ਸਾਚੌ ਉਪਜੈ ਸਾਚਿ ਸਮਾਵੈ ਸਾਚੇ ਸੂਚੇ ਏਕ ਮਇਆ

We emerge from Truth, and merge into Truth again. The pure being merges into the One True Lord.

(ਗੁਰਮੁਖਿ) ਸੱਚੇ ਪ੍ਰਭੂ ਤੋਂ ਪੈਦਾ ਹੁੰਦਾ ਹੈ ਤੇ ਸੱਚੇ ਵਿਚ ਹੀ ਲੀਨ ਰਹਿੰਦਾ ਹੈ; ਪ੍ਰਭੂ ਤੇ ਗੁਰਮੁਖਿ ਇੱਕ-ਰੂਪ ਹੋ ਜਾਂਦੇ ਹਨ। ਸਾਚੌ = ਸਦਾ ਕਾਇਮ ਰਹਿਣ ਵਾਲੇ ਪ੍ਰਭੂ ਤੋਂ। ਸੂਚੇ = ਪਵਿਤ੍ਰ ਮਨੁੱਖ। ਏਕ ਮਇਆ = ਇਕ-ਮਿਕ, ਪੰਨਾ ਇੱਕ-ਰੂਪ।

ਝੂਠੇ ਆਵਹਿ ਠਵਰ ਪਾਵਹਿ ਦੂਜੈ ਆਵਾ ਗਉਣੁ ਭਇਆ

The false come, and find no place of rest; in duality, they come and go.

ਪਰ ਝੂਠੇ (ਭਾਵ, ਨਾਸਵੰਤ ਮਾਇਆ ਵਿਚ ਲੱਗੇ ਹੋਏ ਬੰਦੇ) ਜਗਤ ਆਉਂਦੇ ਹਨ, ਉਹਨਾਂ ਨੂੰ ਮਨ ਦਾ ਟਿਕਾਉ ਨਹੀਂ ਹਾਸਲ ਹੁੰਦਾ (ਸੋ ਇਸ) ਦੂਜੇ-ਭਾਵ ਦੇ ਕਾਰਣ ਉਹਨਾਂ ਦਾ ਜਨਮ ਮਰਨ ਦਾ ਚੱਕਰ ਬਣਿਆ ਰਹਿੰਦਾ ਹੈ। ਆਵਾਗਉਣੁ = ਜਨਮ ਮਰਨ ਦਾ ਗੇੜ।

ਆਵਾ ਗਉਣੁ ਮਿਟੈ ਗੁਰਸਬਦੀ ਆਪੇ ਪਰਖੈ ਬਖਸਿ ਲਇਆ

This coming and going in reincarnation is ended through the Word of the Guru's Shabad; the Lord Himself analyzes and grants His forgiveness.

ਇਹ ਜਨਮ ਮਰਨ ਦਾ ਚੱਕਰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਮਿਟਦਾ ਹੈ (ਗੁਰ-ਸ਼ਬਦ ਵਿਚ ਜੁੜੇ ਮਨੁੱਖ ਨੂੰ) ਪ੍ਰਭੂ ਆਪ ਪਛਾਣ ਲੈਂਦਾ ਹੈ, ਤੇ (ਉਸ ਉਤੇ) ਮੇਹਰ ਕਰਦਾ ਹੈ।

ਏਕਾ ਬੇਦਨ ਦੂਜੈ ਬਿਆਪੀ ਨਾਮੁ ਰਸਾਇਣੁ ਵੀਸਰਿਆ

One who suffers from the disease of duality, forgets the Naam, the source of nectar.

(ਪਰ ਜਿਨ੍ਹਾਂ ਨੂੰ) ਸਾਰੇ-ਰਸਾਂ-ਦਾ-ਘਰ-ਪ੍ਰਭੂ ਦਾ ਨਾਮ ਵਿੱਸਰ ਜਾਂਦਾ ਹੈ ਉਹਨਾਂ ਨੂੰ ਦੂਜੇ-ਭਾਵ ਵਿਚ ਫਸਣ ਦੇ ਕਾਰਨ ਇਹ ਹਉਮੈ ਦੀ ਪੀੜਾ ਸਤਾਂਦੀ ਹੈ। ਬੇਦਨ = ਵੇਦਨ, ਪੀੜ, ਦੁੱਖ। ਦੂਜੈ = ਪ੍ਰਭੂ ਤੋਂ ਬਿਨਾ ਹੋਰ ਨਾਲ ਪਿਆਰ ਦੇ ਕਾਰਨ। ਬਿਆਪੀ = ਸਤਾ ਰਹੀ ਹੈ। ਰਸਾਇਣੁ = (ਰਸ-ਅਯਨ) ਰਸਾਂ ਦਾ ਘਰ।

ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ

He alone understands, whom the Lord inspires to understand. Through the Word of the Guru's Shabad, one is liberated.

