ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਅਨਦ ਬਿਨੋਦ ਭਰੇਪੁਰਿ ਧਾਰਿਆ ॥
The All-pervading Lord has established joys and celebrations.
ਜਗਤ ਦੇ ਸਾਰੇ ਕੌਤਕ-ਤਮਾਸ਼ੇ ਉਸ ਸਰਬ-ਵਿਆਪਕ ਪਰਮਾਤਮਾ ਦੇ ਹੀ ਰਚੇ ਹੋਏ ਹਨ, ਬਿਨੋਦ = ਕੌਤਕ, ਤਮਾਸ਼ੇ। ਭਰੇਪੁਰਿ = ਭਰਪੂਰ ਪ੍ਰਭੂ ਨੇ, ਸਰਬ-ਵਿਆਪਕ ਪਰਮਾਤਮਾ ਨੇ। ਧਾਰਿਆ = ਧਾਰੇ ਹਨ, ਰਚੇ ਹਨ।
ਅਪੁਨਾ ਕਾਰਜੁ ਆਪਿ ਸਵਾਰਿਆ ॥੧॥
He Himself embellishes His own works. ||1||
ਆਪਣੇ ਰਚੇ ਹੋਏ ਸੰਸਾਰ ਨੂੰ ਉਸ ਨੇ ਆਪ ਹੀ (ਇਹਨਾਂ ਕੌਤਕ-ਤਮਾਸ਼ਿਆਂ ਨਾਲ) ਸੋਹਣਾ ਬਣਾਇਆ ਹੈ ॥੧॥ ਕਾਰਜੁ = ਕੀਤਾ ਹੋਇਆ ਜਗਤ, ਰਚਿਆ ਹੋਇਆ ਸੰਸਾਰ ॥੧॥
ਪੂਰ ਸਮਗ੍ਰੀ ਪੂਰੇ ਠਾਕੁਰ ਕੀ ॥
Perfect is the Creation of the Perfect Lord Master.
ਇਹ ਸਾਰੇ ਜਗਤ-ਪਦਾਰਥ ਉਸ ਅਭੁੱਲ ਪਰਮਾਤਮਾ ਦੇ ਹੀ ਬਣਾਏ ਹੋਏ ਹਨ, ਪੂਰ ਸਮਗ੍ਰੀ = ਸਾਰੇ ਜਗਤ ਦੇ ਪਦਾਰਥ।
ਭਰਿਪੁਰਿ ਧਾਰਿ ਰਹੀ ਸੋਭ ਜਾ ਕੀ ॥੧॥ ਰਹਾਉ ॥
His magnificent greatness is totally all-pervading. ||1||Pause||
ਜਿਸ ਪਰਮਾਤਮਾ ਦੀ ਸੋਭਾ-ਵਡਿਆਈ (ਸਾਰੇ ਸੰਸਾਰ ਵਿਚ) ਹਰ ਥਾਂ ਖਿੱਲਰ ਰਹੀ ਹੈ ॥੧॥ ਰਹਾਉ ॥ ਭਰਿਪੁਰਿ = ਭਰਪੂਰ, ਹਰ ਥਾਂ। ਧਾਰਿ ਰਹੀ = ਖਿੱਲਰ ਰਹੀ ਹੈ। ਸੋਭ = ਸੋਭਾ। ਜਾ ਕੀ = ਜਿਸ (ਠਾਕੁਰ) ਦੀ ॥੧॥ ਰਹਾਉ ॥
ਨਾਮੁ ਨਿਧਾਨੁ ਜਾ ਕੀ ਨਿਰਮਲ ਸੋਇ ॥
His Name is the treasure; His reputation is immaculate.
