ਪਉੜੀ ੫ ॥
Pauree, Fifth Mehl:
ਪਉੜੀ ਪੰਜਵੀਂ ਪਾਤਸ਼ਾਹੀ।
ਲੈ ਫਾਹੇ ਰਾਤੀ ਤੁਰਹਿ ਪ੍ਰਭੁ ਜਾਣੈ ਪ੍ਰਾਣੀ ॥
They take the noose in their hands, and go out at night to strangle others, but God knows everything, O mortal.
ਮਨੁੱਖ ਰਾਤ ਨੂੰ ਫਾਹੇ ਲੈ ਕੇ (ਪਰਾਏ ਘਰਾਂ ਨੂੰ ਲੁੱਟਣ ਲਈ) ਤੁਰਦੇ ਹਨ (ਪਰ) ਪ੍ਰਭੂ ਉਹਨਾਂ ਨੂੰ ਜਾਣਦਾ ਹੈ। ਫਾਹੇ = ਕਮੰਦ।
ਤਕਹਿ ਨਾਰਿ ਪਰਾਈਆ ਲੁਕਿ ਅੰਦਰਿ ਠਾਣੀ ॥
They spy on other men's women, concealed in their hiding places.
ਅੰਦਰਲੇ ਥਾਈਂ ਲੁਕ ਕੇ ਪਰਾਈਆਂ ਇਸਤ੍ਰੀਆਂ ਵਲ ਤੱਕਦੇ ਹਨ, ਅੰਦਰਿ ਠਾਣੀ = ਅੰਦਰਲੇ ਥਾਈਂ। ਲੁਕਿ = ਲੁਕ ਕੇ।
ਸੰਨੑੀ ਦੇਨੑਿ ਵਿਖੰਮ ਥਾਇ ਮਿਠਾ ਮਦੁ ਮਾਣੀ ॥
They break into well-protected places, and revel in sweet wine.
ਔਖੇ ਥਾਈਂ ਸੰਨ੍ਹ ਲਾਉਂਦੇ ਹਨ ਤੇ ਸ਼ਰਾਬ ਨੂੰ ਮਿੱਠਾ ਕਰ ਕੇ ਮਾਣਦੇ ਹਨ। ਵਿਖੰਮ = ਔਖਾ। ਮਦੁ = ਸ਼ਰਾਬ।
ਕਰਮੀ ਆਪੋ ਆਪਣੀ ਆਪੇ ਪਛੁਤਾਣੀ ॥
But they shall come to regret their actions - they create their own karma.
(ਅੰਤ ਨੂੰ) ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਆਪ ਹੀ ਪਛਤਾਉਂਦੇ ਹਨ,
ਅਜਰਾਈਲੁ ਫਰੇਸਤਾ ਤਿਲ ਪੀੜੇ ਘਾਣੀ ॥੨੭॥
Azraa-eel, the Angel of Death, shall crush them like sesame seeds in the oil-press. ||27||
(ਕਿਉਂਕਿ) ਮੌਤ ਦਾ ਫ਼ਰਿਸ਼ਤਾ ਮਾੜੇ ਕੰਮ ਕਰਨ ਵਾਲਿਆਂ ਨੂੰ ਇਉਂ ਪੀੜਦਾ ਹੈ ਜਿਵੇਂ ਘਾਣੀ ਵਿਚ ਤਿਲ ॥੨੭॥