ਸਲੋਕ ਮਃ ੪ ॥
Salok, Fourth Mehl:
ਸਲੋਕ ਚੌਥੀ ਪਾਤਿਸ਼ਾਹੀ।
ਸੁਤਿਆ ਹਰਿ ਪ੍ਰਭੁ ਚੇਤਿ ਮਨਿ ਹਰਿ ਸਹਜਿ ਸਮਾਧਿ ਸਮਾਇ ॥
O mind, even in sleep, remember the Lord God; let yourself be intuitively absorbed into the Celestial State of Samaadhi.
(ਜਾਗਦਿਆਂ ਕਿਰਤ-ਕਾਰ ਕਰਦਿਆਂ ਸਿਮਰਨ ਦੀ ਇਹੋ ਜਿਹੀ ਆਦਤ ਬਣਾ ਕਿ) ਸੁੱਤੇ ਪਿਆਂ ਭੀ (ਆਪਣੇ) ਮਨ ਵਿਚ ਪਰਮਾਤਮਾ ਨੂੰ ਯਾਦ ਕਰ (ਯਾਦ ਕਰਦਾ ਰਹੇਂ), (ਇਸ ਤਰ੍ਹਾਂ) ਸਦਾ ਆਤਮਕ ਅਡੋਲਤਾ ਵਿਚ (ਆਤਮਕ ਅਡੋਲਤਾ ਦੀ) ਸਮਾਧੀ ਵਿਚ ਟਿਕਿਆ ਰਹੁ। ਚੇਤਿ = ਯਾਦ ਕਰਦਾ ਰਹੁ, ਸਿਮਰ। ਮਨਿ = ਮਨ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਸਮਾਧਿ ਸਮਾਇ = ਸਮਾਧੀ ਵਿਚ ਸਮਾਇਆ ਰਹੁ, ਸਦਾ ਟਿਕਿਆ ਰਹੁ।
ਜਨ ਨਾਨਕ ਹਰਿ ਹਰਿ ਚਾਉ ਮਨਿ ਗੁਰੁ ਤੁਠਾ ਮੇਲੇ ਮਾਇ ॥੧॥
Servant Nanak's mind longs for the Lord, Har, Har. As the Guru pleases, he is absorbed into the Lord, O mother. ||1||
ਹੇ ਮਾਂ! ਦਾਸ ਨਾਨਕ ਦੇ ਮਨ ਵਿਚ ਭੀ ਪਰਮਾਤਮਾ ਨੂੰ ਮਿਲਣ ਦੀ ਤਾਂਘ ਹੈ, ਗੁਰੂ (ਹੀ) ਪ੍ਰਸੰਨ ਹੋ ਕੇ ਮੇਲ ਕਰਾਂਦਾ ਹੈ ॥੧॥ ਚਾਉ = ਤਾਂਘ, ਉਤਸ਼ਾਹ। ਤੁਠਾ = ਪ੍ਰਸੰਨ ਹੋਇਆ। ਮਾਇ = ਹੇ ਮਾਂ! ॥੧॥