ਆਸਾ ਮਹਲਾ ੫ ॥
Aasaa, Fifth Mehl:
ਆਸਾ ਪੰਜਵੀਂ ਪਾਤਸ਼ਾਹੀ।
ਪੁਤਰੀ ਤੇਰੀ ਬਿਧਿ ਕਰਿ ਥਾਟੀ ॥
The puppet of the body has been fashioned with great skill.
(ਇਹ ਠੀਕ ਹੈ ਕਿ ਪਰਮਾਤਮਾ ਨੇ) ਤੇਰਾ ਇਹ ਸਰੀਰ ਬੜੀ ਸਿਆਣਪ ਨਾਲ ਬਣਾਇਆ ਹੈ, ਪੁਤਰੀ = ਪੁਤਲੀ, ਸਰੀਰ। ਬਿਧਿ ਕਰਿ = ਤਰੀਕੇ ਨਾਲ, ਸਿਆਣਪ ਨਾਲ। ਥਾਟੀ = ਬਣਾਈ।
ਜਾਨੁ ਸਤਿ ਕਰਿ ਹੋਇਗੀ ਮਾਟੀ ॥੧॥
Know for sure that it shall turn to dust. ||1||
(ਪਰ ਇਹ ਭੀ) ਸੱਚ ਕਰ ਕੇ ਸਮਝ ਕਿ (ਇਸ ਸਰੀਰ ਨੇ ਆਖ਼ਿਰ) ਮਿੱਟੀ ਹੋ ਜਾਣਾ ਹੈ ॥੧॥ ਸਤਿ ਕਰਿ = ਸੱਚ ਕਰ ਕੇ ॥੧॥
ਮੂਲੁ ਸਮਾਲਹੁ ਅਚੇਤ ਗਵਾਰਾ ॥
Remember your origins, O thoughtless fool.
ਹੇ ਗ਼ਾਫ਼ਿਲ ਜੀਵ! ਹੇ ਮੂਰਖ ਜੀਵ! (ਜਿਸ ਤੋਂ ਤੂੰ ਪੈਦਾ ਹੋਇਆ ਹੈਂ ਉਸ) ਮੁੱਢ (ਪ੍ਰਭੂ) ਨੂੰ (ਹਿਰਦੇ ਵਿਚ ਸਦਾ) ਸਾਂਭ ਕੇ ਰੱਖ। ਮੂਲੁ = ਮੁੱਢ, ਜਿਸ ਤੋਂ ਪੈਦਾਇਸ਼ ਹੋਈ ਹੈ। ਅਚੇਤ = ਹੇ ਗ਼ਾਫ਼ਿਲ! ਗਵਾਰਾ = ਹੇ ਮੂਰਖ!
ਇਤਨੇ ਕਉ ਤੁਮੑ ਕਿਆ ਗਰਬੇ ॥੧॥ ਰਹਾਉ ॥
Why are you so proud of yourself? ||1||Pause||
ਇਸ ਹੋਛੀ ਪਾਂਇਆਂ ਵਾਲੇ ਸਰੀਰ ਦੀ ਖ਼ਾਤਰ ਕੀਹ ਮਾਣ ਕਰਦਾ ਹੈਂ? ॥੧॥ ਰਹਾਉ ॥ ਇਤਨੇ ਕਉ = ਇਸ ਥੋੜੇ ਜਿਹੇ ਵਾਸਤੇ। ਕਿਆ ਗਰਬੇ = ਕੀਹ ਮਾਣ ਕਰਦਾ ਹੈਂ? ॥੧॥ ਰਹਾਉ ॥
ਤੀਨਿ ਸੇਰ ਕਾ ਦਿਹਾੜੀ ਮਿਹਮਾਨੁ ॥
You are a guest, given three meals a day;
(ਤੂੰ ਜਗਤ ਵਿਚ ਇਕ) ਪਰਾਹੁਣਾ ਹੈਂ ਜਿਸ ਨੂੰ ਰੋਜ਼ ਦਾ ਤਿੰਨ ਸੇਰ (ਕੱਚੇ ਆਟਾ ਆਦਿਕ) ਮਿਲਦਾ ਹੈ। ਮਿਹਮਾਨੁ = ਪਰਾਹੁਣਾ।
ਅਵਰ ਵਸਤੁ ਤੁਝ ਪਾਹਿ ਅਮਾਨ ॥੨॥
other things are entrusted to you. ||2||
ਹੋਰ ਸਾਰੀ ਚੀਜ਼ ਤੇਰੇ ਪਾਸ ਅਮਾਨਤ (ਵਾਂਗ ਹੀ ਪਈ) ਹੈ ॥੨॥ ਅਵਰ = ਹੋਰ, ਬਾਕੀ ਦੀ। ਪਾਹਿ = ਪਾਸ। ਅਮਾਨ = ਅਮਾਨਤ ॥੨॥
ਬਿਸਟਾ ਅਸਤ ਰਕਤੁ ਪਰੇਟੇ ਚਾਮ ॥
