ਤੁਖਾਰੀ ਮਹਲਾ

Tukhaari, First Mehl:

ਤੁਖਾਰੀ ਪਹਿਲੀ ਪਾਤਿਸ਼ਾਹੀ।

ਤਾਰਾ ਚੜਿਆ ਲੰਮਾ ਕਿਉ ਨਦਰਿ ਨਿਹਾਲਿਆ ਰਾਮ

The meteor shoots across the sky. How can it be seen with the eyes?

ਵਿਆਪਕ-ਸਰੂਪ ਪਰਮਾਤਮਾ (ਸਾਰੇ ਜਗਤ ਵਿਚ ਆਪਣਾ) ਪਰਕਾਸ਼ ਕਰ ਰਿਹਾ ਹੈ। ਪਰ ਉਸ ਨੂੰ ਅੱਖਾਂ ਨਾਲ ਵੇਖਿਆ ਕਿਵੇਂ ਜਾਏ? ਤਾਰਾ ਲੰਮਾ = ਬੋਦੀ ਵਾਲਾ ਤਾਰਾ {ਨੋਟ: ਜਦੋਂ ਬੋਦੀ ਵਾਲਾ ਤਾਰਾ ਚੜ੍ਹਦਾ ਹੈ, ਤਾਂ ਲੋਕ ਬੜੀ ਤਾਂਘ ਨਾਲ ਵੇਖਦੇ ਹਨ। ਸੂਰਜ ਦੇ ਚਾਨਣ ਵਿਚ ਤਾਂ ਦਿੱਸਦਾ ਨਹੀਂ। ਹਨੇਰਾ ਪੈਂਦਿਆਂ ਹੀ ਲੋਕ ਆਕਾਸ਼ ਵੱਲ ਤੱਕਣ ਲੱਗ ਪੈਂਦੇ ਹਨ}, ਸਰਬ-ਵਿਆਪਕ ਰੱਬੀ ਜੋਤਿ। ਕਿਉ = ਕਿਉਂ? ਕਿਵੇਂ? ਕਿਸ ਤਰ੍ਹਾਂ? ਨਿਹਾਲਿਆ = ਵੇਖਿਆ ਜਾਏ।

ਸੇਵਕ ਪੂਰ ਕਰੰਮਾ ਸਤਿਗੁਰਿ ਸਬਦਿ ਦਿਖਾਲਿਆ ਰਾਮ

The True Guru reveals the Word of the Shabad to His servant who has such perfect karma.

ਗੁਰੂ ਨੇ ਆਪਣੇ ਸ਼ਬਦ ਦੀ ਰਾਹੀਂ (ਜਿਸ ਨੂੰ) ਦਰਸਨ ਕਰਾ ਦਿੱਤਾ, ਉਸ ਸੇਵਕ ਦੇ ਪੂਰੇ ਭਾਗ ਜਾਗ ਪਏ। ਸੇਵਕ ਪੂਰ ਕਰੰਮਾ = ਉਸ ਸੇਵਕ ਦੇ ਪੂਰੇ ਕਰਮ (ਜਾਗ ਪੈਂਦੇ ਹਨ)। ਸਤਿਗੁਰਿ = ਗੁਰੂ ਨੇ। ਸਬਦਿ = ਸ਼ਬਦ ਦੀ ਰਾਹੀਂ।

ਗੁਰ ਸਬਦਿ ਦਿਖਾਲਿਆ ਸਚੁ ਸਮਾਲਿਆ ਅਹਿਨਿਸਿ ਦੇਖਿ ਬੀਚਾਰਿਆ

The Guru reveals the Shabad; dwelling on the True Lord, day and night, he beholds and reflects on God.

