ਗਉੜੀ ਪੂਰਬੀ

Gauree Poorbee:

ਗਉੜੀ ਪੂਰਬੀ।

ਸੁਰਗ ਬਾਸੁ ਬਾਛੀਐ ਡਰੀਐ ਨਰਕਿ ਨਿਵਾਸੁ

Don't wish for a home in heaven, and don't be afraid to live in hell.

ਨਾਹ ਇਹ ਤਾਂਘ ਰੱਖਣੀ ਚਾਹੀਦੀ ਹੈ ਕਿ (ਮਰਨ ਪਿਛੋਂ) ਸੁਰਗ ਦਾ ਵਸੇਬਾ ਮਿਲ ਜਾਏ ਅਤੇ ਨਾਹ ਇਸ ਗੱਲੋਂ ਡਰਦੇ ਰਹੀਏ ਕਿ ਕਿਤੇ ਨਰਕ ਵਿਚ ਹੀ ਨਿਵਾਸ ਨਾਹ ਮਿਲ ਜਾਏ। ਸੁਰਗ ਬਾਸੁ = ਸੁਰਗ ਦਾ ਵਾਸਾ। ਬਾਛੀਐ = ਖ਼ਾਹਸ਼ ਕਰੀਏ, ਤਾਂਘ ਰੱਖੀਏ। ਨਰਕਿ = ਨਰਕ ਵਿਚ।

ਹੋਨਾ ਹੈ ਸੋ ਹੋਈ ਹੈ ਮਨਹਿ ਕੀਜੈ ਆਸ ॥੧॥

Whatever will be will be, so don't get your hopes up in your mind. ||1||

ਜੋ ਕੁਝ (ਪ੍ਰਭੂ ਦੀ ਰਜ਼ਾ ਵਿਚ) ਹੋਣਾ ਹੈ ਉਹੀ ਹੋਵੇਗਾ। ਸੋ, ਮਨ ਵਿਚ ਆਸਾਂ ਨਹੀਂ ਬਣਾਉਣੀਆਂ ਚਾਹੀਦੀਆਂ ॥੧॥ ਸੋ ਹੋਈ ਹੈ = ਉਹੀ ਹੋਵੇਗਾ। ਮਨਹਿ = ਮਨ ਵਿਚ। ਨ ਕੀਜੈ = ਨਾਹ ਕਰੀਏ ॥੧॥

ਰਮਈਆ ਗੁਨ ਗਾਈਐ

Sing the Glorious Praises of the Lord,

ਅਕਾਲ ਪੁਰਖ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਰਮਈਆ = ਸੋਹਣਾ ਰਾਮ।

ਜਾ ਤੇ ਪਾਈਐ ਪਰਮ ਨਿਧਾਨੁ ॥੧॥ ਰਹਾਉ

from whom the most excellent treasure is obtained. ||1||Pause||

ਅਤੇ ਇਸੇ ਉੱਦਮ ਨਾਲ ਉਹ (ਨਾਮ-ਰੂਪ) ਖ਼ਜ਼ਾਨਾ ਮਿਲ ਜਾਂਦਾ ਹੈ, ਜੋ ਸਭ (ਸੁਖਾਂ) ਨਾਲੋਂ ਉੱਚਾ ਹੈ ॥੧॥ ਰਹਾਉ ॥ ਜਾ ਤੇ = ਜਿਸ ਤੋਂ। ਪਰਮ = ਸਭ ਤੋਂ ਉੱਚਾ। ਨਿਧਾਨੁ = ਖ਼ਜ਼ਾਨਾ ॥੧॥ ਰਹਾਉ ॥

ਕਿਆ ਜਪੁ ਕਿਆ ਤਪੁ ਸੰਜਮੋ ਕਿਆ ਬਰਤੁ ਕਿਆ ਇਸਨਾਨੁ

What good is chanting, penance or self-mortification? What good is fasting or cleansing baths,

(ਉਦੋਂ ਤੱਕ) ਜਪ ਤਪ, ਸੰਜਮ, ਵਰਤ, ਇਸ਼ਨਾਨ-ਇਹ ਸਭ ਕਿਸੇ ਕੰਮ ਨਹੀਂ, ਕਿਆ = ਕਿਸ ਅਰਥ? ਕੀਹ ਲਾਭ? ਸੰਜਮੋ = ਮਨ ਅਤੇ ਇੰਦ੍ਰਿਆਂ ਨੂੰ ਰੋਕਣ ਦਾ ਜਤਨ। ਬਰਤੁ = ਵਰਤ, ਪ੍ਰਣ, ਇਕਰਾਰ (ਆਮ ਤੌਰ ਤੇ ਰੋਟੀ ਨਾਹ ਖਾਣ ਵਾਸਤੇ ਵਰਤੀਦਾ ਹੈ, ਇਹ ਪ੍ਰਣ ਕਿ ਅੱਜ ਕੁਝ ਨਹੀਂ ਖਾਣਾ)।

