ਰਾਗੁ ਧਨਾਸਰੀ ਮਹਲਾ ੫ ॥
Raag Dhanaasaree, Fifth Mehl:
ਰਾਗ ਧਨਾਸਰੀ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਾ ਹਾ ਪ੍ਰਭ ਰਾਖਿ ਲੇਹੁ ॥
O God, please save me!
ਹੇ ਪ੍ਰਭੂ! ਸਾਨੂੰ ਬਚਾ ਲੈ, ਸਾਨੂੰ ਬਚਾ ਲੈ। ਹਾ ਹਾ = ਹਾਏ! ਹਾਏ! ਪ੍ਰਭ = ਹੇ ਪ੍ਰਭੂ!
ਹਮ ਤੇ ਕਿਛੂ ਨ ਹੋਇ ਮੇਰੇ ਸ੍ਵਾਮੀ ਕਰਿ ਕਿਰਪਾ ਅਪੁਨਾ ਨਾਮੁ ਦੇਹੁ ॥੧॥ ਰਹਾਉ ॥
By myself, I cannot do anything, O my Lord and Master; by Your Grace, please bless me with Your Name. ||1||Pause||
ਹੇ ਮੇਰੇ ਮਾਲਕ! (ਇਹਨਾਂ ਵਿਕਾਰਾਂ ਤੋਂ ਬਚਣ ਲਈ) ਅਸਾਂ ਜੀਵਾਂ ਪਾਸੋਂ ਕੁਝ ਨਹੀਂ ਹੋ ਸਕਦਾ! ਮੇਹਰ ਕਰ, ਆਪਣਾ ਨਾਮ ਬਖ਼ਸ਼ ॥੧॥ ਰਹਾਉ ॥ ਹਮ ਦੇ = ਅਸਾਂ ਜੀਵਾਂ ਤੋਂ। ਸ੍ਵਾਮੀ = ਹੇ ਸੁਆਮੀ! ॥੧॥ ਰਹਾਉ ॥
ਅਗਨਿ ਕੁਟੰਬ ਸਾਗਰ ਸੰਸਾਰ ॥
Family and worldly affairs are an ocean of fire.
ਹੇ ਪ੍ਰਭੂ! ਇਹ ਸੰਸਾਰ-ਸਮੁੰਦਰ ਪਰਵਾਰ (ਦੇ ਮੋਹ) ਦੀ ਅੱਗ (ਨਾਲ ਭਰਿਆ ਹੋਇਆ) ਹੈ। ਸਾਗਰ = ਸਮੁੰਦਰ। ਅਗਨਿ = ਅੱਗ। ਕੁਟੰਬ = ਪਰਵਾਰ (ਦਾ ਮੋਹ)।
ਭਰਮ ਮੋਹ ਅਗਿਆਨ ਅੰਧਾਰ ॥੧॥
Through doubt, emotional attachment and ignorance, we are enveloped in darkness. ||1||
ਭਟਕਣਾ, ਮਾਇਆ ਦਾ ਮੋਹ, ਆਤਮਕ ਜੀਵਨ ਵਲੋਂ ਬੇ-ਸਮਝੀ-ਇਹ ਸਾਰੇ ਘੁੱਪ ਹਨੇਰੇ ਪਏ ਹੋਏ ਹਨ ॥੧॥ ਭਰਮ = ਭਟਕਣਾ। ਅਗਿਆਨ = ਆਤਮਕ ਜੀਵਨ ਵਲੋਂ ਬੇ-ਸਮਝੀ। ਅੰਧਾਰ = ਹਨੇਰੇ ॥੧॥
ਊਚ ਨੀਚ ਸੂਖ ਦੂਖ ॥
High and low, pleasure and pain.
