ਮਾਂਝ ਮਹਲਾ

Maajh, Fifth Mehl:

ਮਾਝ, ਪੰਜਵੀਂ ਪਾਤਸ਼ਾਹੀ।

ਝੂਠਾ ਮੰਗਣੁ ਜੇ ਕੋਈ ਮਾਗੈ

One who asks for a false gift,

ਜੇ ਕੋਈ ਮਨੁੱਖ (ਸਦਾ) ਨਾਸਵੰਤ ਪਦਾਰਥਾਂ ਦੀ ਮੰਗ ਹੀ ਮੰਗਦਾ ਰਹੇ (ਤੇ ਨਾਮ ਸਿਮਰਨ ਦੀ ਦਾਤ ਕਦੇ ਭੀ ਨਾਹ ਮੰਗੇ), ਝੂਠਾ ਮੰਗਣੁ = ਨਿਰੇ ਨਾਸਵੰਤ ਪਦਾਰਥਾਂ ਦੀ ਹੀ ਮੰਗ।

ਤਿਸ ਕਉ ਮਰਤੇ ਘੜੀ ਲਾਗੈ

shall not take even an instant to die.

ਉਸ ਨੂੰ ਆਤਮਕ ਮੌਤ ਸਹੇੜਦਿਆਂ ਚਿਰ ਨਹੀਂ ਲਗਦਾ। ਮਰਤੇ = ਆਤਮਕ ਮੌਤ ਸਹੇੜਦਿਆਂ। ਤਿਸ ਕਉ = {ਨੋਟ:ਲਫ਼ਜ਼ 'ਤਿਸੁ' ਦਾ (ੁ) ਸੰਬੰਧਕ 'ਕਉ' ਦੇ ਕਾਰਨ ਉਡ ਗਿਆ ਹੈ। ਵੇਖੋ 'ਗੁਰਬਾਣੀ ਵਿਅਕਰਣ'}।

ਪਾਰਬ੍ਰਹਮੁ ਜੋ ਸਦ ਹੀ ਸੇਵੈ ਸੋ ਗੁਰ ਮਿਲਿ ਨਿਹਚਲੁ ਕਹਣਾ ॥੧॥

But one who continually serves the Supreme Lord God and meets the Guru, is said to be immortal. ||1||

ਜੇਹੜਾ ਮਨੁੱਖ ਸਦਾ ਹੀ ਪਰਮੇਸ਼ਰ ਦੀ ਸੇਵਾ-ਭਗਤੀ ਕਰਦਾ ਹੈ, ਉਹ ਗੁਰੂ ਨੂੰ ਮਿਲ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਅਡੋਲ ਹੋ ਗਿਆ ਕਿਹਾ ਜਾ ਸਕਦਾ ਹੈ ॥੧॥ ਸਦ = ਸਦਾ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਨਿਹਚਲੁ = (ਮਾਇਆ ਦੇ ਹੱਲਿਆਂ ਤੋਂ) ਅਡੋਲ ॥੧॥

ਪ੍ਰੇਮ ਭਗਤਿ ਜਿਸ ਕੈ ਮਨਿ ਲਾਗੀ

One whose mind is dedicated to loving devotional worship

ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਪਿਆਰ-ਭਰੀ ਭਗਤੀ (ਦੀ ਲਿਵ) ਲੱਗ ਜਾਂਦੀ ਹੈ, ਮਨਿ = ਮਨ ਵਿਚ।

ਗੁਣ ਗਾਵੈ ਅਨਦਿਨੁ ਨਿਤਿ ਜਾਗੀ

sings His Glorious Praises night and day, and remains forever awake and aware.

ਜੇਹੜਾ ਮਨੁੱਖ ਹਰ ਰੋਜ਼ ਸਦਾ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ, ਅਨਦਿਨੁ = ਹਰ ਰੋਜ਼। ਨਿਤਿ = ਸਦਾ। ਜਾਗੀ = ਜਾਗਿ, ਜਾਗ ਕੇ, ਮਾਇਆਂ ਦੇ ਹੱਲਿਆਂ ਵਲੋਂ ਸੁਚੇਤ ਰਹਿ ਕੇ।

ਬਾਹ ਪਕੜਿ ਤਿਸੁ ਸੁਆਮੀ ਮੇਲੈ ਜਿਸ ਕੈ ਮਸਤਕਿ ਲਹਣਾ ॥੨॥

Taking him by the hand, the Lord and Master merges into Himself that person, upon whose forehead such destiny is written. ||2||