you are just excrement, bones and blood, wrapped up in skin
(ਤੇਰੇ ਅੰਦਰ ਦੇ) ਵਿਸ਼ਟਾ ਹੱਡੀਆਂ ਤੇ ਲਹੂ (ਆਦਿਕ ਬਾਹਰਲੇ) ਚੰਮ ਨਾਲ ਲਪੇਟੇ ਹੋਏ ਹਨ, ਬਿਸਟਾ = ਵਿਸ਼ਟਾ, ਗੰਦ। ਅਸਤ = ਹੱਡੀਆਂ {अस्थि}। ਰਕਤੁ = ਰੋਤ, ਲਹੂ। ਪਰੇਟੇ = ਲਪੇਟੇ ਹੋਏ।
ਇਸੁ ਊਪਰਿ ਲੇ ਰਾਖਿਓ ਗੁਮਾਨ ॥੩॥
- this is what you are taking such pride in! ||3||
ਪਰ ਤੂੰ ਇਸੇ ਉਤੇ ਹੀ ਮਾਣ ਕਰੀ ਜਾ ਰਿਹਾ ਹੈਂ ॥੩॥ ਗੁਮਾਨ = ਅਹੰਕਾਰ ॥੩॥
ਏਕ ਵਸਤੁ ਬੂਝਹਿ ਤਾ ਹੋਵਹਿ ਪਾਕ ॥
If you could understand even one thing, then you would be pure.
ਜੇ ਤੂੰ ਇਕ ਪ੍ਰਭੂ ਦੇ ਨਾਮ-ਪਦਾਰਥ ਨਾਲ ਸਾਂਝ ਪਾ ਲਏਂ ਤਾਂ ਤੂੰ ਪਵਿਤ੍ਰ ਜੀਵਨ ਵਾਲਾ ਹੋ ਜਾਏਂ। ਪਾਕ = ਪਵਿੱਤ੍ਰ।
ਬਿਨੁ ਬੂਝੇ ਤੂੰ ਸਦਾ ਨਾਪਾਕ ॥੪॥
Without understanding, you shall be forever impure. ||4||
ਪ੍ਰਭੂ ਦੇ ਨਾਮ ਨਾਲ ਸਾਂਝ ਪਾਣ ਤੋਂ ਬਿਨਾ ਤੂੰ ਸਦਾ ਹੀ ਅਪਵਿਤ੍ਰ ਹੈਂ ॥੪॥ ਨਾਪਾਕ = ਗੰਦਾ, ਅਪਵਿੱਤ੍ਰ ॥੪॥
ਕਹੁ ਨਾਨਕ ਗੁਰ ਕਉ ਕੁਰਬਾਨੁ ॥
Says Nanak, I am a sacrifice to the Guru;
ਨਾਨਕ ਆਖਦਾ ਹੈ- (ਹੇ ਮੂਰਖ ਜੀਵ!) ਉਸ ਗੁਰੂ ਤੋਂ ਸਦਕੇ ਹੋ, ਕਉ = ਨੂੰ, ਤੋਂ।
ਜਿਸ ਤੇ ਪਾਈਐ ਹਰਿ ਪੁਰਖੁ ਸੁਜਾਨੁ ॥੫॥੧੪॥
through Him, I obtain the Lord, the All-knowing Primal Being. ||5||14||
ਜਿਸ ਦੀ ਰਾਹੀਂ ਸਭ ਦੇ ਦਿਲ ਦੀ ਜਾਣਨ ਵਾਲਾ ਸਰਬ-ਵਿਆਪਕ ਪਰਮਾਤਮਾ ਮਿਲ ਸਕਦਾ ਹੈ ॥੫॥੧੪॥ ਜਿਸ ਤੇ = ਜਿਸ ਗੁਰੂ ਪਾਸੋਂ, ਜਿਸ ਦੀ ਰਾਹੀਂ। ਪੁਰਖੁ = ਸਰਬ-ਵਿਆਪਕ ॥੫॥੧੪॥
ਆਸਾ ਮਹਲਾ ੫ ਇਕਤੁਕੇ ਚਉਪਦੇ ॥
Aasaa, Fifth Mehl, Ek-Thukay, Chau-Padhay:
ਆਸਾ ਪੰਜਵੀਂ ਪਾਤਸ਼ਾਹੀ। ਚਉਪਦੇ।
ਇਕ ਘੜੀ ਦਿਨਸੁ ਮੋ ਕਉ ਬਹੁਤੁ ਦਿਹਾਰੇ ॥
One moment, one day, is for me many days.
