ਸਲੋਕੁ ਮਃ ੩ ॥
Salok, Third Mehl:
ਸਲੋਕ ਤੀਜੀ ਪਾਤਸ਼ਾਹੀ।
ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥
Deluded by doubt, I wandered over the whole world. Searching, I became frustrated.
ਭੁਲੇਖੇ ਵਿਚ ਭੁੱਲੀ ਹੋਈ ਮੈਂ (ਪਰਮਾਤਮਾ ਨੂੰ ਲੱਭਣ ਵਾਸਤੇ) ਸਾਰਾ ਜਗਤ ਭਵੀਂ ਤੇ ਢੂੰਢ ਢੂੰਢ ਕੇ ਖਪ ਗਈ, ਭਰਮਿ = ਭਰਮ ਵਿਚ। ਭਾਲਿ = ਭਾਲ ਕੇ, ਢੂੰਢ ਕੇ।
ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥
My Husband Lord has not blessed me with peace and tranquility; what will work with Him?
(ਪਰ ਇਸ ਤਰ੍ਹਾਂ) ਉਹ ਖਸਮ (ਪ੍ਰਭੂ) (ਹਿਰਦੇ ਵਿਚ) ਸ਼ਾਂਤੀ ਨਹੀਂ ਦੇਂਦਾ, ਉਹ ਨਾਲ ਕੋਈ ਜ਼ੋਰ ਨਹੀਂ ਚੱਲ ਸਕਦਾ। ਨ ਦੇਵਈ = ਨ ਦੇਵੈ, ਨਹੀਂ ਦੇਂਦਾ। ਤਿਸੁ ਨਾਲਿ = ਉਸ ਪ੍ਰਭੂ ਨਾਲ।
ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥
By Guru's Grace, I meditate on the Lord; I enshrine Him deep within my heart.
(ਪਰ, ਹਾਂ) ਸਤਿਗੁਰੂ ਦੀ ਮੇਹਰ ਨਾਲ ਪ੍ਰਭੂ ਸਿਮਰਿਆ ਜਾ ਸਕਦਾ ਹੈ ਤੇ ਹਿਰਦੇ ਦੇ ਅੰਦਰ ਰੱਖਿਆ ਜਾ ਸਕਦਾ ਹੈ। ਅੰਤਰਿ = {ਨੋਟ: ਪਹਿਲੀ ਪਉੜੀ ਦੇ ਸ਼ਲੋਕ ਨੰ: ੩ ਵਿਚ ਦੇ ਲਫ਼ਜ਼ "ਅੰਤਰੁ" ਦਾ ਤੇ ਇਸ ਲਫ਼ਜ਼ ਦਾ ਫ਼ਰਕ ਚੇਤੇ ਰੱਖਣ-ਯੋਗ ਹੈ}।
ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥
O Nanak, seated in his her own home, she finds her Husband Lord, when the Creator Lord grants His Grace. ||1||
ਹੇ ਨਾਨਕ! (ਗੁਰੂ ਦੀ ਮੇਹਰ ਨਾਲ) ਮੈਂ ਘਰ ਵਿਚ ਬੈਠਿਆਂ ਖਸਮ ਲੱਭ ਲਿਆ ਜਦੋਂ ਕਰਤਾਰ ਨੇ (ਮੇਰੇ ਉਤੇ) ਕਿਰਪਾ ਕੀਤੀ (ਤੇ ਗੁਰੂ ਮਿਲਾਇਆ) ॥੧॥ ਕਰਤਾਰਿ = ਕਰਤਾਰ ਨੇ ॥੧॥