ਜਿਸ ਮਨੁੱਖ ਨੂੰ ਗੁਰੂ ਦੇ ਸ਼ਬਦ ਨੇ (ਸਰਬ-ਵਿਆਪਕ ਪਰਮਾਤਮਾ) ਵਿਖਾਲ ਦਿੱਤਾ, ਉਹ ਸਦਾ-ਥਿਰ ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਵਸਾ ਲੈਂਦਾ ਹੈ। ਉਸ ਦਾ ਦਰਸਨ ਕਰ ਕੇ ਉਹ ਮਨੁੱਖ ਦਿਨ ਰਾਤ ਉਸ ਦੇ ਗੁਣਾਂ ਨੂੰ ਆਪਣੇ ਚਿੱਤ ਵਿਚ ਵਸਾਂਦਾ ਹੈ। ਸਚੁ = ਸਦਾ-ਥਿਰ ਹਰਿ-ਨਾਮ। ਸਮਾਲਿਆ = ਹਿਰਦੇ ਵਿਚ ਵਸਾਇਆ। ਅਹਿ = ਦਿਨ। ਨਿਸਿ = ਰਾਤ। ਦੇਖਿ = ਵੇਖ ਕੇ। ਬੀਚਾਰਿਆ = (ਉਸ ਦੇ ਗੁਣਾਂ ਦੀ) ਵਿਚਾਰ ਕਰਦਾ ਹੈ।

ਧਾਵਤ ਪੰਚ ਰਹੇ ਘਰੁ ਜਾਣਿਆ ਕਾਮੁ ਕ੍ਰੋਧੁ ਬਿਖੁ ਮਾਰਿਆ

The five restless desires are restrained, and he knows the home of his own heart. He conquers sexual desire, anger and corruption.

ਉਹ ਮਨੁੱਖ (ਆਪਣੇ ਅਸਲ) ਘਰ ਨੂੰ ਜਾਣ ਲੈਂਦਾ ਹੈ, ਉਸ ਦੇ ਪੰਜੇ ਗਿਆਨ-ਇੰਦ੍ਰੇ (ਵਿਕਾਰਾਂ ਵਲ) ਭਟਕਣ ਤੋਂ ਹਟ ਜਾਂਦੇ ਹਨ, ਉਹ ਮਨੁੱਖ ਆਤਮਕ ਮੌਤ ਲਿਆਉਣ ਵਾਲੇ ਕਾਮ ਨੂੰ ਕ੍ਰੋਧ ਨੂੰ ਮਾਰ ਮੁਕਾਂਦਾ ਹੈ। ਪੰਚ = ਪੰਜ ਗਿਆਨ-ਇੰਦ੍ਰੇ। ਧਾਵਤ ਰਹੇ = ਭਟਕਣ ਤੋਂ ਹਟ ਗਏ। ਬਿਖੁ = ਜ਼ਹਰ, ਆਤਮਕ ਮੌਤ ਲਿਆਉਣ ਵਾਲਾ ਜ਼ਹਰ।

ਅੰਤਰਿ ਜੋਤਿ ਭਈ ਗੁਰ ਸਾਖੀ ਚੀਨੇ ਰਾਮ ਕਰੰਮਾ

His inner being is illuminated, by the Guru's Teachings; He beholds the Lord's play of karma.

ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਮਨੁੱਖ ਦੇ ਅੰਦਰ ਰੱਬੀ ਜੋਤਿ ਪਰਗਟ ਹੋ ਜਾਂਦੀ ਹੈ (ਜੋ ਕੁਝ ਜਗਤ ਵਿਚ ਹੋ ਰਿਹਾ ਹੈ, ਉਸ ਨੂੰ) ਉਹ ਪਰਮਾਤਮਾ ਦੇ ਕੌਤਕ (ਜਾਣ ਕੇ) ਵੇਖਦਾ ਹੈ। ਅੰਤਰਿ = ਉਸ ਦੇ ਅੰਦਰ। ਜੋਤਿ = ਪਰਮਾਤਮਾ ਦਾ ਨੂਰ। ਗੁਰ ਸਾਖੀ = ਗੁਰੂ ਦੀ ਸਿੱਖਿਆ ਨਾਲ। ਚੀਨੇ = ਵੇਖਦਾ ਹੈ। ਰਾਮ ਕਰੰਮਾ = ਪਰਮਾਤਮਾ ਦੇ ਕੌਤਕਾਂ ਨੂੰ।

