ਕਬੀਰ ਬਿਕਾਰਹ ਚਿਤਵਤੇ ਝੂਠੇ ਕਰਤੇ ਆਸ

Kabeer, those who think of evil and entertain false hopes

ਹੇ ਕਬੀਰ! (ਜੋ ਮਨੁੱਖ 'ਦੁਇ' ਵਿਚ ਫਸੇ ਰਹਿ ਕੇ ਪ੍ਰਭੂ ਦਾ ਸਿਮਰਨ ਨਹੀਂ ਕਰਦੇ) ਜੋ ਸਦਾ ਭੈੜੇ ਕੰਮ ਕਰਨ ਦੀਆਂ ਹੀ ਸੋਚਾਂ ਸੋਚਦੇ ਰਹਿੰਦੇ ਹਨ, ਜੋ ਸਦਾ ਇਹਨਾਂ ਨਾਸਵੰਤ ਪਦਾਰਥਾਂ ਦੀਆਂ ਹੀ ਤਾਂਘਾਂ ਤਾਂਘਦੇ ਰਹਿੰਦੇ ਹਨ, ਬਿਕਾਰ = ਵਿਕਾਰ, ਭੈੜੇ ਕੰਮ। ਬਿਕਾਰਹ ਚਿਤਵਤੇ = ਭੈੜੇ ਕੰਮ ਕਰਨ ਦੀਆਂ ਸੋਚਾਂ ਸੋਚਦੇ। ਝੂਠੇ ਆਸ ਕਰਤੇ = ਉਹਨਾਂ ਪਦਾਰਥਾਂ ਦੀਆਂ ਤਾਂਘਾਂ ਤਾਂਘਦੇ ਜੋ ਨਾਸਵੰਤ ਹਨ।

ਮਨੋਰਥੁ ਕੋਇ ਪੂਰਿਓ ਚਾਲੇ ਊਠਿ ਨਿਰਾਸ ॥੨੦੫॥

- none of their desires shall be fulfilled; they shall depart in despair. ||205||

ਉਹ ਮਨੁੱਖ ਦਿਲ ਦੀਆਂ ਆਸਾਂ ਨਾਲ ਲੈ ਕੇ ਹੀ (ਇਥੋਂ) ਤੁਰ ਪੈਂਦੇ ਹਨ, ਉਹਨਾਂ ਦੇ ਮਨ ਦੀ ਕੋਈ ਦੌੜ-ਭੱਜ ਪੂਰੀ ਨਹੀਂ ਹੁੰਦੀ (ਭਾਵ, ਕਿਸੇ ਭੀ ਪਦਾਰਥ ਦੇ ਮਿਲਣ ਨਾਲ ਉਹਨਾਂ ਦੇ ਮਨ ਦੀ ਦੌੜ-ਭੱਜ ਮੁੱਕਦੀ ਨਹੀਂ, ਆਸਾਂ ਹੋਰ ਹੋਰ ਵਧਦੀਆਂ ਜਾਂਦੀਆਂ ਹਨ) ॥੨੦੫॥ ਮਨੋਰਥੁ = ਮਨੋ-ਰਥੁ, ਮਨ ਦੀ ਭੱਜ ਦੌੜ, ਮਨ ਦੀ ਉਹ ਆਸ ਜਿਸ ਦੀ ਖ਼ਾਤਰ ਦੌੜ-ਭੱਜ ਕਰਦੇ ਰਹੇ। ਨਿਰਾਸ = ਨਿਰਆਸ, ਆਸ ਪੂਰੀ ਹੋਣ ਤੋਂ ਬਿਨਾਂ ਹੀ; ਦਿਲ ਦੀਆਂ ਆਸਾਂ ਨਾਲ ਹੀ ਲੈ ਕੇ ॥੨੦੫॥