ਸਲੋਕੁ

Salok:

ਸਲੋਕ।

ਯਾਰ ਮੀਤ ਸੁਨਿ ਸਾਜਨਹੁ ਬਿਨੁ ਹਰਿ ਛੂਟਨੁ ਨਾਹਿ

Listen, my dear friends and companions: without the Lord, there is no salvation.

ਹੇ ਮਿੱਤਰੋ! ਹੇ ਸੱਜਣੋ! ਸੁਣੋ! ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਨਹੀਂ ਹੁੰਦੀ। ਛੂਟਨੁ = ਮਾਇਆ ਦੇ ਬੰਧਨਾਂ ਤੋਂ ਖ਼ਲਾਸੀ।

ਨਾਨਕ ਤਿਹ ਬੰਧਨ ਕਟੇ ਗੁਰ ਕੀ ਚਰਨੀ ਪਾਹਿ ॥੧॥

O Nanak, one who falls at the Feet of the Guru, has his bonds cut away. ||1||

ਹੇ ਨਾਨਕ! ਜੇਹੜੇ ਬੰਦੇ ਗੁਰੂ ਦੀ ਚਰਨੀਂ ਪੈਂਦੇ ਹਨ, ਉਹਨਾਂ ਦੇ (ਮਾਇਆ ਦੇ ਮੋਹ ਦੇ) ਬੰਧਨ ਕੱਟੇ ਜਾਂਦੇ ਹਨ ॥੧॥ ਤਿਹ = ਉਹਨਾਂ ਦੇ। ਪਾਹਿ = ਪੈਂਦੇ ਹਨ ॥੧॥