ਨਾਨਕ ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥੧॥

O Nanak, killing his ego, he is satisfied; the meteor has shot across the sky. ||1||

ਹੇ ਨਾਨਕ! (ਜਿਨ੍ਹਾਂ ਮਨੁੱਖਾਂ ਦੇ ਅੰਦਰ) ਸਰਬ-ਵਿਆਪਕ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ (ਆਪਣੇ ਅੰਦਰੋਂ) ਹਉਮੈ ਨੂੰ ਮਾਰ ਕੇ (ਪਰਮਾਤਮਾ ਦੇ ਚਰਨਾਂ ਵਿਚ) ਸਦਾ ਟਿਕੇ ਰਹਿੰਦੇ ਹਨ ॥੧॥ ਨਾਨਕ = ਹੇ ਨਾਨਕ! ਮਾਰਿ = ਮਾਰ ਕੇ। ਪਤੀਣੇ = ਪਤੀਜ ਗਏ ॥੧॥

ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ

The Gurmukhs remain awake and aware; their egotistical pride is eradicated.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦੇ ਹਨ, (ਉਹਨਾਂ ਦੇ ਅੰਦਰੋਂ) ਅਹੰਕਾਰ ਵਾਲੀ ਦਸ਼ਾ ਮੁੱਕ ਜਾਂਦੀ ਹੈ। ਗੁਰਮੁਖਿ = ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਜਾਗਿ ਰਹੇ = (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ। ਚੂਕੀ = ਮੁੱਕ ਜਾਂਦੀ ਹੈ। ਅਭਿਮਾਨੀ = ਅਹੰਕਾਰ ਵਾਲੀ ਦਸ਼ਾ।

ਅਨਦਿਨੁ ਭੋਰੁ ਭਇਆ ਸਾਚਿ ਸਮਾਨੀ ਰਾਮ

Night and day, it is dawn for them; they merge in the True Lord.

(ਉਹਨਾਂ ਦੇ ਅੰਦਰ) ਹਰ ਵੇਲੇ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋਇਆ ਰਹਿੰਦਾ ਹੈ, (ਉਹਨਾਂ ਦੀ ਸੁਰਤ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਟਿਕੀ ਰਹਿੰਦੀ ਹੈ। ਅਨਦਿਨੁ = ਹਰ ਰੋਜ਼, ਹਰ ਵੇਲੇ {अनुदिनਂ}। ਭੋਰੁ = ਦਿਨ, ਆਤਮਕ ਜੀਵਨ ਦੀ ਸੂਝ ਦਾ ਚਾਨਣ। ਸਾਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ। ਸਮਾਨੀ = (ਸੁਰਤ) ਟਿਕੀ ਰਹਿੰਦੀ ਹੈ।

ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ

The Gurmukhs are merged in the True Lord; they are pleasing to His Mind. The Gurmukhs are intact, safe and sound, awake and awake.

ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੀ ਸੁਰਤ ਸਦਾ-ਥਿਰ ਪ੍ਰਭੂ ਵਿਚ ਲੀਨ ਰਹਿੰਦੀ ਹੈ, (ਉਹਨਾਂ ਨੂੰ ਇਹ ਦਸ਼ਾ ਆਪਣੇ) ਮਨ ਵਿਚ ਪਿਆਰੀ ਲੱਗਦੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਹੀ ਸੁਚੇਤ ਰਹਿੰਦੇ ਹਨ। ਮਨਿ = ਮਨ ਵਿਚ। ਭਾਨੀ = ਭਾ ਜਾਂਦੀ ਹੈ, ਪਿਆਰੀ ਲੱਗਦੀ ਹੈ। ਸਾਬਤੁ = ਸੰਪੂਰਨ, ਉਕਾਈ-ਹੀਣ।

ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ

The Guru blesses them with the Ambrosial Nectar of the True Name; they are lovingly attuned to the Lord's Feet.

