ਬਿਲਾਵਲੁ ਮਹਲਾ ੫ ॥
Bilaaval, Fifth Mehl:
ਬਿਲਾਵਲ ਪੰਜਵੀਂ ਪਾਤਿਸ਼ਾਹੀ।
ਮੋਹਿ ਨਿਰਗੁਨ ਸਭ ਗੁਣਹ ਬਿਹੂਨਾ ॥
I am worthless, totally lacking all virtues.
ਹੇ ਭਾਈ! ਮੈਨੂੰ ਗੁਣ-ਹੀਨ ਨੂੰ ਸਾਰੇ ਗੁਣਾਂ ਤੋਂ ਸੱਖਣੇ ਨੂੰ- ਮੋਹਿ = ਮੈਨੂੰ। ਨਿਰਗੁਨ = ਗੁਨ-ਹੀਨ (ਨੂੰ)। ਬਿਹੂਨਾ = ਸੱਖਣਾ। ਧਾ
ਦਇਆ ਧਾਰਿ ਅਪੁਨਾ ਕਰਿ ਲੀਨਾ ॥੧॥
Bless me with Your Mercy, and make me Your Own. ||1||
ਪ੍ਰਭੂ ਨੇ ਕਿਰਪਾ ਕਰ ਕੇ ਆਪਣਾ (ਦਾਸ) ਬਣਾ ਲਿਆ ॥੧॥ ਿ = ਧਾਰ ਕੇ, ਕਰ ਕੇ। ਕਰਿ ਲੀਨਾ = ਬਣਾ ਲਿਆ ॥੧॥
ਮੇਰਾ ਮਨੁ ਤਨੁ ਹਰਿ ਗੋਪਾਲਿ ਸੁਹਾਇਆ ॥
My mind and body are embellished by the Lord, the Lord of the World.
ਹੇ ਭਾਈ! ਗੋਪਾਲ-ਪ੍ਰਭੂ ਨੇ ਮੇਰਾ ਮਨ ਅਤੇ ਮੇਰਾ ਸਰੀਰ ਸੋਹਣਾ ਬਣਾ ਦਿੱਤਾ ਹੈ। ਗੋਪਾਲਿ = ਗੋਪਾਲ ਨੇ। ਸੁਹਾਇਆ = ਸੋਹਣਾ ਬਣਾ ਦਿੱਤਾ ਹੈ।
ਕਰਿ ਕਿਰਪਾ ਪ੍ਰਭੁ ਘਰ ਮਹਿ ਆਇਆ ॥੧॥ ਰਹਾਉ ॥
Granting His Mercy, God has come into the home of my heart. ||1||Pause||
ਮੇਹਰ ਕਰ ਕੇ ਪ੍ਰਭੂ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈ ॥੧॥ ਰਹਾਉ ॥ ਘਰ ਮਹਿ = ਹਿਰਦੇ ਵਿਚ ॥੧॥ ਰਹਾਉ ॥
ਭਗਤਿ ਵਛਲ ਭੈ ਕਾਟਨਹਾਰੇ ॥
He is the Lover and Protector of His devotees, the Destroyer of fear.
ਹੇ ਭਗਤੀ ਨਾਲ ਪਿਆਰ ਕਰਨ ਵਾਲੇ ਪ੍ਰਭੂ! ਹੇ ਸਾਰੇ ਡਰ ਦੂਰ ਕਰਨ ਵਾਲੇ ਪ੍ਰਭੂ! ਭਗਤਿ ਵਛਲ = ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਭੈ = ਸਾਰੇ ਡਰ।
ਸੰਸਾਰ ਸਾਗਰ ਅਬ ਉਤਰੇ ਪਾਰੇ ॥੨॥
Now, I have been carried across the world-ocean. ||2||
ਹੁਣ (ਜਦੋਂ ਤੂੰ ਮੇਰੇ ਹਿਰਦੇ-ਘਰ ਵਿਚ ਆ ਵੱਸਿਆ ਹੈਂ) ਮੈਂ (ਤੇਰੀ ਮੇਹਰ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ ਹਾਂ ॥੨॥ ਸਾਗਰ = ਸਮੁੰਦਰ। ਅਬ = ਹੁਣ (ਜਦੋਂ ਤੂ ਮੇਰੇ ਹਿਰਦੇ ਵਿਚ ਆ ਵੱਸਿਆ ਹੈਂ) ॥੨॥
ਪਤਿਤ ਪਾਵਨ ਪ੍ਰਭ ਬਿਰਦੁ ਬੇਦਿ ਲੇਖਿਆ ॥
It is God's Way to purify sinners, say the Vedas.
ਹੇ ਭਾਈ! ਵੇਦ (ਆਦਿਕ ਹਰੇਕ ਧਰਮ-ਪੁਸਤਕ) ਨੇ ਜਿਸ ਪ੍ਰਭੂ ਦੀ ਬਾਬਤ ਲਿਖਿਆ ਹੈ ਕਿ ਉਹ ਵਿਕਾਰੀਆਂ ਨੂੰ ਭੀ ਪਵਿੱਤਰ ਕਰਨ ਵਾਲਾ ਹੈ, ਪਤਿਤ ਪਾਵਨ = ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ। ਬਿਰਦੁ = ਮੁੱਢ-ਕਦੀਮਾਂ ਦਾ ਸੁਭਾਉ। ਬੇਦਿ = ਵੇਦ ਨੇ, ਵੇਦ (ਆਦਿਕ ਹਰੇਕ ਧਰਮ = ਪੁਸਤਕ) ਨੇ।
ਪਾਰਬ੍ਰਹਮੁ ਸੋ ਨੈਨਹੁ ਪੇਖਿਆ ॥੩॥
I have seen the Supreme Lord with my eyes. ||3||
ਉਸ ਪ੍ਰਭੂ ਨੂੰ ਮੈਂ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲਿਆ ਹੈ ॥੩॥ ਨੈਨਹੁ = ਅੱਖਾਂ ਨਾਲ। ਪੇਖਿਆ = ਵੇਖ ਲਿਆ ਹੈ ॥੩॥
ਸਾਧਸੰਗਿ ਪ੍ਰਗਟੇ ਨਾਰਾਇਣ ॥
In the Saadh Sangat, the Company of the Holy, the Lord becomes manifest.
ਗੁਰੂ ਦੀ ਸੰਗਤਿ ਵਿਚ ਟਿਕਿਆਂ ਪਰਮਾਤਮਾ ਜਿਸ ਮਨੁੱਖ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ, ਸੰਗਿ = ਸੰਗਤਿ ਵਿਚ।
ਨਾਨਕ ਦਾਸ ਸਭਿ ਦੂਖ ਪਲਾਇਣ ॥੪॥੯॥੧੪॥
O slave Nanak, all pains are relieved. ||4||9||14||
ਹੇ ਦਾਸ ਨਾਨਕ! (ਆਖ-) ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ॥੪॥੯॥੧੪॥ ਸਭਿ = ਸਾਰੇ। ਪਲਾਇਣ = ਦੂਰ ਹੋ ਗਏ ਹਨ ॥੪॥੯॥੧੪॥