ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਪਹਿਲੈ ਪਿਆਰਿ ਲਗਾ ਥਣ ਦੁਧਿ ॥
First, the baby loves mother's milk;
(ਜੇ ਮਨੁੱਖ ਦੀ ਸਾਰੀ ਉਮਰ ਨੂੰ ਦਸ ਹਿੱਸਿਆਂ ਵਿਚ ਵੰਡੀਏ, ਤਾਂ ਇਸ ਦੀ ਸਾਰੀ ਉਮਰ ਦੇ ਕੀਤੇ ਉੱਦਮਾਂ ਦੀ ਤਸਵੀਰ ਇਉਂ ਬਣਦੀ ਹੈ:) ਪਹਿਲੀ ਅਵਸਥਾ ਵਿਚ (ਜੀਵ) ਪਿਆਰ ਨਾਲ (ਮਾਂ ਦੇ) ਥਣਾਂ ਦੇ ਦੁੱਧ ਵਿਚ ਰੁੱਝਦਾ ਹੈ; ਪਹਿਲੈ = ਪਹਿਲੀ ਅਵਸਥਾ ਵਿਚ। ਪਿਆਰਿ = ਪਿਆਰ ਨਾਲ। ਥਣ ਦੁਧਿ = ਥਣਾਂ ਦੇ ਦੁੱਧ ਵਿਚ।
ਦੂਜੈ ਮਾਇ ਬਾਪ ਕੀ ਸੁਧਿ ॥
second, he learns of his mother and father;
ਦੂਜੀ ਅਵਸਥਾ ਵਿਚ (ਭਾਵ, ਜਦੋਂ ਰਤਾ ਕੁ ਸਿਆਣਾ ਹੁੰਦਾ ਹੈ) (ਇਸ ਨੂੰ) ਮਾਂ ਤੇ ਪਿਉ ਦੀ ਸੋਝੀ ਹੋ ਜਾਂਦੀ ਹੈ, ਸੁਧਿ = ਸੂਝ, ਸੋਝੀ।
ਤੀਜੈ ਭਯਾ ਭਾਭੀ ਬੇਬ ॥
third, his brothers, sisters-in-law and sisters;
ਤੀਜੀ ਅਵਸਥਾ ਵਿਚ (ਅਪੜਿਆਂ ਜੀਵ ਨੂੰ) ਭਰਾ ਭਾਈ ਤੇ ਭੈਣ ਦੀ ਪਛਾਣ ਆਉਂਦੀ ਹੈ। ਭਯਾ = ਭਾਈਆ, ਭਾਈ। ਭਾਭੀ = ਭਰਜਾਈ। ਬੇਬ = ਭੈਣ।
ਚਉਥੈ ਪਿਆਰਿ ਉਪੰਨੀ ਖੇਡ ॥
fourth, the love of play awakens.
ਚੌਥੀ ਅਵਸਥਾ ਵੇਲੇ ਖੇਡਾਂ ਵਿਚ ਪਿਆਰ ਦੇ ਕਾਰਣ (ਜੀਵ ਦੇ ਅੰਦਰ ਖੇਡਾਂ ਖੇਡਣ ਦੀ ਰੁਚੀ) ਉਪਜਦੀ ਹੈ,
ਪੰਜਵੈ ਖਾਣ ਪੀਅਣ ਕੀ ਧਾਤੁ ॥
Fifth, he runs after food and drink;
ਪੰਜਵੀਂ ਅਵਸਥਾ ਵਿਚ ਖਾਣ ਪੀਣ ਦੀ ਲਾਲਸਾ ਬਣਦੀ ਹੈ, ਧਾਤੁ = ਧੌੜ, ਕਾਮਨਾ।
ਛਿਵੈ ਕਾਮੁ ਨ ਪੁਛੈ ਜਾਤਿ ॥
sixth, in his sexual desire, he does not respect social customs.
ਛੇਵੀਂ ਅਵਸਥਾ ਵਿਚ (ਅੱਪੜ ਕੇ ਜੀਵ ਦੇ ਅੰਦਰ) ਕਾਮ (ਜਾਗਦਾ ਹੈ ਜੋ) ਜਾਤਿ ਕੁਜਾਤਿ ਭੀ ਨਹੀਂ ਵੇਖਦਾ।
ਸਤਵੈ ਸੰਜਿ ਕੀਆ ਘਰ ਵਾਸੁ ॥
Seventh, he gathers wealth and dwells in his house;
ਸਤਵੀਂ ਅਵਸਥਾ ਵੇਲੇ (ਜੀਵ ਪਦਾਰਥ) ਇਕੱਠੇ ਕਰ ਕੇ (ਆਪਣਾ) ਘਰ ਦਾ ਵਸੇਬਾ ਬਣਾਂਦਾ ਹੈ; ਸੰਜਿ = (ਪਦਾਰਥ) ਇਕੱਠੇ ਕਰ ਕੇ।
ਅਠਵੈ ਕ੍ਰੋਧੁ ਹੋਆ ਤਨ ਨਾਸੁ ॥
eighth, he becomes angry, and his body is consumed.
