ਪਉੜੀ ॥
Pauree:
ਪਉੜੀ।
ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥
You come to mind, O Lord and Master, when I behold Your devotees.
(ਹੇ ਪ੍ਰਭੂ!) ਤੇਰੇ ਭਗਤਾਂ ਦੇ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ। ਚਿਤਿ = ਚਿਤ ਵਿਚ।
ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥
The filth of my mind is removed, when I dwell in the Saadh Sangat, the Company of the Holy.
ਸਾਧ ਸੰਗਤ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, ਵੁਠਿਆ = ਅੱਪੜਿਆਂ।
ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥
The fear of birth and death is dispelled, meditating on the Word of His humble servant.
ਤੇ ਫਿਰ ਸਿਫ਼ਤ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ। ਸਬਦੁ = ਸਿਫ਼ਤ-ਸਾਲਾਹ ਦੀ ਬਾਣੀ।
ਬੰਧਨ ਖੋਲਨੑਿ ਸੰਤ ਦੂਤ ਸਭਿ ਜਾਹਿ ਛਪਿ ॥
The Saints untie the bonds, and all the demons are dispelled.
ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਖੋਲਨ੍ਹ੍ਹਿ, ਲਾਇਨ੍ਹ੍ਹਿ = (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)। ਸਭ = ਸਾਰੀ ਸ੍ਰਿਸ਼ਟੀ।
ਤਿਸੁ ਸਿਉ ਲਾਇਨੑਿ ਰੰਗੁ ਜਿਸ ਦੀ ਸਭ ਧਾਰੀਆ ॥
They inspire us to love Him, the One who established the entire universe.
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਧਾਰੀਆ = ਟਿਕਾ ਕੇ ਰੱਖੀ ਹੋਈ ਹੈ।
ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥
The seat of the inaccessible and infinite Lord is the highest of the high.
ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। ਅਗਮ = ਅਪਹੁੰਚ।
ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥
Night and day, with your palms pressed together, with each and every breath, meditate on Him.
ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ। ਰੈਣਿ = ਰਾਤ। ਕਰ = ਹੱਥ। ਧਿਆਈਐ = ਸਿਮਰਨਾ ਚਾਹੀਦਾ ਹੈ[
ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
When the Lord Himself becomes merciful, then we attain the Society of His devotees. ||9||
ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤ ਪ੍ਰਾਪਤ ਹੁੰਦੀ ਹੈ ॥੯॥