ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥
You established all the worlds from within Yourself, and extended them outward. You are All-pervading amongst all, and yet You Yourself remain detached.
ਉਸ ਹਰੀ ਨੇ ਸਾਰੇ ਲੋਕ ਬਣਾਏ ਹਨ; ਇਕ ਆਪਣੇ ਆਪ ਤੋਂ ਹੀ (ਇਹ ਸੰਸਾਰ ਦਾ) ਖਿਲਾਰਾ ਕੀਤਾ ਹੈ; ਆਪ ਸਭ ਵਿਚ ਵਿਆਪਕ ਹੈ (ਅਤੇ ਫਿਰ) ਹੈ (ਭੀ) ਨਿਰਲੇਪ। ਸਗਲ ਭਵਨ = ਸਾਰੇ ਮੰਡਲ, ਸਾਰੇ ਲੋਕ। ਧਾਰੇ = ਬਣਾਏ, ਥਾਪੇ। ਏਕ ਥੇਂ = ਇਕ (ਆਪਣੇ ਆਪ) ਤੋਂ। ਬਿਸਥਾਰੇ = ਖਿਲਾਰਾ, ਪਸਾਰਾ। ਪੂਰਿ ਰਹਿਓ = ਵਿਆਪਕ ਹੈ। ਨਿਰਾਰੇ = ਨਿਰਾਲਾ, ਨਿਵੇਕਲਾ, ਨਿਆਰਾ।
ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥
O Lord, there is no end or limit to Your Glorious Virtues; all beings and creatures are Yours. You are the Giver of all, the One Invisible Lord.
ਹੇ ਬੇਅੰਤ ਹਰੀ! ਤੇਰੇ ਗੁਣਾਂ ਦਾ ਅੰਤ ਤੇ ਪਾਰ ਨਹੀਂ (ਪੈ ਸਕਦਾ); ਸਾਰੇ ਜੀਅ ਜੰਤ ਤੇਰੇ ਹੀ ਹਨ, ਤੂੰ ਇਕ ਆਪ ਹੀ ਸਭ ਦਾ ਦਾਤਾ ਹੈਂ। ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਥਾਰੇ = ਤੇਰੇ। ਅਲਖ = ਜੋ ਲਖਿਆ ਨਾਹ ਜਾ ਸਕੇ, ਜਿਸ ਦਾ ਸਹੀ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਕੋ = ਦਾ। ਮੁਰਾਰੇ = ਹੇ ਮੁਰਾਰਿ! ਮੁਰਨਾਮ ਦੈਂਤ ਦਾ ਵੈਰੀ। (ਅਕਾਲ ਪੁਰਖ ਦੇ ਨਾਵਾਂ ਵਿਚੋਂ ਇਕ ਨਾਮ ਵਰਤਿਆ ਗਿਆ ਹੈ)।
ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥
He Himself supports the Universe, revealing His All-powerful Creative Potency. He has no color, form, mouth or beard.
(ਹਰੀ) ਆਪ ਹੀ ਸਾਰੇ ਜਗਤ ਨੂੰ ਆਸਰਾ ਦੇ ਰਿਹਾ ਹੈ, ਆਪਣੀ ਕੁਦਰਤਿ ਵਿਖਾਲ ਰਿਹਾ ਹੈ। ਨਾਹ (ਉਸ ਦਾ ਕੋਈ) ਰੰਗ ਹੈ ਨਾ (ਕੋਈ) ਨਿਸ਼ਾਨ, ਨਾਹ ਮੂੰਹ, ਤੇ ਨਾਹ ਦਾੜ੍ਹੀ। ਧਾਰਨ = ਸ੍ਰਿਸ਼ਟੀ। ਧਾਰੇ = ਆਸਰਾ ਦੇ ਰਿਹਾ ਹੈ। ਦੇਖਾਰੇ = ਵਿਖਾਲਦਾ ਹੈ। ਬਰਨੁ = ਰੰਗ। ਚਿਹਨੁ = ਨਿਸ਼ਾਨ। ਮਸਾਰੇ = (ਸੰ: ਸ਼ਮਸ਼੍ਰੂ) ਦਾੜ੍ਹੀ।
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
Your devotees are at Your Door, O God - they are just like You. How can servant Nanak describe them with only one tongue?
ਹਰੀ ਦਾ ਭਗਤ ਦਾਸ (ਗੁਰੂ) ਨਾਨਕ (ਹਰੀ ਦੇ) ਦਰ ਤੇ ਪ੍ਰਵਾਨ (ਹੋਇਆ ਹੈ) ਅਤੇ ਹਰੀ ਵਰਗਾ ਹੈ। (ਮੇਰੀ) ਇੱਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਹਿ ਸਕਦੀ ਹੈ?
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥
I am a sacrifice, a sacrifice, a sacrifice, a sacrifice, forever a sacrifice to them. ||3||
ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ ॥੩॥