ਭੈਰਉ ਮਹਲਾ

Bhairao, Third Mehl:

ਭੈਰਉ ਤੀਜੀ ਪਾਤਿਸ਼ਾਹੀ।

ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ

He alone is a silent sage, who subdues his mind's duality.

ਅਸਲ ਮੋਨ-ਧਾਰੀ ਸਾਧੂ ਉਹ ਹੈ ਜਿਹੜਾ (ਆਪਣੇ) ਮਨ ਦੀ ਮੇਰ-ਤੇਰ ਮੁਕਾ ਦੇਂਦਾ ਹੈ, ਮੁਨਿ = ਮੋਨ-ਧਾਰੀ ਸਾਧੂ। ਜਿ = ਜਿਹੜਾ। ਦੁਬਿਧਾ = ਦੁ-ਕਿਸਮਾ-ਪਨ, ਮੇਰ-ਤੇਰ।

ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥੧॥

Subduing his duality, he contemplates God. ||1||

ਅਤੇ ਮੇਰ-ਤੇਰ ਮੁਕਾ ਕੇ (ਉਸ ਮੇਰ-ਤੇਰ ਦੇ ਥਾਂ) ਪਰਮਾਤਮਾ ਨੂੰ (ਆਪਣੇ) ਮਨ ਵਿਚ ਵਸਾਂਦਾ ਹੈ ॥੧॥ ਬ੍ਰਹਮੁ = ਪਰਮਾਤਮਾ। ਬੀਚਾਰੇ = ਮਨ ਵਿਚ ਵਸਾਂਦਾ ਹੈ ॥੧॥

ਇਸੁ ਮਨ ਕਉ ਕੋਈ ਖੋਜਹੁ ਭਾਈ

Let each person examine his own mind, O Siblings of Destiny.

ਹੇ ਭਾਈ! ਆਪਣੇ ਇਸ ਮਨ ਨੂੰ ਖੋਜਦੇ ਰਿਹਾ ਕਰੋ। ਕਉ = ਨੂੰ। ਖੋਜਹੁ = ਪੜਤਾਲ ਕਰਦੇ ਰਹੋ। ਭਾਈ = ਹੇ ਭਾਈ!

ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥੧॥ ਰਹਾਉ

Examine your mind, and you shall obtain the nine treasures of the Naam. ||1||Pause||

ਮਨ (ਦੀ ਦੌੜ-ਭੱਜ) ਦੀ ਪੜਤਾਲ ਕਰਦਿਆਂ ਪਰਮਾਤਮਾ ਦਾ ਨਾਮ ਮਿਲ ਜਾਂਦਾ ਹੈ, ਇਸ ਨਾਮ ਹੀ (ਮਾਨੋ) ਧਰਤੀ ਦੇ ਸਾਰੇ ਨੌ ਖ਼ਜ਼ਾਨੇ ਹੈ ॥੧॥ ਰਹਾਉ ॥ ਖੋਜਤ = ਪੜਤਾਲ ਕਰਦਿਆਂ। ਨਉ ਨਿਧਿ = (ਧਰਤੀ ਦੇ ਸਾਰੇ) ਨੌ ਖ਼ਜ਼ਾਨੇ। ਪਾਈ = ਪ੍ਰਾਪਤ ਹੋ ਜਾਂਦਾ ਹੈ ॥੧॥ ਰਹਾਉ ॥

ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ

The Creator created the world, upon the foundation of worldly love and attachment.