ਜਿਸ (ਪਰਮਾਤਮਾ) ਦੀ (ਕੀਤੀ ਹੋਈ) ਸਿਫ਼ਤਿ-ਸਾਲਾਹ (ਸਾਰੇ ਜੀਵਾਂ ਨੂੰ) ਪਵਿਤ੍ਰ ਜੀਵਨ ਵਾਲਾ ਬਣਾ ਦੇਂਦੀ ਹੈ, ਜਿਸ ਦਾ ਨਾਮ (ਸਾਰੇ ਜੀਵਾਂ ਵਾਸਤੇ) ਖ਼ਜ਼ਾਨਾ ਹੈ, ਨਿਧਾਨੁ = ਖ਼ਜ਼ਾਨਾ। ਸੋਇ = ਸੋਭਾ, ਵਡਿਆਈ। ਨਿਰਮਲ = ਪਵਿਤ੍ਰ ਕਰਨ ਵਾਲੀ।
ਆਪੇ ਕਰਤਾ ਅਵਰੁ ਨ ਕੋਇ ॥੨॥
He Himself is the Creator; there is no other. ||2||
ਉਹ ਆਪ ਹੀ ਸਭ ਦੇ ਪੈਦਾ ਕਰਨ ਵਾਲਾ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ॥੨॥ ਆਪੇ = ਆਪ ਹੀ ॥੨॥
ਜੀਅ ਜੰਤ ਸਭਿ ਤਾ ਕੈ ਹਾਥਿ ॥
All beings and creatures are in His Hands.
(ਹੇ ਭਾਈ! ਜਗਤ ਦੇ) ਸਾਰੇ ਜੀਅ ਜੰਤ ਉਸ ਪਰਮਾਤਮਾ ਦੇ ਹੀ ਹੱਥ ਵਿਚ ਹਨ, ਜੀਅ = {ਲਫ਼ਜ਼ 'ਜੀਉ' ਤੋਂ ਬਹੁ-ਵਚਨ}। ਸਭਿ = ਸਾਰੇ। ਕੈ ਹਾਥਿ = ਦੇ ਹੱਥ ਵਿਚ।
ਰਵਿ ਰਹਿਆ ਪ੍ਰਭੁ ਸਭ ਕੈ ਸਾਥਿ ॥੩॥
God is pervading in all, and is always with them. ||3||
ਉਹ ਪਰਮਾਤਮਾ ਸਭ ਥਾਈਂ ਵੱਸ ਰਿਹਾ ਹੈ, ਹਰੇਕ ਜੀਵ ਦੇ ਅੰਗ-ਸੰਗ ਵੱਸਦਾ ਹੈ ॥੩॥ ਰਵਿ ਰਹਿਆ = ਮੌਜੂਦ ਹੈ, ਵੱਸ ਰਿਹਾ ਹੈ। ਸਾਥਿ = ਨਾਲ ॥੩॥
ਪੂਰਾ ਗੁਰੁ ਪੂਰੀ ਬਣਤ ਬਣਾਈ ॥
The Perfect Guru has fashioned His perfect fashion.
ਪਰਮਾਤਮਾ ਸਭ ਤੋਂ ਵੱਡਾ ਹੈ ਉਸ ਵਿਚ ਕੋਈ ਉਕਾਈ ਨਹੀਂ ਹੈ। ਉਸ ਦੀ ਬਣਾਈ ਹੋਈ ਰਚਨਾ ਭੀ ਉਕਾਈ-ਹੀਣ ਹੈ। ਗੁਰ = ਸਭ ਤੋਂ ਵੱਡਾ। ਪੂਰੀ = ਜਿਸ ਵਿਚ ਕੋਈ ਉਕਾਈ ਨਹੀਂ।
ਨਾਨਕ ਭਗਤ ਮਿਲੀ ਵਡਿਆਈ ॥੪॥੨੪॥
O Nanak, the Lord's devotees are blessed with glorious greatness. ||4||24||
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲਿਆਂ ਨੂੰ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੪॥੨੪॥ ਭਗਤ = ਭਗਤਾਂ ਨੂੰ ॥੪॥੨੪॥