ਸਾਰਗ ਮਹਲਾ ੫ ॥
Saarang, Fifth Mehl:
ਸਾਰੰਗ ਪੰਜਵੀਂ ਪਾਤਿਸ਼ਾਹੀ।
ਮਨ ਰੇ ਨਾਮ ਕੋ ਸੁਖ ਸਾਰ ॥
O my mind, the Naam is the most sublime peace.
ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਸਿਮਰਨ ਦਾ ਸੁਖ (ਹੋਰ ਸੁਖਾਂ ਨਾਲੋਂ) ਸ੍ਰੇਸ਼ਟ ਹੈ। ਮਨ ਰੇ = ਹੇ ਮਨ! ਕੋ = ਦਾ। ਸਾਰ = ਸ੍ਰੇਸ਼ਟ।
ਆਨ ਕਾਮ ਬਿਕਾਰ ਮਾਇਆ ਸਗਲ ਦੀਸਹਿ ਛਾਰ ॥੧॥ ਰਹਾਉ ॥
Other affairs of Maya are corrupt. They are nothing more than dust. ||1||Pause||
ਹੇ ਮਨ! (ਨਿਰੀ) ਮਾਇਆ ਦੀ ਖ਼ਾਤਰ ਹੀ ਹੋਰ ਹੋਰ ਕੰਮ (ਆਤਮਕ ਜੀਵਨ ਵਾਸਤੇ) ਵਿਅਰਥ ਹਨ, ਉਹ ਸਾਰੇ ਸੁਆਹ (ਸਮਾਨ ਹੀ) ਦਿੱਸਦੇ ਹਨ ॥੧॥ ਰਹਾਉ ॥ ਆਨ = {अन्य} ਹੋਰ ਹੋਰ। ਬਿਕਾਰ = ਬੇ-ਕਾਰ, ਵਿਅਰਥ। ਦੀਸਹਿ = ਦਿੱਸਦੇ ਹਨ {ਬਹੁ-ਵਚਨ}। ਛਾਰ = ਸੁਆਹ, ਨਿਕੰਮੇ ॥੧॥ ਰਹਾਉ ॥
ਗ੍ਰਿਹਿ ਅੰਧ ਕੂਪ ਪਤਿਤ ਪ੍ਰਾਣੀ ਨਰਕ ਘੋਰ ਗੁਬਾਰ ॥
The mortal has fallen into the deep dark pit of household attachment; it is a horrible, dark hell.
(ਨਿਰੀ ਮਾਇਆ ਦੀ ਖ਼ਾਤਰ ਦੌੜ-ਭੱਜ ਕਰਨ ਵਾਲਾ) ਪ੍ਰਾਣੀ ਘੁੱਪ ਹਨੇਰੇ ਨਰਕ-ਸਮਾਨ ਗ੍ਰਿਹਸਤ ਦੇ ਅੰਨ੍ਹੇ ਖੂਹ ਵਿਚ ਡਿੱਗਾ ਰਹਿੰਦਾ ਹੈ। ਗ੍ਰਿਹਿ = ਘਰ ਵਿਚ। ਅੰਧ ਕੂਪ = ਅੰਨ੍ਹਾ ਖੂਹ। ਪਤਿਤ = ਡਿੱਗੇ ਹੋਏ। ਘੋਰ ਗੁਬਾਰ = ਘੁੱਪ ਹਨੇਰਾ।
ਅਨਿਕ ਜੋਨੀ ਭ੍ਰਮਤ ਹਾਰਿਓ ਭ੍ਰਮਤ ਬਾਰੰ ਬਾਰ ॥੧॥
He wanders in various incarnations, growing weary; he wanders through them again and again. ||1||
ਉਹ ਅਨੇਕਾਂ ਜੂਨਾਂ ਵਿਚ ਭਟਕਦਾ ਮੁੜ ਮੁੜ ਭਟਕਦਾ ਥੱਕ ਜਾਂਦਾ ਹੈ (ਜੀਵਨ-ਸੱਤਿਆ ਗਵਾ ਬੈਠਦਾ ਹੈ) ॥੧॥ ਹਾਰਿਓ = ਥੱਕ ਜਾਂਦਾ ਹੈ। ਭ੍ਰਮਤ = ਭਟਕਦਿਆਂ। ਬਾਰੰ ਬਾਰ = ਮੁੜ ਮੁੜ ॥੧॥
ਪਤਿਤ ਪਾਵਨ ਭਗਤਿ ਬਛਲ ਦੀਨ ਕਿਰਪਾ ਧਾਰ ॥
O Purifier of sinners, O Lover of Your devotees, please shower Your Mercy on Your meek servant.
ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ! ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਗਰੀਬਾਂ ਉੱਤੇ ਮਿਹਰ ਕਰਨ ਵਾਲੇ! ਪਤਿਤ ਪਾਵਨ = ਹੇ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ! ਭਗਤਿ ਬਛਲ = ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਦੀਨ = ਗਰੀਬ।
ਕਰ ਜੋੜਿ ਨਾਨਕੁ ਦਾਨੁ ਮਾਂਗੈ ਸਾਧਸੰਗਿ ਉਧਾਰ ॥੨॥੭੬॥੯੯॥
With palms pressed together, Nanak begs for this blessing: O Lord, please save me in the Saadh Sangat, the Company of the Holy. ||2||76||99||
(ਤੇਰਾ ਦਾਸ) ਨਾਨਕ ਦੋਵੇਂ ਹੱਥ ਜੋੜ ਕੇ ਇਹ ਦਾਨ ਮੰਗਦਾ ਹੈ ਕਿ ਸਾਧ ਸੰਗਤ ਵਿਚ ਰੱਖ ਕੇ (ਮੈਨੂੰ ਮਾਇਆ-ਵੇੜ੍ਹੇ ਅੰਨ੍ਹੇ ਖੂਹ ਵਿਚੋਂ) ਬਚਾ ਲੈ ॥੨॥੭੬॥੯੯॥ ਕਰ = ਹੱਥ {ਬਹੁ-ਵਚਨ}। ਜੋੜਿ = ਜੋੜ ਕੇ। ਮਾਂਗੈ = ਮੰਗਦਾ ਹੈ। ਸਾਧ ਸੰਗਿ = ਸਾਧ ਸੰਗਤ ਵਿਚ (ਰੱਖ ਕੇ)। ਉਧਾਰ = ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ॥੨॥੭੬॥੯੯॥