(ਜਗਤ-ਰਚਨਾ ਦੇ) ਮੁੱਢ ਮੋਹ ਨੂੰ ਬਣਾ ਕੇ ਕਰਤਾਰ ਨੇ ਜਗਤ ਪੈਦਾ ਕੀਤਾ। ਮੂਲੁ = ਮੁੱਢ। ਕਰਿ = ਬਣਾ ਕੇ। ਕਰਤੈ = ਕਰਤਾਰ ਨੇ।

ਮਮਤਾ ਲਾਇ ਭਰਮਿ ਭੋੁਲਾਇਆ ॥੨॥

Attaching it to possessiveness, He has led it into confusion with doubt. ||2||

ਜੀਵਾਂ ਨੂੰ ਅਪਣੱਤ ਚੰਬੋੜ ਕੇ (ਮਾਇਆ ਦੀ ਖ਼ਾਤਰ) ਭਟਕਣਾ ਵਿਚ ਪਾ ਕੇ (ਉਸ ਨੇ ਆਪ ਹੀ) ਕੁਰਾਹੇ ਪਾ ਦਿੱਤਾ ॥੨॥ ਮਮਤਾ = {ਮਮ = ਮੇਰਾ} ਮਲਕੀਅਤ ਬਣਾਣ ਦਾ ਸੁਭਾਉ, ਅਪਣੱਤ। ਭਰਮਿ = ਭਰਮ ਵਿਚ, ਭਟਕਣਾ ਵਿਚ। ਭਲਾਇਆ = {ਅੱਖਰ 'ਭ' ਦੇ ਨਾਲ ਦੋ ਲਗਾਂ ਹਨ: (ੋ) ਅਤੇ (ੁ) ਅਸਲ ਲਫ਼ਜ਼ ਹੈ 'ਭੁਲਾਇਆ'। ਇਥੇ 'ਭੋਲਾਇਆ' ਪੜ੍ਹਨਾ ਹੈ} ॥੨॥

ਇਸੁ ਮਨ ਤੇ ਸਭ ਪਿੰਡ ਪਰਾਣਾ

From this Mind come all bodies, and the breath of life.

ਇਹ ਮਨ (ਦੇ ਮੇਰ-ਤੇਰ ਅਪਣੱਤ ਆਦਿਕ ਦੇ ਸੰਸਕਾਰਾਂ) ਤੋਂ ਹੀ ਸਾਰਾ ਜਨਮ ਮਰਨ ਦਾ ਸਿਲਸਿਲਾ ਬਣਦਾ ਹੈ। ਤੇ = ਤੋਂ। ਮਨ ਤੇ = ਮਨ ਤੋਂ, ਮਨ ਦੇ ਸੰਸਕਾਰਾਂ ਤੋਂ। ਪਿੰਡ ਪਰਾਣਾ = ਸਰੀਰ ਤੇ ਪ੍ਰਾਣ, ਜਨਮ ਮਰਨ ਦਾ ਗੇੜ।

ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥੩॥

By mental contemplation, the mortal realizes the Hukam of the Lord's Command, and merges in Him. ||3||

ਮਨ ਦੇ (ਸੁਚੱਜੇ) ਵੀਚਾਰ ਦੀ ਰਾਹੀਂ ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਜੀਵ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੩॥ ਕੈ ਵੀਚਾਰਿ = ਦੇ ਵੀਚਾਰ ਦੀ ਰਾਹੀਂ। ਬੁਝਿ = ਸਮਝ ਕੇ। ਸਮਾਣਾ = (ਜਨਮ ਮਰਨ) ਮੁੱਕ ਜਾਂਦਾ ਹੈ ॥੩॥

ਕਰਮੁ ਹੋਵੈ ਗੁਰੁ ਕਿਰਪਾ ਕਰੈ

When the mortal has good karma, the Guru grants His Grace.

