ਪ੍ਰਭਾਤੀ ਮਹਲਾ ੫ ॥
Prabhaatee, Fifth Mehl:
ਪ੍ਰਭਾਤੀ ਪੰਜਵੀਂ ਪਾਤਿਸ਼ਾਹੀ।
ਸੇ ਧਨਵੰਤ ਸੇਈ ਸਚੁ ਸਾਹਾ ॥
They are wealthy, and they are the true merchants,
ਉਹੀ ਮਨੁੱਖ ਯਕੀਨੀ ਤੌਰ ਤੇ ਸ਼ਾਹੂਕਾਰ (ਸਮਝੇ ਜਾਂਦੇ ਹਨ), ਸੇ = ਉਹ ਮਨੁੱਖ (ਬਹੁ-ਵਚਨ)। ਸੇਈ = ਉਹੀ ਮਨੁੱਖ (ਬਹੁ-ਵਚਨ)। ਸਚੁ = ਯਕੀਨੀ ਤੌਰ ਤੇ। ਸਾਹਾ = ਸਾਹੂਕਾਰ।
ਹਰਿ ਕੀ ਦਰਗਹ ਨਾਮੁ ਵਿਸਾਹਾ ॥੧॥
who have the credit of the Naam in the Court of the Lord. ||1||
(ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਨੇ ਇਥੇ) ਪਰਮਾਤਮਾ ਦਾ ਨਾਮ-ਸੌਦਾ ਖ਼ਰੀਦਿਆ, ਪਰਮਾਤਮਾ ਦੀ ਹਜ਼ੂਰੀ ਵਿਚ ਮਨੁੱਖ ਧਨਾਢ (ਗਿਣੇ ਜਾਂਦੇ ਹਨ) ॥੧॥ ਵਿਸਾਹਾ = ਖ਼ਰੀਦਿਆ, ਵਿਹਾਝਿਆ ॥੧॥
ਹਰਿ ਹਰਿ ਨਾਮੁ ਜਪਹੁ ਮਨ ਮੀਤ ॥
So chant the Name of the Lord, Har, Har, in your mind, my friends.
ਹੇ ਮਿੱਤਰ! ਹੇ ਮਨ! (ਗੁਰੂ ਦੀ ਸਰਨ ਪੈ ਕੇ) ਸਦਾ ਪਰਮਾਤਮਾ ਦਾ ਨਾਮ ਜਪਿਆ ਕਰ। ਮਨ = ਹੇ ਮਨ! ਮੀਤ = ਹੇ ਮਿੱਤਰ!
ਗੁਰੁ ਪੂਰਾ ਪਾਈਐ ਵਡਭਾਗੀ ਨਿਰਮਲ ਪੂਰਨ ਰੀਤਿ ॥੧॥ ਰਹਾਉ ॥
The Perfect Guru is found by great good fortune, and then one's lifestyle becomes perfect and immaculate. ||1||Pause||
(ਪਰ ਨਾਮ ਜਪਣ ਵਾਲੀ) ਪਵਿੱਤਰ ਤੇ ਮੁਕੰਮਲ ਮਰਯਾਦਾ (ਚਲਾਣ ਵਾਲਾ) ਪੂਰਾ ਗੁਰੂ ਵੱਡੀ ਕਿਸਮਤ ਨਾਲ (ਹੀ) ਮਿਲਦਾ ਹੈ ॥੧॥ ਰਹਾਉ ॥ ਨਿਰਮਲ = ਪਵਿੱਤਰ ਕਰਨ ਵਾਲੀ। ਰੀਤਿ = ਮਰਯਾਦਾ ॥੧॥ ਰਹਾਉ ॥
ਪਾਇਆ ਲਾਭੁ ਵਜੀ ਵਾਧਾਈ ॥
They earn the profit, and the congratulations pour in;
(ਉਹੀ ਮਨੁੱਖ ਇਥੇ ਅਸਲ) ਨਫ਼ਾ ਖੱਟਦਾ ਹੈ, (ਉਸ ਦੇ ਅੰਦਰ) ਆਤਮਕ ਉਤਸ਼ਾਹ ਵਾਲੀ ਅਵਸਥਾ ਪ੍ਰਬਲ ਬਣੀ ਰਹਿੰਦੀ ਹੈ, ਵਜੀ = ਵੱਜ ਪਈ, ਤਕੜੀ ਹੋ ਗਈ। ਵਾਧਾਈ = ਉਤਸ਼ਾਹ ਵਾਲੀ ਅਵਸਥਾ, ਚੜ੍ਹਦੀ ਕਲਾ।
ਸੰਤ ਪ੍ਰਸਾਦਿ ਹਰਿ ਕੇ ਗੁਨ ਗਾਈ ॥੨॥
by the Grace of the Saints, they sing the Glorious Praises of the Lord. ||2||
(ਜਿਹੜਾ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਗੁਣ ਗਾਂਦਾ ਹੈ ॥੨॥ ਸੰਤ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਗਾਈ = ਗਾਂਦਾ ਹੈ ॥੨॥
ਸਫਲ ਜਨਮੁ ਜੀਵਨ ਪਰਵਾਣੁ ॥
Their lives are fruitful and prosperous, and their birth is approved;
(ਨਾਮ ਜਪਣ ਵਾਲੇ ਦਾ) ਮਨੁੱਖਾ ਜਨਮ ਕਾਮਯਾਬ ਹੈ, ਜੀਵਨ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ। ਸਫਲ = ਕਾਮਯਾਬ। ਪਰਵਾਣੁ = ਕਬੂਲ।
ਗੁਰ ਪਰਸਾਦੀ ਹਰਿ ਰੰਗੁ ਮਾਣੁ ॥੩॥
by Guru's Grace, they enjoy the Love of the Lord. ||3||
(ਤਾਂ ਤੇ) ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਨਾਮ ਦਾ ਆਨੰਦ ਮਾਣਦਾ ਰਹੁ ॥੩॥ ਪਰਸਾਦੀ = ਪਰਸਾਦਿ, ਕਿਰਪਾ ਨਾਲ। ਰੰਗੁ = ਆਤਮਕ ਆਨੰਦ। ਮਾਣੁ = ਮਾਣਦਾ ਰਹੁ ॥੩॥
ਬਿਨਸੇ ਕਾਮ ਕ੍ਰੋਧ ਅਹੰਕਾਰ ॥
Sexuality, anger and egotism are wiped away;
(ਨਾਮ ਜਪਣ ਵਾਲਿਆਂ ਦੇ ਅੰਦਰੋਂ) ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਨਾਸ ਹੋ ਜਾਂਦੇ ਹਨ।
ਨਾਨਕ ਗੁਰਮੁਖਿ ਉਤਰਹਿ ਪਾਰਿ ॥੪॥੭॥
O Nanak, as Gurmukh, they are carried across to the other shore. ||4||7||
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਨਾਮ ਜਪਣ ਵਾਲੇ ਮਨੁੱਖ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ॥੪॥੭॥ ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਉਤਰਹਿ ਪਾਰਿ = ਪਾਰ ਲੰਘ ਜਾਂਦੇ ਹਨ ॥੪॥੭॥