ਗਉੜੀ ਮਹਲਾ ੫ ॥
Gauree, Fifth Mehl:
ਗਊੜੀ ਪਾਤਸ਼ਾਹੀ ਪੰਜਵੀਂ।
ਅਪਨੇ ਸੇਵਕ ਕਉ ਆਪਿ ਸਹਾਈ ॥
The Lord Himself is the Help and Support of His servants.
(ਹੇ ਭਾਈ!) ਪਰਮਾਤਮਾ ਆਪਣੇ ਸੇਵਕ ਦੇ ਵਾਸਤੇ (ਸਦਾ) ਮਦਦਗਾਰ ਬਣਿਆ ਰਹਿੰਦਾ ਹੈ, ਕਉ = ਵਾਸਤੇ। ਸਹਾਈ = ਮਦਦਗਾਰ।
ਨਿਤ ਪ੍ਰਤਿਪਾਰੈ ਬਾਪ ਜੈਸੇ ਮਾਈ ॥੧॥
He always cherishes them, like their father and mother. ||1||
ਸਦਾ (ਆਪਣੇ ਸੇਵਕ ਦੀ) ਸੰਭਾਲ ਕਰਦਾ ਹੈ ਜਿਵੇਂ ਮਾਂ ਤੇ ਪਿਉ (ਆਪਣੇ ਬੱਚੇ ਦੀ ਸੰਭਾਲ ਕਰਦੇ ਹਨ) ॥੧॥ ਨਿਤ = ਸਦਾ। ਪ੍ਰਤਿਪਾਰ = ਪਾਲਣਾ ਕਰਦਾ ਹੈ, ਸੰਭਾਲ ਕਰਦਾ ਹੈ ॥੧॥
ਪ੍ਰਭ ਕੀ ਸਰਨਿ ਉਬਰੈ ਸਭ ਕੋਇ ॥
In God's Sanctuary, everyone is saved.
(ਹੇ ਭਾਈ!) ਹਰੇਕ ਮਨੁੱਖ (ਜੇਹੜਾ) ਪਰਮਾਤਮਾ ਦੀ ਸਰਨ ਵਿਚ (ਆਉਂਦਾ ਹੈ, ਸਾਰੇ ਵਿਕਾਰਾਂ ਡਰਾਂ-ਸਹਿਮਾਂ ਤੋਂ) ਬਚ ਜਾਂਦਾ ਹੈ, ਉਬਰੈ = (ਡਰਾਂ ਖ਼ਤਰਿਆਂ ਕਿਲਬਿਖਾਂ ਤੋਂ) ਬਚ ਜਾਂਦਾ ਹੈ। ਸਭ ਕੋਇ = ਹਰੇਕ ਜੀਵ।
ਕਰਨ ਕਰਾਵਨ ਪੂਰਨ ਸਚੁ ਸੋਇ ॥ ਰਹਾਉ ॥
That Perfect True Lord is the Doer, the Cause of causes. ||Pause||
ਉਸ ਨੂੰ ਨਿਸਚਾ ਬਣ ਜਾਂਦਾ ਹੈ ਕਿ ਉਹ ਸਰਬ-ਵਿਆਪਕ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ ਤੇ ਜੀਵਾਂ ਪਾਸੋਂ ਸਭ ਕੁਝ ਕਰਾਣ ਵਾਲਾ ਹੈ।ਰਹਾਉ। ਸਚੁ = ਸਦਾ ਕਾਇਮ ਰਹਿਣ ਵਾਲਾ। ਸੋਇ = ਉਹ ਪਰਮਾਤਮਾ।ਰਹਾਉ।
ਅਬ ਮਨਿ ਬਸਿਆ ਕਰਨੈਹਾਰਾ ॥
My mind now dwells in the Creator Lord.
(ਹੇ ਭਾਈ!) ਸਭ ਕੁਝ ਕਰਨ ਦੀ ਸਮਰੱਥਾ ਰੱਖਣ ਵਾਲਾ ਪਰਮਾਤਮਾ (ਮੇਰੇ) ਮਨ ਵਿਚ ਆ ਵੱਸਿਆ ਹੈ, ਅਬ = ਹੁਣ। ਮਨਿ = ਮਨ ਵਿਚ। ਕਰਨੈਹਾਰਾ = ਪੈਦਾ ਕਰਨ ਵਾਲਾ ਪ੍ਰਭੂ।
ਭੈ ਬਿਨਸੇ ਆਤਮ ਸੁਖ ਸਾਰਾ ॥੨॥
My fears have been dispelled, and my soul has found the most sublime peace. ||2||
ਹੁਣ ਮੇਰੇ ਸਾਰੇ ਡਰ-ਖ਼ਤਰੇ ਨਾਸ ਹੋ ਗਏ ਹਨ ਤੇ ਮੈਂ ਆਤਮਕ ਆਨੰਦ ਮਾਣ ਰਿਹਾ ਹਾਂ ॥੨॥ ਸਾਰਾ = ਸੰਭਾਲਿਆ ਹੈ, ਮਾਣਿਆ ਹੈ ॥੨॥
ਕਰਿ ਕਿਰਪਾ ਅਪਨੇ ਜਨ ਰਾਖੇ ॥
The Lord has granted His Grace, and saved His humble servant.
(ਹੇ ਭਾਈ!) ਪਰਮਾਤਮਾ ਕਿਰਪਾ ਕਰ ਕੇ ਆਪਣੇ ਸੇਵਕਾਂ ਦੀ ਆਪ ਰੱਖਿਆ ਕਰਦਾ ਹੈ, ਕਰਿ = ਕਰ ਕੇ।
ਜਨਮ ਜਨਮ ਕੇ ਕਿਲਬਿਖ ਲਾਥੇ ॥੩॥
The sinful mistakes of so many incarnations have been washed away. ||3||
ਉਹਨਾਂ ਦੇ (ਪਹਿਲੇ) ਅਨੇਕਾਂ ਜਨਮਾਂ ਦੇ (ਕੀਤੇ) ਪਾਪਾਂ ਦੇ ਸੰਸਕਾਰ (ਉਹਨਾਂ ਦੇ ਮਨ ਤੋਂ) ਲਹਿ ਜਾਂਦੇ ਹਨ ॥੩॥ ਕਿਲਬਿਖ = ਪਾਪ ॥੩॥
ਕਹਨੁ ਨ ਜਾਇ ਪ੍ਰਭ ਕੀ ਵਡਿਆਈ ॥
The Greatness of God cannot be described.
ਪਰਮਾਤਮਾ ਕੇਡੀ ਵੱਡੀ ਸਮਰੱਥਾ ਵਾਲਾ ਹੈ-ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ। ਕਹਨੁ ਨ ਜਾਇ = ਦੱਸੀ ਨਹੀਂ ਜਾ ਸਕਦੀ।
ਨਾਨਕ ਦਾਸ ਸਦਾ ਸਰਨਾਈ ॥੪॥੧੧੩॥
Servant Nanak is forever in His Sanctuary. ||4||113||
ਹੇ ਨਾਨਕ! ਪਰਮਾਤਮਾ ਦੇ ਸੇਵਕ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ ॥੪॥੧੧੩॥