ਕਬੀਰ ਦੀਨੁ ਗਵਾਇਆ ਦੁਨੀ ਸਿਉ ਦੁਨੀ ਨ ਚਾਲੀ ਸਾਥਿ ॥
Kabeer, the mortal loses his faith, for the sake of the world, but the world shall not go along with him in the end.
ਹੇ ਕਬੀਰ! ਗ਼ਾਫ਼ਲ ਮਨੁੱਖ ਨੇ 'ਦੁਨੀਆ' (ਦੇ ਧਨ-ਪਦਾਰਥ) ਦੀ ਖ਼ਾਤਰ 'ਦੀਨ' ਗਵਾ ਲਿਆ, (ਅਖ਼ੀਰ ਵੇਲੇ ਇਹ) ਦੁਨੀਆ ਭੀ ਮਨੁੱਖ ਦੇ ਨਾਲ ਨਾਹ ਤੁਰੀ। ਦੀਨੁ = ਮਜ਼ਹਬ, ਧਰਮ। ਸਿਉ = ਦੀ ਖ਼ਤਾਰ, ਵਾਸਤੇ।
ਪਾਇ ਕੁਹਾੜਾ ਮਾਰਿਆ ਗਾਫਲਿ ਅਪੁਨੈ ਹਾਥਿ ॥੧੩॥
The idiot strikes his own foot with the axe by his own hand. ||13||
(ਸੋ) ਲਾ-ਪਰਵਾਹ ਬੰਦੇ ਨੇ ਆਪਣੇ ਪੈਰ ਉਤੇ ਆਪਣੇ ਹੀ ਹੱਥ ਨਾਲ ਕੁਹਾੜਾ ਮਾਰ ਲਿਆ (ਭਾਵ, ਆਪਣਾ ਨੁਕਸਾਨ ਆਪ ਹੀ ਕਰ ਲਿਆ) ॥੧੩॥ ਪਾਇ = ਪੈਰ ਉਤੇ। ਗਾਫਿਲ = ਗ਼ਾਫ਼ਿਲ (ਮਨੁੱਖ) ਨੇ ॥੧੩॥