ਬੁਢਾ ਹੋਆ ਸੇਖ ਫਰੀਦੁ ਕੰਬਣਿ ਲਗੀ ਦੇਹ ॥
Shaykh Fareed has grown old, and his body has begun to tremble.
('ਵਿਸੁ ਗੰਦਲਾਂ' ਪਿੱਛੇ ਦੌੜ ਦੌੜ ਕੇ ਹੀ) ਸ਼ੇਖ਼ ਫਰੀਦ (ਹੁਣ) ਬੁੱਢਾ ਹੋ ਗਿਆ ਹੈ, ਸਰੀਰ ਕੰਬਣ ਲੱਗ ਪਿਆ ਹੈ। ਦੇਹ = ਸਰੀਰ।
ਜੇ ਸਉ ਵਰੑਿਆ ਜੀਵਣਾ ਭੀ ਤਨੁ ਹੋਸੀ ਖੇਹ ॥੪੧॥
Even if he could live for hundreds of years, his body will eventually turn to dust. ||41||
ਜੇ ਸਉ ਵਰ੍ਹੇ ਭੀ ਜੀਊਣਾ ਮਿਲ ਜਾਏ, ਤਾਂ ਭੀ (ਅੰਤ ਨੂੰ) ਸਰੀਰ ਮਿੱਟੀ ਹੋ ਜਾਇਗਾ (ਤੇ ਇਹਨਾਂ 'ਵਿਸੁ ਗੰਦਲਾਂ' ਤੋਂ ਸਾਥ ਟੁੱਟ ਜਾਇਗਾ) ॥੪੧॥ ਖੇਹ = ਸੁਆਹ, ਮਿੱਟੀ। ਹੋਸੀ = ਹੋ ਜਾਇਗਾ ॥੪੧॥