ਗੁਰੂ ਨੇ ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਸਦਾ-ਥਿਰ ਹਰਿ-ਨਾਮ ਬਖ਼ਸ਼ਿਆ ਹੁੰਦਾ ਹੈ, ਉਹਨਾਂ ਦੀ ਲਿਵ ਪਰਮਾਤਮਾ ਦੇ ਚਰਨਾਂ ਵਿਚ ਲੱਗੀ ਰਹਿੰਦੀ ਹੈ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ। ਸਾਚੁ ਨਾਮੁ = ਸਦਾ-ਥਿਰ ਹਰਿ-ਨਾਮ। ਗੁਰਿ = ਗੁਰੂ ਨੇ।

ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ

The Divine Light is revealed, and in that Light, they achieve realization; the self-willed manmukhs wander in doubt and confusion.

ਗੁਰਮੁਖਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਦਾ ਚਾਨਣ ਹੋ ਜਾਂਦਾ ਹੈ, ਉਹ ਹਰੇਕ ਜੀਵ ਵਿਚ ਉਸੇ ਰੱਬੀ ਜੋਤਿ ਨੂੰ ਵੱਸਦੀ ਸਮਝਦੇ ਹਨ। ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਭਟਕਣਾ ਦੇ ਕਾਰਨ ਕੁਰਾਹੇ ਪਈ ਰਹਿੰਦੀ ਹੈ। ਜੋਤਿ = ਹਰੇਕ ਜੋਤਿ ਵਿਚ, ਹਰੇਕ ਜੀਵ ਵਿਚ। ਜਾਤਾ = (ਪਰਮਾਤਮਾ ਨੂੰ ਵੱਸਦਾ) ਪਛਾਣ ਲਿਆ। ਮਨਮੁਖਿ = ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ। ਭਰਮਿ = ਭਟਕਣਾ ਦੇ ਕਾਰਨ। ਭੁਲਾਣੀ = ਕੁਰਾਹੇ ਪਈ ਰਹਿੰਦੀ ਹੈ।

ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥੨॥

O Nanak, when the dawn breaks, their minds are satisfied; they pass their life-night awake and aware. ||2||

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋਇਆ ਰਹਿੰਦਾ ਹੈ, ਉਹਨਾਂ ਦਾ ਮਨ (ਉਸ ਚਾਨਣ ਵਿਚ) ਪਰਚਿਆ ਰਹਿੰਦਾ ਹੈ। (ਮਾਇਆ ਦੇ ਹੱਲਿਆਂ ਵੱਲੋਂ) ਸੁਚੇਤ ਰਹਿੰਦਿਆਂ ਹੀ ਉਹਨਾਂ ਦੀ ਜੀਵਨ-ਰਾਤ ਬੀਤਦੀ ਹੈ ॥੨॥ ਨਾਨਕ = ਹੇ ਨਾਨਕ! ਮਾਨਿਆ = ਪਤੀਜਿਆ ਰਹਿੰਦਾ ਹੈ। ਰੈਣਿ = ਜ਼ਿੰਦਗੀ ਦੀ ਰਾਤਿ ॥੨॥

ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ

Forgetting faults and demerits, virtue and merit enter one's home.

(ਜਿਸ ਮਨੁੱਖ ਦੇ ਹਿਰਦੇ-ਆਕਾਸ਼ ਵਿਚ 'ਤਾਰਾ ਚੜਿਆ ਲੰਮਾ', ਉਸ ਦੇ ਅੰਦਰੋਂ) ਸਾਰੇ ਔਗੁਣ ਮੁੱਕ ਜਾਂਦੇ ਹਨ, (ਉਸ ਦੇ ਅੰਦਰ) ਗੁਣ ਆਪਣਾ ਟਿਕਾਣਾ ਆ ਬਣਾਂਦੇ ਹਨ। ਗੁਣੀ = ਗੁਣਾਂ ਨੇ। ਘਰੁ ਕੀਆ = ਟਿਕਾਣਾ ਬਣਾ ਲਿਆ।

ਏਕੋ ਰਵਿ ਰਹਿਆ ਅਵਰੁ ਬੀਆ ਰਾਮ

The One Lord is permeating everywhere; there is no other at all.