ਜਬ ਲਗੁ ਜੁਗਤਿ ਜਾਨੀਐ ਭਾਉ ਭਗਤਿ ਭਗਵਾਨ ॥੨॥

unless you know the way to worship the Lord God with loving devotion? ||2||

ਜਦ ਤਕ ਅਕਾਲ ਪੁਰਖ ਨਾਲ ਪਿਆਰ ਤੇ ਉਸ ਦੀ ਭਗਤੀ ਦੀ ਜੁਗਤਿ ਨਹੀਂ ਸਮਝੀ (ਭਾਵ, ਜਦ ਤਕ ਇਹ ਸਮਝ ਨਹੀਂ ਪਈ ਕਿ ਭਗਵਾਨ ਨਾਲ ਪਿਆਰ ਕਰਨਾ, ਭਗਵਾਨ ਦੀ ਭਗਤੀ ਕਰਨਾ ਹੀ ਜੀਵਨ ਦੀ ਅਸਲ ਜੁਗਤੀ ਹੈ।) ॥੨॥ ਜੁਗਤਿ = ਜਾਚ, ਤਰੀਕਾ। ਭਾਉ = ਪ੍ਰੇਮ ॥੨॥

ਸੰਪੈ ਦੇਖਿ ਹਰਖੀਐ ਬਿਪਤਿ ਦੇਖਿ ਰੋਇ

Don't feel so delighted at the sight of wealth, and don't weep at the sight of suffering and adversity.

ਰਾਜ-ਭਾਗ ਵੇਖ ਕੇ ਫੁੱਲੇ ਨਹੀਂ ਫਿਰਨਾ ਚਾਹੀਦਾ, ਮੁਸੀਬਤ ਵੇਖ ਕੇ ਦੁਖੀ ਨਹੀਂ ਹੋਣਾ ਚਾਹੀਦਾ। ਸੰਪੈ = ਸੰਪਤ, ਐਸ਼੍ਵਰਜ, ਰਾਜ-ਭਾਗ। ਦੇਖਿ = ਵੇਖ ਕੇ। ਨ ਹਰਖੀਐ = ਖ਼ੁਸ਼ ਨਾਹ ਹੋਈਏ, ਫੁੱਲੇ ਨਾਹ ਫਿਰੀਏ।

ਜਿਉ ਸੰਪੈ ਤਿਉ ਬਿਪਤਿ ਹੈ ਬਿਧ ਨੇ ਰਚਿਆ ਸੋ ਹੋਇ ॥੩॥

As is wealth, so is adversity; whatever the Lord proposes, comes to pass. ||3||

ਜੋ ਕੁਝ ਪਰਮਾਤਮਾ ਕਰਦਾ ਹੈ ਉਹੀ ਹੁੰਦਾ ਹੈ, ਜਿਵੇਂ ਰਾਜ-ਭਾਗ (ਪ੍ਰਭੂ ਦਾ ਦਿੱਤਾ ਹੀ ਮਿਲਦਾ) ਹੈ ਤਿਵੇਂ ਬਿਪਤਾ (ਭੀ ਉਸੇ ਦੀ ਪਾਈ ਪੈਂਦੀ) ਹੈ ॥੩॥ ਬਿਪਤਿ = ਬਿਪਤਾ, ਮੁਸੀਬਤ। ਬਿਧਿ ਨੇ = ਪਰਮਾਤਮਾ ਨੇ ॥੩॥

ਕਹਿ ਕਬੀਰ ਅਬ ਜਾਨਿਆ ਸੰਤਨ ਰਿਦੈ ਮਝਾਰਿ

Says Kabeer, now I know that the Lord dwells within the hearts of His Saints;

ਕਬੀਰ ਆਖਦਾ ਹੈ-ਹੁਣ ਇਹ ਸਮਝ ਆਈ ਹੈ (ਕਿ ਪਰਮਾਤਮਾ ਕਿਸੇ ਬੈਕੁੰਠ ਸੁਰਗ ਵਿਚ ਨਹੀਂ, ਪਰਮਾਤਮਾ) ਸੰਤਾਂ ਦੇ ਹਿਰਦੇ ਵਿਚ ਵੱਸਦਾ ਹੈ। ਮਝਾਰਿ = ਵਿਚ।

ਸੇਵਕ ਸੋ ਸੇਵਾ ਭਲੇ ਜਿਹ ਘਟ ਬਸੈ ਮੁਰਾਰਿ ॥੪॥੧॥੧੨॥੬੩॥

that servant performs the best service, whose heart is filled with the Lord. ||4||1||12||63||

ਉਹੀ ਸੇਵਕ ਸੇਵਾ ਕਰਦੇ ਸੁਹਣੇ ਲੱਗਦੇ ਹਨ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਵੱਸਦਾ ਹੈ (ਭਾਵ, ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ॥੪॥੧॥੧੨॥੬੩॥ ਭਲੇ = ਚੰਗੇ। ਜਿਹ ਘਟ = ਜਿਨ੍ਹਾਂ ਦੇ ਹਿਰਦੇ ਵਿਚ ॥੪॥੧॥੧੨॥੬੩॥