ਮਃ ੧ ॥
First Mehl:
ਪਹਿਲੀ ਪਾਤਸ਼ਾਹੀ।
ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥
O Nanak, it is absurd to ask to be spared from pain by begging for comfort.
ਹੇ ਨਾਨਕ! (ਇਹ ਜੋ) ਦੁਖ ਛੱਡ ਕੇ ਸੁਖ ਪਏ ਮੰਗਦੇ ਹਨ, ਅਜੇਹਾ ਬੋਲਣਾ ਸਿਰ ਖਪਾਈ ਹੀ ਹੈ। ਝਖਣਾ = ਵਿਅਰਥ ਬੋਲਣਾ, ਸਿਰ-ਖਪਾਈ। ਮੰਗੀਅਹਿ = ਮੰਗੇ ਜਾਂਦੇ ਹਨ।
ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥
Pleasure and pain are the two garments given, to be worn in the Court of the Lord.
ਸੁਖ ਤੇ ਦੁਖ ਦੋਵੇਂ ਪ੍ਰਭੂ ਦੇ ਦਰ ਤੋਂ ਕੱਪੜੇ ਮਿਲੇ ਹੋਏ ਹਨ ਜੋ, ਮਨੁੱਖ ਜਨਮ ਲੈ ਕੇ ਇਥੇ ਪਹਿਨਦੇ ਹਨ (ਭਾਵ, ਦੁੱਖਾਂ ਦੇ ਸੁਖਾਂ ਤੇ ਚੱਕਰ ਹਰੇਕ ਉੱਤੇ ਆਉਂਦੇ ਹੀ ਰਹਿੰਦੇ ਹਨ)। ਦਰਿ = ਪ੍ਰਭੂ ਦੇ ਦਰ ਤੋਂ। ਪਹਿਰਹਿ = ਪਹਿਨਦੇ ਹਨ। ਜਾਇ = ਜਨਮ ਲੈ ਕੇ।
ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥
Where you are bound to lose by speaking, there, you ought to remain silent. ||2||
ਸੋ ਜਿਸ ਦੇ ਸਾਹਮਣੇ ਇਤਰਾਜ਼ ਗਿਲਾ ਕੀਤਿਆਂ (ਅੰਤ) ਹਾਰ ਹੀ ਮੰਨਣੀ ਪੈਂਦੀ ਹੈ ਓਥੇ ਚੁੱਪ ਰਹਿਣਾ ਹੀ ਚੰਗਾ ਹੈ (ਭਾਵ ਰਜ਼ਾ ਵਿਚ ਤੁਰਨਾ ਸਭ ਤੋਂ ਚੰਗਾ ਹੈ) ॥੨॥ ਬੋਲਣਿ = ਬੋਲਣ ਨਾਲ, (ਦੁੱਖਾਂ ਤੋਂ) ਗਿਲਾ ਕਰਨ ਨਾਲ। ਹਾਰੀਐ = ਹਾਰ ਹੀ ਮੰਨਣੀ ਪੈਂਦੀ ਹੈ ॥੨॥