ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ

Kabeer, whatever sins the mortal has committed, he tries to keep hidden under cover.

(ਪਰਮਾਤਮਾ ਦੀ ਯਾਦ ਭੁਲਾਇਆਂ ਮਨੁੱਖ ਸਰੀਰਕ ਮੋਹ ਦੇ ਵਹਿਣ ਵਿਚ ਪੈ ਕੇ ਵਿਕਾਰਾਂ ਵਾਲੇ ਰਾਹੇ ਪੈ ਜਾਂਦਾ ਹੈ; ਤਿਲਕ, ਮਾਲਾ, ਪੂਜਾ, ਧੋਤੀ ਆਦਿਕ ਧਰਮ-ਭੇਖ ਨਾਲ ਲੋਕ ਸ਼ਾਇਦ ਪਤੀਜ ਜਾਣ ਕਿ ਇਹ ਭਗਤ ਹਨ; ਪਰ ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੇ ਕਬੀਰ! ਜੋ ਜੋ ਪਾਪ ਕੀਤੇ ਜਾਂਦੇ ਹਨ (ਭਾਵੇਂ ਉਹ ਪਾਪ) ਆਪਣੇ ਅੰਦਰ ਲੁਕਾ ਕੇ ਰੱਖੇ ਜਾਂਦੇ ਹਨ, ਜੇਤੇ = ਜਿਤਨੇ ਭੀ। ਤਲੈ = ਹੇਠਾਂ, ਆਪਣੇ ਅੰਦਰ। ਦੁਰਾਇ ਰਾਖੇ = ਲੁਕਾ ਰੱਖੇ।

ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥

But in the end, they shall all be revealed, when the Righteous Judge of Dharma investigates. ||105||

ਫਿਰ ਭੀ ਜਦੋਂ ਧਰਮਰਾਜ ਪੁੱਛਦਾ ਹੈ ਉਹ ਪਾਪ ਆਖ਼ਰ ਸਾਰੇ ਉੱਘੜ ਆਉਂਦੇ ਹਨ (ਭਾਵ, ਵੇਦ ਆਦਿਕਾਂ ਦਾ ਕਰਮ-ਕਾਂਡ ਵਿਕਾਰਾਂ ਤੋਂ ਨਹੀਂ ਬਚਾ ਸਕਦਾ, ਬਾਹਰਲੇ ਧਰਮ-ਭੇਖ ਨਾਲ ਲੋਕ ਤਾਂ ਭਾਵੇਂ ਪਤੀਜ ਜਾਣ, ਪਰ ਅੰਦਰਲੇ ਪਾਪ ਪਰਮਾਤਮਾ ਤੋਂ ਲੁਕੇ ਨਹੀਂ ਰਹਿ ਸਕਦੇ) ॥੧੦੫॥ ਨਿਦਾਨ = ਆਖ਼ਰ ॥੧੦੫॥