ਪਉੜੀ ॥
Pauree:
ਪਉੜੀ।
ਗੁਰਿ ਸਚੈ ਬਧਾ ਥੇਹੁ ਰਖਵਾਲੇ ਗੁਰਿ ਦਿਤੇ ॥
The True Guru has established the village; the Guru has appointed its guards and protectors.
ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ। ਥੇਹੁ = ਸਤਸੰਗ-ਰੂਪ ਪਿੰਡ। ਗੁਰਿ = ਗੁਰੂ ਨੇ।
ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥
My hopes are fulfilled, and my mind is imbued with the love of the Guru's Feet.
ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ)।
ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥
The Guru is infinitely merciful; He has erased all my sins.
ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ। ਹਤੇ = ਨਾਸ ਕਰ ਦਿੱਤੇ।
ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥
The Guru has showered me with His Mercy, and He has made me His own.
ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ।
ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭॥
Nanak is forever a sacrifice to the Guru, who has countless virtues. ||27||
ਹੇ ਨਾਨਕ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ ॥੨੭॥ ਇਤੇ = ਇਤਨੇ ॥੨੭॥