ਜਦੋਂ ਪਰਮਾਤਮਾ ਦੀ ਮਿਹਰ ਹੁੰਦੀ ਹੈ, ਗੁਰੂ (ਜੀਵ ਉੱਤੇ) ਕਿਰਪਾ ਕਰਦਾ ਹੈ, ਕਰਮੁ = (ਪਰਮਾਤਮਾ ਦੀ) ਮਿਹਰ।

ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥੪॥

Then this mind is awakened, and the duality of this mind is subdued. ||4||

ਤਾਂ (ਜੀਵ ਦਾ) ਇਹ ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਇਸ ਮਨ ਦੀ ਮੇਰ-ਤੇਰ ਮੁੱਕ ਜਾਂਦੀ ਹੈ ॥੪॥ ਜਾਗੈ = ਸੁਚੇਤ ਹੋ ਜਾਂਦਾ। ਮਰੈ = ਮੁੱਕ ਜਾਂਦੀ ਹੈ ॥੪॥

ਮਨ ਕਾ ਸੁਭਾਉ ਸਦਾ ਬੈਰਾਗੀ

It is the innate nature of the mind to remain forever detached.

(ਜੀਵ ਦੇ) ਮਨ ਦਾ ਅਸਲਾ ਉਹ ਪ੍ਰਭੂ ਹੈ ਜੋ ਮਾਇਆ ਤੋਂ ਸਦਾ ਨਿਰਲੇਪ ਰਹਿੰਦਾ ਹੈ। ਸੁਭਾਉ = ਅਸਲਾ। ਬੈਰਾਗੀ = ਮਾਇਆ ਤੋਂ ਨਿਰਲੇਪ।

ਸਭ ਮਹਿ ਵਸੈ ਅਤੀਤੁ ਅਨਰਾਗੀ ॥੫॥

The Detached, Dispassionate Lord dwells within all. ||5||

ਜੋ ਸਭ ਵਿਚ ਵੱਸਦਾ ਹੈ ਜੋ ਵਿਰਕਤ ਹੈ ਜੋ ਨਿਰਮੋਹ ਹੈ ॥੫॥ ਅਤੀਤੁ = ਵਿਰਕਤ। ਅਨਰਾਗੀ = ਰਾਗ-ਰਹਿਤ {ਅਨ-ਰਾਗੀ} ਨਿਰਮੋਹ ॥੫॥

ਕਹਤ ਨਾਨਕੁ ਜੋ ਜਾਣੈ ਭੇਉ

Says Nanak, one who understands this mystery,

ਨਾਨਕ ਆਖਦਾ ਹੈ ਕਿ ਜਿਹੜਾ ਮਨੁੱਖ (ਆਪਣੇ ਇਸ ਅਸਲੇ ਬਾਰੇ) ਇਹ ਭੇਤ ਸਮਝ ਲੈਂਦਾ ਹੈ, ਭੇਉ = ਭੇਤ।

ਆਦਿ ਪੁਰਖੁ ਨਿਰੰਜਨ ਦੇਉ ॥੬॥੫॥

becomes the embodiment of the Primal, Immaculate, Divine Lord God. ||6||5||

ਉਹ (ਪਰਮਾਤਮਾ ਦੀ ਯਾਦ ਵਿਚ ਜੁੜ ਕੇ ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਆਪਣੇ ਅੰਦਰੋਂ ਮਮਤਾ ਦੀ ਦੁਬਿਧਾ ਆਦਿਕ ਨੂੰ ਮੁਕਾ ਕੇ) ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਸਭ ਦਾ ਮੁੱਢ ਹੈ ਜੋ ਸਭ ਵਿਚ ਵਿਆਪਕ ਹੈ ਅਤੇ ਜੋ ਮਾਇਆ ਦੇ ਮੋਹ ਤੋਂ ਨਿਰਲੇਪ ਚਾਨਣ-ਰੂਪ ਹੈ ॥੬॥੫॥ ਪੁਰਖੁ = ਸਰਬ-ਵਿਆਪਕ ਪ੍ਰਭੂ। ਨਿਰੰਜਨ = {ਨਿਰ-ਅੰਜਨ। ਅੰਜਨ = ਮਾਇਆ ਦੇ ਮੋਹ ਦੀ ਕਾਲਖ} ਨਿਰਲੇਪ। ਦੇਉ = ਪ੍ਰਕਾਸ਼-ਰੂਪ ॥੬॥੫॥