਦਾ ਹੈ। ਸੋਈ = ਉਹੀ। ਘਟ ਘਟ ਅੰਤਰਿ = ਹਰੇਕ ਘਟ ਦੇ ਅੰਦਰ। ਘਟ = ਸਰੀਰ।

ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਕੋਈ ਰੇ ॥੪॥੧੬॥੧੩੭॥

Slave Nanak has entered His Sanctuary; no one returns from Him empty-handed. ||4||16||137||

(ਹੇ ਭਾਈ!) ਦਾਸ ਨਾਨਕ ਉਸ ਪਰਮਾਤਮਾ ਦੀ ਹੀ ਸਰਨ ਪਿਆ ਹੈ, ਜਿਸ ਦੇ ਦਰ ਤੋਂ ਕੋਈ ਨਿਰਾਸ ਨਹੀਂ ਜਾਂਦਾ ॥੪॥੧੬॥੧੩੭॥ ਤਾ ਕੀ = ਉਸ ਪ੍ਰਭੂ ਦੀ। ਜਾ ਤੇ = ਜਿਸ (ਦੇ ਦਰ) ਤੋਂ। ਬ੍ਰਿਥਾ = ਖ਼ਾਲੀ, ਨਿਰਾਸ ॥੪॥