ਸੋ ਪੰਡਿਤੁ ਜੋ ਮਨੁ ਪਰਬੋਧੈ ॥

He is a true Pandit, a religious scholar, who instructs his own mind.

(ਅਸਲੀ) ਪੰਡਿਤ ਉਹ ਹੈ ਜੋ ਆਪਣੇ ਮਨ ਨੂੰ ਸਿੱਖਿਆ ਦੇਂਦਾ ਹੈ, ਪਰਬੋਧੈ = ਜਗਾਉਂਦਾ ਹੈ।

ਰਾਮ ਨਾਮੁ ਆਤਮ ਮਹਿ ਸੋਧੈ ॥

He searches for the Lord's Name within his own soul.

ਅਤੇ ਪ੍ਰਭੂ ਦੇ ਨਾਮ ਨੂੰ ਆਪਣੇ ਮਨ ਵਿਚ ਭਾਲਦਾ ਹੈ। ਆਤਮ ਮਹਿ = ਆਪਣੇ ਆਪ ਵਿਚ, ਆਪਣੇ ਆਤਮਾ ਵਿਚ। ਸੋਧੈ = ਪੜਤਾਲ ਕਰਦਾ ਹੈ, ਜਾਚਦਾ ਹੈ।

ਰਾਮ ਨਾਮ ਸਾਰੁ ਰਸੁ ਪੀਵੈ ॥

He drinks in the Exquisite Nectar of the Lord's Name.

ਜੋ ਪ੍ਰਭੂ-ਨਾਮ ਦਾ ਮਿੱਠਾ ਸੁਆਦ ਚੱਖਦਾ ਹੈ, ਸਾਰੁ = ਸ੍ਰੇਸ਼ਟ, ਚੰਗਾ, ਮਿੱਠਾ।

ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥

By that Pandit's teachings, the world lives.

ਉਸ ਪੰਡਿਤ ਦੇ ਉਪਦੇਸ਼ ਨਾਲ (ਸਾਰਾ) ਸੰਸਾਰ ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ। ਉਪਦੇਸਿ = ਉਪਦੇਸ ਨਾਲ। ਜੀਵੈ = ਜੀਊਂਦਾ ਹੈ, ਰੂਹਾਨੀ ਜ਼ਿੰਦਗੀ ਹਾਸਲ ਕਰਦਾ ਹੈ।

ਹਰਿ ਕੀ ਕਥਾ ਹਿਰਦੈ ਬਸਾਵੈ ॥

He implants the Sermon of the Lord in his heart.

ਜੋ ਅਕਾਲ ਪੁਰਖ (ਦੀ ਸਿਫ਼ਤ-ਸਾਲਾਹ) ਦੀਆਂ ਗੱਲਾਂ ਆਪਣੇ ਹਿਰਦੇ ਵਿਚ ਵਸਾਉਂਦਾ ਹੈ,

ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥

Such a Pandit is not cast into the womb of reincarnation again.

ਉਹ ਪੰਡਿਤ ਮੁੜ ਜਨਮ (ਮਰਨ) ਵਿਚ ਨਹੀਂ ਆਉਂਦਾ।

ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥

He understands the fundamental essence of the Vedas, the Puraanas and the Simritees.

ਜੋ ਵੇਦ ਪੁਰਾਣ ਸਿਮ੍ਰਿਤੀਆਂ (ਆਦਿਕ ਸਭ ਧਰਮ-ਪੁਸਤਕਾਂ) ਦਾ ਮੁੱਢ (ਪ੍ਰਭੂ ਨੂੰ) ਸਮਝਦਾ ਹੈ, ਮੂਲ = ਮੁੱਢ। ਪੁਰਾਨ = ਵਿਆਸ ਰਿਸ਼ੀ ਦੇ ਲਿਖੇ ਹੋਏ ੧੮ ਧਰਮ ਪੁਸਤਕ।

ਸੂਖਮ ਮਹਿ ਜਾਨੈ ਅਸਥੂਲੁ ॥

In the unmanifest, he sees the manifest world to exist.

ਜੋ ਇਹ ਜਾਣਦਾ ਹੈ ਕਿ ਇਹ ਸਾਰਾ ਦਿੱਸਦਾ ਜਗਤ ਅਦ੍ਰਿਸ਼ਟ ਪ੍ਰਭੂ ਦੇ ਹੀ ਆਸਰੇ ਹੈ; ਸੂਖਮ = ਅਦ੍ਰਿਸ਼ਟ, ਨਾਹ ਦਿੱਸਣ ਵਾਲਾ ਪ੍ਰਭੂ। ਅਸਥੂਲੁ = (Skt. स्थुल) ਦ੍ਰਿਸ਼ਟਮਾਨ ਜਗਤ, ਇਹਨੀਂ ਅੱਖੀਂ ਦਿੱਸਦਾ ਸੰਸਾਰ।

ਚਹੁ ਵਰਨਾ ਕਉ ਦੇ ਉਪਦੇਸੁ ॥

He gives instruction to people of all castes and social classes.

ਜੋ (ਬ੍ਰਾਹਮਣ, ਖਤ੍ਰੀ, ਵੈਸ਼, ਸ਼ੂਦਰ) ਚਾਰੇ ਹੀ ਜਾਤੀਆਂ ਨੂੰ ਸਿੱਖਿਆ ਦੇਂਦਾ ਹੈ,

ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥

O Nanak, to such a Pandit, I bow in salutation forever. ||4||

ਹੇ ਨਾਨਕ! (ਆਖ) ਉਸ ਪੰਡਿਤ ਅੱਗੇ ਅਸੀਂ ਸਦਾ ਸਿਰ ਨਿਵਾਉਂਦੇ ਹਾਂ ॥੪॥ ਅਦੇਸੁ = ਨਮਸਕਾਰ, ਪ੍ਰਣਾਮ ॥੪॥