(ਉਸ ਦੀ) ਬਾਂਹ ਫੜ ਕੇ ਉਸ ਨੂੰ ਮਾਲਕ-ਪ੍ਰਭੂ (ਆਪਣੇ ਨਾਲ) ਮਿਲਾ ਲੈਂਦਾ ਹੈ (ਪਰ ਇਹ ਦਾਤ ਉਸੇ ਨੂੰ ਪ੍ਰਾਪਤ ਹੁੰਦੀ ਹੈ) ਜਿਸ ਦੇ ਮੱਥੇ ਉਤੇ ਇਹ ਦਾਤ ਹਾਸਲ ਕਰਨ ਦਾ ਲੇਖ ਮੌਜੂਦ ਹੋਵੇ (ਭਾਵ, ਜਿਸ ਦੇ ਅੰਦਰ ਪੂਰਬਲੇ ਸਮੇ ਵਿਚ ਕੀਤੇ ਕਰਮਾਂ ਅਨੁਸਾਰ ਸੇਵਾ-ਭਗਤੀ ਦੇ ਸੰਸਕਾਰ ਮੌਜੂਦ ਹੋਣ, ਗੁਰੂ ਨੂੰ ਮਿਲ ਕੇ ਉਸ ਦੇ ਉਹ ਸੰਸਕਾਰ ਜਾਗ ਪੈਂਦੇ ਹਨ) ॥੨॥ ਮਸਤਕਿ = ਮੱਥੇ ਉਤੇ। ਲਹਣਾ = ਪ੍ਰਾਪਤ ਕਰਨ ਦੇ ਲੇਖ ॥੨॥

ਚਰਨ ਕਮਲ ਭਗਤਾਂ ਮਨਿ ਵੁਠੇ

His Lotus Feet dwell in the minds of His devotees.

ਭਗਤਾਂ ਦੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ (ਸਦਾ) ਵੱਸਦੇ ਰਹਿੰਦੇ ਹਨ। ਵੁਠੇ = ਵਸਦੇ ਹਨ।

ਵਿਣੁ ਪਰਮੇਸਰ ਸਗਲੇ ਮੁਠੇ

Without the Transcendent Lord, all are plundered.

(ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਜਾਣਦੇ ਹਨ ਕਿ) ਪਰਮੇਸਰ ਦੇ ਚਰਨਾਂ ਵਿਚ ਜੁੜਨ ਤੋਂ ਬਿਨਾ ਸਾਰੇ ਹੀ ਜੀਵ (ਮਾਇਆ ਦੇ ਕਾਮਾਦਿਕ ਦੂਤਾਂ ਦੀ ਹੱਥੀਂ) ਲੁੱਟੇ ਜਾਂਦੇ ਹਨ। ਮੁਠੇ = ਮੁੱਠੇ, ਲੁਟੇ ਜਾਂਦੇ ਹਨ।

ਸੰਤ ਜਨਾਂ ਕੀ ਧੂੜਿ ਨਿਤ ਬਾਂਛਹਿ ਨਾਮੁ ਸਚੇ ਕਾ ਗਹਣਾ ॥੩॥

I long for the dust of the feet of His humble servants. The Name of the True Lord is my decoration. ||3||

ਜੇਹੜੇ ਮਨੁੱਖ ਅਜੇਹੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਸਦਾ ਲੋੜਦੇ ਰਹਿੰਦੇ ਹਨ, ਉਹਨਾਂ ਨੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ ਜੋ ਉਹਨਾਂ ਦੇ ਜੀਵਨ ਨੂੰ ਸੰਵਾਰ ਦੇਂਦਾ ਹੈ ॥੩॥ ਬਾਂਛਹਿ = (ਜੋ) ਲੋੜਦੇ ਹਨ ॥੩॥

ਊਠਤ ਬੈਠਤ ਹਰਿ ਹਰਿ ਗਾਈਐ

Standing up and sitting down, I sing the Name of the Lord, Har, Har.

(ਹੇ ਭਾਈ!) ਉਠਦਿਆਂ ਬਹਿੰਦਿਆਂ (ਹਰ ਵੇਲੇ) ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ,

ਜਿਸੁ ਸਿਮਰਤ ਵਰੁ ਨਿਹਚਲੁ ਪਾਈਐ

Meditating in remembrance on Him, I obtain my Eternal Husband Lord.

ਕਿਉਂਕਿ ਉਸ ਦਾ ਸਿਮਰਨ ਕੀਤਿਆਂ ਉਹ ਖਸਮ-ਪ੍ਰਭੂ ਮਿਲ ਪੈ ਜਾਂਦਾ ਹੈ ਜੋ ਸਦਾ ਅਟੱਲ ਰਹਿਣ ਵਾਲਾ ਹੈ। ਵਰੁ = ਖਸਮ। ਨਿਹਚਲੁ = ਸਦਾ-ਥਿਰ ਰਹਿਣ ਵਾਲਾ, ਅਟੱਲ।

ਨਾਨਕ ਕਉ ਪ੍ਰਭ ਹੋਇ ਦਇਆਲਾ ਤੇਰਾ ਕੀਤਾ ਸਹਣਾ ॥੪॥੪੩॥੫੦॥

God has become merciful to Nanak. I cheerfully accept Your Will. ||4||43||50||

ਹੇ ਨਾਨਕ! (ਆਖ-ਹੇ ਪ੍ਰਭੂ!) ਜਿਸ ਉਤੇ ਤੂੰ ਦਇਆਵਾਨ ਹੁੰਦਾ ਹੈਂ (ਉਹ ਉਠਦਿਆਂ ਬੈਠਦਿਆਂ ਤੇਰਾ ਨਾਮ ਸਿਮਰਦਾ ਹੈ ਤੇ ਇਸ ਤਰ੍ਹਾਂ) ਉਸ ਨੂੰ ਤੇਰੀ ਰਜ਼ਾ ਪਿਆਰੀ ਲਗਦੀ ਹੈ ॥੪॥੪੩॥੫੦॥ ਸਹਣਾ = ਸਹਾਰਨਾ ॥੪॥