ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਰੋਗੁ ਮਿਟਾਇਆ ਆਪਿ ਪ੍ਰਭਿ ਉਪਜਿਆ ਸੁਖੁ ਸਾਂਤਿ ॥
God Himself eradicated the disease; peace and tranquility have welled up.
ਹੇ ਭਾਈ! ਪ੍ਰਭੂ ਨੇ ਆਪ ਹੀ (ਮੇਰੇ ਪਿਆਰੇ ਦਾ) ਰੋਗ ਦੂਰ ਕੀਤਾ ਹੈ, (ਉਸੇ ਦੀ ਮੇਹਰ ਨਾਲ) ਸੁਖ ਮਿਲਿਆ ਹੈ ਸ਼ਾਂਤੀ ਮਿਲੀ ਹੈ। ਪ੍ਰਭਿ = ਪ੍ਰਭੂ ਨੇ। ਉਪਜਿਆ = ਪੈਦਾ ਹੋਇਆ।
ਵਡ ਪਰਤਾਪੁ ਅਚਰਜ ਰੂਪੁ ਹਰਿ ਕੀਨੑੀ ਦਾਤਿ ॥੧॥
The Lord blessed me with the gifts of great, glorious radiance and wondrous form. ||1||
ਉਹ ਪਰਮਾਤਮਾ ਵੱਡੇ ਪਰਤਾਪ ਵਾਲਾ ਹੈ, ਅਚਰਜ ਸਰੂਪ ਵਾਲਾ ਹੈ, ਉਸੇ ਨੇ ਹੀ (ਮੇਰੇ ਉਤੇ) ਬਖ਼ਸ਼ਸ਼ ਕੀਤੀ ਹੈ ॥੧॥ ਵਡ ਪਰਤਾਪੁ = ਵੱਡੇ ਪਰਤਾਪ ਵਾਲਾ। ਅਚਰਜ ਰੂਪੁ = ਅਚਰਜ ਸਰੂਪ ਵਾਲਾ ॥੧॥
ਗੁਰਿ ਗੋਵਿੰਦਿ ਕ੍ਰਿਪਾ ਕਰੀ ਰਾਖਿਆ ਮੇਰਾ ਭਾਈ ॥
The Guru, the Lord of the Universe, has shown mercy to me, and saved my brother.
(ਵੇਖੋ, ਉਸ ਦੀ ਮੇਹਰ ਕਿ) ਗੁਰੂ ਨੇ ਪਰਮਾਤਮਾ ਨੇ (ਹੀ ਮੇਰੇ ਉੱਤੇ) ਕਿਰਪਾ ਕੀਤੀ ਹੈ, ਮੇਰੇ ਪਿਆਰੇ ਨੂੰ (ਹੱਥ ਦੇ ਕੇ) ਬਚਾ ਲਿਆ ਹੈ। ਗੁਰਿ = ਗੁਰੂ ਨੇ। ਗੋਬਿੰਦ = ਗੋਬਿੰਦ ਨੇ। ਭਾਈ = ਪਿਆਰਾ।
ਹਮ ਤਿਸ ਕੀ ਸਰਣਾਗਤੀ ਜੋ ਸਦਾ ਸਹਾਈ ॥੧॥ ਰਹਾਉ ॥
I am under His Protection; He is always my help and support. ||1||Pause||
ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਦਾ ਹੀ ਆਸਰਾ ਲਿਆ ਹੋਇਆ ਹੈ, ਜੋ ਸਦਾ ਸਹਾਇਤਾ ਕਰਨ ਵਾਲਾ ਹੈ ॥੧॥ ਰਹਾਉ ॥ ਤਿਸ ਕੀ = {ਲਫ਼ਜ਼ 'ਤਿਸੁ' ਦੇ ਅੱਖਰ 'ਸ' ਦਾ (ੁ) ਸੰਬੰਧਕ 'ਕੀ' ਦੇ ਕਾਰਨ ਉਡ ਗਿਆ ਹੈ}। ਸਹਾਈ = ਸਹਾਇਤਾ ਕਰਨ ਵਾਲਾ ॥੧॥ ਰਹਾਉ ॥
ਬਿਰਥੀ ਕਦੇ ਨ ਹੋਵਈ ਜਨ ਕੀ ਅਰਦਾਸਿ ॥
The prayer of the Lord's humble servant is never offered in vain.
(ਹੇ ਭਾਈ! ਪ੍ਰਭੂ ਦੇ ਦਰ ਦੇ ਹੀ ਸੇਵਕ ਬਣੇ ਰਹੋ) ਸੇਵਕ ਦੀ ਅਰਜ਼ੋਈ ਕਦੇ ਖ਼ਾਲੀ ਨਹੀਂ ਜਾਂਦੀ (ਪ੍ਰਭੂ ਜ਼ਰੂਰ ਸਹਾਇਤਾ ਕਰਦਾ ਹੈ, ਤੇ, ਰੋਗ ਆਦਿਕਾਂ ਤੋਂ ਆਪ ਹੀ ਬਚਾਂਦਾ ਹੈ)। ਬਿਰਥੀ = ਵਿਅਰਥ, ਫਲ-ਹੀਨ। ਹੋਵਈ = ਹੋਵਏ, ਹੋਵੈ, ਹੁੰਦੀ। ਜਨ = ਸੇਵਕ।
ਨਾਨਕ ਜੋਰੁ ਗੋਵਿੰਦ ਕਾ ਪੂਰਨ ਗੁਣਤਾਸਿ ॥੨॥੧੩॥੭੭॥
Nanak takes the strength of the Perfect Lord of the Universe, the treasure of excellence. ||2||13||77||
ਹੇ ਨਾਨਕ! (ਆਖ-) ਉਹ ਪਰਮਾਤਮਾ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ। ਮੈਨੂੰ ਤਾਂ ਉਸ ਪਰਮਾਤਮਾ ਦਾ ਹੀ ਆਸਰਾ ਹੈ ॥੨॥੧੩॥੭੭॥ ਜੋਰੁ = ਬਲ, ਤਾਣ, ਆਸਰਾ। ਗੁਣ ਤਾਸਿ = ਗੁਣਾਂ ਦਾ ਖ਼ਜ਼ਾਨਾ ॥੨॥੧੩॥੭੭॥