ਉਸ ਮਨੁੱਖ ਨੂੰ ਇਕ ਪਰਮਾਤਮਾ ਹੀ ਹਰ ਥਾਂ ਮੌਜੂਦ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ ਨਹੀਂ ਦਿੱਸਦਾ। ਏਕੋ = ਇਕ (ਪਰਮਾਤਮਾ) ਹੀ। ਰਵਿ ਰਹਿਆ = ਸਭ ਥਾਈਂ ਮੌਜੂਦ ਦਿੱਸਦਾ ਹੈ। ਬੀਆ = ਦੂਜਾ।

ਰਵਿ ਰਹਿਆ ਸੋਈ ਅਵਰੁ ਕੋਈ ਮਨ ਹੀ ਤੇ ਮਨੁ ਮਾਨਿਆ

He is All-pervading; there is no other. The mind comes to believe, from the mind.

(ਜਿਸ ਮਨੁੱਖ ਦੇ ਅੰਦਰ 'ਤਾਰਾ ਚੜਿਆ ਲੰਮਾ', ਉਸ ਨੂੰ) ਹਰ ਥਾਂ ਇਕ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਤੋਂ ਬਿਨਾ ਕੋਈ ਹੋਰ ਉਸ ਨੂੰ ਨਹੀਂ ਦਿੱਸਦਾ, ਉਸ ਮਨੁੱਖ ਦਾ ਮਨ ਅੰਤਰ-ਆਤਮੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ। ਤੇ = ਤੋਂ। ਮਨ ਹੀ ਤੇ = ਮਨ ਤੋਂ ਹੀ, ਅੰਤਰ ਆਤਮੇ ਹੀ। ਮਾਨਿਆ = ਪਤੀਜਿਆ ਰਹਿੰਦਾ ਹੈ, ਪਰਚਿਆ ਰਹਿੰਦਾ ਹੈ।

ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ

The One who established the water, the land, the three worlds, each and every heart - that God is known by the Gurmukh.

ਜਿਸ (ਪਰਮਾਤਮਾ) ਨੇ ਜਲ ਥਲ ਤਿੰਨੇ ਭਵਨ ਹਰੇਕ ਸਰੀਰ ਬਣਾਇਆ ਹੈ, ਉਹ ਮਨੁੱਖ ਉਸ ਪਰਮਾਤਮਾ ਨਾਲ ਗੁਰੂ ਦੀ ਰਾਹੀਂ ਡੂੰਘੀ ਸਾਂਝ ਬਣਾਈ ਰੱਖਦਾ ਹੈ। ਜਿਨਿ = ਜਿਸ (ਪਰਮਾਤਮਾ) ਨੇ। ਘਟੁ ਘਟੁ ਥਾਪਿਆ = ਹਰੇਕ ਸਰੀਰ ਬਣਾਇਆ ਹੈ। ਗੁਰਮੁਖਿ = ਗੁਰੂ ਦੀ ਸਰਨ ਪੈ ਕੇ।

ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ

The Infinite, All-powerful Lord is the Creator, the Cause of causes; erasing the three-phased Maya, we merge in Him.

