ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥
Kabeer, what can the True Guru do, when His Sikhs are at fault?
ਪਰ ਹੇ ਕਬੀਰ! ਜੇ ਸਿੱਖਾਂ ਵਿਚ ਉਕਾਈ ਹੋਵੇ, ਤਾਂ ਸਤਿਗੁਰੂ ਭੀ ਕੁਝ ਸੰਵਾਰ ਨਹੀਂ ਸਕਦਾ (ਇਸ ਹੀਰੇ-ਜਨਮ ਨੂੰ 'ਕਉਡੀ ਬਦਲੈ' ਜਾਂਦੇ ਨੂੰ ਬਚਾ ਨਹੀਂ ਸਕਦਾ), ਚੂਕ = ਉਕਾਈ।
ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥
The blind do not take in any of His Teachings; it is as useless as blowing into bamboo. ||158||
ਜੋ ਮਨੁੱਖ ਅਹੰਕਾਰ ਵਿਚ ਅੰਨ੍ਹਾ ਹੋਇਆ ਰਹੇ, ਗੁਰੂ ਦੀ ਸਿੱਖਿਆ ਦੀ ਕੋਈ ਭੀ ਗੱਲ ਉਸ ਨੂੰ ਪੋਹ ਨਹੀਂ ਸਕਦੀ। ਜਿਵੇਂ ਫੂਕ ਮਾਰਿਆਂ ਬਾਂਸ (ਦੀ ਬੰਸਰੀ) ਵੱਜਣ ਲੱਗ ਪੈਂਦੀ ਹੈ (ਪਰ ਫੂਕ ਇਕ ਸਿਰੇ ਤੋਂ ਲੰਘ ਕੇ ਦੂਜੇ ਸਿਰੇ ਰਾਹ ਬਾਹਰ ਨਿਕਲ ਜਾਂਦੀ ਹੈ, ਤਿਵੇਂ ਅਹੰਕਾਰੀ ਦੇ ਇਕ ਕੰਨ ਤੋਂ ਦੂਜੇ ਕੰਨ ਰਾਹੀਂ ਉਹ ਸਿੱਖਿਆ ਅਸਰ ਕਰਨ ਤੋਂ ਬਿਨਾ ਹੀ ਨਿਕਲ ਜਾਂਦੀ ਹੈ। ਚੁੰਚ-ਗਿਆਨੀ ਉਹ ਭਾਵੇਂ ਬਣ ਜਾਏ।) ॥੧੫੮॥ ਏਕ ਨ ਲਾਗਈ = ਇੱਕ ਭੀ ਸਿੱਖਿਆ ਦੀ ਗੱਲ ਅਸਰ ਨਹੀਂ ਕਰਦੀ। ਅੰਧੇ = ਅੰਨ੍ਹੇ ਨੂੰ, ਉਸ ਮਨੁੱਖ ਨੂੰ ਜੋ ਅਹੰਕਾਰ ਵਿਚ ਅੰਨ੍ਹਾ ਹੋਇਆ ਪਿਆ ਹੈ। ਬਜਾਈਐ ਫੂਕ = ਫੂਕ ਨਾਲ ਵਜਾਈਦਾ ਹੈ, ਫੂਕ ਮਾਰਿਆਂ ਵੱਜ ਪੈਂਦਾ ਹੈ ॥੧੫੮॥