ਅਠਵੀਂ ਅਵਸਥਾ ਵਿਚ (ਜੀਵ ਦੇ ਅੰਦਰ) ਗੁੱਸਾ (ਪੈਦਾ ਹੁੰਦਾ ਹੈ ਜੋ) ਸਰੀਰ ਦਾ ਨਾਸ ਕਰਦਾ ਹੈ।
ਨਾਵੈ ਧਉਲੇ ਉਭੇ ਸਾਹ ॥
Ninth, he turns grey, and his breathing becomes labored;
(ਉਮਰ ਦੇ) ਨਾਂਵੇਂ ਹਿੱਸੇ ਵਿਚ ਕੇਸ ਚਿੱਟੇ ਹੋ ਜਾਂਦੇ ਹਨ ਤੇ ਸਾਹ ਖਿੱਚ ਕੇ ਆਉਂਦੇ ਹਨ (ਭਾਵ, ਦਮ ਚੜ੍ਹਨ ਲੱਗ ਪੈਂਦਾ ਹੈ),
ਦਸਵੈ ਦਧਾ ਹੋਆ ਸੁਆਹ ॥
tenth, he is cremated, and turns to ashes.
ਦਸਵੇਂ ਦਰਜੇ ਤੇ ਜਾ ਕੇ ਸੜ ਕੇ ਸੁਆਹ ਹੋ ਜਾਂਦਾ ਹੈ।
ਗਏ ਸਿਗੀਤ ਪੁਕਾਰੀ ਧਾਹ ॥
His companions send him off, crying out and lamenting.
ਜੋ ਸਾਥੀ (ਮਸਾਣਾਂ ਤਕ ਨਾਲ) ਜਾਂਦੇ ਹਨ, ਉਹ ਢਾਹਾਂ ਮਾਰ ਦੇਂਦੇ ਹਨ, ਸਿਗੀਤ = ਸੰਗੀ, ਸਾਥੀ।
ਉਡਿਆ ਹੰਸੁ ਦਸਾਏ ਰਾਹ ॥
The swan of the soul takes flight, and asks which way to go.
ਜੀਵਾਤਮਾ (ਸਰੀਰ ਵਿਚੋਂ) ਨਿਕਲ ਕੇ (ਅਗਾਂਹ ਦੇ) ਰਾਹ ਪੁੱਛਦਾ ਹੈ। ਦਸਾਏ = ਪੁੱਛਦਾ ਹੈ।
ਆਇਆ ਗਇਆ ਮੁਇਆ ਨਾਉ ॥
He came and he went, and now, even his name has died.
ਜੀਵ ਜਗਤ ਵਿਚ ਆਇਆ ਤੇ ਤੁਰ ਗਿਆ, (ਜਗਤ ਵਿਚ ਉਸ ਦਾ) ਨਾਮ ਭੀ ਭੁੱਲ ਗਿਆ, ਮੁਇਆ = ਭੁੱਲ ਗਿਆ, ਮੁੱਕ ਗਿਆ।
ਪਿਛੈ ਪਤਲਿ ਸਦਿਹੁ ਕਾਵ ॥
After he left, food was offered on leaves, and the birds were called to come and eat.
(ਉਸ ਦੇ ਮਰਨ) ਪਿਛੋਂ ਪੱਤਰਾਂ ਉਤੇ (ਪਿੰਡ ਭਰਾ ਕੇ) ਕਾਂਵਾਂ ਨੂੰ ਹੀ ਸੱਦੀਦਾ ਹੈ (ਉਸ ਜੀਵ ਨੂੰ ਕੁਝ ਨਹੀਂ ਅੱਪੜਦਾ)।
ਨਾਨਕ ਮਨਮੁਖਿ ਅੰਧੁ ਪਿਆਰੁ ॥
O Nanak, the self-willed manmukhs love the darkness.
ਹੇ ਨਾਨਕ! ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ (ਜਗਤ ਨਾਲ) ਪਿਆਰ ਅੰਨ੍ਹਿਆਂ ਵਾਲਾ ਪਿਆਰ ਹੈ, ਅੰਧੁ = ਅੰਨ੍ਹਾ, ਅਗਿਆਨਤਾ ਵਾਲਾ।
ਬਾਝੁ ਗੁਰੂ ਡੁਬਾ ਸੰਸਾਰੁ ॥੨॥
Without the Guru, the world is drowning. ||2||
ਗੁਰੂ (ਦੀ ਸਰਣ ਆਉਣ) ਤੋਂ ਬਿਨਾ ਜਗਤ (ਇਸ 'ਅੰਧ ਪਿਆਰ' ਵਿਚ) ਡੁੱਬ ਰਿਹਾ ਹੈ ॥੨॥