(ਹੇ ਭਾਈ!) ਦਿਨ ਦੀ ਇਕ ਘੜੀ ਭੀ (ਪ੍ਰਭੂ-ਪਤੀ ਦੇ ਵਿਛੋੜੇ ਵਿਚ) ਮੈਨੂੰ ਕਈ ਦਿਨਾਂ ਬਰਾਬਰ ਜਾਪਦੀ ਹੈ, ਇਕ ਘੜੀ ਦਿਨਸੁ = ਦਿਨ ਦੀ ਇਕ ਘੜੀ। ਮੋ ਕਉ = ਮੈਨੂੰ। ਦਿਹਾਰੇ = ਦਿਹਾੜੇ, ਦਿਨ।
ਮਨੁ ਨ ਰਹੈ ਕੈਸੇ ਮਿਲਉ ਪਿਆਰੇ ॥੧॥
My mind cannot survive - how can I meet my Beloved? ||1||
(ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ) ਮੇਰਾ ਮਨ ਧੀਰਜ ਨਹੀਂ ਫੜਦਾ (ਮੈਂ ਹਰ ਵੇਲੇ ਸੋਚਦੀ ਰਹਿੰਦੀ ਹਾਂ ਕਿ) ਪਿਆਰੇ ਨੂੰ ਕਿਵੇਂ ਮਿਲਾਂ ॥੧॥ ਨ ਰਹੈ = ਨਹੀਂ ਟਿਕਦਾ, ਧੀਰਜ ਨਹੀਂ ਫੜਦਾ। ਮਿਲਉ = ਮੈਂ ਮਿਲਾਂ ॥੧॥
ਇਕੁ ਪਲੁ ਦਿਨਸੁ ਮੋ ਕਉ ਕਬਹੁ ਨ ਬਿਹਾਵੈ ॥
I cannot endure one day, even one instant without Him.
(ਹੇ ਭਾਈ! ਪ੍ਰਭੂ-ਪਤੀ ਦੇ ਵਿਛੋੜੇ ਵਿਚ) ਇਕ ਪਲ ਭੀ ਇਕ ਦਿਨ ਭੀ ਮੈਨੂੰ (ਇਉਂ ਜਾਪਦਾ ਹੈ ਕਿ) ਕਦੇ ਮੁੱਕਦਾ ਹੀ ਨਹੀਂ। ਬਿਹਾਵੈ = ਬੀਤਦਾ, ਲੰਘਦਾ, ਗੁਜ਼ਰਦਾ। ਕਬਹੁ ਨ ਬਿਹਾਵੈ = ਮੁੱਕਣ ਵਿਚ ਹੀ ਨਹੀਂ ਆਉਂਦਾ।
ਦਰਸਨ ਕੀ ਮਨਿ ਆਸ ਘਨੇਰੀ ਕੋਈ ਐਸਾ ਸੰਤੁ ਮੋ ਕਉ ਪਿਰਹਿ ਮਿਲਾਵੈ ॥੧॥ ਰਹਾਉ ॥
My mind's desire for the Blessed Vision of His Darshan is so great. Is there any Saint who can lead me to meet my Beloved? ||1||Pause||
ਮੇਰੇ ਮਨ ਵਿਚ ਬੜੀ ਤਾਂਘ ਲੱਗੀ ਰਹਿੰਦੀ ਹੈ ਕਿ ਮੈਨੂੰ ਕੋਈ ਅਜੇਹਾ ਸੰਤ ਮਿਲ ਪਏ ਜੇਹੜਾ ਮੈਨੂੰ ਪ੍ਰਭੂ-ਪਤੀ ਨਾਲ ਮਿਲਾ ਦੇਵੇ ॥੧॥ ਰਹਾਉ ॥ ਮਨਿ = ਮਨ ਵਿਚ। ਘਨੇਰੀ = ਬਹੁਤ। ਪਿਰਹਿ = ਪਤੀ ਨਾਲ ॥੧॥ ਰਹਾਉ ॥
ਚਾਰਿ ਪਹਰ ਚਹੁ ਜੁਗਹ ਸਮਾਨੇ ॥
The four watches of the day are like the four ages.
