ਜੈਤਸਰੀ ਮਹਲਾ

Jaitsree, Ninth Mehl: One Universal Creator God.

ਰਾਗ ਜੈਤਸਰੀ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ।

ਸਤਿਗੁਰ ਪ੍ਰਸਾਦਿ

One Universal Creator God. By The Grace Of The True Guru:

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਭੂਲਿਓ ਮਨੁ ਮਾਇਆ ਉਰਝਾਇਓ

My mind is deluded, entangled in Maya.

ਹੇ ਭਾਈ! (ਸਹੀ ਜੀਵਨ-ਰਾਹ) ਭੁੱਲਿਆ ਹੋਇਆ ਮਨ ਮਾਇਆ (ਦੇ ਮੋਹ ਵਿਚ) ਫਸਿਆ ਰਹਿੰਦਾ ਹੈ। ਭੂਲਿਓ = (ਸਹੀ ਜੀਵਨ-ਰਸਤਾ) ਭੁੱਲ ਚੁਕਾ ਹੈ। ਉਰਝਾਇਓ = ਫਸ ਰਿਹਾ ਹੈ।

ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ

Whatever I do, while engaged in greed, only serves to bind me down. ||1||Pause||

(ਫਿਰ, ਇਹ) ਲਾਲਚ ਵਿਚ ਫਸ ਕੇ ਜੇਹੜਾ ਜੇਹੜਾ ਕੰਮ ਕਰਦਾ ਹੈ, ਉਹਨਾਂ ਦੀ ਰਾਹੀਂ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ ਹੋਰ) ਫਸਾ ਲੈਂਦਾ ਹੈ ॥੧॥ ਰਹਾਉ ॥ ਲਾਲਚ = ਲਾਲਚ ਵਿਚ। ਲਗਿ = ਲੱਗ ਕੇ। ਆਪੁ = ਆਪਣੇ ਆਪ ਨੂੰ। ਬੰਧਾਇਓ = ਬਨ੍ਹਾ ਰਿਹਾ ਹੈ, ਫਸਾ ਰਿਹਾ ਹੈ ॥੧॥ ਰਹਾਉ ॥

ਸਮਝ ਪਰੀ ਬਿਖੈ ਰਸ ਰਚਿਓ ਜਸੁ ਹਰਿ ਕੋ ਬਿਸਰਾਇਓ

I have no understanding at all; I am engrossed in the pleasures of corruption, and I have forgotten the Praises of the Lord.

(ਹੇ ਭਾਈ! ਸਹੀ ਜੀਵਨ-ਰਾਹ ਤੋਂ ਖੁੰਝੇ ਹੋਏ ਮਨੁੱਖ ਨੂੰ) ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ, ਵਿਸ਼ਿਆਂ ਦੇ ਸੁਆਦ ਵਿਚ ਮਸਤ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਭੁਲਾਈ ਰੱਖਦਾ ਹੈ। ਬਿਖੈ ਰਸ = ਵਿਸ਼ਿਆਂ ਦੇ ਸੁਆਦ ਵਿਚ। ਜਸੁ = ਸਿਫ਼ਤਿ-ਸਾਲਾਹ। ਕੋ = ਦਾ।

ਸੰਗਿ ਸੁਆਮੀ ਸੋ ਜਾਨਿਓ ਨਾਹਿਨ ਬਨੁ ਖੋਜਨ ਕਉ ਧਾਇਓ ॥੧॥

The Lord and Master is with me, but I do not know Him. Instead, I run into the forest, looking for Him. ||1||

ਪਰਮਾਤਮਾ (ਤਾਂ ਇਸ ਦੇ) ਅੰਗ-ਸੰਗ (ਵੱਸਦਾ ਹੈ) ਉਸ ਨਾਲ ਡੂੰਘੀ ਸਾਂਝ ਨਹੀਂ ਪਾਂਦਾ, ਜੰਗਲ ਭਾਲਣ ਵਾਸਤੇ ਦੌੜ ਪੈਂਦਾ ਹੈ ॥੧॥ ਸੰਗਿ = ਨਾਲ। ਬਨੁ = ਜੰਗਲ। ਧਾਇਓ = ਦੌੜਦਾ ਹੈ ॥੧॥

ਰਤਨੁ ਰਾਮੁ ਘਟ ਹੀ ਕੇ ਭੀਤਰਿ ਤਾ ਕੋ ਗਿਆਨੁ ਪਾਇਓ

The Jewel of the Lord is deep within my heart, but I do not have any knowledge of Him.

ਹੇ ਭਾਈ! ਰਤਨ (ਵਰਗਾ ਕੀਮਤੀ) ਹਰਿ-ਨਾਮ ਹਿਰਦੇ ਦੇ ਅੰਦਰ ਹੀ ਵੱਸਦਾ ਹੈ (ਪਰ ਭੁੱਲਾ ਹੋਇਆ ਮਨੁੱਖ) ਉਸ ਨਾਲ ਸਾਂਝ ਨਹੀਂ ਬਣਾਂਦਾ। ਭੀਤਰਿ = ਅੰਦਰ। ਤਾ ਕੋ = ਉਸ ਦਾ। ਗਿਆਨੁ = ਸਮਝ।

ਜਨ ਨਾਨਕ ਭਗਵੰਤ ਭਜਨ ਬਿਨੁ ਬਿਰਥਾ ਜਨਮੁ ਗਵਾਇਓ ॥੨॥੧॥

O servant Nanak, without vibrating, meditating on the Lord God, human life is uselessly wasted and lost. ||2||1||

ਹੇ ਦਾਸ ਨਾਨਕ! (ਆਖ-) ਪਰਮਾਤਮਾ ਦੇ ਭਜਨ ਤੋਂ ਬਿਨਾ ਮਨੁੱਖ ਆਪਣਾ ਜੀਵਨ ਵਿਅਰਥ ਗਵਾ ਦੇਂਦਾ ਹੈ ॥੨॥੧॥ ਬਿਰਥਾ = ਵਿਅਰਥ ॥੨॥੧॥