ਪਉੜੀ ॥
Pauree:
ਪਉੜੀ
ਯਾ ਜੁਗ ਮਹਿ ਏਕਹਿ ਕਉ ਆਇਆ ॥
They have come into this world to meditate on the One Lord.
ਮਨੁੱਖ ਇਸ ਜਨਮ ਵਿਚ ਸਿਰਫ਼ ਪਰਮਾਤਮਾ ਦਾ ਸਿਮਰਨ ਕਰਨ ਲਈ ਜਨਮਿਆ ਹੈ, ਯਾ ਜੁਗ ਮਹਿ = ਇਸ ਮਨੁੱਖਾ ਜਨਮ ਵਿਚ।
ਜਨਮਤ ਮੋਹਿਓ ਮੋਹਨੀ ਮਾਇਆ ॥
But ever since their birth, they have been enticed by the fascination of Maya.
ਪਰ ਜੰਮਦਿਆਂ ਹੀ ਇਸ ਨੂੰ ਠਗਣੀ ਮਾਇਆ ਠੱਗ ਲੈਂਦੀ ਹੈ। ਜਨਮਤ = ਜੰਮਦਿਆਂ ਹੀ। ਮੋਹਨੀ = ਠਗਣੀ।
ਗਰਭ ਕੁੰਟ ਮਹਿ ਉਰਧ ਤਪ ਕਰਤੇ ॥
Upside-down in the chamber of the womb, they performed intense meditation.
(ਇਹ ਆਮ ਪਰਚਲਤ ਖ਼ਿਆਲ ਹੈ ਕਿ) ਜੀਵ ਮਾਂ ਦੇ ਪੇਟ ਵਿਚ ਪੁੱਠੇ ਲਟਕੇ ਹੋਏ ਪਰਮਾਤਮਾ ਦਾ ਭਜਨ ਕਰਦੇ ਹਨ, ਗਰਭ ਕੁੰਟ ਮਹਿ = ਮਾਂ ਦੇ ਪੇਟ ਵਿਚ। ਉਰਧ = ਉਲਟਾ, ਪੁੱਠਾ।
ਸਾਸਿ ਸਾਸਿ ਸਿਮਰਤ ਪ੍ਰਭੁ ਰਹਤੇ ॥
They remembered God in meditation with each and every breath.
ਉਥੇ ਸੁਆਸ ਸੁਆਸ ਪ੍ਰਭੂ ਨੂੰ ਸਿਮਰਦੇ ਰਹਿੰਦੇ ਹਨ।
ਉਰਝਿ ਪਰੇ ਜੋ ਛੋਡਿ ਛਡਾਨਾ ॥
But now, they are entangled in things which they must leave behind.
(ਪਰ ਪ੍ਰਭੂ ਦੀ ਅਜਬ ਮਾਇਆ ਹੈ ਕਿ) ਜਿਸ ਮਾਇਆ ਨੂੰ ਜ਼ਰੂਰ ਛੱਡ ਜਾਣਾ ਹੈ, ਉਸ ਵਿਚ ਸਾਰੀ ਜ਼ਿੰਦਗੀ ਫਸੇ ਰਹਿੰਦੇ ਹਨ, ਉਰਝਿ ਪਰੇ = ਫਸ ਗਏ, ਉਲਝ ਪਏ।
ਦੇਵਨਹਾਰੁ ਮਨਹਿ ਬਿਸਰਾਨਾ ॥
They forget the Great Giver from their minds.
ਜੋ ਪ੍ਰਭੂ ਸਾਰੇ ਪਦਾਰਥ ਦੇਣ ਵਾਲਾ ਹੈ ਉਸ ਨੂੰ ਮਨ ਤੋਂ ਭੁਲਾ ਦੇਂਦੇ ਹਨ। ਮਨਹਿ = ਮਨ ਵਿਚੋਂ।
ਧਾਰਹੁ ਕਿਰਪਾ ਜਿਸਹਿ ਗੁਸਾਈ ॥
O Nanak, those upon whom the Lord showers His Mercy,
ਹੇ ਮਾਲਕ ਪ੍ਰਭੂ! ਜਿਸ ਮਨੁੱਖ ਉਤੇ ਤੂੰ ਕਿਰਪਾ ਕਰਦਾ ਹੈਂ, ਗੁਸਾਈ = ਹੇ ਸ੍ਰਿਸ਼ਟੀ ਦੇ ਮਾਲਕ!
ਇਤ ਉਤ ਨਾਨਕ ਤਿਸੁ ਬਿਸਰਹੁ ਨਾਹੀ ॥੬॥
do not forget Him, here or hereafter. ||6||
ਹੇ ਨਾਨਕ! (ਆਖ-) ਉਸ ਦੇ ਮਨੋਂ ਤੂੰ ਲੋਕ ਪਰਲੋਕ ਵਿਚ ਕਦੇ ਨਹੀਂ ਵਿਸਰਦਾ ॥੬॥ ਇਤ ਉਤ = ਲੋਕ ਪਰਲੋਕ ਵਿਚ ॥੬॥