ਕਬੀਰ ਗੂੰਗਾ ਹੂਆ ਬਾਵਰਾ ਬਹਰਾ ਹੂਆ ਕਾਨ ॥
Kabeer, I have become mute, insane and deaf.
ਹੇ ਕਬੀਰ! (ਜਨੇਊ ਪਾ ਕੇ ਬ੍ਰਾਹਮਣ ਨੂੰ ਗੁਰੂ ਧਾਰ ਕੇ, ਠਾਕੁਰ-ਪੂਜਾ ਅਤੇ ਹਰੇਕ ਦਿਨ-ਦਿਹਾਰ ਸਮੇ ਬ੍ਰਾਹਮਣ ਦੀ ਹੀ ਪੂਜਾ-ਸੇਵਾ ਕਰ ਕੇ ਗੁਰੂ ਵਾਲਾ ਨਹੀਂ ਬਣ ਸਕੀਦਾ; ਜਿਸ ਨੂੰ ਸੱਚ-ਮੁੱਚ ਪੂਰਾ ਗੁਰੂ ਮਿਲਦਾ ਹੈ ਉਸ ਦਾ ਸਾਰਾ ਜੀਵਨ ਹੀ ਬਦਲ ਜਾਂਦਾ ਹੈ) ਉਹ (ਦੁਨੀਆ ਦੇ ਭਾਣੇ) ਗੁੰਗਾ, ਕਮਲਾ, ਬੋਲਾ ਹੋ ਜਾਂਦਾ ਹੈ (ਕਿਉਂਕਿ ਉਹ ਮਨੁੱਖ ਮੂੰਹੋਂ ਮੰਦੇ ਬੋਲ ਨਹੀਂ ਬੋਲਦਾ, ਉਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੁੰਦੀ, ਕੰਨਾਂ ਨਾਲ ਨਿੰਦਾ ਨਹੀਂ ਸੁਣਦਾ) ਗੂੰਗਾ = (ਭਾਵ,) ਜੋ ਆਪਣੀ ਜੀਭ ਨਾਲ ਝੂਠ ਜਾਂ ਮੰਦਾਂ ਬੋਲ ਨਹੀਂ ਬੋਲਦਾ, ਪਰਾਈ ਨਿੰਦਾ ਨਹੀਂ ਕਰਦਾ। ਬਾਵਰਾ = ਕਮਲਾ, ਬੇ-ਸਮਝ। ਬਹਰਾ = ਬੋਲਾ, ਜੋ ਪਰਾਈ ਨਿੰਦਾ ਨਹੀਂ ਸੁਣਦਾ।
ਪਾਵਹੁ ਤੇ ਪਿੰਗੁਲ ਭਇਆ ਮਾਰਿਆ ਸਤਿਗੁਰ ਬਾਨ ॥੧੯੩॥
I am crippled - the True Guru has pierced me with His Arrow. ||193||
ਜਿਸ ਮਨੁੱਖ ਦੇ ਹਿਰਦੇ ਵਿਚ ਸਤਿਗੁਰੂ ਆਪਣੇ ਸ਼ਬਦ ਦਾ ਤੀਰ ਮਾਰਦਾ ਹੈ, ਉਹ (ਦੁਨੀਆਂ ਭਾਣੇ) ਲੂਲ੍ਹਾ ਹੋ ਜਾਂਦਾ ਹੈ (ਕਿਉਂਕਿ ਉਹ ਪੈਰਾਂ ਨਾਲ ਮੰਦੇ ਪਾਸੇ ਵੱਲ ਤੁਰ ਕੇ ਨਹੀਂ ਜਾਂਦਾ) ॥੧੯੩॥ ਪਿੰਗਲੁ = ਲੂਲ੍ਹਾ। ਪਾਵਹੁ ਤੇ = ਪੈਰਾਂ ਤੋਂ (ਭਾਵ, ਉਹਨੀਂ ਥਾਈਂ ਨਹੀਂ ਜਾਂਦਾ ਜਿਥੇ ਮੰਦੇ ਕੰਮ ਹੁੰਦੇ ਹੋਣ)। ਬਾਨ = ਸ਼ਬਦ ਦਾ ਤੀਰ ॥੧੯੩॥