ਆਸਾ ਮਹਲਾ

Aasaa, Third Mehl:

ਆਸਾ ਤੀਜੀ ਪਾਤਸ਼ਾਹੀ।

ਸਤਿਗੁਰ ਵਿਚਿ ਵਡੀ ਵਡਿਆਈ

Great is the greatness of the True Guru;

(ਹੇ ਭਾਈ!) ਸਤਿਗੁਰੂ ਵਿਚ ਇਹ ਵੱਡਾ ਭਾਰਾ ਗੁਣ ਹੈ,

ਚਿਰੀ ਵਿਛੁੰਨੇ ਮੇਲਿ ਮਿਲਾਈ

He merges in His Merger, those who have been separated for so long.

ਕਿ ਉਹ ਅਨੇਕਾਂ ਜਨਮਾਂ ਦੇ ਵਿਛੁੜੇ ਹੋਏ ਜੀਵਾਂ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ। ਮੇਲਿ = (ਪ੍ਰਭੂ ਦੇ) ਮਿਲਾਪ ਵਿਚ।

ਆਪੇ ਮੇਲੇ ਮੇਲਿ ਮਿਲਾਏ

He Himself merges the merged in His Merger.

ਪ੍ਰਭੂ ਆਪ ਹੀ (ਗੁਰੂ) ਮਿਲਾਂਦਾ ਹੈ, ਗੁਰੂ ਮਿਲਾ ਕੇ ਆਪਣੇ ਚਰਨਾਂ ਵਿਚ ਜੋੜਦਾ ਹੈ, ਆਪੇ = (ਪ੍ਰਭੂ) ਆਪ ਹੀ।

ਆਪਣੀ ਕੀਮਤਿ ਆਪੇ ਪਾਏ ॥੧॥

He Himself knows His own worth. ||1||

ਤੇ (ਇਸ ਤਰ੍ਹਾਂ ਜੀਵਾਂ ਦੇ ਹਿਰਦੇ ਵਿਚ) ਆਪਣੇ ਨਾਮ ਦੀ ਕਦਰ ਆਪ ਹੀ ਪੈਦਾ ਕਰਦਾ ਹੈ ॥੧॥ ਕੀਮਤਿ = ਕਦਰ ॥੧॥

ਹਰਿ ਕੀ ਕੀਮਤਿ ਕਿਨ ਬਿਧਿ ਹੋਇ

How can anyone appraise the Lord's worth?

(ਹੇ ਭਾਈ!) ਕਿਸ ਤਰੀਕੇ ਨਾਲ (ਮਨੁੱਖ ਦੇ ਮਨ ਵਿਚ) ਪਰਮਾਤਮਾ (ਦੇ ਨਾਮ) ਦੀ ਕਦਰ ਪੈਦਾ ਹੋਵੇ? ਕਿਨ ਬਿਧਿ = ਕਿਸ ਤਰੀਕੇ ਨਾਲ?

ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ

Through the Word of the Guru's Shabad, one may merge with the Infinite, Unapproachable and Incomprehensible Lord. ||1||Pause||

ਪਰਮਾਤਮਾ ਪਰੇ ਤੋਂ ਪਰੇ ਹੈ, ਪਰਮਾਤਮਾ ਅਪਹੁੰਚ ਹੈ, ਪਰਮਾਤਮਾ ਤਕ ਗਿਆਨ-ਇੰਦ੍ਰਿਆਂ ਦੀ ਰਾਹੀਂ ਪਹੁੰਚ ਨਹੀਂ ਹੋ ਸਕਦੀ। (ਬੱਸ!) ਗੁਰੂ ਦੇ ਸ਼ਬਦ ਦੀ ਰਾਹੀਂ (ਹੀ) ਕੋਈ ਵਿਰਲਾ ਮਨੁੱਖ ਪ੍ਰਭੂ ਨੂੰ ਮਿਲਦਾ ਹੈ (ਤੇ ਉਸ ਦੇ ਅੰਦਰ ਪ੍ਰਭੂ ਦੇ ਨਾਮ ਦੀ ਕਦਰ ਪੈਦਾ ਹੁੰਦੀ ਹੈ) ॥੧॥ ਰਹਾਉ ॥ ਅਪਰੰਪਰੁ = ਪਰੇ ਤੋਂ ਪਰੇ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਗਿਆਨ-ਇੰਦ੍ਰੇ। ਚਰੁ = ਪਹੁੰਚ} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਕੋਇ = ਕੋਈ ਵਿਰਲਾ ॥੧॥ ਰਹਾਉ ॥

ਗੁਰਮੁਖਿ ਕੀਮਤਿ ਜਾਣੈ ਕੋਇ

Few are the Gurmukhs who know His worth.

ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦੀ ਕਦਰ ਸਮਝਦਾ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਵਿਰਲੇ ਕਰਮਿ ਪਰਾਪਤਿ ਹੋਇ

How rare are those who receive the Lord's Grace.

ਕਿਸੇ ਵਿਰਲੇ ਨੂੰ ਪਰਮਾਤਮਾ ਦੀ ਮੇਹਰ ਨਾਲ (ਪਰਮਾਤਮਾ ਦਾ ਨਾਮ) ਮਿਲਦਾ ਹੈ। ਕਰਮਿ = ਮੇਹਰ ਨਾਲ।

ਊਚੀ ਬਾਣੀ ਊਚਾ ਹੋਇ

Through the Sublime Bani of His Word, one becomes sublime.

