ਮਃ ੧ ਸਲੋਕੁ ॥
First Mehl, Salok:
ਪਹਿਲੀ ਪਾਤਸ਼ਾਹੀ, ਸਲੋਕ।
ਸੋ ਜੀਵਿਆ ਜਿਸੁ ਮਨਿ ਵਸਿਆ ਸੋਇ ॥
They alone are truly alive, whose minds are filled with the Lord.
(ਅਸਲ ਵਿਚ) ਉਹ ਮਨੁੱਖ ਜੀਊਂਦਾ ਹੈ, ਜਿਸ ਦੇ ਮਨ ਵਿਚ ਪਰਮਾਤਮਾ ਵੱਸ ਰਿਹਾ ਹੈ।
ਨਾਨਕ ਅਵਰੁ ਨ ਜੀਵੈ ਕੋਇ ॥
O Nanak, no one else is truly alive;
ਹੇ ਨਾਨਕ! (ਬੰਦਗੀ ਵਾਲੇ ਤੋਂ ਬਿਨਾ) ਕੋਈ ਹੋਰ ਜੀਊਂਦਾ ਨਹੀਂ ਹੈ।
ਜੇ ਜੀਵੈ ਪਤਿ ਲਥੀ ਜਾਇ ॥
those who merely live shall depart in dishonor;
ਜੇ ਨਾਮ-ਵਿਹੂਣਾ (ਵੇਖਣ ਨੂੰ) ਜੀਊਂਦਾ (ਭੀ) ਹੈ ਤਾਂ ਉਹ ਇੱਜ਼ਤ ਗਵਾ ਕੇ (ਏਥੋਂ) ਜਾਂਦਾ ਹੈ,
ਸਭੁ ਹਰਾਮੁ ਜੇਤਾ ਕਿਛੁ ਖਾਇ ॥
everything they eat is impure.
ਜੋ ਕੁਝ (ਏਥੇ) ਖਾਂਦਾ ਪੀਂਦਾ ਹੈ, ਹਰਾਮ ਹੀ ਖਾਂਦਾ ਹੈ।
ਰਾਜਿ ਰੰਗੁ ਮਾਲਿ ਰੰਗੁ ॥
Intoxicated with power and thrilled with wealth,
ਜਿਸ ਮਨੁੱਖ ਦਾ ਰਾਜ ਵਿਚ ਪਿਆਰ ਹੈ, ਮਾਲ ਵਿਚ ਮੋਹ ਹੈ, ਰਾਜਿ = ਰਾਜ ਵਿਚ।
ਰੰਗਿ ਰਤਾ ਨਚੈ ਨੰਗੁ ॥
They delight in their pleasures, and dance about shamelessly.
ਉਹ ਇਸ ਮੋਹ ਵਿਚ ਮਸਤਿਆ ਹੋਇਆ ਬੇ-ਸ਼ਰਮ ਹੋ ਕੇ ਨੱਚਦਾ ਹੈ (ਭਾਵ, ਮੱਚਦਾ ਹੈ, ਆਕੜਦਾ ਹੈ)। ਰੰਗੁ = ਪਿਆਰ। ਨੰਗੁ = ਬੇ-ਸ਼ਰਮ, ਨਿਲੱਜ।
ਨਾਨਕ ਠਗਿਆ ਮੁਠਾ ਜਾਇ ॥
O Nanak, they are deluded and defrauded.
ਹੇ ਨਾਨਕ! (ਉਹ) ਮਨੁੱਖ ਠੱਗਿਆ ਜਾ ਰਿਹਾ ਹੈ, ਲੁੱਟਿਆ ਜਾ ਰਿਹਾ ਹੈ, ਮੁਠਾ = ਲੁੱਟਿਆ।
ਵਿਣੁ ਨਾਵੈ ਪਤਿ ਗਇਆ ਗਵਾਇ ॥੧॥
Without the Lord's Name, they lose their honor and depart. ||1||
ਪ੍ਰਭੂ ਦੇ ਨਾਮ ਤੋਂ ਸੱਖਣਾ ਇੱਜ਼ਤ ਗਵਾ ਕੇ (ਇਥੋਂ) ਜਾਂਦਾ ਹੈ ॥੧॥