ਫਰੀਦਾ ਕਿਥੈ ਤੈਡੇ ਮਾਪਿਆ ਜਿਨੑੀ ਤੂ ਜਣਿਓਹਿ

Fareed, where are your mother and father, who gave birth to you?

ਹੇ ਫਰੀਦ! (ਜੀਵ-ਪੰਛੀਆਂ ਦੀਆਂ ਤੁਰੀਆਂ ਜਾ ਰਹੀਆਂ ਹੋਰ ਡਾਰਾਂ ਦਾ ਜੇ ਤੈਨੂੰ ਖ਼ਿਆਲ ਨਹੀਂ ਆਉਂਦਾ, ਤਾਂ ਇਹੀ ਵੇਖ ਕਿ) ਤੇਰੇ (ਆਪਣੇ) ਮਾਪੇ ਕਿੱਥੇ ਹਨ, ਜਿਨ੍ਹਾਂ ਤੈਨੂੰ ਜੰਮਿਆ ਸੀ। ਉਹ ਤੇਰੇ ਮਾਪੇ ਤੇਰੇ ਪਾਸੋਂ ਕਦੇ ਦੇ ਚਲੇ ਗਏ ਹਨ। ਤੈਡੇ = ਤੇਰੇ। ਤੂ = ਤੈਨੂੰ। ਜਾਣਿਓਹਿ = ਜਨਮ ਦਿੱਤਾ। ਜਿਨ੍ਹ੍ਹੀ = ਇਸ ਲਫ਼ਜ਼ ਦੇ ਅੱਖਰ 'ਨ' ਦੇ ਹੇਠ ਅੱਧਾ 'ਹ' ਹੈ।

ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਪਤੀਣੋਹਿ ॥੭੩॥

They have left you, but even so, you are not convinced that you shall also have to go. ||73||

ਤੈਨੂੰ ਅਜੇ ਭੀ ਯਕੀਨ ਨਹੀਂ ਆਇਆ (ਕਿ ਤੂੰ ਤਾਂ ਇਥੋਂ ਤੁਰ ਜਾਣਾ ਹੈ, ਇਸੇ ਕਰਕੇ ਰੱਬ ਦੀ ਬੰਦਗੀ ਵਲੋਂ ਗ਼ਾਫ਼ਿਲ ਪਿਆ ਹੈਂ) ॥੭੩॥ ਪਤੀਣੋਹਿ = ਪਤੀਜਿਆ, ਤਸੱਲੀ ਹੋਈ, ਯਕੀਨ ਆਇਆ। ਓਇ = ਉਹ ਤੇਰੇ ਮਾਪੇ (ਲਫ਼ਜ਼ 'ਓਹ' ਤੋਂ ਬਹੁ-ਵਚਨ) ॥੭੩॥