(ਜਿਸ ਮਨੁੱਖ ਦੇ ਹਿਰਦੇ-ਆਕਾਸ਼ ਵਿਚ 'ਤਾਰਾ ਚੜਿਆ ਲੰਮਾ', ਉਹ ਆਪਣੇ ਅੰਦਰੋਂ) ਤ੍ਰਿਗੁਣੀ ਮਾਇਆ ਦਾ ਪ੍ਰਭਾਵ ਮਿਟਾ ਕੇ ਉਸ ਪਰਮਾਤਮਾ ਵਿਚ ਸਮਾਇਆ ਰਹਿੰਦਾ ਹੈ ਜੋ ਸਾਰੇ ਜਗਤ ਦਾ ਮੂਲ ਹੈ ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ ਅਤੇ ਜੋ ਬੇਅੰਤ ਹੈ। ਕਰਣ ਕਾਰਣ = (ਸਾਰੇ) ਜਗਤ ਦਾ ਮੂਲ। ਸਮਰਥ = ਸਭ ਤਾਕਤਾਂ ਦਾ ਮਾਲਕ। ਅਪਾਰਾ = ਬੇਅੰਤ। ਤ੍ਰਿਬਿਧਿ = ਤਿੰਨ ਕਿਸਮਾਂ ਵਾਲੀ, ਤ੍ਰਿਗੁਣੀ ਮਾਇਆ। ਮੇਟਿ = ਮਿਟਾ ਕੇ।

ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥੩॥

O Nanak, then, demerits are dissolved by merits; such are the Guru's Teachings. ||3||

ਹੇ ਨਾਨਕ! ਗੁਰੂ ਪਾਸੋਂ ਉਹ ਮਨੁੱਖ ਅਜਿਹੀ ਮੱਤ ਹਾਸਲ ਕਰ ਲੈਂਦਾ ਹੈ ਕਿ ਉਸ ਦੇ ਸਾਰੇ ਔਗੁਣ ਗੁਣਾਂ ਵਿਚ ਸਮਾ ਜਾਂਦੇ ਹਨ ॥੩॥ ਗੁਣਹ = ਗੁਣਾਂ ਵਿਚ ॥੩॥

ਆਵਣ ਜਾਣ ਰਹੇ ਚੂਕਾ ਭੋਲਾ ਰਾਮ

My coming and going in reincarnation have ended; doubt and hesitation are gone.

(ਜਿਨ੍ਹਾਂ ਦੇ ਹਿਰਦੇ-ਆਕਾਸ਼ ਵਿਚ 'ਤਾਰਾ ਚੜਿਆ ਲੰਮਾ', ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਗਏ, ਉਹਨਾਂ ਦੀ ਕੋਝੀ ਜੀਵਨ-ਚਾਲ ਖ਼ਤਮ ਹੋ ਗਈ। ਆਵਣ ਜਾਣ = {ਬਹੁ-ਵਚਨ} ਜਨਮ ਮਰਨ ਦੇ ਗੇੜ। ਰਹੇ = ਮੁੱਕ ਗਏ। ਚੂਕਾ = ਮੁੱਕ ਗਿਆ। ਭੋਲਾ = ਭੋਲਾਵਾ, ਭੈੜੀ ਜੀਵਨ-ਚਾਲ।

ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ

Conquering my ego, I have met the True Lord, and now I wear the robe of Truth.

ਉਹ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ (ਪ੍ਰਭੂ-ਚਰਨਾਂ ਵਿਚ) ਜੁੜ ਗਏ, ਉਹਨਾਂ ਦਾ ਸਰੀਰ (ਵਿਕਾਰਾਂ ਦੇ ਹੱਲਿਆਂ ਦੇ ਟਾਕਰੇ ਤੇ) ਅਡੋਲ ਹੋ ਗਿਆ। ਮਾਰਿ = ਮਾਰ ਕੇ। ਸਾਚਾ = ਸਦਾ-ਥਿਰ, ਅਡੋਲ, ਵਿਕਾਰਾਂ ਦੇ ਹੱਲਿਆਂ ਤੋਂ ਅਡੋਲ, ਪਵਿੱਤਰ। ਚੋਲਾ = ਸਰੀਰ-ਚੋਲਾ।

ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ

The Guru has rid me of egotism; my sorrow and suffering are dispelled.