(ਇਹ ਭੇਤ) ਉਹ ਮਨੁੱਖ ਸਮਝਦਾ ਹੈ ਜਿਸ ਨੂੰ ਪ੍ਰਭੂ ਆਪ ਸਮਝ ਬਖ਼ਸ਼ਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਨ ਦੇ ਕਾਰਨ ਉਹ ਮਨੁੱਖ (ਹਉਮੈ ਤੋਂ) ਆਜ਼ਾਦ ਹੋ ਜਾਂਦਾ ਹੈ। ਆਪਿ = {ਪਉੜੀ ਨੰ: ੨੪ ਵਿਚ ਲਫ਼ਜ਼ 'ਆਪੁ' ਤੇ ਇਸ ਲਫ਼ਜ਼ 'ਆਪਿ' ਦਾ ਫ਼ਰਕ ਸਮਝਣ ਲਈ ਵੇਖੋ 'ਗੁਰਬਾਣੀ ਵਿਆਕਰਣ'}।

ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥

O Nanak, the Emancipator emancipates one who drives out egotism and duality. ||25||

ਹੇ ਨਾਨਕ! ਜਿਸ ਨੇ ਹਉਮੈ ਤੇ ਦੂਜਾ-ਭਾਵ ਤਿਆਗ ਦਿੱਤਾ ਹੈ ਉਸ ਨੂੰ ਤਾਰਣਹਾਰ ਪ੍ਰਭੂ ਤਾਰ ਲੈਂਦਾ ਹੈ ॥੨੫॥ ਪਰਹਰਿਆ = ਦੂਰ ਕੀਤਾ ॥੨੫॥

ਮਨਮੁਖਿ ਭੂਲੈ ਜਮ ਕੀ ਕਾਣਿ

The self-willed manmukhs are deluded, under the shadow of death.

ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਹ (ਜੀਵਨ ਦਾ ਸਹੀ ਰਸਤਾ) ਖੁੰਝ ਜਾਂਦਾ ਹੈ ਤੇ ਜਮ ਦੀ ਮੁਥਾਜੀ ਵਿਚ ਹੋ ਜਾਂਦਾ ਹੈ, ਕਾਣਿ = ਮੁਥਾਜੀ।

ਪਰ ਘਰੁ ਜੋਹੈ ਹਾਣੇ ਹਾਣਿ

They look into the homes of others, and lose.

ਪਰਾਇਆ ਘਰ ਤੱਕਦਾ ਹੈ, ਉਸ ਨੂੰ (ਇਸ ਕੁਕਰਮ ਵਿਚ) ਘਾਟਾ ਹੀ ਘਾਟਾ ਰਹਿੰਦਾ ਹੈ। ਜੋਹੈ = ਤੱਕਦਾ ਹੈ। ਹਾਣੇ ਹਾਣਿ = ਹਾਣਿ ਹੀ ਹਾਣਿ, ਘਾਟਾ ਹੀ ਘਾਟਾ।

ਮਨਮੁਖਿ ਭਰਮਿ ਭਵੈ ਬੇਬਾਣਿ

The manmukhs are confused by doubt, wandering in the wilderness.

ਭੁਲੇਖੇ ਵਿਚ ਪਿਆ ਹੋਇਆ ਮਨਮੁਖ (ਮਾਨੋ) ਜੰਗਲ ਵਿਚ ਭਟਕ ਰਿਹਾ ਹੈ, ਭਰਮਿ = ਭਰਮ ਵਿਚ, ਭੁਲੇਖੇ ਵਿਚ। ਬੇਬਾਣਿ = ਜੰਗਲ ਵਿਚ।

ਵੇਮਾਰਗਿ ਮੂਸੈ ਮੰਤ੍ਰਿ ਮਸਾਣਿ

Having lost their way, they are plundered; they chant their mantras at cremation grounds.

ਕੁਰਾਹੇ ਪੈ ਕੇ (ਇਉਂ) ਠੱਗਿਆ ਜਾ ਰਿਹਾ ਹੈ ਜਿਵੇਂ ਮਸਾਣ ਵਿਚ ਮੰਤ੍ਰ ਪੜ੍ਹਨ ਵਾਲਾ ਮਨੁੱਖ (ਭੈੜੇ ਪਾਸੇ ਪਿਆ ਹੈ)। ਵੇਮਾਰਗਿ = ਗ਼ਲਤ ਰਸਤੇ ਤੇ, ਕੁਰਾਹੇ। ਮੂਸੈ = ਠੱਗਿਆ ਜਾਂਦਾ ਹੈ। ਮੰਤ੍ਰਿ = ਮੰਤ੍ਰ ਪੜ੍ਹਨ ਵਾਲਾ। ਮਸਾਣਿ = ਮਸਾਣ ਵਿਚ।

ਸਬਦੁ ਚੀਨੈ ਲਵੈ ਕੁਬਾਣਿ

They do not think of the Shabad; instead, they utter obscenities.

(ਮਨਮੁਖ) ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦਾ (ਭਾਵ, ਗੁਰੂ ਦੇ ਸ਼ਬਦ ਦੀ ਉਸ ਨੂੰ ਕਦਰ ਨਹੀਂ ਪੈਂਦੀ), ਤੇ ਦੁਰਬਚਨ ਹੀ ਬੋਲਦਾ ਹੈ। ਲਵੈ = ਲਉਂ ਲਉਂ ਕਰਦਾ ਹੈ। ਕੁਬਾਣਿ = ਦੁਰਬਚਨ।

ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥

O Nanak, those who are attuned to the Truth know peace. ||26||

ਹੇ ਨਾਨਕ! ਸੁਖ ਉਸ ਨੂੰ (ਮਿਲਿਆ) ਜਾਣੋ ਜੋ ਸੱਚੇ ਪ੍ਰਭੂ ਵਿਚ ਰੰਗਿਆ ਹੋਇਆ ਹੈ ॥੨੬॥