(ਦਿਨ ਦੇ) ਚਾਰ ਪਹਰ (ਵਿਛੋੜੇ ਵਿਚ ਮੈਨੂੰ) ਚਾਰ ਜੁਗਾਂ ਦੇ ਬਰਾਬਰ ਜਾਪਦੇ ਹਨ, ਸਮਾਨੇ = ਸਮਾਨ, ਬਰਾਬਰ।
ਰੈਣਿ ਭਈ ਤਬ ਅੰਤੁ ਨ ਜਾਨੇ ॥੨॥
And when night comes, I think that it shall never end. ||2||
ਜਦੋਂ ਰਾਤ ਆ ਪੈਂਦੀ ਹੈ ਤਦੋਂ ਤਾਂ ਉਹ ਮੁੱਕਣ ਵਿਚ ਨਹੀਂ ਆਉਂਦੀ ॥੨॥ ਰੈਣਿ = ਰਾਤ। ਅੰਤੁ = (ਰਾਤ ਦਾ) ਅਖ਼ੀਰ ॥੨॥
ਪੰਚ ਦੂਤ ਮਿਲਿ ਪਿਰਹੁ ਵਿਛੋੜੀ ॥
The five demons have joined together, to separate me from my Husband Lord.
(ਕਾਮਾਦਿਕ) ਪੰਜਾਂ ਵੈਰੀਆਂ ਨੇ ਮਿਲ ਕੇ (ਜਿਸ ਭੀ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਤੋਂ ਵਿਛੋੜਿਆ ਹੈ, ਦੂਤ = ਵੈਰੀ। ਮਿਲਿ = ਮਿਲ ਕੇ। ਪਿਰਹੁ = ਪਿਰ ਤੋਂ।
ਭ੍ਰਮਿ ਭ੍ਰਮਿ ਰੋਵੈ ਹਾਥ ਪਛੋੜੀ ॥੩॥
Wandering and rambling, I cry out and wring my hands. ||3||
ਉਹ ਭਟਕ ਭਟਕ ਕੇ ਰੋਂਦੀ ਹੈ ਤੇ ਪਛੁਤਾਂਦੀ ਹੈ ॥੩॥ ਭ੍ਰਮਿ ਭ੍ਰਮਿ = ਭਟਕ ਭਟਕ ਕੇ। ਹਾਥ ਪਛੋੜੀ = ਹੱਥ ਮਲਦੀ ਹੈ, ਪਛੁਤਾਂਦੀ ਹੈ ॥੩॥
ਜਨ ਨਾਨਕ ਕਉ ਹਰਿ ਦਰਸੁ ਦਿਖਾਇਆ ॥
The Lord has revealed the Blessed Vision of His Darshan to servant Nanak;
ਹੇ ਦਾਸ ਨਾਨਕ! (ਜਿਸ ਜੀਵ ਨੂੰ) ਪਰਮਾਤਮਾ ਨੇ ਦਰਸਨ ਦਿੱਤਾ,
ਆਤਮੁ ਚੀਨੑਿ ਪਰਮ ਸੁਖੁ ਪਾਇਆ ॥੪॥੧੫॥
realizing his own self, he has obtained supreme peace. ||4||15||
ਉਸ ਨੇ ਆਪਣੇ ਆਤਮਕ ਜੀਵਨ ਨੂੰ ਪੜਤਾਲ ਕੇ ਸਭ ਤੋਂ ਉੱਚਾ ਆਤਮਕ ਆਨੰਦ ਪ੍ਰਾਪਤ ਕਰ ਲਿਆ ॥੪॥੧੫॥ ਆਤਮੁ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਚੀਨਿ = ਪਰਖ ਕੇ, ਪੜਤਾਲ ਕੇ ॥੪॥੧੫॥