ਗੁਰੂ ਨੇ ਜਿਸ ਜੀਵ-ਇਸਤ੍ਰੀ ਦੀ ਹਉਮੈ ਦੂਰ ਕਰ ਦਿੱਤੀ, ਉਹ (ਲੋਕ ਪਰਲੋਕ ਵਿਚ) ਸੋਭਾ ਵਾਲੀ ਹੋ ਗਈ, ਉਸ ਦੇ ਸਾਰੇ ਗ਼ਮ ਸਾਰੇ ਦੁੱਖ-ਕਲੇਸ਼ ਮੁੱਕ ਗਏ। ਗੁਰਿ = ਗੁਰੂ ਨੇ। ਖੋਈ = ਨਾਸ ਕਰ ਦਿੱਤੀ। ਪਰਗਟੁ = ਪ੍ਰਸਿੱਧ, ਸੋਭਾ ਵਾਲੀ। ਚੂਕੇ = ਮੁੱਕ ਗਏ। ਸੋਗ = ਗ਼ਮ। ਸੰਤਾਪੈ = ਦੁੱਖ-ਕਲੇਸ਼।

ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ

My might merges into the Light; I realize and understand my own self.

ਉਸ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ, ਉਹ ਆਪਣੇ ਆਤਮਕ ਜੀਵਨ ਦੀ ਸਦਾ ਪੜਤਾਲ ਕਰਦੀ ਰਹਿੰਦੀ ਹੈ। ਸਮਾਣੀ = ਲੀਨ ਹੋ ਗਈ। ਆਪੁ = ਆਪਣੇ ਆਪ ਨੂੰ। ਆਪੈ = ਆਪਣੇ ਆਪ ਨੂੰ।

ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ

In this world of my parents' home, I am satisfied with the Shabad; at my in-laws' home, in the world beyond, I shall be pleasing to my Husband Lord.

ਜਿਹੜੀ ਜੀਵ-ਇਸਤ੍ਰੀ ਇਸ ਲੋਕ ਵਿਚ ਗੁਰੂ ਦੇ ਸ਼ਬਦ ਵਿਚ ਪਰਚੀ ਰਹਿੰਦੀ ਹੈ, ਉਹ ਪਰਲੋਕ ਵਿਚ (ਜਾ ਕੇ) ਪ੍ਰਭੂ-ਪਤੀ ਨੂੰ ਭਾ ਜਾਂਦੀ ਹੈ। ਪੇਈਅੜੈ = ਪੇਕੇ (ਘਰ) ਵਿਚ। ਪੇਈਅੜੈ ਘਰਿ = ਪੇਕੇ ਘਰ ਵਿਚ, ਇਸ ਲੋਕ ਵਿਚ। ਸਬਦਿ = ਗੁਰੂ ਦੇ ਸ਼ਬਦ ਵਿਚ। ਪਤੀਣੀ = ਪਤੀਜੀ ਰਹੀ। ਸਾਹੁਰੜੈ = ਪਰਲੋਕ ਵਿਚ। ਪਿਰ ਭਾਣੀ = ਪਿਰ ਨੂੰ ਭਾ ਗਈ, ਪ੍ਰਭੂ-ਪਤੀ ਨੂੰ ਚੰਗੀ ਲੱਗੀ।

ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥੪॥੩॥

O Nanak, the True Guru has united me in His Union; my dependence on people has ended. ||4||3||

ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਗੁਰੂ ਨੇ (ਆਪਣੇ ਸ਼ਬਦ ਵਿਚ) ਜੋੜ ਕੇ ਪ੍ਰਭੂ ਨਾਲ ਮਿਲਾ ਦਿੱਤਾ, ਉਸ ਨੂੰ ਦੁਨੀਆ ਦੀ ਮੁਥਾਜੀ ਨਹੀਂ ਰਹਿ ਜਾਂਦੀ ॥੪॥੩॥ ਸਤਿਗੁਰਿ = ਗੁਰੂ ਨੇ। ਮੇਲਿ = ਮੇਲ ਕੇ। ਕਾਣਿ = ਮੁਥਾਜੀ। ਲੋਕਾਣੀ = ਜਗਤ ਦੀ ॥੪॥੩॥