ਪ੍ਰਭ ਬਖਸੰਦ ਦੀਨ ਦਇਆਲ ॥

God, the Forgiving Lord, is kind to the poor.

ਹੇ ਬਖ਼ਸ਼ਨਹਾਰ ਪ੍ਰਭੂ! ਹੇ ਗਰੀਬਾਂ ਤੇ ਤਰਸ ਕਰਨ ਵਾਲੇ! ਪ੍ਰਭ ਬਖਸੰਦ = ਹੇ ਬਖ਼ਸ਼ਨਹਾਰ ਪ੍ਰਭੂ!

ਭਗਤਿ ਵਛਲ ਸਦਾ ਕਿਰਪਾਲ ॥

He loves His devotees, and He is always merciful to them.

ਹੇ ਭਗਤੀ ਨਾਲ ਪਿਆਰ ਕਰਨ ਵਾਲੇ! ਹੇ ਸਦਾ ਦਇਆ ਦੇ ਘਰ! ਭਗਤਿ ਵਛਲ = ਹੇ ਭਗਤੀ ਨਾਲ ਪਿਆਰ ਕਰਨ ਵਾਲੇ!

ਅਨਾਥ ਨਾਥ ਗੋਬਿੰਦ ਗੁਪਾਲ ॥

The Patron of the patronless, the Lord of the Universe, the Sustainer of the world,

ਹੇ ਅਨਾਥਾਂ ਦੇ ਨਾਥ! ਹੇ ਗੋਬਿੰਦ! ਹੇ ਗੋਪਾਲ!

ਸਰਬ ਘਟਾ ਕਰਤ ਪ੍ਰਤਿਪਾਲ ॥

the Nourisher of all beings.

ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ! ਪ੍ਰਤਿਪਾਲ = ਪਾਲਨਾ।

ਆਦਿ ਪੁਰਖ ਕਾਰਣ ਕਰਤਾਰ ॥

The Primal Being, the Creator of the Creation.

ਹੇ ਸਭ ਦੇ ਮੁੱਢ ਤੇ ਸਭ ਵਿੱਚ ਵਿਆਪਕ ਪ੍ਰਭੂ! ਹੇ (ਜਗਤ ਦੇ) ਮੂਲ! ਹੇ ਕਰਤਾਰ!

ਭਗਤ ਜਨਾ ਕੇ ਪ੍ਰਾਨ ਅਧਾਰ ॥

The Support of the breath of life of His devotees.

ਹੇ ਭਗਤਾਂ ਦੀ ਜ਼ਿੰਦਗੀ ਦੇ ਆਸਰੇ! ਅਧਾਰ = ਆਸਰਾ।

ਜੋ ਜੋ ਜਪੈ ਸੁ ਹੋਇ ਪੁਨੀਤ ॥

Whoever meditates on Him is sanctified,

ਜੋ ਜੋ ਮਨੁੱਖ ਤੈਨੂੰ ਜਪਦਾ ਹੈ, ਉਹ ਪਵ੍ਰਿੱਤ ਹੋ ਜਾਂਦਾ ਹੈ, ਪੁਨੀਤ = ਪਵਿੱਤ੍ਰ।

ਭਗਤਿ ਭਾਇ ਲਾਵੈ ਮਨ ਹੀਤ ॥

focusing the mind in loving devotional worship.

ਭਗਤੀ-ਭਾਵ ਨਾਲ ਆਪਣੇ ਮਨ ਵਿਚ ਤੇਰਾ ਪਿਆਰ ਟਿਕਾਉਂਦਾ ਹੈ (ਉਸ ਦਾ ਉਧਾਰ ਹੋ ਜਾਂਦਾ ਹੈ।) ਹੀਤ = ਹਿਤ, ਪਿਆਰ।

ਹਮ ਨਿਰਗੁਨੀਆਰ ਨੀਚ ਅਜਾਨ ॥

I am unworthy, lowly and ignorant.

ਅਸੀਂ ਨੀਚ ਹਾਂ, ਅੰਞਾਣ ਹਾਂ ਤੇ ਗੁਣ-ਹੀਨ ਹਾਂ। ਨਿਰਗੁਨੀਆਰ = ਗੁਣ-ਹੀਨ।

ਨਾਨਕ ਤੁਮਰੀ ਸਰਨਿ ਪੁਰਖ ਭਗਵਾਨ ॥੭॥

Nanak has entered Your Sanctuary, O Supreme Lord God. ||7||

ਹੇ ਨਾਨਕ! (ਬੇਨਤੀ ਕਰ ਤੇ ਆਖ-) ਹੇ ਅਕਾਲ ਪੁਰਖ! ਹੇ ਭਗਵਾਨ! ਅਸੀਂ ਤੇਰੀ ਸਰਨ ਆਏ ਹਾਂ ॥੭॥