ਜੋਤਿ ਰੂਪਿ ਹਰਿ ਆਪਿ ਗੁਰੂ ਨਾਨਕੁ ਕਹਾਯਉ ॥
The Embodiment of Light, the Lord Himself is called Guru Nanak.
ਪ੍ਰਕਾਸ਼-ਰੂਪ ਹਰੀ ਨੇ ਆਪਣੇ ਆਪ ਨੂੰ ਗੁਰੂ ਨਾਨਕ ਅਖਵਾਇਆ। ਜੋਤਿ = ਪ੍ਰਕਾਸ਼।
ਤਾ ਤੇ ਅੰਗਦੁ ਭਯਉ ਤਤ ਸਿਉ ਤਤੁ ਮਿਲਾਯਉ ॥
From Him, came Guru Angad; His essence was absorbed into the essence.
ਉਸ (ਗੁਰੂ ਨਾਨਕ ਦੇਵ ਜੀ) ਤੋਂ (ਗੁਰੂ ਅੰਗਦ ਪ੍ਰਗਟ ਹੋਇਆ), (ਗੁਰੂ ਨਾਨਕ ਦੇਵ ਜੀ ਦੀ) ਜੋਤਿ (ਗੁਰੂ ਅੰਗਦ ਜੀ ਦੀ) ਜੋਤਿ ਨਾਲ ਮਿਲ ਗਈ। ਤਤ = ਜੋਤਿ।
ਅੰਗਦਿ ਕਿਰਪਾ ਧਾਰਿ ਅਮਰੁ ਸਤਿਗੁਰੁ ਥਿਰੁ ਕੀਅਉ ॥
Guru Angad showed His Mercy, and established Amar Daas as the True Guru.
(ਗੁਰੂ) ਅੰਗਦ (ਦੇਵ ਜੀ) ਨੇ ਕਿਰਪਾ ਕਰ ਕੇ ਅਮਰਦਾਸ ਜੀ ਨੂੰ ਗੁਰੂ ਥਾਪਿਆ;
ਅਮਰਦਾਸਿ ਅਮਰਤੁ ਛਤ੍ਰੁ ਗੁਰ ਰਾਮਹਿ ਦੀਅਉ ॥
Guru Amar Daas blessed Guru Raam Daas with the umbrella of immortality.
(ਗੁਰੂ) ਅਮਰਦਾਸ (ਜੀ) ਨੇ ਆਪਣੇ ਵਾਲਾ ਛੱਤ੍ਰ ਗੁਰੂ ਰਾਮਦਾਸ (ਜੀ) ਨੂੰ ਦੇ ਦਿਤਾ। ਅਮਰਤੁ = ਅਮਰਦਾਸ ਵਾਲਾ।
ਗੁਰ ਰਾਮਦਾਸ ਦਰਸਨੁ ਪਰਸਿ ਕਹਿ ਮਥੁਰਾ ਅੰਮ੍ਰਿਤ ਬਯਣ ॥
So speaks Mat'huraa: gazing upon the Blessed Vision, the Darshan of Guru Raam Daas, His speech became as sweet as nectar.
ਮਥੁਰਾ ਆਖਦਾ ਹੈ ਕਿ 'ਗੁਰੂ ਰਾਮਦਾਸ (ਜੀ) ਦਾ ਦਰਸਨ ਕਰ ਕੇ (ਗੁਰੂ ਅਰਜੁਨ ਦੇਵ ਜੀ ਦੇ) ਬਚਨ ਆਤਮਕ ਜੀਵਨ ਦੇਣ ਵਾਲੇ ਹੋ ਗਏ ਹਨ। ਅੰਮ੍ਰਿਤ ਬਯਣ = (ਗੁਰੂ ਅਰਜੁਨ ਜੀ ਦੇ) ਆਤਮਕ ਜੀਵਨ ਦੇਣ ਵਾਲੇ ਬਚਨ।
ਮੂਰਤਿ ਪੰਚ ਪ੍ਰਮਾਣ ਪੁਰਖੁ ਗੁਰੁ ਅਰਜੁਨੁ ਪਿਖਹੁ ਨਯਣ ॥੧॥
With your eyes, see the certified Primal Person, Guru Arjun, the Fifth Manifestation of the Guru. ||1||
ਪੰਜਵੇਂ ਸਰੂਪ ਅਕਾਲ ਪੁਰਖ ਰੂਪ ਗੁਰੂ ਅਰਜੁਨ ਦੇਵ ਜੀ ਨੂੰ ਅੱਖਾਂ ਨਾਲ ਵੇਖੋ ॥੧॥ ਪੰਚ = ਪੰਜਵੀਂ। ਪ੍ਰਮਾਣ ਪੁਰਖੁ = ਅਕਾਲ ਪੁਰਖ-ਰੂਪ। ਪਿਖਹੁ = ਵੇਖੋ। ਨਯਣ = ਅੱਖਾਂ ਨਾਲ। ਕਹਿ = ਕਹੇ, ਆਖਦਾ ਹੈ ॥੧॥