ਹੇ ਪ੍ਰਭੂ! ਦੁਨੀਆ ਦੇ ਸੁਖ ਮਿਲਣ ਤੇ ਜੀਵ ਨੂੰ ਅਹੰਕਾਰ ਪੈਦਾ ਹੋ ਜਾਂਦਾ ਹੈ, ਦੁੱਖ ਮਿਲਣ ਤੇ ਨਿੱਘਰੀ ਹੋਈ ਹਾਲਤ ਬਣ ਜਾਂਦੀ ਹੈ। ਊਚ = ਮਨ ਦਾ ਉੱਚਾ ਹੋ ਜਾਣਾ, ਅਹੰਕਾਰ। ਨੀਚ = ਢਹਿੰਦੀ ਕਲਾ, ਨਿੱਘਰੀ ਹੋਈ ਹਾਲਤ।
ਧ੍ਰਾਪਸਿ ਨਾਹੀ ਤ੍ਰਿਸਨਾ ਭੂਖ ॥੨॥
Hunger and thirst are not satisfied. ||2||
ਜੀਵ (ਮਾਇਆ ਵਲੋਂ ਕਿਸੇ ਵੇਲੇ) ਰੱਜਦਾ ਨਹੀਂ, ਇਸ ਨੂੰ ਮਾਇਆ ਦੀ ਤ੍ਰੇਹ ਮਾਇਆ ਦੀ ਭੁੱਖ ਚੰਬੜੀ ਰਹਿੰਦੀ ਹੈ ॥੨॥ ਧ੍ਰਾਪਸਿ ਨਾਹੀ = ਰੱਜਦਾ ਨਹੀਂ ॥੨॥
ਮਨਿ ਬਾਸਨਾ ਰਚਿ ਬਿਖੈ ਬਿਆਧਿ ॥
The mind is engrossed in passion, and the disease of corruption.
ਹੇ ਪ੍ਰਭੂ! ਜੀਵ ਆਪਣੇ ਮਨ ਵਿਚ ਵਾਸਨਾ ਖੜੀਆਂ ਕਰ ਕੇ ਵਿਸ਼ੇ-ਵਿਕਾਰਾਂ ਦੇ ਕਾਰਨ ਰੋਗ ਸਹੇੜ ਲੈਂਦਾ ਹੈ। ਮਨਿ = ਮਨ ਵਿਚ। ਬਾਸਨਾ = ਵਾਸਨਾ। ਰਚਿ = ਰਚ ਕੇ, ਬਣਾ ਕੇ। ਬਿਖੈ = ਵਿਸ਼ੇ-ਵਿਕਾਰ। ਬਿਆਧਿ = ਰੋਗ।
ਪੰਚ ਦੂਤ ਸੰਗਿ ਮਹਾ ਅਸਾਧ ॥੩॥
The five thieves, the companions, are totally incorrigible. ||3||
ਇਹ ਵੱਡੇ ਆਕੀ (ਕਾਮਾਦਿਕ) ਪੰਜ ਵੈਰੀ ਇਸ ਦੇ ਨਾਲ ਚੰਬੜੇ ਰਹਿੰਦੇ ਹਨ ॥੩॥ ਦੂਤ = ਵੈਰੀ। ਸੰਗਿ = ਨਾਲ। ਅਸਾਧ = ਕਾਬੂ ਨਾਹ ਆ ਸਕਣ ਵਾਲੇ ॥੩॥
ਜੀਅ ਜਹਾਨੁ ਪ੍ਰਾਨ ਧਨੁ ਤੇਰਾ ॥
The beings and souls and wealth of the world are all Yours.
(ਹੇ ਭਾਈ! ਉਸ ਦੇ ਅੱਗੇ ਅਰਦਾਸ ਕਰਿਆ ਕਰ-ਹੇ ਪ੍ਰਭੂ!) ਇਹ ਸਾਰੇ ਜੀਵ, ਇਹ ਜਗਤ, ਇਹ ਧਨ, ਜੀਵਾਂ ਦੇ ਪ੍ਰਾਣ-ਇਹ ਸਭ ਕੁਝ ਤੇਰਾ ਹੀ ਰਚਿਆ ਹੋਇਆ ਹੈ (ਤੂੰ ਹੀ ਵਿਕਾਰਾਂ ਤੋਂ ਬਚਾਣ ਦੇ ਸਮਰਥ ਹੈਂ) ਜੀਅ = ਸਾਰੇ ਜੀਵ {ਲਫ਼ਜ਼ 'ਜੀਉ' ਤੋਂ ਬਹੁ-ਵਚਨ}।
ਨਾਨਕ ਜਾਨੁ ਸਦਾ ਹਰਿ ਨੇਰਾ ॥੪॥੧॥੧੯॥
O Nanak, know that the Lord is always near at hand. ||4||1||19||
ਹੇ ਨਾਨਕ! (ਜੇ ਇਹਨਾਂ ਵੈਰੀਆਂ ਤੋਂ ਬਚਣਾ ਹੈ, ਤਾਂ) ਪਰਮਾਤਮਾ ਨੂੰ ਸਦਾ ਆਪਣੇ ਅੰਗ-ਸੰਗ ਵੱਸਦਾ ਸਮਝ ॥੪॥੧॥੧੯॥ ਨਾਨਕ = ਹੇ ਨਾਨਕ! ਜਾਨੁ = ਸਮਝ। ਨੇਰਾ = ਨੇੜੇ ॥੪॥੧॥੧੯॥