ਫਰੀਦਾ ਰਾਤਿ ਕਥੂਰੀ ਵੰਡੀਐ ਸੁਤਿਆ ਮਿਲੈ ਨ ਭਾਉ ॥
Fareed, musk is released at night. Those who are sleeping do not receive their share.
ਹੇ ਫਰੀਦ! (ਉਹ ਤਿਆਰੀ ਰਾਤ ਨੂੰ ਹੀ ਹੋ ਸਕਦੀ ਹੈ) ਰਾਤਿ (ਦੀ ਇਕਾਂਤ) ਵਿਚ ਕਸਤੂਰੀ ਵੰਡੀਦੀ ਹੈ (ਭਾਵ, ਰਾਤਿ ਦੀ ਇਕਾਂਤ ਵੇਲੇ ਭਜਨ ਦੀ ਸੁਗੰਧੀ ਪੈਦਾ ਹੁੰਦੀ ਹੈ), ਜੋ ਸੁੱਤੇ ਰਹਿਣ ਉਹਨਾਂ ਨੂੰ (ਇਸ ਵਿਚੋਂ) ਹਿੱਸਾ ਨਹੀਂ ਮਿਲਦਾ। ਕਥੂਰੀ = ਕਸਤੂਰੀ। ਭਾਉ = ਹਿੱਸਾ।
ਜਿੰਨੑਾ ਨੈਣ ਨੀਂ︀ਦ੍ਰਾਵਲੇ ਤਿੰਨੑਾ ਮਿਲਣੁ ਕੁਆਉ ॥੮੦॥
Those whose eyes are heavy with sleep - how can they receive it? ||80||
ਜਿਨ੍ਹਾਂ ਦੀਆਂ ਅੱਖਾਂ (ਸਾਰੀ ਰਾਤ) ਨੀਂਦ ਵਿਚ ਘੁੱਟੀਆਂ ਰਹਿਣ, ਉਹਨਾਂ ਨੂੰ (ਨਾਮ ਦੀ ਕਸਤੂਰੀ ਦੀ) ਪ੍ਰਾਪਤੀ ਕਿਵੇਂ ਹੋਵੇ? ॥੮੦॥ ਜਿੰਨ੍ਹ੍ਹਾ, ਤਿੰਨ੍ਹ੍ਹਾ = ਇਥੇ ਅੱਖਰ 'ਨ' ਦੇ ਹੇਠਾ ਅੱਧਾ 'ਹ' ਹੈ। ਨੀਦ੍ਰਾਵਲੇ = ਨੀਂਦ ਨਾਲ ਘੁੱਟੇ ਹੋਏ। ਮਿਲਣੁ = ਮੇਲ, ਪ੍ਰਾਪਤੀ। ਕੁਆਉ = ਕਿਥੋਂ? ਕਿਵੇਂ? ॥੮੦॥