ਸਭ ਤੋਂ ਉੱਚੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਬਰਕਤਿ ਨਾਲ ਮਨੁੱਖ ਉੱਚੇ ਜੀਵਨ ਵਾਲਾ ਬਣ ਜਾਂਦਾ ਹੈ। ਊਚਾ = ਉੱਚੇ ਜੀਵਨ ਵਾਲਾ।

ਗੁਰਮੁਖਿ ਸਬਦਿ ਵਖਾਣੈ ਕੋਇ ॥੨॥

The Gurmukh chants the Word of the Shabad. ||2||

ਕੋਈ (ਵਿਰਲਾ ਭਾਗਾਂ ਵਾਲਾ ਮਨੁੱਖ) ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੨॥

ਵਿਣੁ ਨਾਵੈ ਦੁਖੁ ਦਰਦੁ ਸਰੀਰਿ

Without the Name, the body suffers in pain;

ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੇ ਸਰੀਰ ਵਿਚ (ਵਿਕਾਰਾਂ ਦਾ) ਦੁੱਖ ਰੋਗ ਪੈਦਾ ਹੋਇਆ ਰਹਿੰਦਾ ਹੈ, ਸਰੀਰਿ = ਸਰੀਰ ਵਿਚ, ਹਿਰਦੇ ਵਿਚ।

ਸਤਿਗੁਰੁ ਭੇਟੇ ਤਾ ਉਤਰੈ ਪੀਰ

but when one meets the True Guru, then that pain is removed.

ਜਦੋਂ ਮਨੁੱਖ ਨੂੰ ਗੁਰੂ ਮਿਲਦਾ ਹੈ, ਤਦੋਂ ਉਸ ਦਾ ਇਹ ਦੁੱਖ ਦੂਰ ਹੋ ਜਾਂਦਾ ਹੈ। ਭੇਟੇ = ਮਿਲੇ। ਤਾ = ਤਦੋਂ।

ਬਿਨੁ ਗੁਰ ਭੇਟੇ ਦੁਖੁ ਕਮਾਇ

Without meeting the Guru, the mortal earns only pain.

ਗੁਰੂ ਨੂੰ ਮਿਲਣ ਤੋਂ ਬਿਨਾ ਮਨੁੱਖ ਉਹੀ ਕਰਮ ਕਮਾਂਦਾ ਹੈ ਜੋ ਦੁੱਖ ਪੈਦਾ ਕਰਨ, ਬਿਨੁ ਗੁਰ ਭੇਟੇ = ਗੁਰੂ ਨੂੰ ਮਿਲਣ ਤੋਂ ਬਿਨਾ।

ਮਨਮੁਖਿ ਬਹੁਤੀ ਮਿਲੈ ਸਜਾਇ ॥੩॥

The self-willed manmukh receives only more punishment. ||3||

(ਇਸ ਤਰ੍ਹਾਂ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਨੂੰ ਸਦਾ ਬਹੁਤ ਸਜ਼ਾ ਮਿਲਦੀ ਰਹਿੰਦੀ ਹੈ ॥੩॥ ਮਨਮੁਖਿ = ਆਪਣੇ ਮਨ ਦੇ ਪਿਛੇ ਤੁਰਨ ਵਾਲਾ ॥੩॥

ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ

The essence of the Lord's Name is so very sweet;

(ਹੇ ਭਾਈ!) ਪਰਮਾਤਮਾ ਦਾ ਨਾਮ (ਇਕ ਐਸਾ ਅੰਮ੍ਰਿਤ ਹੈ ਜੋ) ਮਿੱਠਾ ਹੈ, ਬੜੇ ਰਸ ਵਾਲਾ ਹੈ। ਅਤਿ ਰਸੁ = ਬਹੁਤ ਰਸ ਵਾਲਾ।

ਪੀਵਤ ਰਹੈ ਪੀਆਏ ਸੋਇ

he alone drinks it, whom the Lord causes to drink it.

ਪਰ ਉਹੀ ਮਨੁੱਖ ਇਹ ਨਾਮ-ਰਸ ਪੀਂਦਾ ਰਹਿੰਦਾ ਹੈ, ਜਿਸ ਨੂੰ ਉਹ ਪਰਮਾਤਮਾ ਆਪ ਪਿਲਾਏ। ਪੀਆਏ = ਪਿਲਾਂਦਾ ਹੈ। ਸੋਇ = ਉਹ (ਪ੍ਰਭੂ) ਹੀ।

ਗੁਰ ਕਿਰਪਾ ਤੇ ਹਰਿ ਰਸੁ ਪਾਏ

By Guru's Grace, the essence of the Lord is obtained.

ਗੁਰੂ ਦੀ ਕਿਰਪਾ ਨਾਲ ਹੀ ਮਨੁੱਖ ਪਰਮਾਤਮਾ ਦੇ ਨਾਮ-ਜਲ ਦਾ ਆਨੰਦ ਮਾਣਦਾ ਹੈ। ਤੇ = ਤੋਂ।

ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥

O Nanak, imbued with the Naam, the Name of the Lord, salvation is attained. ||4||3||42||

ਹੇ ਨਾਨਕ! ਨਾਮ-ਰੰਗਿ ਵਿਚ ਰੰਗੀਜ ਕੇ ਮਨੁੱਖ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ॥੪॥੩॥੪੨॥ ਨਾਮਿ = ਨਾਮ ਵਿਚ। ਰਤੇ = ਰੰਗੀਜ ਕੇ। ਗਤਿ = ਉੱਚੀ ਆਤਮਕ ਅਵਸਥਾ ॥੪॥੩॥੪੨॥